ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ (24-30) ਨਵੰਬਰ, 2024

ਕਿਵੇਂ ਜਾਣੀਏ ਆਪਣਾ ਮੁੱਖ ਅੰਕ (ਮੂਲਾਂਕ)?

ਅੰਕ ਜੋਤਿਸ਼ ਹਫਤਾਵਰੀ ਭਵਿੱਖਫਲ਼ ਨੂੰ ਜਾਣਨ ਦੇ ਲਈ ਅੰਕ ਜੋਤਿਸ਼ ਮੂਲਾਂਕ ਦਾ ਬਹੁਤ ਮਹੱਤਵ ਹੈ। ਮੂਲਾਂਕ ਜਾਤਕ ਦੇ ਜੀਵਨ ਦਾ ਮਹੱਤਵਪੂਰਣ ਅੰਕ ਮੰਨਿਆ ਗਿਆ ਹੈ। ਤੁਹਾਡਾ ਜਨਮ ਮਹੀਨੇ ਦੀ ਕਿਸੇ ਵੀ ਤਰੀਕ ਨੂੰ ਹੁੰਦਾ ਹੈ, ਤਾਂ ਉਸ ਨੂੰ ਇਕਾਈ ਦੇ ਅੰਕ ਵਿੱਚ ਬਦਲਣ ਤੋਂ ਬਾਅਦ ਜੋ ਅੰਕ ਪ੍ਰਾਪਤ ਹੁੰਦਾ ਹੈ, ਉਹ ਤੁਹਾਡਾ ਮੂਲਾਂਕ ਕਹਾਉਂਦਾ ਹੈ। ਮੂਲਾਂਕ 1 ਤੋਂ 9 ਦੇ ਵਿਚਕਾਰ ਕੋਈ ਵੀ ਅੰਕ ਹੋ ਸਕਦਾ ਹੈ। ਉਦਾਹਰਣ ਦੇ ਲਈ ਤੁਹਾਡਾ ਜਨਮ ਕਿਸੇ ਮਹੀਨੇ ਦੀ 10 ਤਰੀਕ ਨੂੰ ਹੋਇਆ ਹੋਵੇ, ਤਾਂ ਤੁਹਾਡਾ ਮੂਲਾਂਕ 1+0 ਯਾਨੀ ਕਿ 1 ਹੋਵੇਗਾ।

ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ

ਇਸੇ ਤਰ੍ਹਾਂ ਕਿਸੇ ਵੀ ਮਹੀਨੇ ਦੀ 1 ਤਰੀਕ ਤੋਂ ਲੈ ਕੇ 31 ਤਰੀਕ ਤੱਕ ਜੰਮੇ ਲੋਕਾਂ ਦੇ ਲਈ 1 ਤੋਂ 9 ਤੱਕ ਦੇ ਮੂਲਾਂਕਾਂ ਦੀ ਗਣਨਾ ਕੀਤੀ ਜਾਂਦੀ ਹੈ। ਇਸ ਤਰ੍ਹਾਂ ਸਾਰੇ ਜਾਤਕ ਆਪਣਾ ਮੂਲਾਂਕ ਜਾਣ ਕੇ ਉਸ ਦੇ ਆਧਾਰ ਉੱਤੇ ਹਫਤਾਵਰੀ ਰਾਸ਼ੀਫਲ਼ ਜਾਣ ਸਕਦੇ ਹਨ।

ਦੁਨੀਆ ਭਰ ਦੇਵਿਦਵਾਨ ਅੰਕ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਾਣੋ ਕਰੀਅਰ ਸਬੰਧੀ ਸਾਰੀ ਜਾਣਕਾਰੀ

ਆਪਣੀ ਜਨਮ ਮਿਤੀ ਤੋਂ ਜਾਣੋ ਹਫਤਾਵਰੀ ਅੰਕ ਜੋਤਿਸ਼ ਰਾਸ਼ੀਫਲ (24-30) ਨਵੰਬਰ, 2024

ਅੰਕ ਜੋਤਿਸ਼ ਦਾ ਸਾਡੇ ਜੀਵਨ ਉੱਤੇ ਸਿੱਧਾ ਪ੍ਰਭਾਵ ਪੈਂਦਾ ਹੈ, ਕਿਉਂਕਿ ਸਭ ਅੰਕਾਂ ਦਾ ਸਾਡੇ ਜਨਮ ਦੀ ਤਰੀਕ ਨਾਲ ਸਬੰਧ ਹੁੰਦਾ ਹੈ। ਅੱਗੇ ਦਿੱਤੇ ਗਏ ਲੇਖ਼ ਵਿੱਚ ਅਸੀਂ ਦੱਸਿਆ ਹੈ ਕਿ ਹਰ ਵਿਅਕਤੀ ਦੀ ਜਨਮ ਮਿਤੀ ਦੇ ਹਿਸਾਬ ਨਾਲ ਉਸ ਦਾ ਇੱਕ ਮੂਲਾਂਕ ਨਿਰਧਾਰਿਤ ਹੁੰਦਾ ਹੈ ਅਤੇ ਇਹ ਸਭ ਅੰਕ ਵੱਖ-ਵੱਖ ਗ੍ਰਹਾਂ ਦੁਆਰਾ ਸ਼ਾਸਿਤ ਹੁੰਦੇ ਹਨ।

ਜਿਵੇਂ ਕਿ ਮੂਲਾਂਕ 1 ਉੱਤੇ ਸੂਰਜ ਦੇਵਤਾ ਦੀ ਪ੍ਰਤੀਨਿਧਤਾ ਹੈ। ਚੰਦਰਮਾ ਮੂਲਾਂਕ 2 ਦਾ ਸੁਆਮੀ ਹੈ। ਅੰਕ 3 ਨੂੰ ਦੇਵ ਗੁਰੂ ਬ੍ਰਹਸਪਤੀ ਦਾ ਸੁਆਮਿੱਤਵ ਪ੍ਰਾਪਤ ਹੈ। ਰਾਹੂ ਅੰਕ 4 ਦਾ ਰਾਜਾ ਹੈ। ਅੰਕ 5 ਬੁੱਧ ਗ੍ਰਹਿ ਦੇ ਅਧੀਨ ਹੈ। ਅੰਕ 6 ਦਾ ਰਾਜਾ ਸ਼ੁੱਕਰ ਦੇਵ ਹੈ ਅਤੇ ਅੰਕ 7 ਕੇਤੂ ਗ੍ਰਹਿ ਦਾ ਹੈ। ਸ਼ਨੀਦੇਵ ਨੂੰ ਅੰਕ 8 ਦਾ ਸੁਆਮੀ ਮੰਨਿਆ ਗਿਆ ਹੈ। ਅੰਕ 9 ਮੰਗਲ ਦੇਵ ਦਾ ਅੰਕ ਹੈ ਅਤੇ ਇਨਾਂ ਗ੍ਰਹਾਂ ਦੇ ਪਰਿਵਰਤਨ ਨਾਲ ਜਾਤਕ ਦੇ ਜੀਵਨ ਵਿੱਚ ਅਨੇਕਾਂ ਤਰ੍ਹਾਂ ਦੇ ਪਰਿਵਰਤਨ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕਿ ਮੂਲਾਂਕ ਦੇ ਅਨੁਸਾਰ(24-30) ਨਵੰਬਰ ਤੱਕ ਦਾ ਸਮਾਂ ਤੁਹਾਡੇ ਲਈ ਕਿਹੋ-ਜਿਹਾ ਰਹੇਗਾ।

ਬ੍ਰਿਹਤ ਕੁੰਡਲੀ ਵਿੱਚ ਲੁਕਿਆ ਹੋਇਆ ਹੈ ਤੁਹਾਡੇ ਜੀਵਨ ਦਾ ਸਾਰਾ ਰਾਜ਼, ਜਾਣੋ ਗ੍ਰਹਾਂ ਦੀ ਚਾਲ ਦਾ ਪੂਰਾ ਲੇਖਾ-ਜੋਖਾ ਅਤੇ ਇਹਨਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ

ਮੂਲਾਂਕ 1

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 1, 10, 19 ਜਾਂ 28 ਤਰੀਕ ਨੂੰ ਹੋਇਆ ਹੈ

ਮੂਲਾਂਕ 1 ਦੇ ਜਾਤਕ ਸੁਚੱਜੇ ਹੁੰਦੇ ਹਨ। ਇਹ ਆਪਣੇ ਕੰਮ ਨੂੰ ਪੇਸ਼ੇਵਰ ਢੰਗ ਨਾਲ ਕਰਦੇ ਹਨ, ਜੋ ਉਨ੍ਹਾਂ ਨੂੰ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਮੱਦਦ ਕਰਦਾ ਹੈ। ਹਾਲਾਂਕਿ, ਇਸ ਹਫ਼ਤੇ ਇਨ੍ਹਾਂ ਜਾਤਕਾਂ ਨੂੰ ਮਹੱਤਵਪੂਰਣ ਫ਼ੈਸਲੇ ਕਰਨ ਤੋਂ ਬਚਣਾ ਪਵੇਗਾ, ਕਿਉਂਕਿ ਵਧੀਆ ਨਤੀਜੇ ਮਿਲਣ ਦੀ ਸੰਭਾਵਨਾ ਘੱਟ ਹੈ। ਇਸ ਦੇ ਨਾਲ ਹੀ, ਇਨ੍ਹਾਂ ਦਾ ਆਤਮਵਿਸ਼ਵਾਸ ਵੀ ਕਮਜ਼ੋਰ ਹੋ ਸਕਦਾ ਹੈ।

ਪ੍ਰੇਮ ਜੀਵਨ: ਪ੍ਰੇਮ ਜੀਵਨ ਦੀ ਗੱਲ ਕਰੀਏ ਤਾਂ, ਇਹ ਹਫ਼ਤਾ ਜੀਵਨ ਸਾਥੀ ਨਾਲ ਸਰਲਤਾ ਨਾਲ ਅੱਗੇ ਵਧੇਗਾ ਅਤੇ ਇਸ ਦੌਰਾਨ ਤੁਹਾਡੇ ਦੋਵਾਂ ਵਿਚਕਾਰ ਚੰਗੀ ਸਮਝ ਅਤੇ ਸੰਚਾਰ ਕੁਸ਼ਲਤਾ ਹੋਣ ਕਰਕੇ ਤੁਹਾਡੇ ਚਿਹਰੇ 'ਤੇ ਮੁਸਕਾਨ ਰਹੇਗੀ।

ਪੜ੍ਹਾਈ: ਇਸ ਹਫ਼ਤੇ ਮੂਲਾਂਕ 1 ਦੇ ਜਾਤਕ ਪੜ੍ਹਾਈ ਵਿੱਚ ਤਰੱਕੀ ਪ੍ਰਾਪਤ ਕਰਨ ਲਈ ਸਕਾਰਾਤਮਕ ਕਦਮ ਚੁੱਕਣਗੇ, ਜੋ ਇਨ੍ਹਾਂ ਦੇ ਲਈ ਫ਼ਲਦਾਇਕ ਸਾਬਤ ਹੋਣਗੇ।

ਪੇਸ਼ੇਵਰ ਜੀਵਨ: ਇਸ ਮੂਲਾਂਕ ਦੇ ਜਾਤਕ ਨੌਕਰੀ ਵਿੱਚ ਆਪਣੇ ਕੰਮ ਵਿੱਚ ਮਹਾਰਤ ਹਾਸਲ ਕਰਨਗੇ। ਜੇਕਰ ਤੁਸੀਂ ਪਬਲਿਕ ਸੈਕਟਰ ਵਿੱਚ ਕੰਮ ਕਰਦੇ ਹੋ, ਤਾਂ ਤੁਹਾਡੇ ਲਈ ਇਹ ਸਮਾਂ ਚੰਗਾ ਰਹੇਗਾ। ਜਿਨ੍ਹਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਆਊਟਸੋਰਸਿੰਗ ਡੀਲ ਰਾਹੀਂ ਲਾਭ ਮਿਲੇਗਾ।

ਸਿਹਤ: ਸਿਹਤ ਦੇ ਮਾਮਲੇ ਵਿੱਚ, ਨਿਯਮਿਤ ਰੂਪ ਨਾਲ ਕਸਰਤ ਕਰਨ ਨਾਲ ਤੁਸੀਂ ਫਿੱਟ ਰਹੋਗੇ ਅਤੇ ਇਸ ਦੌਰਾਨ ਤੁਸੀਂ ਵਧੀਆ ਸਿਹਤ ਦਾ ਆਨੰਦ ਮਾਣਦੇ ਹੋਏ ਦਿਖੋਗੇ।

ਉਪਾਅ: ਐਤਵਾਰ ਨੂੰ ਸੂਰਜ ਦੇਵਤਾ ਨੂੰ ਅਰਘ ਦਿਓ।

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਮੂਲਾਂਕ 2

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 2, 11, 20 ਜਾਂ 29 ਤਰੀਕ ਨੂੰ ਹੋਇਆ ਹੈ)

ਮੂਲਾਂਕ 2 ਦੇ ਜਾਤਕਾਂ ਨੂੰ ਇਸ ਹਫ਼ਤੇ ਸਕਾਰਾਤਮਕ ਨਤੀਜੇ ਪ੍ਰਾਪਤ ਕਰਨ ਲਈ ਯੋਜਨਾ ਬਣਾ ਕੇ ਚੱਲਣ ਦੀ ਲੋੜ ਹੋਵੇਗੀ। ਇਸ ਦੌਰਾਨ, ਤੁਹਾਡੇ ਲਈ ਵਧੀਆ ਰਹੇਗਾ ਕਿ ਤੁਸੀਂ ਦੋਸਤਾਂ ਨਾਲ ਥੋੜੀ ਦੂਰੀ ਬਣਾ ਕੇ ਰੱਖੋ, ਨਹੀਂ ਤਾਂ ਤੁਹਾਨੂੰ ਉਹਨਾਂ ਦੇ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪ੍ਰੇਮ ਜੀਵਨ: ਇਸ ਹਫ਼ਤੇ ਮੂਲਾਂਕ 2 ਵਾਲਿਆਂ ਦੀ ਆਪਣੇ ਜੀਵਨ ਸਾਥੀ ਨਾਲ ਬਹਿਸ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਇਨ੍ਹਾਂ ਨੂੰ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।

ਪੜ੍ਹਾਈ: ਪੜ੍ਹਾਈ ਦੇ ਖੇਤਰ ਵਿੱਚ ਇਸ ਮੂਲਾਂਕ ਦੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨੀ ਪਵੇਗੀ, ਕਿਉਂਕਿ ਇਨ੍ਹਾਂ ਦਾ ਧਿਆਨ ਪੜ੍ਹਾਈ ਤੋਂ ਭਟਕ ਸਕਦਾ ਹੈ।

ਪੇਸ਼ੇਵਰ ਜੀਵਨ: ਜੇਕਰ ਤੁਸੀਂ ਨੌਕਰੀ ਕਰਦੇ ਹੋ, ਤਾਂ ਤੁਹਾਨੂੰ ਕਾਰਜ ਖੇਤਰ ਵਿੱਚ ਉਤਾਰ-ਚੜ੍ਹਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਹੜੇ ਲੋਕ ਆਪਣਾ ਕਾਰੋਬਾਰ ਕਰਦੇ ਹਨ, ਉਹਨਾਂ ਨੂੰ ਵਿਰੋਧੀਆਂ ਦੇ ਕਾਰਨ ਨੁਕਸਾਨ ਝੱਲਣਾ ਪੈ ਸਕਦਾ ਹੈ।

ਸਿਹਤ: ਸਿਹਤ ਦੇ ਮਾਮਲੇ ਵਿੱਚ, ਇਹ ਹਫ਼ਤਾ ਕਾਫ਼ੀ ਨਾਜ਼ੁਕ ਰਹਿ ਸਕਦਾ ਹੈ। ਇਸ ਦੌਰਾਨ, ਤੁਹਾਨੂੰ ਆਪਣੀ ਸਿਹਤ ਵੱਲ ਧਿਆਨ ਦੇਣਾ ਪਵੇਗਾ, ਕਿਉਂਕਿ ਇਸ ਹਫ਼ਤੇ ਤੁਹਾਨੂੰ ਸਰਦੀ-ਖਾਂਸੀ ਨਾਲ ਜੁੜੀਆਂ ਸਮੱਸਿਆਵਾਂ ਪਰੇਸ਼ਾਨ ਕਰ ਸਕਦੀਆਂ ਹਨ।

ਉਪਾਅ: ਸ਼ਨੀਵਾਰ ਦੇ ਦਿਨ ਸ਼ਨੀ ਗ੍ਰਹਿ ਦੇ ਲਈ ਹਵਨ ਕਰਵਾਓ

ਮੂਲਾਂਕ 3

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 3, 12, ਜਾਂ 21 ਜਾਂ 30 ਤਰੀਕ ਨੂੰ ਹੋਇਆ ਹੈ)

ਮੂਲਾਂਕ 3 ਦੇ ਤਹਿਤ ਜਨਮ ਲੈਣ ਵਾਲੇ ਜਾਤਕ ਆਮ ਤੌਰ 'ਤੇ ਖੁੱਲ੍ਹੇ ਵਿਚਾਰਾਂ ਵਾਲੇ ਹੁੰਦੇ ਹਨ ਅਤੇ ਇਨ੍ਹਾਂ ਦੀ ਰੁਚੀ ਅਧਿਆਤਮ ਵਿੱਚ ਹੁੰਦੀ ਹੈ। ਇਹ ਲੋਕ ਆਪਣੇ ਜੀਵਨ ਵਿੱਚ ਰਿਸ਼ਤਿਆਂ ਨੂੰ ਖਾਸ ਮਹੱਤਵ ਦਿੰਦੇ ਹਨ ਅਤੇ ਉਹਨਾਂ ਨੂੰ ਮਜ਼ਬੂਤ ਬਣਾਉਣ ਵਿੱਚ ਵਿਸ਼ਵਾਸ ਰੱਖਦੇ ਹਨ।

ਪ੍ਰੇਮ ਜੀਵਨ: ਤੁਹਾਡੇ ਪ੍ਰੇਮ ਜੀਵਨ ਲਈ ਇਹ ਹਫ਼ਤਾ ਅਨੁਕੂਲ ਰਹੇਗਾ ਅਤੇ ਤੁਹਾਡਾ ਰਿਸ਼ਤਾ ਸਾਥੀ ਨਾਲ ਪ੍ਰੇਮ ਅਤੇ ਮਧੁਰਤਾ ਨਾਲ ਭਰਪੂਰ ਰਹੇਗਾ, ਜੋ ਕਿ ਤੁਹਾਡੇ ਦੋਵਾਂ ਦੇ ਵਿਚਕਾਰ ਮੌਜੂਦ ਚੰਗੇ ਤਾਲਮੇਲ ਦਾ ਨਤੀਜਾ ਹੋਵੇਗਾ।

ਪੜ੍ਹਾਈ: ਪੜ੍ਹਾਈ ਦੇ ਪੱਖ ਤੋਂ ਦੇਖੀਏ ਤਾਂ, ਮੂਲਾਂਕ 3 ਦੇ ਜਾਤਕਾਂ ਲਈ ਇਹ ਹਫ਼ਤਾ ਸ਼ਾਨਦਾਰ ਰਹੇਗਾ, ਕਿਉਂਕਿ ਇਸ ਦੌਰਾਨ ਤੁਹਾਨੂੰ ਚੰਗੀ ਸਫਲਤਾ ਮਿਲਣ ਦੇ ਨਾਲ-ਨਾਲ ਵਧੀਆ ਅੰਕਾਂ ਦੀ ਪ੍ਰਾਪਤੀ ਹੋਵੇਗੀ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਦੀ ਗੱਲ ਕਰੀਏ, ਤਾਂ ਇਸ ਮੂਲਾਂਕ ਦੇ ਨੌਕਰੀ ਕਰਨ ਵਾਲੇ ਜਾਤਕਾਂ ਨੂੰ ਕੰਮ ਦੇ ਖੇਤਰ ਵਿੱਚ ਸਫਲਤਾ ਮਿਲਣ ਦੀ ਸੰਭਾਵਨਾ ਹੈ। ਜਿਹੜੇ ਜਾਤਕ ਕਾਰੋਬਾਰ ਕਰਦੇ ਹਨ, ਉਹਨਾਂ ਦੇ ਇਕ ਸਫਲ ਕਾਰੋਬਾਰੀ ਬਣਨ ਦੇ ਯੋਗ ਬਣਨਗੇ ਅਤੇ ਕਾਰੋਬਾਰ ਦਾ ਪੂਰਾ ਕੰਟਰੋਲ ਉਹਨਾਂ ਦੇ ਹੱਥ ਵਿੱਚ ਰਹੇਗਾ।

ਸਿਹਤ: ਮੂਲਾਂਕ 3 ਦੇ ਜਾਤਕ ਇਸ ਹਫ਼ਤੇ ਊਰਜਾ ਅਤੇ ਉਤਸ਼ਾਹ ਨਾਲ ਭਰਪੂਰ ਰਹਿਣਗੇ। ਇਸ ਤਰ੍ਹਾਂ, ਉਹ ਸਕਾਰਾਤਮਕ ਬਣੇ ਰਹਿਣਗੇ।

ਉਪਾਅ: ਵੀਰਵਾਰ ਦੇ ਦਿਨ ਬ੍ਰਾਹਮਣਾਂ ਨੂੰ ਭੋਜਨ ਖਿਲਾਓ।

ਸਾਲ 2024 ਵਿੱਚ ਕਿਹੋ-ਜਿਹੀ ਰਹੇਗੀ ਤੁਹਾਡੀ ਸਿਹਤ? ਸਿਹਤ ਰਾਸ਼ੀਫਲ 2024 ਤੋਂ ਜਾਣੋ ਜਵਾਬ

ਮੂਲਾਂਕ 4

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 4, 13, ਜਾਂ 22 ਜਾਂ 31 ਤਰੀਕ ਨੂੰ ਹੋਇਆ ਹੈ)

ਮੂਲਾਂਕ 4 ਦੇ ਤਹਿਤ ਜਨਮ ਲੈਣ ਵਾਲੇ ਜਾਤਕ ਸੁਭਾਅ ਤੋਂ ਹੀ ਦ੍ਰਿੜ੍ਹ ਨਿਸ਼ਚੇ ਵਾਲ਼ੇ ਹੁੰਦੇ ਹਨ ਅਤੇ ਇਸ ਤਰ੍ਹਾਂ, ਇਨ੍ਹਾਂ ਦੁਆਰਾ ਕੀਤਾ ਗਿਆ ਕੰਮ ਲੋਕਾਂ ਨੂੰ ਹੈਰਾਨ ਕਰ ਸਕਦਾ ਹੈ।

ਪ੍ਰੇਮ ਜੀਵਨ: ਮੂਲਾਂਕ 4 ਵਾਲਿਆਂ ਦੇ ਰਿਸ਼ਤੇ ਵਿੱਚ ਪਿਆਰ ਵਿੱਚ ਵਾਧਾ ਹੋਵੇਗਾ ਅਤੇ ਇਸ ਨਾਲ, ਤੁਹਾਡਾ ਰਿਸ਼ਤਾ ਮਜ਼ਬੂਤ ਹੋਵੇਗਾ। ਨਾਲ ਹੀ, ਸਾਥੀ ਦੇ ਨਾਲ ਤੁਹਾਡੀ ਆਪਸੀ ਸਮਝ ਪਹਿਲਾਂ ਨਾਲੋਂ ਬਿਹਤਰ ਹੋਵੇਗੀ।

ਪੜ੍ਹਾਈ: ਇਸ ਮੂਲਾਂਕ ਵਾਲੇ ਵਿਅਕਤੀ ਪੇਸ਼ੇਵਰ ਕੋਰਸਾਂ, ਜਿਵੇਂ ਕਿ ਗ੍ਰਾਫਿਕਸ ਅਤੇ ਵੈੱਬ ਡਿਵੈਲਪਮੈਂਟ ਆਦਿ ਵਿੱਚ ਮਹਾਰਤ ਹਾਸਲ ਕਰਨਗੇ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਦੀ ਗੱਲ ਕਰੀਏ, ਤਾਂ ਇਹ ਹਫ਼ਤਾ ਮੂਲਾਂਕ 4 ਦੇ ਜਾਤਕਾਂ ਲਈ ਨੌਕਰੀ ਦੇ ਨਵੇਂ ਮੌਕੇ ਲਿਆ ਸਕਦਾ ਹੈ, ਜਿਸ ਨਾਲ ਇਹ ਖੁਸ਼ ਹੋ ਸਕਦੇ ਹੋ। ਜਿਹੜੇ ਜਾਤਕ ਆਪਣਾ ਕਾਰੋਬਾਰ ਕਰਦੇ ਹਨ, ਉਹ ਨਵੇਂ ਕਾਰੋਬਾਰ ਦੀ ਸ਼ੁਰੂਆਤ ਕਰ ਸਕਦੇ ਹਨ।

ਸਿਹਤ: ਮੂਲਾਂਕ 4 ਦੇ ਜਾਤਕ ਇਸ ਹਫ਼ਤੇ ਆਪਣੀ ਸਿਹਤ ਦੇ ਪ੍ਰਤੀ ਬਹੁਤ ਸਾਵਧਾਨ ਰਹਿਣਗੇ, ਜਿਸ ਨਾਲ ਉਹ ਊਰਜਾਵਾਨ ਰਹਿਣਗੇ ਅਤੇ ਤੰਦਰੁਸਤ ਦਿਖਣਗੇ।

ਉਪਾਅ: ਹਰ ਰੋਜ਼ 41 ਵਾਰ 'ॐ ਰਾਹਵੇ ਨਮਹ:' ਮੰਤਰ ਦਾ ਜਾਪ ਕਰੋ।

ਹੁਣ ਘਰ ਬੈਠੇ ਹੋਏ ਹੀ ਮਾਹਰ ਪੁਰੋਹਿਤ ਤੋਂ ਕਰਵਾਓ ਇੱਛਾ ਅਨੁਸਾਰ ਆਨਲਾਈਨ ਪੂਜਾ ਅਤੇ ਪ੍ਰਾਪਤ ਕਰੋ ਉੱਤਮ ਨਤੀਜੇ!

ਮੂਲਾਂਕ 5

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 5, 14, ਜਾਂ 23 ਤਰੀਕ ਨੂੰ ਹੋਇਆ ਹੈ)

ਮੂਲਾਂਕ 5 ਦੇ ਜਾਤਕ ਬਹੁਤ ਹੀ ਬੁੱਧੀਮਾਨ ਹੁੰਦੇ ਹਨ ਅਤੇ ਉਹ ਆਪਣੇ ਹਰ ਕੰਮ ਵਿੱਚ ਤਰਕ ਲੱਭ ਹੀ ਲੈਂਦੇ ਹਨ।

ਪ੍ਰੇਮ ਜੀਵਨ: ਜੇਕਰ ਅਸੀਂ ਤੁਹਾਡੇ ਪ੍ਰੇਮ ਜੀਵਨ ਦੀ ਗੱਲ ਕਰੀਏ, ਤਾਂ ਇਸ ਅਵਧੀ ਵਿੱਚ ਤੁਹਾਡੇ ਦੋਵਾਂ ਦੇ ਵਿਚਕਾਰ ਆਪਸੀ ਸਮਝ ਬਹੁਤ ਮਜ਼ਬੂਤ ਹੋਵੇਗੀ।

ਪੜ੍ਹਾਈ: ਪੜ੍ਹਾਈ ਦੇ ਖੇਤਰ ਵਿੱਚ, ਮੂਲਾਂਕ 5 ਦੇ ਵਿਦਿਆਰਥੀ ਆਪਣੀਆਂ ਯੋਗਤਾਵਾਂ ਅਤੇ ਖਮਤਾਵਾਂ ਦਾ ਪ੍ਰਦਰਸ਼ਨ ਕਰਨ ਵਿੱਚ ਸਮਰੱਥ ਹੋਣਗੇ। ਨਾਲ ਹੀ, ਉਹ ਤਰੱਕੀ ਹਾਸਿਲ ਕਰਨਗੇ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਦੀ ਗੱਲ ਕਰੀਏ, ਤਾਂ ਇਸ ਹਫ਼ਤੇ ਤੁਸੀਂ ਕਾਰਜ ਖੇਤਰ ਵਿੱਚ ਆਪਣੀ ਚਮਕ ਵਿਖਾਉਣ ਵਿੱਚ ਸਮਰੱਥ ਹੋਵੋਗੇ ਅਤੇ ਇਸ ਤਰ੍ਹਾਂ, ਕੰਮ ਵਿੱਚ ਤੁਹਾਡਾ ਪ੍ਰਦਰਸ਼ਨ ਵੀ ਸ਼ਾਨਦਾਰ ਰਹੇਗਾ। ਨਾਲ ਹੀ, ਤੁਸੀਂ ਆਪਣੀਆਂ ਕੁਸ਼ਲਤਾਵਾਂ ਨੂੰ ਵੀ ਸਾਬਤ ਕਰ ਸਕੋਗੇ। ਜਿਹੜੇ ਜਾਤਕ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਚੰਗੇ ਲਾਭ ਪ੍ਰਾਪਤ ਹੋ ਸਕਦੇ ਹਨ।

ਸਿਹਤ: ਮੂਲਾਂਕ 5 ਵਾਲੇ ਇਸ ਅਵਧੀ ਵਿੱਚ ਉਤਸ਼ਾਹ ਨਾਲ ਭਰਪੂਰ ਰਹਿਣਗੇ ਅਤੇ ਨਾਲ ਹੀ, ਉਹ ਦ੍ਰਿੜ੍ਹ ਵੀ ਰਹਿਣਗੇ। ਇਸ ਤਰ੍ਹਾਂ, ਉਨ੍ਹਾਂ ਦੀ ਸਿਹਤ ਵਧੀਆ ਰਹੇਗੀ ਅਤੇ ਉਹ ਪੂਰੀ ਤਰ੍ਹਾਂ ਫਿੱਟ ਰਹਿਣਗੇ।

ਉਪਾਅ: ਹਰ ਰੋਜ਼ 41 ਵਾਰ 'ॐ ਨਮੋ ਨਰਾਇਣ' ਮੰਤਰ ਦਾ ਜਾਪ ਕਰੋ।

ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ

ਮੂਲਾਂਕ 6

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 6, 15, ਜਾਂ 24 ਤਰੀਕ ਨੂੰ ਹੋਇਆ ਹੈ)

ਮੂਲਾਂਕ 6 ਦੇ ਜਾਤਕਾਂ ਦੀ ਦਿਲਚਸਪੀ ਰਚਨਾਤਮਕ ਕੰਮਾਂ ਵਿੱਚ ਹੁੰਦੀ ਹੈ ਅਤੇ ਉਹ ਇਸ ਵਿੱਚ ਨਿਪੁੰਨਤਾ ਹਾਸਿਲ ਕਰ ਲੈਂਦੇ ਹਨ। ਇਹ ਲੋਕ ਬਹੁਤ ਹੀ ਦਿਆਲੂ ਸੁਭਾਅ ਦੇ ਹੁੰਦੇ ਹਨ।

ਪ੍ਰੇਮ ਜੀਵਨ: ਪ੍ਰੇਮ ਜੀਵਨ ਦੇ ਲਿਹਾਜ਼ ਨਾਲ, ਇਹ ਜਾਤਕ ਆਪਣੇ ਜੀਵਨਸਾਥੀ ਨਾਲ ਰਿਸ਼ਤੇ ਨੂੰ ਮਧੁਰ ਬਣਾ ਕੇ ਰੱਖਣਗੇ ਅਤੇ ਇਸ ਨਾਲ, ਇਹ ਸੰਤੁਸ਼ਟ ਨਜ਼ਰ ਆਉਣਗੇ। ਤੁਸੀਂ ਦੋਵਾਂ ਦੇ ਵਿਚਕਾਰ ਪਿਆਰ ਬਣਿਆ ਰਹੇਗਾ।

ਪੜ੍ਹਾਈ: ਮੂਲਾਂਕ 6 ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਇਸ ਹਫਤੇ ਪੜ੍ਹਾਈ ਵਿੱਚ ਸ਼ਾਨਦਾਰ ਰਹੇਗਾ, ਖ਼ਾਸ ਕਰਕੇ ਵਿਜ਼ੁਅਲ ਕਮਿਊਨਿਕੇਸ਼ਨ, ਸਾਫਟਵੇਅਰ ਐਪਲੀਕੇਸ਼ਨ ਅਤੇ ਟੈਸਟਿੰਗ ਟੂਲਜ਼ ਵਰਗੇ ਵਿਸ਼ਿਆਂ ਵਿੱਚ ਤੁਸੀਂ ਆਪਣੀ ਚਮਕ ਵਿਖਾਉਂਦੇ ਹੋਏ ਨਜ਼ਰ ਆਓਗੇ।

ਪੇਸ਼ੇਵਰ ਜੀਵਨ: ਇਸ ਮੂਲਾਂਕ ਦੇ ਜਿਹੜੇ ਜਾਤਕ ਨੌਕਰੀ ਕਰਦੇ ਹਨ, ਉਹਨਾਂ ਨੂੰ ਕਾਰਜ ਸਥਾਨ 'ਤੇ ਸਖਤ ਮਿਹਨਤ ਅਤੇ ਸਮਰਪਣ ਦੇ ਬਲ 'ਤੇ ਚੰਗਾ ਨਾਮ ਮਿਲੇਗਾ। ਜਿਹੜੇ ਲੋਕ ਆਪਣਾ ਕਾਰੋਬਾਰ ਕਰਦੇ ਹਨ, ਉਹ ਇਕ ਸਫਲ ਵਪਾਰੀ ਵੱਜੋਂ ਉੱਭਰਣਗੇ ਅਤੇ ਲਾਭ ਪ੍ਰਾਪਤ ਕਰਨ ਵਿੱਚ ਸਫਲ ਹੋਣਗੇ।

ਸਿਹਤ: ਸਿਹਤ ਦੀ ਗੱਲ ਕਰੀਏ, ਤਾਂ ਇਸ ਹਫ਼ਤੇ ਤੁਹਾਡੀ ਸਿਹਤ ਵਧੀਆ ਬਣੀ ਰਹੇਗੀ। ਨਾਲ ਹੀ, ਤੁਸੀਂ ਊਰਜਾ ਨਾਲ ਭਰਪੂਰ ਰਹੋਗੇ, ਜਿਸ ਨਾਲ ਤੁਸੀਂ ਤੰਦਰੁਸਤ ਰਹੋਗੇ।

ਉਪਾਅ: ਸ਼ੁੱਕਰਵਾਰ ਨੂੰ ਸ਼ੁੱਕਰ ਗ੍ਰਹਿ ਦੇ ਲਈ ਹਵਨ ਕਰਵਾਓ।

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।

ਮੂਲਾਂਕ 7

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 7, 16, ਜਾਂ 25 ਤਰੀਕ ਨੂੰ ਹੋਇਆ ਹੈ)

ਮੂਲਾਂਕ 7 ਵਾਲੇ ਜਾਤਕ ਸਰਵਗੁਣ ਸੰਪੰਨ ਹੁੰਦੇ ਹਨ ਅਤੇ ਇਹ ਆਪਣੇ ਇਨ੍ਹਾਂ ਗੁਣਾਂ ਦਾ ਇਸਤੇਮਾਲ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਕਰਦੇ ਹੋਏ ਨਜ਼ਰ ਆਉਂਦੇ ਹਨ।

ਪ੍ਰੇਮ ਜੀਵਨ: ਇਸ ਹਫ਼ਤੇ ਦੇ ਦੌਰਾਨ ਤੁਸੀਂ ਆਪਣੇ ਜੀਵਨਸਾਥੀ ਨਾਲ ਰਿਸ਼ਤੇ ਦਾ ਆਨੰਦ ਮਾਣਨ ਵਿੱਚ ਅਸਫਲ ਰਹਿ ਸਕਦੇ ਹੋ ਅਤੇ ਇਸ ਦਾ ਕਾਰਨ ਤੁਹਾਡੇ ਪਰਿਵਾਰ ਵਿੱਚ ਚੱਲ ਰਹੇ ਵਿਵਾਦ ਹੋ ਸਕਦੇ ਹਨ, ਜਿਨ੍ਹਾਂ ਦਾ ਪ੍ਰਭਾਵ ਤੁਹਾਡੇ ਰਿਸ਼ਤੇ 'ਤੇ ਪੈ ਸਕਦਾ ਹੈ।

ਪੜ੍ਹਾਈ: ਪੜ੍ਹਾਈ ਦੀ ਗੱਲ ਕਰੀਏ, ਤਾਂ ਇਹ ਹਫ਼ਤਾ ਉਹਨਾਂ ਵਿਦਿਆਰਥੀਆਂ ਲਈ ਅਨੁਕੂਲ ਨਹੀਂ ਕਿਹਾ ਜਾ ਸਕਦਾ, ਜਿਨ੍ਹਾਂ ਦਾ ਸਬੰਧ ਗੂੜ੍ਹ ਵਿਗਿਆਨ, ਫਿਲਾਸਫੀ ਜਾਂ ਸੋਸ਼ੋਲੋਜੀ ਆਦਿ ਨਾਲ ਹੈ। ਇਸ ਦੌਰਾਨ ਧਿਆਨ ਲਗਾ ਕੇ ਪੜ੍ਹਾਈ ਕਰਨੀ ਅਤੇ ਚੰਗੇ ਅੰਕ ਪ੍ਰਾਪਤ ਕਰਨਾ ਤੁਹਾਡੇ ਲਈ ਮੁਸ਼ਕਲ ਹੋ ਸਕਦਾ ਹੈ।

ਪੇਸ਼ੇਵਰ ਜੀਵਨ: ਮੂਲਾਂਕ 7 ਦੇ ਜਾਤਕ ਨਵੀਆਂ-ਨਵੀਆਂ ਚੀਜ਼ਾਂ ਸਿੱਖਣਗੇ ਅਤੇ ਆਪਣੇ ਸ਼ਾਨਦਾਰ ਕੰਮ ਦੇ ਦਮ 'ਤੇ ਪ੍ਰਸ਼ੰਸਾ ਪ੍ਰਾਪਤ ਕਰਨਗੇ। ਜਿਨ੍ਹਾਂ ਲੋਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਇਸ ਅਵਧੀ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ: ਇਸ ਹਫ਼ਤੇ ਤੁਹਾਨੂੰ ਕਿਸੇ ਐਲਰਜੀ ਦੇ ਕਾਰਨ ਚਮੜੀ 'ਚ ਜਲਣ ਹੋ ਸਕਦੀ ਹੈ ਅਤੇ ਨਾਲ ਹੀ, ਪਾਚਣ ਨਾਲ ਜੁੜੀਆਂ ਸਮੱਸਿਆਵਾਂ ਵੀ ਪਰੇਸ਼ਾਨ ਕਰ ਸਕਦੀਆਂ ਹਨ। ਇਸ ਕਰਕੇ, ਤੁਹਾਡੇ ਲਈ ਸਮੇਂ ਸਿਰ ਭੋਜਨ ਕਰਨਾ ਜ਼ਰੂਰੀ ਹੋਵੇਗਾ, ਕਿਉਂਕਿ ਤਾਂ ਹੀ ਤੁਹਾਡੀ ਸਿਹਤ ਚੰਗੀ ਬਣੀ ਰਹੇਗੀ।

ਉਪਾਅ: ਮੰਗਲਵਾਰ ਨੂੰ ਕੇਤੂ ਗ੍ਰਹਿ ਦੇ ਲਈ ਹਵਨ ਕਰਵਾਓ।

ਕਾਲ ਸਰਪ ਦੋਸ਼ ਰਿਪੋਰਟ – ਕਾਲ ਸਰਪ ਯੋਗ ਕੈਲਕੁਲੇਟਰ

ਮੂਲਾਂਕ 8

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 8, 17, ਜਾਂ 26 ਤਰੀਕ ਨੂੰ ਹੋਇਆ ਹੈ)

ਮੂਲਾਂਕ 8 ਦੇ ਜਾਤਕਾਂ ਤੋਂ ਇਸ ਹਫ਼ਤੇ ਕੋਈ ਕੀਮਤੀ ਜਾਂ ਮਹਿੰਗੀ ਵਸਤੂ ਗੁੰਮ ਹੋ ਸਕਦੀ ਹੈ, ਜੋ ਕਿ ਇਨ੍ਹਾਂ ਦੇ ਲਈ ਚਿੰਤਾ ਦਾ ਕਾਰਨ ਬਣ ਸਕਦੀ ਹੈ।

ਪ੍ਰੇਮ ਜੀਵਨ: ਇਸ ਹਫ਼ਤੇ ਦੇ ਦੌਰਾਨ ਤੁਸੀਂ ਘਰ-ਪਰਿਵਾਰ ਵਿੱਚ ਚੱਲ ਰਹੇ ਸੰਪੱਤੀ ਸਬੰਧੀ ਵਿਵਾਦਾਂ ਦੇ ਕਾਰਨ ਤਣਾਅ ਵਿੱਚ ਰਹਿ ਸਕਦੇ ਹੋ।

ਪੜ੍ਹਾਈ: ਪੜ੍ਹਾਈ ਦੇ ਖੇਤਰ ਵਿੱਚ ਮੂਲਾਂਕ 8 ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਗਿਰਾਵਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇਸ ਤਰ੍ਹਾਂ, ਤੁਹਾਨੂੰ ਸ਼ਿਖਰ 'ਤੇ ਪਹੁੰਚਣ ਲਈ ਸਖਤ ਮਿਹਨਤ ਕਰਨ ਦੀ ਲੋੜ ਹੋਵੇਗੀ।

ਪੇਸ਼ੇਵਰ ਜੀਵਨ: ਮੂਲਾਂਕ 8 ਦੇ ਨੌਕਰੀਪੇਸ਼ਾ ਜਾਤਕਾਂ ਨੂੰ ਕੰਮ ਵਿੱਚ ਕੀਤੀ ਮਿਹਨਤ ਲਈ ਪਹਿਚਾਣ ਨਾ ਮਿਲਣ ਦੀ ਸੰਭਾਵਨਾ ਹੈ ਅਤੇ ਇਸ ਤਰ੍ਹਾਂ, ਉਹ ਨਿਰਾਸ਼ ਦਿਖ ਸਕਦੇ ਹਨ। ਜਿਨ੍ਹਾਂ ਜਾਤਕਾਂ ਦਾ ਕਾਰੋਬਾਰ ਹੈ, ਉਹ ਆਪਣੇ ਕਾਰੋਬਾਰ ਨੂੰ ਚਲਾਉਣ ਵਿੱਚ ਅਸਫਲ ਹੋ ਸਕਦੇ ਹਨ।

ਸਿਹਤ: ਸਿਹਤ ਦੀ ਗੱਲ ਕਰੀਏ, ਤਾਂ ਮੂਲਾਂਕ 8 ਵਾਲਿਆਂ ਨੂੰ ਤਣਾਅ ਦੇ ਕਾਰਨ ਪੈਰਾਂ ਅਤੇ ਜੋੜਾਂ ਵਿੱਚ ਦਰਦ ਹੋ ਸਕਦਾ ਹੈ, ਜੋ ਤੁਹਾਡੇ ‘ਤੇ ਹਾਵੀ ਹੋ ਸਕਦਾ ਹੈ।

ਉਪਾਅ: ਹਰ ਰੋਜ਼ 11 ਵਾਰ 'ॐ ਵਾਯੂਪੁੱਤਰਾਯ ਨਮਹ:' ਮੰਤਰ ਦਾ ਜਾਪ ਕਰੋ।

ਪ੍ਰਾਪਤ ਕਰੋ ਆਪਣੀ ਕੁੰਡਲੀ ‘ਤੇ ਅਧਾਰਿਤ ਸਟੀਕ ਸ਼ਨੀ ਰਿਪੋਰਟ

ਮੂਲਾਂਕ 9

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 9, 18, ਜਾਂ 27 ਤਰੀਕ ਨੂੰ ਹੋਇਆ ਹੈ)

ਮੂਲਾਂਕ 9 ਦੇ ਤਹਿਤ ਜਨਮ ਲੈਣ ਵਾਲੇ ਲੋਕ ਸਾਹਸੀ ਹੁੰਦੇ ਹਨ ਅਤੇ ਉਹ ਆਪਣੇ ਕੰਮ ਨੂੰ ਵਿਵਸਥਿਤ ਤਰੀਕੇ ਨਾਲ ਕਰਨਾ ਪਸੰਦ ਕਰਦੇ ਹਨ। ਇਸ ਤਰ੍ਹਾਂ ਦੇ ਜਾਤਕ ਆਪਣੇ ਜੀਵਨ ਵਿੱਚ ਮੁਸ਼ਕਲ ਟੀਚਿਆਂ ਨੂੰ ਵੀ ਦ੍ਰਿੜਤਾ ਦੇ ਦਮ ‘ਤੇ ਅਸਾਨੀ ਨਾਲ ਪੂਰਾ ਕਰ ਲੈਂਦੇ ਹਨ।

ਪ੍ਰੇਮ ਜੀਵਨ: ਪ੍ਰੇਮ ਜੀਵਨ ਵੱਲ ਦੇਖੀਏ, ਤਾਂ ਇਨ੍ਹਾਂ ਲੋਕਾਂ ਦਾ ਰਵੱਈਆ ਆਪਣੇ ਜੀਵਨ ਸਾਥੀ ਦੇ ਪ੍ਰਤੀ ਇਮਾਨਦਾਰ ਰਹੇਗਾ ਅਤੇ ਇਸ ਤਰ੍ਹਾਂ, ਇਹ ਰਿਸ਼ਤੇ ਵਿੱਚ ਉੱਚ ਕਦਰਾਂ-ਕੀਮਤਾਂ ਕਾਇਮ ਕਰਨ ਵਿੱਚ ਸਫਲ ਹੋਣਗੇ।

ਪੜ੍ਹਾਈ: ਪੜ੍ਹਾਈ ਦੇ ਖੇਤਰ ਵਿੱਚ ਦੇਖੀਏ ਤਾਂ, ਮੈਨੇਜਮੈਂਟ, ਇਲੈਕਟ੍ਰਿਕਲ ਇੰਜੀਨੀਅਰਿੰਗ ਅਤੇ ਕੈਮਿਕਲ ਇੰਜੀਨੀਅਰਿੰਗ ਵਰਗੇ ਵਿਸ਼ਿਆਂ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਪੜ੍ਹਾਈ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਦ੍ਰਿੜਤਾ ਰੱਖਣਗੇ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਦੀ ਗੱਲ ਕਰੀਏ, ਤਾਂ ਤੁਸੀਂ ਕਾਰਜ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਸਥਿਤੀ ਵਿੱਚ ਹੋਵੋਗੇ। ਜੇਕਰ ਤੁਸੀਂ ਕਾਰੋਬਾਰ ਕਰਦੇ ਹੋ, ਤਾਂ ਤੁਹਾਡੇ ਕੋਲ ਲਾਭ ਕਮਾਉਣ ਦੇ ਕਈ ਮੌਕੇ ਹੋਣਗੇ।

ਸਿਹਤ: ਸਿਹਤ ਦੀ ਗੱਲ ਕਰੀਏ ਤਾਂ, ਇਸ ਹਫ਼ਤੇ ਤੁਹਾਡੀ ਸਿਹਤ ਮਜ਼ਬੂਤ ਬਣੀ ਰਹੇਗੀ, ਜੋ ਕਿ ਤੁਹਾਡੇ ਅੰਦਰਲੇ ਉਤਸ਼ਾਹ ਦਾ ਨਤੀਜਾ ਹੋਵੇਗੀ।

ਉਪਾਅ: ਹਰ ਰੋਜ਼ 27 ਵਾਰ 'ॐ ਮੰਗਲਾਯ ਨਮਹ:' ਮੰਤਰ ਦਾ ਜਾਪ ਕਰੋ।

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ

ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।

ਧੰਨਵਾਦ !

ਅਕਸਰ ਪੁੱਛੇ ਜਾਣ ਵਾਲ਼ੇ ਪ੍ਰਸ਼ਨ

1. ਭਾਗਾਂਕ ਕਿਵੇਂ ਕੱਢਿਆ ਜਾਂਦਾ ਹੈ?

ਭਾਗਾਂਕ ਕੱਢਣ ਲਈ ਵਿਅਕਤੀ ਦੀ ਜਨਮ ਤਾਰੀਖ, ਮਹੀਨੇ ਅਤੇ ਸਾਲ ਦੇ ਅੰਕਾਂ ਨੂੰ ਜੋੜਿਆ ਜਾਂਦਾ ਹੈ, ਅਤੇ ਜੋ ਅੰਕ ਆਉਂਦਾ ਹੈ ਉਹੀ ਭਾਗਾਂਕ ਹੁੰਦਾ ਹੈ।

2. ਅੰਕ 7 ਵਾਲਿਆਂ ਦੀ ਸ਼ਖ਼ਸੀਅਤ ਕਿਹੋ-ਜਿਹੀ ਹੁੰਦੀ ਹੈ?

ਅੰਕ 7 ਵਾਲੇ ਜਾਤਕ ਸੁਭਾਅ ਤੋਂ ਦਾਰਸ਼ਨਿਕ ਅਤੇ ਚਿੰਤਕ ਪ੍ਰਵਿਰਤੀ ਦੇ ਹੁੰਦੇ ਹਨ।

3. ਕਿਹੜੇ ਅੰਕ ਨਾਲ ਹਨੂੰਮਾਨ ਜੀ ਖੁਸ਼ ਰਹਿੰਦੇ ਹਨ?

ਅੰਕ ਜੋਤਿਸ਼ ਵਿੱਚ ਅੰਕ 9 ‘ਤੇ ਹਨੂੰਮਾਨ ਜੀ ਮਿਹਰਬਾਨ ਰਹਿੰਦੇ ਹਨ।

Astrological services for accurate answers and better feature

33% off

Dhruv Astro Software - 1 Year

'Dhruv Astro Software' brings you the most advanced astrology software features, delivered from Cloud.

Brihat Horoscope
What will you get in 250+ pages Colored Brihat Horoscope.
Finance
Are money matters a reason for the dark-circles under your eyes?
Ask A Question
Is there any question or problem lingering.
Career / Job
Worried about your career? don't know what is.
AstroSage Year Book
AstroSage Yearbook is a channel to fulfill your dreams and destiny.
Career Counselling
The CogniAstro Career Counselling Report is the most comprehensive report available on this topic.

Astrological remedies to get rid of your problems

Red Coral / Moonga
(3 Carat)

Ward off evil spirits and strengthen Mars.

Gemstones
Buy Genuine Gemstones at Best Prices.
Yantras
Energised Yantras for You.
Rudraksha
Original Rudraksha to Bless Your Way.
Feng Shui
Bring Good Luck to your Place with Feng Shui.
Mala
Praise the Lord with Divine Energies of Mala.
Jadi (Tree Roots)
Keep Your Place Holy with Jadi.

Buy Brihat Horoscope

250+ pages @ Rs. 399/-

Brihat Horoscope

AstroSage on MobileAll Mobile Apps

Buy Gemstones

Best quality gemstones with assurance of AstroSage.com

Buy Yantras

Take advantage of Yantra with assurance of AstroSage.com

Buy Feng Shui

Bring Good Luck to your Place with Feng Shui.from AstroSage.com

Buy Rudraksh

Best quality Rudraksh with assurance of AstroSage.com
Call NowTalk to
Astrologer
Chat NowChat with
Astrologer