ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ 07 ਜੁਲਾਈ -13 ਜੁਲਾਈ, 2024

Author: Charu Lata | Updated Fri, 5 July, 2024 5:12 PM

ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ 07 ਜੁਲਾਈ -13 ਜੁਲਾਈ 2024: ਜੁਲਾਈ ਦਾ ਇਹ ਹਫਤਾ ਵੱਖ-ਵੱਖ ਮੂਲਾਂਕ ਦੇ ਜਾਤਕਾਂ ਦੇ ਲਈ ਕਈ ਬਿਹਤਰੀਨ ਮੌਕੇ ਲੈ ਕੇ ਆਵੇਗਾ। ਜੇਕਰ ਤੁਸੀਂ ਆਪਣੇ ਮੂਲਾਂਕ ਦੇ ਆਧਾਰ ‘ਤੇ ਆਪਣੇ ਪ੍ਰੇਮ ਜੀਵਨ, ਕਰੀਅਰ, ਸਿਹਤ ਜਾਂ ਆਰਥਿਕ ਸਥਿਤੀ ਦੇ ਬਾਰੇ ਵਿੱਚ ਜਾਣਨਾ ਚਾਹੁੰਦੇ ਹੋ, ਤਾਂ ਇਸ ਲੇਖ਼ ਨੂੰ ਅੰਤ ਤੱਕ ਜ਼ਰੂਰ ਪੜ੍ਹੋ। ਇਸ ਲੇਖ਼ ਵਿੱਚ ਸਾਡੇ ਅਨੁਭਵੀ ਅੰਕ-ਜੋਤਸ਼ੀ ਅਤੇ ਜੋਤਿਸ਼ ਆਚਾਰਿਆ ਹਰਿਹਰਣ ਜੀ ਨੇ ਮੂਲਾਂਕ ਦੇ ਆਧਾਰ ‘ਤੇ ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ 07 ਜੁਲਾਈ -13 ਜੁਲਾਈ ਦੇ ਲਈ ਸਟੀਕ ਭਵਿੱਖਬਾਣੀ ਪ੍ਰਦਾਨ ਕੀਤੀ ਹੈ।


ਦੁਨੀਆ ਭਰ ਦੇ ਵਿਦਵਾਨ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਾਣੋ ਕਿ ਤੁਹਾਡੀ ਰਾਸ਼ੀ ਲਈ ਆਉਣ ਵਾਲ਼ਾ ਸਾਲ ਕਿਹੋ-ਜਿਹਾ ਰਹੇਗਾ

ਕਿਵੇਂ ਜਾਣੀਏ ਆਪਣਾ ਮੁੱਖ ਅੰਕ (ਮੂਲਾਂਕ)?

ਅੰਕ ਜੋਤਿਸ਼ ਹਫਤਾਵਰੀ ਭਵਿੱਖਫਲ਼ ਨੂੰ ਜਾਣਨ ਦੇ ਲਈ ਅੰਕ ਜੋਤਿਸ਼ ਮੂਲਾਂਕ ਦਾ ਬਹੁਤ ਮਹੱਤਵ ਹੈ। ਮੂਲਾਂਕ ਜਾਤਕ ਦੇ ਜੀਵਨ ਦਾ ਮਹੱਤਵਪੂਰਣ ਅੰਕ ਮੰਨਿਆ ਗਿਆ ਹੈ। ਤੁਹਾਡਾ ਜਨਮ ਮਹੀਨੇ ਦੀ ਕਿਸੇ ਵੀ ਤਰੀਕ ਨੂੰ ਹੁੰਦਾ ਹੈ, ਤਾਂ ਉਸ ਨੂੰ ਇਕਾਈ ਦੇ ਅੰਕ ਵਿੱਚ ਬਦਲਣ ਤੋਂ ਬਾਅਦ ਜੋ ਅੰਕ ਪ੍ਰਾਪਤ ਹੁੰਦਾ ਹੈ, ਉਹ ਤੁਹਾਡਾ ਮੂਲਾਂਕ ਕਹਾਉਂਦਾ ਹੈ। ਮੂਲਾਂਕ 1 ਤੋਂ 9 ਦੇ ਵਿਚਕਾਰ ਕੋਈ ਵੀ ਅੰਕ ਹੋ ਸਕਦਾ ਹੈ। ਉਦਾਹਰਣ ਦੇ ਲਈ ਤੁਹਾਡਾ ਜਨਮ ਕਿਸੇ ਮਹੀਨੇ ਦੀ 10 ਤਰੀਕ ਨੂੰ ਹੋਇਆ ਹੋਵੇ, ਤਾਂ ਤੁਹਾਡਾ ਮੂਲਾਂਕ 1+0 ਯਾਨੀ ਕਿ 1 ਹੋਵੇਗਾ।

ਇਸੇ ਤਰ੍ਹਾਂ ਕਿਸੇ ਵੀ ਮਹੀਨੇ ਦੀ 1 ਤਰੀਕ ਤੋਂ ਲੈ ਕੇ 31 ਤਰੀਕ ਤੱਕ ਜੰਮੇ ਲੋਕਾਂ ਦੇ ਲਈ 1 ਤੋਂ 9 ਤੱਕ ਦੇ ਮੂਲਾਂਕਾਂ ਦੀ ਗਣਨਾ ਕੀਤੀ ਜਾਂਦੀ ਹੈ। ਇਸ ਤਰ੍ਹਾਂ ਸਾਰੇ ਜਾਤਕ ਆਪਣਾ ਮੂਲਾਂਕ ਜਾਣ ਕੇ ਉਸ ਦੇ ਆਧਾਰ ਉੱਤੇ ਹਫਤਾਵਰੀ ਰਾਸ਼ੀਫਲ਼ ਜਾਣ ਸਕਦੇ ਹਨ।

ਆਪਣੀ ਜਨਮ ਮਿਤੀ ਤੋਂ ਜਾਣੋ ਹਫਤਾਵਰੀ ਅੰਕ ਜੋਤਿਸ਼ ਰਾਸ਼ੀਫਲ (07 ਜੁਲਾਈ -13 ਜੁਲਾਈ, 2024)

ਅੰਕ ਜੋਤਿਸ਼ ਦਾ ਸਾਡੇ ਜੀਵਨ ਉੱਤੇ ਸਿੱਧਾ ਪ੍ਰਭਾਵ ਪੈਂਦਾ ਹੈ, ਕਿਉਂਕਿ ਸਭ ਅੰਕਾਂ ਦਾ ਸਾਡੇ ਜਨਮ ਦੀ ਤਰੀਕ ਨਾਲ ਸਬੰਧ ਹੁੰਦਾ ਹੈ। ਅੱਗੇ ਦਿੱਤੇ ਗਏ ਲੇਖ਼ ਵਿੱਚ ਅਸੀਂ ਦੱਸਿਆ ਹੈ ਕਿ ਹਰ ਵਿਅਕਤੀ ਦੀ ਜਨਮ ਮਿਤੀ ਦੇ ਹਿਸਾਬ ਨਾਲ ਉਸ ਦਾ ਇੱਕ ਮੂਲਾਂਕ ਨਿਰਧਾਰਿਤ ਹੁੰਦਾ ਹੈ ਅਤੇ ਇਹ ਸਭ ਅੰਕ ਵੱਖ-ਵੱਖ ਗ੍ਰਹਾਂ ਦੁਆਰਾ ਸ਼ਾਸਿਤ ਹੁੰਦੇ ਹਨ।

ਜਿਵੇਂ ਕਿ ਮੂਲਾਂਕ 1 ਉੱਤੇ ਸੂਰਜ ਦੇਵਤਾ ਦੀ ਪ੍ਰਤੀਨਿਧਤਾ ਹੈ। ਚੰਦਰਮਾ ਮੂਲਾਂਕ 2 ਦਾ ਸੁਆਮੀ ਹੈ। ਅੰਕ 3 ਨੂੰ ਦੇਵ ਗੁਰੂ ਬ੍ਰਹਸਪਤੀ ਦਾ ਸੁਆਮਿੱਤਵ ਪ੍ਰਾਪਤ ਹੈ। ਰਾਹੂ ਅੰਕ 4 ਦਾ ਰਾਜਾ ਹੈ। ਅੰਕ 5 ਬੁੱਧ ਗ੍ਰਹਿ ਦੇ ਅਧੀਨ ਹੈ। ਅੰਕ 6 ਦਾ ਰਾਜਾ ਸ਼ੁੱਕਰ ਦੇਵ ਹੈ ਅਤੇ ਅੰਕ 7 ਕੇਤੂ ਗ੍ਰਹਿ ਦਾ ਹੈ। ਸ਼ਨੀਦੇਵ ਨੂੰ ਅੰਕ 8 ਦਾ ਸੁਆਮੀ ਮੰਨਿਆ ਗਿਆ ਹੈ। ਅੰਕ 9 ਮੰਗਲ ਦੇਵ ਦਾ ਅੰਕ ਹੈ ਅਤੇ ਇਨਾਂ ਗ੍ਰਹਾਂ ਦੇ ਪਰਿਵਰਤਨ ਨਾਲ ਜਾਤਕ ਦੇ ਜੀਵਨ ਵਿੱਚ ਅਨੇਕਾਂ ਤਰ੍ਹਾਂ ਦੇ ਪਰਿਵਰਤਨ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕਿ ਮੂਲਾਂਕ ਦੇ ਅਨੁਸਾਰ 07 ਜੁਲਾਈ -13 ਜੁਲਾਈ ਤੱਕ ਦਾ ਸਮਾਂ ਤੁਹਾਡੇ ਲਈ ਕਿਹੋ-ਜਿਹਾ ਰਹੇਗਾ।

ਬ੍ਰਿਹਤ ਕੁੰਡਲੀ ਵਿੱਚ ਲੁਕਿਆ ਹੋਇਆ ਹੈ ਤੁਹਾਡੇ ਜੀਵਨ ਦਾ ਸਾਰਾ ਰਾਜ਼, ਜਾਣੋ ਗ੍ਰਹਾਂ ਦੀ ਚਾਲ ਦਾ ਪੂਰਾ ਲੇਖਾ-ਜੋਖਾ ਅਤੇ ਇਹਨਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ

ਮੂਲਾਂਕ 1

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 1, 10, 19 ਜਾਂ 28 ਤਰੀਕ ਨੂੰ ਹੋਇਆ ਹੈ)

ਮੂਲਾਂਕ 1 ਵਾਲਿਆਂ ਨੂੰ ਇਸ ਹਫਤੇ ਆਪਣੀ ਰੁਟੀਨ ਦਾ ਪਾਲਣ ਕਰਨਾ ਮੁਸ਼ਕਿਲ ਲੱਗ ਸਕਦਾ ਹੈ। ਇਹਨਾਂ ਜਾਤਕਾਂ ਦੀ ਦਿਲਚਸਪੀ ਅਧਿਆਤਮ ਵਿੱਚ ਦੇਖਣ ਨੂੰ ਮਿਲੇਗੀ, ਜੋ ਕਿ ਇਹਨਾਂ ਦੇ ਲਈ ਸਕਾਰਾਤਮਕ ਸਾਬਿਤ ਹੋਵੇਗੀ।

ਪ੍ਰੇਮ ਜੀਵਨ: ਇਸ ਹਫਤੇ ਤੁਸੀਂ ਆਪਣੇ ਜੀਵਨ ਸਾਥੀ ਦੇ ਨਾਲ ਮਧੁਰ ਸਬੰਧ ਬਣਾ ਕੇ ਰੱਖਣ ਵਿੱਚ ਮੁਸ਼ਕਿਲ ਅਨੁਭਵ ਕਰ ਸਕਦੇ ਹੋ, ਕਿਉਂਕਿ ਤੁਹਾਡੇ ਦੋਹਾਂ ਵਿਚਕਾਰ ਆਪਸੀ ਸਮਝ ਦੀ ਕਮੀ ਦੇ ਕਾਰਨ ਬਹਿਸ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਤੁਹਾਡੇ ਦੋਵਾਂ ਦੇ ਰਿਸ਼ਤੇ ਤੋਂ ਖੁਸ਼ੀਆਂ ਗਾਇਬ ਰਹਿ ਸਕਦੀਆਂ ਹਨ। ਤੁਹਾਡੇ ਮਨ ਵਿੱਚ ਅਨੇਕਾਂ ਤਰ੍ਹਾਂ ਦੇ ਵਿਚਾਰ ਚੱਲ ਰਹੇ ਹੋਣਗੇ, ਜਿਸ ਦੇ ਕਾਰਨ ਰਿਸ਼ਤੇ ਵਿੱਚ ਪਿਆਰ ਦੀ ਕਮੀ ਮਹਿਸੂਸ ਹੋ ਸਕਦੀ ਹੈ।

ਪੜ੍ਹਾਈ: ਇਸ ਹਫਤੇ ਦੇ ਦੌਰਾਨ ਇਕਾਗਰਤਾ ਕਮਜ਼ੋਰ ਹੋਣ ਦੇ ਕਾਰਨ ਤੁਹਾਨੂੰ ਪੜ੍ਹਾਈ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਹ ਵੀ ਸੰਭਵ ਹੋ ਸਕਦਾ ਹੈ ਕਿ ਤੁਸੀਂ ਜੋ ਵੀ ਪੜ੍ਹੋ, ਉਸ ਨੂੰ ਯਾਦ ਨਾ ਰੱਖ ਸਕੋ।

ਪੇਸ਼ੇਵਰ ਜੀਵਨ: ਇਹ ਹਫਤਾ ਤੁਹਾਡੀ ਨੌਕਰੀ ਦੇ ਲਈ ਜ਼ਿਆਦਾ ਖਾਸ ਨਾ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਇਸ ਦੌਰਾਨ ਤੁਹਾਨੂੰ ਸਹਿਕਰਮੀਆਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਰਿਸ਼ਤੇ ਵਿੱਚ ਉਤਾਰ-ਚੜ੍ਹਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ: ਮੂਲਾਂਕ 1 ਦੇ ਜਾਤਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਤੁਹਾਡੀ ਖਰਾਬ ਸਿਹਤ ਦਾ ਕਾਰਨ ਤੁਹਾਡੇ ਵਿੱਚ ਊਰਜਾ ਅਤੇ ਉਤਸ਼ਾਹ ਦੀ ਕਮੀ ਹੋ ਸਕਦੀ ਹੈ। ਅਜਿਹੇ ਵਿੱਚ ਤੁਹਾਡੇ ਲਈ ਆਪਣੀ ਫਿਟਨੈੱਸ ਨੂੰ ਬਣਾ ਕੇ ਰੱਖਣਾ ਮੁਸ਼ਕਿਲ ਹੋ ਸਕਦਾ ਹੈ।

ਉਪਾਅ: ਹਰ ਰੋਜ਼ 108 ਵਾਰ 'ॐ ਗੰ ਗਣਪਤਯੇ ਨਮਹ:' ਮੰਤਰ ਦਾ ਜਾਪ ਕਰੋ।

ਮੂਲਾਂਕ 2

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 2, 11, 20 ਜਾਂ 29 ਤਰੀਕ ਨੂੰ ਹੋਇਆ ਹੈ)

ਮੂਲਾਂਕ 2 ਦੇ ਜਾਤਕਾਂ ਦਾ ਮਨੋਬਲ ਕਾਫੀ ਉੱਚਾ ਰਹੇਗਾ, ਜਿਸ ਨਾਲ ਇਹਨਾਂ ਨੂੰ ਸਕਾਰਾਤਮਕ ਨਤੀਜੇ ਪ੍ਰਾਪਤ ਹੋਣਗੇ। ਇਸ ਹਫਤੇ ਦਾ ਇਸਤੇਮਾਲ ਤੁਸੀਂ ਮਹੱਤਵਪੂਰਣ ਫੈਸਲੇ ਲੈਣ ਲਈ ਕਰੋਗੇ ਅਤੇ ਇਹ ਤੁਹਾਡੇ ਲਈ ਫਲਦਾਇਕ ਰਹਿਣਗੇ।

ਪ੍ਰੇਮ ਜੀਵਨ: ਇਸ ਹਫਤੇ ਤੁਸੀਂ ਆਪਣੇ ਜੀਵਨ ਸਾਥੀ ਦੇ ਨਾਲ ਰਿਸ਼ਤੇ ਵਿੱਚ ਸੰਤੁਸ਼ਟ ਹੋਣ ਦੇ ਕਾਰਨ ਖੁਸ਼ ਰਹੋਗੇ। ਅਜਿਹੇ ਵਿੱਚ ਤੁਸੀਂ ਦੂਜਿਆਂ ਦੇ ਨਾਲ ਖੁੱਲ ਕੇ ਗੱਲਬਾਤ ਕਰਦੇ ਨਜ਼ਰ ਆਓਗੇ।

ਪੜ੍ਹਾਈ: ਮੂਲਾਂਕ 2 ਦੇ ਜਾਤਕ ਪੜ੍ਹਾਈ ਦੇ ਖੇਤਰ ਵਿੱਚ ਆਪਣੀ ਕੁਸ਼ਲਤਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੀ ਇੱਕ ਅਲੱਗ ਥਾਂ ਬਣਾਓਣ ਦੇ ਕਾਬਲ ਬਣਨਗੇ। ਇਸ ਦੌਰਾਨ ਇਹ ਪੜ੍ਹਾਈ ਵਿੱਚ ਚੰਗੇ ਅੰਕ ਵੀ ਪ੍ਰਾਪਤ ਕਰ ਸਕਣਗੇ।

ਪੇਸ਼ੇਵਰ ਜੀਵਨ: ਜੇਕਰ ਤੁਸੀਂ ਨੌਕਰੀ ਕਰਦੇ ਹੋ, ਤਾਂ ਇਸ ਹਫਤੇ ਕਾਰਜ ਖੇਤਰ ਵਿੱਚ ਤੁਸੀਂ ਚੰਗੀ ਸਫਲਤਾ ਹਾਸਲ ਕਰਨ ਵਿੱਚ ਸਫਲ ਰਹੋਗੇ। ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਆਪਣੀ ਉਮੀਦ ਤੋਂ ਜ਼ਿਆਦਾ ਮੁਨਾਫਾ ਮਿਲਣ ਦੀ ਸੰਭਾਵਨਾ ਬਣੇਗੀ। ਇਸ ਦੌਰਾਨ ਤੁਸੀਂ ਵਿਰੋਧੀਆਂ ਨੂੰ ਸਖਤ ਟੱਕਰ ਦਿੰਦੇ ਨਜ਼ਰ ਆਓਗੇ।

ਸਿਹਤ: ਸਿਹਤ ਬਾਰੇ ਗੱਲ ਕਰੀਏ ਤਾਂ ਤੁਸੀਂ ਜੋਸ਼ ਨਾਲ ਭਰੇ ਰਹੋਗੇ, ਜਿਸ ਕਾਰਨ ਤੁਹਾਡੀ ਸਿਹਤ ਚੰਗੀ ਰਹੇਗੀ। ਹਾਲਾਂਕਿ ਤੁਹਾਨੂੰ ਕੋਈ ਵੱਡੀ ਸਮੱਸਿਆ ਪਰੇਸ਼ਾਨ ਨਹੀਂ ਕਰੇਗੀ, ਪਰ ਸਿਰ ਦਰਦ ਦੀ ਸਮੱਸਿਆ ਬਣੀ ਰਹਿ ਸਕਦੀ ਹੈ।

ਉਪਾਅ: ਹਰ ਰੋਜ਼ 20 ਵਾਰ 'ॐ ਸੋਮਾਯ ਨਮਹ:' ਮੰਤਰ ਦਾ ਜਾਪ ਕਰੋ।

ਸਾਲ 2024 ਵਿੱਚ ਕਿਹੋ-ਜਿਹੀ ਰਹੇਗੀ ਤੁਹਾਡੀ ਸਿਹਤ? ਸਿਹਤ ਰਾਸ਼ੀਫਲ 2024 ਤੋਂ ਜਾਣੋ ਜਵਾਬ

ਮੂਲਾਂਕ 3

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 3, 12, ਜਾਂ 21 ਜਾਂ 30 ਤਰੀਕ ਨੂੰ ਹੋਇਆ ਹੈ)

ਮੂਲਾਂਕ 3 ਦੇ ਜਾਤਕ ਜੋ ਵੀ ਕੋਸ਼ਿਸ਼ ਕਰਨਗੇ, ਉਸ ਵਿੱਚ ਮਹਾਰਤ ਹਾਸਿਲ ਕਰਨ ਵਿੱਚ ਸਫਲ ਹੋਣਗੇ।

ਪ੍ਰੇਮ ਜੀਵਨ: ਇਹ ਹਫਤਾ ਤੁਹਾਡੇ ਲਈ ਸ਼ਾਨਦਾਰ ਰਹੇਗਾ, ਕਿਉਂਕਿ ਤੁਸੀਂ ਸਾਥੀ ਦੇ ਨਾਲ ਰਿਸ਼ਤੇ ਵਿੱਚ ਖੁਸ਼ੀਆਂ ਬਣਾ ਕੇ ਰੱਖੋਗੇ। ਇਸ ਦੌਰਾਨ ਤੁਸੀਂ ਧਰਮ-ਕਰਮ ਦੇ ਕਾਰਜਾਂ ਦੇ ਲਈ ਯਾਤਰਾ ਉੱਤੇ ਵੀ ਜਾ ਸਕਦੇ ਹੋ ਅਤੇ ਇਸ ਤਰ੍ਹਾਂ ਦੀਆਂ ਯਾਤਰਾਵਾਂ ਤੁਹਾਡੇ ਜੀਵਨ ਵਿੱਚ ਉੱਚ ਕਦਰਾਂ-ਕੀਮਤਾਂ ਸਥਾਪਿਤ ਕਰਨ ਵਿੱਚ ਸਹਾਇਤਾ ਕਰਨਗੀਆਂ। ਨਾਲ ਹੀ ਤੁਹਾਡੀ ਜੀਵਨ ਸ਼ੈਲੀ ਵਿੱਚ ਵੀ ਪਰਿਵਰਤਨ ਆਵੇਗਾ।

ਪੜ੍ਹਾਈ: ਮੂਲਾਂਕ 3 ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਪੜ੍ਹਾਈ ਦੇ ਖੇਤਰ ਵਿੱਚ ਕਾਫੀ ਚੰਗਾ ਰਹੇਗਾ। ਇਹਨਾਂ ਜਾਤਕਾਂ ਦੇ ਲਈ ਫਾਈਨੈਂਸ ਅਕਾਊਂਟਿੰਗ ਅਤੇ ਬਿਜ਼ਨਸ ਮੈਨੇਜਮੈਂਟ ਵਰਗੇ ਕੋਰਸ ਵਿੱਚ ਦਾਖਲਾ ਲੈਣਾ ਫਲਦਾਇਕ ਰਹੇਗਾ। ਅਜਿਹੇ ਵਿੱਚ ਇਹ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰ ਸਕਣਗੇ।

ਪੇਸ਼ੇਵਰ ਜੀਵਨ: ਇਸ ਹਫਤੇ ਤੁਸੀਂ ਮੌਜੂਦਾ ਨੌਕਰੀ ਵਿੱਚ ਮਹਾਰਤ ਪ੍ਰਾਪਤ ਕਰਨ ਦੇ ਕਾਬਲ ਬਣੋਗੇ। ਜੇਕਰ ਤੁਸੀਂ ਵਪਾਰ ਕਰਦੇ ਹੋ, ਤਾਂ ਇਸ ਅਵਧੀ ਦੇ ਦੌਰਾਨ ਤੁਸੀਂ ਚੰਗੀ ਬਿਜ਼ਨਸ ਡੀਲ ਕਰਨ ਵਿੱਚ ਸਫਲ ਹੋਵੋਗੇ।

ਸਿਹਤ: ਮੂਲਾਂਕ 3 ਵਾਲੇ ਜਾਤਕ ਇਸ ਅਵਧੀ ਦੇ ਦੌਰਾਨ ਊਰਜਾਵਾਨ ਰਹਿਣਗੇ ਅਤੇ ਅਜਿਹੇ ਵਿੱਚ ਸਕਾਰਾਤਮਕ ਮਹਿਸੂਸ ਕਰਨਗੇ। ਇਹ ਸਕਾਰਾਤਮਕਤਾ ਇਹਨਾਂ ਨੂੰ ਉਤਸ਼ਾਹ ਨਾਲ ਭਰਨ ਦਾ ਕੰਮ ਕਰੇਗੀ।

ਉਪਾਅ: ਵੀਰਵਾਰ ਦੇ ਦਿਨ ਬ੍ਰਹਸਪਤੀ ਗ੍ਰਹਿ ਦੇ ਲਈ ਹਵਨ ਕਰਵਾਓ।

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਮੂਲਾਂਕ 4

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 4, 13, ਜਾਂ 22 ਜਾਂ 31 ਤਰੀਕ ਨੂੰ ਹੋਇਆ ਹੈ)

ਮੂਲਾਂਕ 4 ਵਾਲੇ ਜਾਤਕਾਂ ਨੂੰ ਇਸ ਹਫਤੇ ਹਰ ਕੰਮ ਯੋਜਨਾ ਬਣਾ ਕੇ ਕਰਨਾ ਚਾਹੀਦਾ ਹੈ, ਨਹੀਂ ਤਾਂ, ਇਹਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ ਕੋਈ ਮਹੱਤਵਪੂਰਣ ਫੈਸਲਾ ਲੈਂਦੇ ਸਮੇਂ ਇਹ ਉਲਝਣ ਮਹਿਸੂਸ ਕਰ ਸਕਦੇ ਹਨ।

ਪ੍ਰੇਮ ਜੀਵਨ: ਇਸ ਮੂਲਾਂਕ ਦੇ ਜਾਤਕਾਂ ਦੇ ਲਈ ਇਹ ਹਫਤਾ ਜ਼ਿਆਦਾ ਅਨੁਕੂਲ ਨਾ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਸਾਥੀ ਦੇ ਨਾਲ ਰਿਸ਼ਤੇ ਨੂੰ ਮਧੁਰ ਬਣਾ ਕੇ ਰੱਖਣਾ ਇਹਨਾਂ ਦੇ ਲਈ ਆਸਾਨ ਨਹੀਂ ਹੋਵੇਗਾ। ਅਜਿਹੇ ਵਿੱਚ, ਤੁਹਾਡੇ ਲਈ ਰਿਸ਼ਤੇ ਵਿੱਚ ਤਾਲਮੇਲ ਬਣਾ ਕੇ ਰੱਖਣਾ ਜ਼ਰੂਰੀ ਹੋਵੇਗਾ, ਤਾਂ ਕਿ ਤੁਹਾਡੇ ਦੋਵਾਂ ਦੇ ਵਿਚਕਾਰ ਆਪਸੀ ਤਾਲਮੇਲ ਅਤੇ ਖੁਸ਼ੀਆਂ ਬਣੀਆਂ ਰਹਿਣ।

ਪੜ੍ਹਾਈ: ਪੜ੍ਹਾਈ ਦੀ ਦ੍ਰਿਸ਼ਟੀ ਤੋਂ ਇਸ ਹਫਤੇ ਨੂੰ ਤੁਹਾਡੇ ਲਈ ਜ਼ਿਆਦਾ ਚੰਗਾ ਨਹੀਂ ਕਿਹਾ ਜਾ ਸਕਦਾ। ਇਸ ਦੇ ਨਤੀਜੇ ਵਜੋਂ ਪੜ੍ਹਾਈ ਵਿੱਚ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਤੁਹਾਨੂੰ ਬਹੁਤ ਜ਼ਿਆਦਾ ਕੋਸ਼ਿਸ਼ ਅਤੇ ਮਿਹਨਤ ਕਰਨੀ ਪਵੇਗੀ। ਨਾਲ ਹੀ, ਪੜ੍ਹਾਈ ਦੇ ਲਈ ਯੋਜਨਾ ਬਣਾ ਕੇ ਅੱਗੇ ਵਧਣਾ ਪਵੇਗਾ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਬਾਰੇ ਗੱਲ ਕਰੀਏ ਤਾਂ ਇਸ ਹਫਤੇ ਮੂਲਾਂਕ 4 ਦੇ ਜਾਤਕਾਂ ਨੂੰ ਕਾਰਜ ਖੇਤਰ ਵਿੱਚ ਕੰਮ ਦੇ ਜ਼ਿਆਦਾ ਦਬਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਕਿ ਇਹਨਾਂ ਦੇ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਇਸ ਦੇ ਉਲਟ ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਕਾਰੋਬਾਰ ਵਿੱਚ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲ ਸਕਦੀ ਹੈ।

ਸਿਹਤ: ਸਿਹਤ ਦੇ ਲਿਹਾਜ਼ ਤੋਂ ਇਸ ਮੂਲਾਂਕ ਦੇ ਜਾਤਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਦੇ ਲਈ ਆਪਣਾ ਖਾਣਾ-ਪੀਣਾ ਸਮੇਂ ਸਿਰ ਕਰਨਾ ਚਾਹੀਦਾ ਹੈ, ਨਹੀਂ ਤਾਂ ਇਹਨਾਂ ਨੂੰ ਪਾਚਣ ਨਾਲ ਜੁੜੀਆਂ ਸਮੱਸਿਆਵਾਂ ਪਰੇਸ਼ਾਨ ਕਰ ਸਕਦੀਆਂ ਹਨ, ਜਿਸ ਕਾਰਨ ਇਹਨਾਂ ਵਿੱਚ ਊਰਜਾ ਦੀ ਕਮੀ ਹੋ ਸਕਦੀ ਹੈ।

ਉਪਾਅ: ਹਰ ਰੋਜ਼ 22 ਵਾਰ 'ॐ ਦੁਰਗਾਯ ਨਮਹ:' ਮੰਤਰ ਦਾ ਜਾਪ ਕਰੋ।

ਹੁਣ ਘਰ ਵਿੱਚ ਬੈਠ ਕੇ ਹੀ ਮਾਹਰ ਪੁਰੋਹਿਤ ਤੋਂ ਕਰਵਾਓ ਇੱਛਾ ਅਨੁਸਾਰ ਆਨਲਾਈਨ ਪੂਜਾ ਅਤੇ ਪ੍ਰਾਪਤ ਕਰੋ ਉੱਤਮ ਨਤੀਜੇ!

ਮੂਲਾਂਕ 5

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 5, 14, ਜਾਂ 23 ਤਰੀਕ ਨੂੰ ਹੋਇਆ ਹੈ)

ਮੂਲਾਂਕ 5 ਦੇ ਜਾਤਕਾਂ ਨੂੰ ਇਸ ਸਮੇਂ ਕਾਰਜਾਂ ਵਿੱਚ ਸਫਲਤਾ ਪ੍ਰਾਪਤੀ ਦੀ ਸੰਭਾਵਨਾ ਬਣੇਗੀ ਅਤੇ ਨਾਲ ਹੀ ਉਹ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਕਾਬਲ ਵੀ ਬਣਨਗੇ। ਇਹ ਹਫਤਾ ਤੁਹਾਡੇ ਲਈ ਨਵੇਂ ਮੌਕੇ ਲੈ ਕੇ ਆਵੇਗਾ, ਜਿਸ ਨਾਲ ਤੁਸੀਂ ਸੰਤੁਸ਼ਟ ਦਿਖੋਗੇ। ਇਸ ਤੋਂ ਇਲਾਵਾ ਜੇਕਰ ਤੁਸੀਂ ਕੋਈ ਨਵਾਂ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ, ਤਾਂ ਇਸ ਅਵਧੀ ਦੇ ਦੌਰਾਨ ਤੁਸੀਂ ਅਜਿਹਾ ਕਰ ਸਕਦੇ ਹੋ।

ਪ੍ਰੇਮ ਜੀਵਨ: ਪ੍ਰੇਮ ਜੀਵਨ ਵਿੱਚ ਮੂਲਾਂਕ 5 ਦੇ ਜਾਤਕ ਸੱਤਵੇਂ ਅਸਮਾਨ ਉੱਤੇ ਹੋਣਗੇ ਅਤੇ ਇਸ ਦੇ ਨਤੀਜੇ ਵਜੋਂ ਸਾਥੀ ਅਤੇ ਤੁਹਾਡੇ ਵਿਚਕਾਰ ਆਪਸੀ ਸਮਝ ਸ਼ਾਨਦਾਰ ਰਹੇਗੀ। ਇਹ ਅਵਧੀ ਤੁਹਾਡੇ ਪ੍ਰੇਮ ਜੀਵਨ ਦੇ ਲਈ ਚੰਗੀ ਰਹੇਗੀ ਅਤੇ ਤੁਹਾਨੂੰ ਸਾਥੀ ਦੇ ਨਾਲ ਵਧੀਆ ਸਮਾਂ ਬਿਤਾਓਣ ਦਾ ਮੌਕਾ ਮਿਲੇਗਾ।

ਪੜ੍ਹਾਈ: ਇਸ ਹਫਤੇ ਦੇ ਦੌਰਾਨ ਤੁਸੀਂ ਪੜ੍ਹਾਈ ਦੇ ਖੇਤਰ ਵਿੱਚ ਆਪਣੀ ਕੁਸ਼ਲਤਾ ਅਤੇ ਯੋਗਤਾ ਨੂੰ ਸਾਬਿਤ ਕਰਨ ਦੇ ਕਾਬਲ ਹੋਵੋਗੇ। ਨਾਲ ਹੀ ਇਸ ਦਿਸ਼ਾ ਵਿੱਚ ਤੁਸੀਂ ਤੇਜ਼ੀ ਨਾਲ ਅੱਗੇ ਵਧਦੇ ਹੋਏ ਦਿਖੋਗੇ।

ਪੇਸ਼ੇਵਰ ਜੀਵਨ : ਪੇਸ਼ੇਵਰ ਜੀਵਨ ਨੂੰ ਦੇਖੀਏ ਤਾਂ ਮੂਲਾਂਕ 5 ਦੇ ਜਾਤਕ ਕੰਮ ਵਿੱਚ ਆਪਣੀ ਚਮਕ ਬਿਖੇਰਣਗੇ ਅਤੇ ਆਪਣੀ ਯੋਗਤਾ ਨੂੰ ਦੂਜਿਆਂ ਦੇ ਸਾਹਮਣੇ ਸਾਬਿਤ ਕਰਨਗੇ। ਜਿਹੜੇ ਜਾਤਕ ਕਾਰੋਬਾਰ ਕਰਦੇ ਹਨ, ਉਹਨਾਂ ਨੂੰ ਇਸ ਅਵਧੀ ਦੇ ਦੌਰਾਨ ਕੁਝ ਚੰਗੇ ਪਰਿਵਰਤਨ ਦੇਖਣ ਨੂੰ ਮਿਲ ਸਕਦੇ ਹਨ।

ਸਿਹਤ: ਮੂਲਾਂਕ 5 ਵਾਲੇ ਜਾਤਕ ਉਤਸ਼ਾਹ ਨਾਲ ਭਰੇ ਰਹਿਣਗੇ ਅਤੇ ਅਜਿਹੇ ਵਿੱਚ ਇਹਨਾਂ ਦੀ ਸਿਹਤ ਵੀ ਚੰਗੀ ਬਣੀ ਰਹੇਗੀ। ਇਸ ਕਾਰਨ ਇਹ ਖੁਸ਼ ਵੀ ਰਹਿਣਗੇ। ਇਸ ਹਫਤੇ ਇਹਨਾਂ ਨੂੰ ਸਿਹਤ ਸਬੰਧੀ ਕੋਈ ਵੀ ਵੱਡੀ ਸਮੱਸਿਆ ਪਰੇਸ਼ਾਨ ਨਹੀਂ ਕਰੇਗੀ।

ਉਪਾਅ: ਹਰ ਰੋਜ਼ 41 ਵਾਰ 'ॐ ਨਮੋ ਭਗਵਤੇ ਵਾਸੂਦੇਵਾਯ' ਮੰਤਰ ਦਾ ਜਾਪ ਕਰੋ।

ਕੁੰਡਲੀ ਵਿੱਚ ਮੌਜੂਦ ਰਾਜ ਯੋਗ ਦੀ ਸਾਰੀ ਜਾਣਕਾਰੀ ਪ੍ਰਾਪਤ ਕਰੋ

ਮੂਲਾਂਕ 6

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 6, 15, ਜਾਂ 24 ਤਰੀਕ ਨੂੰ ਹੋਇਆ ਹੈ)

ਜੇਕਰ ਗੱਲ ਕਰੀਏ ਯਾਤਰਾ ਅਤੇ ਪੈਸਾ ਕਮਾਓਣ ਦੀ, ਤਾਂ ਮੂਲਾਂਕ 6 ਦੇ ਜਾਤਕਾਂ ਨੂੰ ਇਸ ਸਬੰਧ ਵਿੱਚ ਚੰਗੇ ਨਤੀਜੇ ਪ੍ਰਾਪਤ ਹੋਣਗੇ। ਇਸ ਹਫਤੇ ਇਹ ਚੰਗੀ ਮਾਤਰਾ ਵਿੱਚ ਪੈਸਾ ਕਮਾਓਣ ਦੇ ਨਾਲ-ਨਾਲ ਪੈਸੇ ਦੀ ਬੱਚਤ ਕਰਨ ਦੇ ਵੀ ਕਾਬਲ ਬਣਨਗੇ। ਇਸ ਦੌਰਾਨ ਇਹ ਨਵੀਆਂ-ਨਵੀਆਂ ਚੀਜ਼ਾਂ ਸਿੱਖਣਗੇ, ਜਿਸ ਨਾਲ ਇਹਨਾਂ ਦੇ ਮਹੱਤਵ ਵਿੱਚ ਵਾਧਾ ਹੋਵੇਗਾ।

ਪ੍ਰੇਮ ਜੀਵਨ: ਮੂਲਾਂਕ 6 ਦੇ ਜਾਤਕ ਇਸ ਹਫਤੇ ਰਿਸ਼ਤੇ ਵਿੱਚ ਆਪਣੇ ਸਾਥੀ ਦੇ ਨਾਲ ਖੁਸ਼ ਅਤੇ ਸੰਤੁਸ਼ਟ ਨਜ਼ਰ ਆਓਣਗੇ। ਇਹਨਾਂ ਦੇ ਰਿਸ਼ਤੇ ਵਿੱਚ ਤਾਲਮੇਲ ਵਧੇਗਾ ਅਤੇ ਆਪਸੀ ਪਿਆਰ ਵਧੇਗਾ।

ਪੜ੍ਹਾਈ: ਮੂਲਾਂਕ 6 ਦੇ ਜਾਤਕ ਕੁਝ ਖਾਸ ਵਿਸ਼ਿਆਂ ਜਿਵੇਂ ਕਮਿਊਨੀਕੇਸ਼ਨ ਇੰਜੀਨੀਅਰਿੰਗ ਅਤੇ ਸਾਫਟਵੇਅਰ ਆਦਿ ਵਿੱਚ ਮਹਾਰਤ ਹਾਸਲ ਕਰਨਗੇ। ਇਹ ਆਪਣੇ ਲਈ ਨਵੇਂ ਟੀਚੇ ਸਥਾਪਿਤ ਕਰਨਗੇ। ਨਾਲ ਹੀ ਦੂਜੇ ਵਿਦਿਆਰਥੀਆਂ ਦੇ ਲਈ ਨਵੀਂ ਮਿਸਾਲ ਵੀ ਕਾਇਮ ਕਰਨਗੇ।

ਪੇਸ਼ੇਵਰ ਜੀਵਨ: ਕਰੀਅਰ ਦੇ ਖੇਤਰ ਵਿੱਚ ਮੂਲਾਂਕ 6 ਵਾਲਿਆਂ ਨੂੰ ਨੌਕਰੀ ਦੇ ਨਵੇਂ ਮੌਕੇ ਪ੍ਰਾਪਤ ਹੋਣਗੇ, ਜੋ ਕਿ ਇਹਨਾਂ ਦੀ ਰੂਚੀ ਦੇ ਅਨੁਸਾਰ ਹੀ ਹੋਣਗੇ। ਜਿਹੜੇ ਜਾਤਕ ਆਪਣਾ ਕਾਰੋਬਾਰ ਕਰ ਰਹੇ ਹਨ, ਇਹ ਸਮਾਂ ਉਹਨਾਂ ਦੇ ਲਈ ਬਿਜ਼ਨਸ ਦਾ ਵਿਸਥਾਰ ਕਰਨ ਦੇ ਲਈ ਸ਼ਾਨਦਾਰ ਰਹੇਗਾ।

ਸਿਹਤ: ਮੂਲਾਂਕ 6 ਦੇ ਜਾਤਕਾਂ ਦੀ ਸਿਹਤ ਇਸ ਹਫਤੇ ਚੰਗੀ ਰਹੇਗੀ ਅਤੇ ਅਜਿਹੇ ਵਿੱਚ ਇਹ ਫਿੱਟ ਦਿਖਣਗੇ। ਇਸ ਦੇ ਨਤੀਜੇ ਵੱਜੋਂ ਇਹਨਾਂ ਨੂੰ ਇਸ ਅਵਧੀ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਪਾਅ: ਹਰ ਰੋਜ਼ 33 ਵਾਰ 'ॐ ਸ਼ੁੱਕਰਾਯ ਨਮਹ:' ਮੰਤਰ ਦਾ ਜਾਪ ਕਰੋ।

ਮੂਲਾਂਕ 7

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 7, 16, ਜਾਂ 25 ਤਰੀਕ ਨੂੰ ਹੋਇਆ ਹੈ)

ਮੂਲਾਂਕ 7 ਦੇ ਤਹਿਤ ਪੈਦਾ ਹੋਣ ਵਾਲੇ ਜਾਤਕਾਂ ਦੇ ਮਨ ਵਿੱਚ ਅਸੁਰੱਖਿਆ ਦੀ ਭਾਵਨਾ ਜਨਮ ਲੈ ਸਕਦੀ ਹੈ। ਇਹਨਾਂ ਜਾਤਕਾਂ ਦੇ ਸਾਹਮਣੇ ਅਜਿਹੀ ਸਥਿਤੀ ਆ ਸਕਦੀ ਹੈ, ਜਦੋਂ ਇਹਨਾਂ ਨੂੰ ਹਰ ਕਦਮ ਚੁੱਕਣ ਤੋਂ ਪਹਿਲਾਂ ਸੋਚ-ਵਿਚਾਰ ਕਰਨਾ ਪਵੇ ਅਤੇ ਯੋਜਨਾ ਬਣਾਓਣੀ ਪਵੇ।

ਪ੍ਰੇਮ ਜੀਵਨ: ਸੰਭਵ ਹੈ ਕਿ ਇਸ ਹਫਤੇ ਦੇ ਦੌਰਾਨ ਤੁਸੀਂ ਆਪਣੇ ਸਾਥੀ ਦੇ ਨਾਲ ਪ੍ਰੇਮ ਜੀਵਨ ਦਾ ਆਨੰਦ ਲੈਣ ਵਿੱਚ ਸਫਲ ਨਾ ਹੋਵੋ, ਕਿਉਂਕਿ ਤੁਹਾਨੂੰ ਪਰਿਵਾਰ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਰਿਸ਼ਤੇ ਵਿੱਚ ਖੁਸ਼ੀਆਂ ਬਣਾ ਕੇ ਰੱਖਣਾ ਤੁਹਾਨੂੰ ਮੁਸ਼ਕਿਲ ਲੱਗ ਸਕਦਾ ਹੈ।

ਪੜ੍ਹਾਈ: ਪੜ੍ਹਾਈ ਬਾਰੇ ਗੱਲ ਕਰੀਏ ਤਾਂ ਇਸ ਹਫਤੇ ਦੇ ਦੌਰਾਨ ਤੁਹਾਡੀ ਯਾਦਦਾਸ਼ਤ ਕਮਜ਼ੋਰ ਹੋ ਸਕਦੀ ਹੈ। ਸਧਾਰਣ ਸ਼ਬਦਾਂ ਵਿੱਚ ਕਹੀਏ ਤਾਂ ਤੁਸੀਂ ਜੋ ਵੀ ਪੜ੍ਹੋਗੇ, ਉਸ ਨੂੰ ਯਾਦ ਕਰਨ ਵਿੱਚ ਅਸਫਲ ਹੋ ਸਕਦੇ ਹੋ। ਇਸ ਦੇ ਨਤੀਜੇ ਵੱਜੋਂ ਤੁਸੀਂ ਚੰਗੇ ਅੰਕ ਪ੍ਰਾਪਤ ਕਰਨ ਵਿੱਚ ਪਿੱਛੇ ਰਹਿ ਸਕਦੇ ਹੋ। ਪੜ੍ਹਾਈ ਦੇ ਖੇਤਰ ਵਿੱਚ ਆਪਣੇ ਪ੍ਰਦਰਸ਼ਨ ਨੂੰ ਬਿਹਤਰ ਕਰਨ ਦੇ ਲਈ ਤੁਹਾਨੂੰ ਯੋਗ ਅਤੇ ਮੈਡੀਟੇਸ਼ਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਬਾਰੇ ਗੱਲ ਕਰੀਏ ਤਾਂ ਇਸ ਹਫਤੇ ਤੁਸੀਂ ਕੁਝ ਨਵੀਆਂ ਚੀਜ਼ਾਂ ਵੀ ਸਿੱਖ ਸਕਦੇ ਹੋ। ਨਾਲ ਹੀ, ਤੁਹਾਨੂੰ ਚੰਗੇ ਕੰਮ ਦੇ ਲਈ ਸੀਨੀਅਰ ਅਧਿਕਾਰੀਆਂ ਵੱਲੋਂ ਪ੍ਰਸ਼ੰਸਾ ਵੀ ਮਿਲ ਸਕਦੀ ਹੈ। ਪਰ ਜਿਹੜੇ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ: ਸਿਹਤ ਵੱਲ ਵੇਖੀਏ, ਤਾਂ ਮੂਲਾਂਕ 7 ਦੇ ਜਾਤਕਾਂ ਨੂੰ ਕਿਸੇ ਐਲਰਜੀ ਕਾਰਨ ਚਮੜੀ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ ਪਾਚਣ ਸਬੰਧੀ ਸਮੱਸਿਆਵਾਂ ਵੀ ਇਹਨਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ। ਹਾਲਾਂਕਿ ਇਸ ਸਮੇਂ ਇਹਨਾਂ ਨੂੰ ਕੋਈ ਵੱਡੀ ਸਮੱਸਿਆ ਪਰੇਸ਼ਾਨ ਨਹੀਂ ਕਰੇਗੀ।

ਉਪਾਅ: ਹਰ ਰੋਜ਼ 41 ਵਾਰ 'ॐ ਗਣੇਸ਼ਾਯ ਨਮਹ:' ਮੰਤਰ ਦਾ ਜਾਪ ਕਰੋ।

ਮੂਲਾਂਕ 8

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 8, 17, ਜਾਂ 26 ਤਰੀਕ ਨੂੰ ਹੋਇਆ ਹੈ)

ਮੂਲਾਂਕ 8 ਦੇ ਤਹਿਤ ਜਨਮ ਲੈਣ ਵਾਲੇ ਜਾਤਕਾਂ ਤੋਂ ਯਾਤਰਾ ਦੇ ਦੌਰਾਨ ਕੋਈ ਕੀਮਤੀ ਵਸਤੂ ਜਾਂ ਸਮਾਨ ਖੋ ਸਕਦਾ ਹੈ, ਜੋ ਕਿ ਇਹਨਾਂ ਦੇ ਲਈ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ। ਅਜਿਹੇ ਵਿੱਚ ਇਹਨਾਂ ਲਈ ਸਾਵਧਾਨੀ ਵਰਤਣਾ ਅਤੇ ਇੱਕ ਯੋਜਨਾ ਬਣਾ ਕੇ ਅੱਗੇ ਚੱਲਣਾ ਬਹੁਤ ਜ਼ਰੂਰੀ ਹੋਵੇਗਾ।

ਪ੍ਰੇਮ ਜੀਵਨ: ਇਸ ਹਫਤੇ ਇਹ ਜਾਤਕ ਘਰ-ਪਰਿਵਾਰ ਵਿੱਚ ਚੱਲ ਰਹੀਆਂ ਸਮੱਸਿਆਵਾਂ ਦੇ ਕਾਰਨ ਪਰੇਸ਼ਾਨ ਨਜ਼ਰ ਆ ਸਕਦੇ ਹਨ। ਇਹ ਸਮੱਸਿਆ ਜਾਇਦਾਦ ਨਾਲ ਜੁੜੀ ਹੋ ਸਕਦੀ ਹੈ। ਨਾਲ ਹੀ ਇਹਨਾਂ ਜਾਤਕਾਂ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਉਤਾਰ-ਚੜ੍ਹਾਵਾਂ ਨਾਲ ਦੋ-ਚਾਰ ਹੋਣਾ ਪੈ ਸਕਦਾ ਹੈ।

ਪੜ੍ਹਾਈ: ਮੂਲਾਂਕ 8 ਦੇ ਜਿਹੜੇ ਜਾਤਕ ਮਕੈਨੀਕਲ ਇੰਜੀਨੀਅਰਿੰਗ ਜਾਂ ਆਟੋਮੋਬਾਈਲ ਇੰਜੀਨੀਅਰਿੰਗ ਆਦਿ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ ਹਨ, ਉਹਨਾਂ ਨੂੰ ਇਸ ਸਮੇਂ ਆਪਣਾ ਸਾਰਾ ਧਿਆਨ ਪੜ੍ਹਾਈ ਉੱਤੇ ਕੇਂਦਰਿਤ ਕਰਨਾ ਪਵੇਗਾ, ਤਾਂ ਕਿ ਉਹ ਪੜ੍ਹਾਈ ਵਿੱਚ ਬਿਹਤਰ ਪ੍ਰਦਰਸ਼ਨ ਕਰ ਸਕਣ।

ਪੇਸ਼ੇਵਰ ਜੀਵਨ: ਪੇਸ਼ੇਵਰ ਜੀਵਨ ਵਿੱਚ ਮੂਲਾਂਕ 8 ਦੇ ਜਾਤਕਾਂ ਨੂੰ ਕਾਰਜ ਖੇਤਰ ਵਿੱਚ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿੱਥੇ ਇਹਨਾਂ ਦਾ ਕੋਈ ਸਹਿਕਰਮੀ ਇਹਨਾਂ ਤੋਂ ਅੱਗੇ ਨਿੱਕਲ਼ ਕੇ ਕੋਈ ਨਵਾਂ ਅਹੁਦਾ ਹਾਸਲ ਕਰ ਸਕਦਾ ਹੈ। ਜਿਹੜੇ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਦੇ ਲਈ ਇਹ ਸਮਾਂ ਮੁਸ਼ਕਿਲ ਹੋ ਸਕਦਾ ਹੈ, ਕਿਉਂਕਿ ਇਸ ਅਵਧੀ ਵਿੱਚ ਇਹਨਾਂ ਲਈ ਕਾਰੋਬਾਰ ਵਿੱਚ ਉੱਚ ਕਦਰਾਂ-ਕੀਮਤਾਂ ਬਣਾ ਕੇ ਰੱਖਣਾ ਅਤੇ ਲਾਭ ਵਾਲੇ ਸੌਦੇ ਕਰਨਾ ਆਸਾਨ ਨਾ ਰਹਿਣ ਦੀ ਸੰਭਾਵਨਾ ਹੈ।

ਸਿਹਤ: ਸਿਹਤ ਦੀ ਦ੍ਰਿਸ਼ਟੀ ਤੋਂ ਇਹਨਾਂ ਜਾਤਕਾਂ ਨੂੰ ਤਣਾਅ ਦੇ ਕਾਰਨ ਪੈਰਾਂ ਅਤੇ ਗੋਡਿਆਂ ਵਿੱਚ ਦਰਦ ਦੀ ਸਮੱਸਿਆ ਹੋ ਸਕਦੀ ਹੈ। ਇਸ ਦਾ ਕਾਰਨ ਇਹਨਾਂ ਦਾ ਅਸੰਤੁਲਿਤ ਖਾਣਾ-ਪੀਣਾ ਵੀ ਹੋ ਸਕਦਾ ਹੈ। ਇਸ ਲਈ ਆਪਣੇ ਖਾਣ-ਪੀਣ ਦਾ ਧਿਆਨ ਰੱਖੋ।

ਉਪਾਅ: ਹਰ ਰੋਜ਼ 11 ਵਾਰ 'ॐ ਹਨੁਮਤੇ ਨਮਹ:' ਮੰਤਰ ਦਾ ਜਾਪ ਕਰੋ।

ਪ੍ਰਾਪਤ ਕਰੋ ਆਪਣੀ ਕੁੰਡਲੀ ‘ਤੇ ਅਧਾਰਿਤ ਸਟੀਕ ਸ਼ਨੀ ਰਿਪੋਰਟ

ਮੂਲਾਂਕ 9

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 9, 18, ਜਾਂ 27 ਤਰੀਕ ਨੂੰ ਹੋਇਆ ਹੈ)

ਮੂਲਾਂਕ 9 ਦੇ ਜਾਤਕ ਇਸ ਹਫਤੇ ਸਾਹਸ ਨਾਲ ਭਰੇ ਰਹਿਣਗੇ ਅਤੇ ਅਜਿਹੇ ਵਿੱਚ ਇਹ ਮਹੱਤਵਪੂਰਣ ਫੈਸਲੇ ਲੈਂਦੇ ਹੋਏ ਵੀ ਦਿਖ ਸਕਦੇ ਹਨ। ਇਸ ਅਵਧੀ ਵਿੱਚ ਇਹ ਜਾਤਕ ਆਪਣੀਆਂ ਯੋਗਤਾਵਾਂ ਅਤੇ ਖਮਤਾਵਾਂ ਦਾ ਪ੍ਰਦਰਸ਼ਨ ਕਰਨਗੇ ਅਤੇ ਨਾਲ ਹੀ ਆਪਣੀ ਕੁਸ਼ਲਤਾ ਦਾ ਇਸਤੇਮਾਲ ਕਰ ਸਕਦੇ ਹਨ।

ਪ੍ਰੇਮ ਜੀਵਨ: ਮੂਲਾਂਕ 9 ਦੇ ਜਾਤਕ ਸਾਥੀ ਦੇ ਨਾਲ ਆਪਣੇ ਰਿਸ਼ਤੇ ਵਿੱਚ ਉੱਚ ਕਦਰਾਂ-ਕੀਮਤਾਂ ਬਣਾ ਕੇ ਰੱਖ ਸਕਣਗੇ ਅਤੇ ਅਜਿਹੇ ਵਿੱਚ ਇਹਨਾਂ ਦਾ ਰਿਸ਼ਤਾ ਮਜ਼ਬੂਤ ਹੋਵੇਗਾ।

ਪੜ੍ਹਾਈ: ਪੜ੍ਹਾਈ ਬਾਰੇ ਗੱਲ ਕਰੀਏ ਤਾਂ ਇਸ ਮੂਲਾਂਕ ਦੇ ਵਿਦਿਆਰਥੀ ਮੈਨੇਜਮੈਂਟ, ਇਲੈਕਟ੍ਰੀਕਲ ਇੰਜੀਨੀਅਰਿੰਗ ਅਤੇ ਕੈਮੀਕਲ ਇੰਜੀਨੀਅਰਿੰਗ ਆਦਿ ਵਿਸ਼ਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਲਈ ਦ੍ਰਿੜ ਸੰਕਲਪ ਰੱਖਣਗੇ।

ਪੇਸ਼ੇਵਰ ਜੀਵਨ: ਕਰੀਅਰ ਦੇ ਖੇਤਰ ਵਿੱਚ ਇਹਨਾਂ ਦਾ ਕੰਮ ਵਿੱਚ ਪ੍ਰਦਰਸ਼ਨ ਕਾਫੀ ਚੰਗਾ ਰਹੇਗਾ ਅਤੇ ਇਹ ਆਪਣੀ ਅਲੱਗ ਪਹਿਚਾਣ ਬਣਾਓਣ ਦੇ ਕਾਬਲ ਹੋਣਗੇ। ਜਿਹੜੇ ਜਾਤਕ ਆਪਣਾ ਕਾਰੋਬਾਰ ਕਰਦੇ ਹਨ, ਉਹਨਾਂ ਨੂੰ ਕਾਰੋਬਾਰ ਵਿੱਚ ਦੁਬਾਰਾ ਸਫਲਤਾ ਦੇ ਰਸਤੇ ਉੱਤੇ ਅੱਗੇ ਵਧਣ ਦੇ ਲਈ ਬਿਹਤਰੀਨ ਮੌਕੇ ਪ੍ਰਾਪਤ ਹੋਣਗੇ।

ਸਿਹਤ: ਮੂਲਾਂਕ 9 ਦੇ ਜਾਤਕ ਇਸ ਹਫਤੇ ਆਪਣੀ ਸਿਹਤ ਨੂੰ ਚੰਗਾ ਬਣਾ ਕੇ ਰੱਖਣ ਦੇ ਕਾਬਲ ਹੋਣਗੇ, ਜੋ ਕਿ ਇਹਨਾਂ ਦੇ ਅੰਦਰ ਦੇ ਉਤਸ਼ਾਹ ਦਾ ਨਤੀਜਾ ਹੋਵੇਗਾ।

ਉਪਾਅ: ਹਰ ਰੋਜ਼ 27 ਵਾਰ 'ॐ ਭੌਮਾਯ ਨਮਹ:' ਮੰਤਰ ਦਾ ਜਾਪ ਕਰੋ।

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਆਨਲਾਈਨ ਸ਼ਾਪਿੰਗ ਸਟੋਰ

ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।

ਧੰਨਵਾਦ !

Talk to Astrologer Chat with Astrologer