ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ (22-28) ਦਸੰਬਰ, 2024

Author: Charu Lata | Updated Wed, 20 Nov 2024 10:19 PM IST
ਕਿਵੇਂ ਜਾਣੀਏ ਆਪਣਾ ਮੁੱਖ ਅੰਕ (ਮੂਲਾਂਕ)?

ਅੰਕ ਜੋਤਿਸ਼ ਹਫਤਾਵਰੀ ਭਵਿੱਖਫਲ਼ ਨੂੰ ਜਾਣਨ ਦੇ ਲਈ ਅੰਕ ਜੋਤਿਸ਼ ਮੂਲਾਂਕ ਦਾ ਬਹੁਤ ਮਹੱਤਵ ਹੈ। ਮੂਲਾਂਕ ਜਾਤਕ ਦੇ ਜੀਵਨ ਦਾ ਮਹੱਤਵਪੂਰਣ ਅੰਕ ਮੰਨਿਆ ਗਿਆ ਹੈ। ਤੁਹਾਡਾ ਜਨਮ ਮਹੀਨੇ ਦੀ ਕਿਸੇ ਵੀ ਤਰੀਕ ਨੂੰ ਹੁੰਦਾ ਹੈ, ਤਾਂ ਉਸ ਨੂੰ ਇਕਾਈ ਦੇ ਅੰਕ ਵਿੱਚ ਬਦਲਣ ਤੋਂ ਬਾਅਦ ਜੋ ਅੰਕ ਪ੍ਰਾਪਤ ਹੁੰਦਾ ਹੈ, ਉਹ ਤੁਹਾਡਾ ਮੂਲਾਂਕ ਕਹਾਉਂਦਾ ਹੈ। ਮੂਲਾਂਕ 1 ਤੋਂ 9 ਦੇ ਵਿਚਕਾਰ ਕੋਈ ਵੀ ਅੰਕ ਹੋ ਸਕਦਾ ਹੈ। ਉਦਾਹਰਣ ਦੇ ਲਈ ਤੁਹਾਡਾ ਜਨਮ ਕਿਸੇ ਮਹੀਨੇ ਦੀ 10 ਤਰੀਕ ਨੂੰ ਹੋਇਆ ਹੋਵੇ, ਤਾਂ ਤੁਹਾਡਾ ਮੂਲਾਂਕ 1+0 ਯਾਨੀ ਕਿ 1 ਹੋਵੇਗਾ।


ਇਸੇ ਤਰ੍ਹਾਂ ਕਿਸੇ ਵੀ ਮਹੀਨੇ ਦੀ 1 ਤਰੀਕ ਤੋਂ ਲੈ ਕੇ 31 ਤਰੀਕ ਤੱਕ ਜੰਮੇ ਲੋਕਾਂ ਦੇ ਲਈ 1 ਤੋਂ 9 ਤੱਕ ਦੇ ਮੂਲਾਂਕਾਂ ਦੀ ਗਣਨਾ ਕੀਤੀ ਜਾਂਦੀ ਹੈ। ਇਸ ਤਰ੍ਹਾਂ ਸਾਰੇ ਜਾਤਕ ਆਪਣਾ ਮੂਲਾਂਕ ਜਾਣ ਕੇ ਉਸ ਦੇ ਆਧਾਰ ਉੱਤੇ ਹਫਤਾਵਰੀ ਰਾਸ਼ੀਫਲ਼ ਜਾਣ ਸਕਦੇ ਹਨ।

ਦੁਨੀਆ ਭਰ ਦੇਵਿਦਵਾਨ ਅੰਕ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਾਣੋ ਕਰੀਅਰ ਸਬੰਧੀ ਸਾਰੀ ਜਾਣਕਾਰੀ

ਆਪਣੀ ਜਨਮ ਮਿਤੀ ਤੋਂ ਜਾਣੋ ਹਫਤਾਵਰੀ ਅੰਕ ਜੋਤਿਸ਼ ਰਾਸ਼ੀਫਲ (22-28) ਦਸੰਬਰ, 2024

ਅੰਕ ਜੋਤਿਸ਼ ਦਾ ਸਾਡੇ ਜੀਵਨ ਉੱਤੇ ਸਿੱਧਾ ਪ੍ਰਭਾਵ ਪੈਂਦਾ ਹੈ, ਕਿਉਂਕਿ ਸਭ ਅੰਕਾਂ ਦਾ ਸਾਡੇ ਜਨਮ ਦੀ ਤਰੀਕ ਨਾਲ ਸਬੰਧ ਹੁੰਦਾ ਹੈ। ਅੱਗੇ ਦਿੱਤੇ ਗਏ ਲੇਖ਼ ਵਿੱਚ ਅਸੀਂ ਦੱਸਿਆ ਹੈ ਕਿ ਹਰ ਵਿਅਕਤੀ ਦੀ ਜਨਮ ਮਿਤੀ ਦੇ ਹਿਸਾਬ ਨਾਲ ਉਸ ਦਾ ਇੱਕ ਮੂਲਾਂਕ ਨਿਰਧਾਰਿਤ ਹੁੰਦਾ ਹੈ ਅਤੇ ਇਹ ਸਭ ਅੰਕ ਵੱਖ-ਵੱਖ ਗ੍ਰਹਾਂ ਦੁਆਰਾ ਸ਼ਾਸਿਤ ਹੁੰਦੇ ਹਨ।

ਜਿਵੇਂ ਕਿ ਮੂਲਾਂਕ 1 ਉੱਤੇ ਸੂਰਜ ਦੇਵਤਾ ਦੀ ਪ੍ਰਤੀਨਿਧਤਾ ਹੈ। ਚੰਦਰਮਾ ਮੂਲਾਂਕ 2 ਦਾ ਸੁਆਮੀ ਹੈ। ਅੰਕ 3 ਨੂੰ ਦੇਵ ਗੁਰੂ ਬ੍ਰਹਸਪਤੀ ਦਾ ਸੁਆਮਿੱਤਵ ਪ੍ਰਾਪਤ ਹੈ। ਰਾਹੂ ਅੰਕ 4 ਦਾ ਰਾਜਾ ਹੈ। ਅੰਕ 5 ਬੁੱਧ ਗ੍ਰਹਿ ਦੇ ਅਧੀਨ ਹੈ। ਅੰਕ 6 ਦਾ ਰਾਜਾ ਸ਼ੁੱਕਰ ਦੇਵ ਹੈ ਅਤੇ ਅੰਕ 7 ਕੇਤੂ ਗ੍ਰਹਿ ਦਾ ਹੈ। ਸ਼ਨੀਦੇਵ ਨੂੰ ਅੰਕ 8 ਦਾ ਸੁਆਮੀ ਮੰਨਿਆ ਗਿਆ ਹੈ। ਅੰਕ 9 ਮੰਗਲ ਦੇਵ ਦਾ ਅੰਕ ਹੈ ਅਤੇ ਇਨਾਂ ਗ੍ਰਹਾਂ ਦੇ ਪਰਿਵਰਤਨ ਨਾਲ ਜਾਤਕ ਦੇ ਜੀਵਨ ਵਿੱਚ ਅਨੇਕਾਂ ਤਰ੍ਹਾਂ ਦੇ ਪਰਿਵਰਤਨ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕਿ ਮੂਲਾਂਕ ਦੇ ਅਨੁਸਾਰ(22-28) ਦਸੰਬਰ ਤੱਕ ਦਾ ਸਮਾਂ ਤੁਹਾਡੇ ਲਈ ਕਿਹੋ-ਜਿਹਾ ਰਹੇਗਾ।

ਬ੍ਰਿਹਤ ਕੁੰਡਲੀ ਵਿੱਚ ਲੁਕਿਆ ਹੋਇਆ ਹੈ ਤੁਹਾਡੇ ਜੀਵਨ ਦਾ ਸਾਰਾ ਰਾਜ਼, ਜਾਣੋ ਗ੍ਰਹਾਂ ਦੀ ਚਾਲ ਦਾ ਪੂਰਾ ਲੇਖਾ-ਜੋਖਾ ਅਤੇ ਇਹਨਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ

ਮੂਲਾਂਕ 1

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 1, 10, 19 ਜਾਂ 28 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਆਪਣੇ ਭਵਿੱਖ ਬਾਰੇ ਜ਼ਿਆਦਾ ਸੁਚੇਤ ਰਹਿ ਸਕਦੇ ਹਨ। ਇਹ ਹਮੇਸ਼ਾ ਤਰੱਕੀ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਇਨ੍ਹਾਂ ਦਾ ਸਾਰਾ ਧਿਆਨ ਆਪਣੇ ਪ੍ਰਦਰਸ਼ਨ 'ਤੇ ਹੁੰਦਾ ਹੈ।

ਪ੍ਰੇਮ ਜੀਵਨ: ਤੁਸੀਂ ਆਪਣੇ ਸਾਥੀ ਦੇ ਸਾਹਮਣੇ ਖਰਾਬ ਮੂਡ ਵਿੱਚ ਜਾਓਗੇ, ਜਿਸ ਨਾਲ ਤੁਹਾਡੇ ਰਿਸ਼ਤੇ ਵਿੱਚ ਖਟਾਸ ਆ ਸਕਦੀ ਹੈ। ਇਸ ਨਾਲ ਤੁਹਾਡੇ ਦੋਹਾਂ ਵਿਚਕਾਰ ਦੂਰੀ ਵੱਧ ਸਕਦੀ ਹੈ।

ਪੜ੍ਹਾਈ: ਇਸ ਹਫ਼ਤੇ ਵਿਦਿਆਰਥੀਆਂ ਨੂੰ ਘੱਟ ਅੰਕ ਮਿਲਣ ਦੇ ਸੰਕੇਤ ਹਨ, ਇਸ ਲਈ ਤੁਹਾਨੂੰ ਆਪਣੀ ਪੜ੍ਹਾਈ 'ਤੇ ਜ਼ਿਆਦਾ ਧਿਆਨ ਦੇਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਮੇਂ ਤੁਹਾਨੂੰ ਫੋਕਸ ਬਣਾ ਕੇ ਰੱਖਣ ਦੀ ਜ਼ਰੂਰਤ ਹੈ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਆਪਣੇ ਕੰਮ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇਹਨਾਂ ਨੂੰ ਸੰਘਰਸ਼ ਕਰਨਾ ਪੈ ਸਕਦਾ ਹੈ। ਤੁਹਾਨੂੰ ਆਪਣੇ ਸ਼ੈਡਿਊਲ ਨੂੰ ਠੀਕ ਕਰਕੇ ਕੰਮ ਕਰਨ ਦੀ ਜ਼ਰੂਰਤ ਹੈ। ਵਪਾਰੀ ਜਾਤਕਾਂ ਨੂੰ ਲਾਭ ਦੀ ਬਜਾਏ ਘਾਟਾ ਹੋ ਸਕਦਾ ਹੈ। ਇਸ ਤਰ੍ਹਾਂ, ਤੁਸੀਂ ਆਪਣੇ ਵਪਾਰ ਨੂੰ ਮਜ਼ਬੂਤ ਨਹੀਂ ਕਰ ਸਕੋਗੇ।

ਸਿਹਤ: ਇਮਿਊਨਿਟੀ ਕਮਜ਼ੋਰ ਹੋਣ ਦੇ ਕਾਰਨ ਤੁਹਾਨੂੰ ਲੂ ਲੱਗਣ ਜਾਂ ਐਲਰਜੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਆਪਣੀ ਸਰੀਰਿਕ ਫਿੱਟਨੈੱਸ 'ਤੇ ਧਿਆਨ ਦੇਣਾ ਚਾਹੀਦਾ ਹੈ।

ਉਪਾਅ: ਸ਼ਨੀਵਾਰ ਦੇ ਦਿਨ ਸ਼ਨੀ ਗ੍ਰਹਿ ਦੇ ਲਈ ਹਵਨ ਕਰਵਾਓ।

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਮੂਲਾਂਕ 2

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 2, 11, 20 ਜਾਂ 29 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਆਪਣੇ ਕਰੀਬੀਆਂ ਅਤੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਬਹਿਸ ਵਿੱਚ ਉਲਝ ਕੇ ਆਪਣੇ ਲਈ ਪਰੇਸ਼ਾਨੀਆਂ ਖੜੀਆਂ ਕਰ ਲੈਂਦੇ ਹਨ। ਆਪਣੇ ਇਸ ਸੁਭਾਅ ਦੇ ਕਾਰਨ, ਇਹ ਇਸ ਹਫ਼ਤੇ ਆਪਣੇ ਲਈ ਇੱਕ ਸਖਤ ਘੇਰਾ ਬਣਾ ਲੈਣਗੇ ਅਤੇ ਆਪਣੇ-ਆਪ ਨੂੰ ਰੋਕਣ ਦੀ ਕੋਸ਼ਿਸ਼ ਕਰਨਗੇ।

ਪ੍ਰੇਮ ਜੀਵਨ: ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਬਹਿਸ ਹੋਣ ਦੀ ਸੰਭਾਵਨਾ ਹੈ। ਤੁਹਾਡੇ ਪਰਿਵਾਰ ਵਿੱਚ ਚੱਲ ਰਹੀਆਂ ਸਮੱਸਿਆਵਾਂ ਦੇ ਕਾਰਨ ਤੁਹਾਡੇ ਦੋਵਾਂ ਦੇ ਰਿਸ਼ਤੇ ਵਿੱਚ ਕੜਵਾਹਟ ਆ ਸਕਦੀ ਹੈ।

ਪੜ੍ਹਾਈ: ਪੜ੍ਹਾਈ ਦੇ ਮਾਮਲੇ ਵਿੱਚ ਇਕਾਗਰਤਾ ਦੀ ਕਮੀ ਹੋ ਸਕਦੀ ਹੈ, ਜਿਸ ਦੇ ਕਾਰਨ ਹੋ ਸਕਦਾ ਹੈ ਕਿ ਜੋ ਤੁਸੀਂ ਸਿੱਖਿਆ ਹੈ, ਉਹ ਤੁਹਾਨੂੰ ਯਾਦ ਨਾ ਰਹੇ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਆਪਣੇ ਕੰਮ ਦੇ ਸਿਲਸਿਲੇ ਵਿੱਚ ਵਧੇਰੇ ਯਾਤਰਾਵਾਂ ਕਰਨੀਆਂ ਪੈ ਸਕਦੀਆਂ ਹਨ। ਹਾਲਾਂਕਿ, ਇਹ ਯਾਤਰਾਵਾਂ ਤੁਹਾਨੂੰ ਵਧੇਰੇ ਲਾਭ ਨਹੀਂ ਦੇਣਗੀਆਂ। ਵਪਾਰੀਆਂ ਨੂੰ ਗਲਤ ਯੋਜਨਾ ਅਤੇ ਪੇਸ਼ੇਵਰ ਤਰੀਕੇ ਨਾਲ ਕੰਮ ਨਾ ਕਰਨ ਦੇ ਕਾਰਨ ਘਾਟੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ: ਇਸ ਹਫ਼ਤੇ ਤੁਹਾਡੀ ਇਮਿਊਨਿਟੀ ਕਮਜ਼ੋਰ ਰਹੇਗੀ, ਜਿਸ ਕਰਕੇ ਤੁਹਾਨੂੰ ਜੁਕਾਮ ਅਤੇ ਤੇਜ਼ ਸਿਰ ਦਰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਪਾਅ: ਹਰ ਰੋਜ਼ 108 ਵਾਰ 'ॐ ਚੰਦਰਾਯ ਨਮਹ:' ਮੰਤਰ ਦਾ ਜਾਪ ਕਰੋ।

ਮੂਲਾਂਕ 3

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 3, 12, ਜਾਂ 21 ਜਾਂ 30 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਆਮ ਤੌਰ 'ਤੇ ਖੁੱਲੇ ਵਿਚਾਰਾਂ ਵਾਲੇ ਹੁੰਦੇ ਹਨ। ਇਹ ਅਧਿਆਤਮਿਕ ਸੁਭਾਅ ਦੇ ਹੁੰਦੇ ਹਨ ਅਤੇ ਇਹ ਇਸ ਮਾਰਗ 'ਤੇ ਚੱਲਣਾ ਪਸੰਦ ਕਰਦੇ ਹਨ।

ਪ੍ਰੇਮ ਜੀਵਨ: ਤੁਸੀਂ ਕਿਸੇ ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰ ਸਕਦੇ ਹੋ, ਪਰ ਤੁਹਾਨੂੰ ਭਾਵਨਾਵਾਂ ਵਿੱਚ ਫਸਣ ਦੀ ਬਜਾਏ ਸਮਝਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਪੜ੍ਹਾਈ: ਜਿਹੜੇ ਵਿਦਿਆਰਥੀ ਮਾਸਟਰ ਡਿਗਰੀ ਜਾਂ ਪੀ ਐਚ ਡੀ ਕਰਨ ਲਈ ਉੱਚ-ਵਿੱਦਿਆ ਪ੍ਰਾਪਤ ਕਰਨ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਲਈ ਇਹ ਹਫ਼ਤਾ ਬਹੁਤ ਵਧੀਆ ਰਹਿਣ ਵਾਲਾ ਹੈ।

ਪੇਸ਼ੇਵਰ ਜੀਵਨ: ਕਰੀਅਰ ਦੇ ਮਾਮਲੇ ਵਿੱਚ ਇਹ ਹਫ਼ਤਾ ਬਹੁਤ ਸ਼ਾਨਦਾਰ ਹੋ ਸਕਦਾ ਹੈ। ਵਪਾਰੀ ਜਾਤਕਾਂ ਲਈ ਮਲਟੀ ਲੈਵਲ ਨੈਟਵਰਕਿੰਗ ਬਿਜ਼ਨਸ ਵਿੱਚ ਸ਼ਾਮਿਲ ਹੋਣਾ ਲਾਭਕਾਰੀ ਸਿੱਧ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ ਵੱਧ ਮੁਨਾਫਾ ਹੋਣ ਦੀ ਉਮੀਦ ਹੈ।

ਸਿਹਤ: ਇਸ ਹਫ਼ਤੇ ਤੁਸੀਂ ਅਧਿਆਤਮਿਕ ਅਤੇ ਸਰੀਰਿਕ ਗਤੀਵਿਧੀਆਂ ਜਿਵੇਂ ਕਿ ਯੋਗ ਅਤੇ ਧਿਆਨ ਵਿੱਚ ਸਮਾਂ ਬਿਤਾ ਸਕਦੇ ਹੋ। ਇਸ ਦਾ ਤੁਹਾਡੀ ਆਤਮਾ ਅਤੇ ਸਰੀਰ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

ਉਪਾਅ: ਤੁਸੀਂ ਹਰ ਰੋਜ਼ ਸਵੇਰੇ ਸੂਰਜ ਦੇਵਤਾ ਨੂੰ ਅਰਘ ਦਿਓ।

ਸਾਲ 2024 ਵਿੱਚ ਕਿਹੋ-ਜਿਹੀ ਰਹੇਗੀ ਤੁਹਾਡੀ ਸਿਹਤ? ਸਿਹਤ ਰਾਸ਼ੀਫਲ 2024 ਤੋਂ ਜਾਣੋ ਜਵਾਬ

ਮੂਲਾਂਕ 4

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 4, 13, ਜਾਂ 22 ਜਾਂ 31 ਤਰੀਕ ਨੂੰ ਹੋਇਆ ਹੈ)

ਇਸ ਸਮੇਂ ਮੂਲਾਂਕ 4 ਵਾਲੇ ਜਾਤਕ ਜ਼ਿਆਦਾ ਜਨੂੰਨ ਨਾਲ ਭਰੇ ਹੋਏ ਹੋ ਸਕਦੇ ਹਨ। ਇਹ ਬਿਨਾਂ ਸੋਚੇ-ਸਮਝੇ ਗੈਰ-ਜ਼ਰੂਰੀ ਕੰਮ ਅਤੇ ਜੋਖਮ ਲੈ ਸਕਦੇ ਹਨ।

ਪ੍ਰੇਮ ਜੀਵਨ: ਆਪਣੇ ਰਿਸ਼ਤੇ ਵਿੱਚ ਸੁੱਖ-ਸ਼ਾਂਤੀ ਹੋਣ ਦੇ ਬਾਵਜੂਦ, ਤੁਸੀਂ ਆਪਣੇ ਜੀਵਨ ਵਿੱਚ ਸੰਤੁਸ਼ਟ ਮਹਿਸੂਸ ਨਹੀਂ ਕਰ ਸਕੋਗੇ।

ਪੜ੍ਹਾਈ: ਇਸ ਹਫ਼ਤੇ ਹਾਲਾਂਕਿ ਤੁਹਾਡੇ ਕੋਲ ਕੁਸ਼ਲਤਾ ਹੈ, ਪਰ ਪੜ੍ਹਾਈ ਤੋਂ ਤੁਹਾਡਾ ਧਿਆਨ ਹਟ ਸਕਦਾ ਹੈ। ਤੁਹਾਡੇ ਦਿਮਾਗ ਵਿੱਚ ਚੱਲ ਰਹੀ ਉਲਝਣ ਅਤੇ ਪੜ੍ਹਾਈ ਵਿੱਚ ਸ਼ਿਖਰ ‘ਤੇ ਪਹੁੰਚਣ ਦੀ ਉਤਸੁਕਤਾ ਦੇ ਕਾਰਨ ਅਜਿਹਾ ਹੋ ਸਕਦਾ ਹੈ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਦੇ ਲਈ ਸਥਿਤੀ ਮੁਸ਼ਕਲ ਬਣੀ ਹੋਈ ਹੈ। ਇਸ ਸਮੇਂ ਤੁਹਾਡੇ ਉੱਤੇ ਕੰਮ ਦਾ ਦਬਾਅ ਵੱਧ ਸਕਦਾ ਹੈ ਅਤੇ ਤੁਹਾਡੇ ਲਈ ਇਸ ਸਥਿਤੀ ਨੂੰ ਸੰਭਾਲਣਾ ਮੁਸ਼ਕਿਲ ਹੋ ਸਕਦਾ ਹੈ।

ਸਿਹਤ: ਇਸ ਸਮੇਂ ਤੁਹਾਨੂੰ ਚਮੜੀ ਦੀ ਐਲਰਜੀ ਦੇ ਕਾਰਨ ਪਰੇਸ਼ਾਨੀ ਹੋ ਸਕਦੀ ਹੈ। ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।

ਉਪਾਅ: ਹਰ ਰੋਜ਼ 22 ਵਾਰ 'ॐ ਰਾਹਵੇ ਨਮਹ:' ਮੰਤਰ ਦਾ ਜਾਪ ਕਰੋ।

ਹੁਣ ਘਰ ਬੈਠੇ ਹੋਏ ਹੀ ਮਾਹਰ ਪੁਰੋਹਿਤ ਤੋਂ ਕਰਵਾਓ ਇੱਛਾ ਅਨੁਸਾਰ ਆਨਲਾਈਨ ਪੂਜਾ ਅਤੇ ਪ੍ਰਾਪਤ ਕਰੋ ਉੱਤਮ ਨਤੀਜੇ!

ਮੂਲਾਂਕ 5

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 5, 14, ਜਾਂ 23 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਬਹੁਤ ਬੁੱਧੀਮਾਨ ਹੁੰਦੇ ਹਨ ਅਤੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਵਿੱਚ ਸਮਰੱਥ ਹੋ ਸਕਦੇ ਹਨ।

ਪ੍ਰੇਮ ਜੀਵਨ: ਤੁਸੀਂ ਆਪਣੇ ਜੀਵਨਸਾਥੀ ਦੇ ਪ੍ਰਤੀ ਆਪਣੀਆਂ ਰੋਮਾਂਟਿਕ ਭਾਵਨਾਵਾਂ ਨੂੰ ਜ਼ਾਹਿਰ ਕਰ ਸਕਦੇ ਹੋ। ਇਹ ਤੁਹਾਡੇ ਅੰਦਰ ਮੌਜੂਦ ਸੈਂਸ ਆਫ ਹਿਊਮਰ ਦੇ ਕਾਰਨ ਸੰਭਵ ਹੋ ਸਕਦਾ ਹੈ।

ਪੜ੍ਹਾਈ: ਤੁਸੀਂ ਪੜ੍ਹਾਈ ਦੇ ਮਾਮਲੇ ਵਿੱਚ ਉੱਚੇ ਅੰਕ ਪ੍ਰਾਪਤ ਕਰੋਗੇ ਅਤੇ ਤੁਸੀਂ ਕੋਈ ਪ੍ਰੋਫੈਸ਼ਨਲ ਕੋਰਸ ਵੀ ਕਰ ਸਕਦੇ ਹੋ।

ਪੇਸ਼ੇਵਰ ਜੀਵਨ: ਇਸ ਹਫ਼ਤੇ ਕੰਮ ਦੇ ਮਾਮਲੇ ਵਿੱਚ ਸਮਾਂ ਤੁਹਾਡੇ ਹੱਕ ਵਿੱਚ ਹੋ ਸਕਦਾ ਹੈ। ਵਪਾਰੀ ਇਸ ਸਮੇਂ ਆਪਣੇ ਵਿਰੋਧੀਆਂ 'ਤੇ ਹਾਵੀ ਹੋਣਗੇ ਅਤੇ ਇਸ ਤਰ੍ਹਾਂ ਤੁਸੀਂ ਆਪਣੇ ਵਿਰੋਧੀਆਂ ਨੂੰ ਸਖਤ ਟੱਕਰ ਦੇ ਸਕੋਗੇ।

ਸਿਹਤ: ਇਸ ਹਫ਼ਤੇ ਤੁਹਾਡੀ ਸਿਹਤ ਚੰਗੀ ਰਹੇਗੀ। ਤੁਹਾਡੇ ਅੰਦਰ ਜੋਸ਼ ਅਤੇ ਉਤਸ਼ਾਹ ਵਧਣ ਦੇ ਕਾਰਨ ਇਹ ਹੋ ਸਕਦਾ ਹੈ।

ਉਪਾਅ: ਹਰ ਰੋਜ਼ ਪ੍ਰਾਚੀਨ ਗ੍ਰੰਥ ਵਿਸ਼ਣੂੰ ਸਹਸਤਰਨਾਮ ਦਾ ਜਾਪ ਕਰੋ।

ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ

ਮੂਲਾਂਕ 6

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 6, 15, ਜਾਂ 24 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕਾਂ ਨੂੰ ਇਸ ਹਫ਼ਤੇ ਔਸਤ ਨਤੀਜੇ ਮਿਲਣ ਦੀ ਉਮੀਦ ਹੈ। ਇਨ੍ਹਾਂ ਦੀਆਂ ਰਚਨਾਤਮਕ ਕਿਰਿਆਵਾਂ ਵਿੱਚ ਜ਼ਿਆਦਾ ਦਿਲਚਸਪੀ ਹੋ ਸਕਦੀ ਹੈ ਅਤੇ ਇਹ ਇਸ ਨੂੰ ਵਧਾਉਣ 'ਤੇ ਕੰਮ ਕਰ ਸਕਦੇ ਹਨ।

ਪ੍ਰੇਮ ਜੀਵਨ: ਘਮੰਡ ਨਾਲ ਸਬੰਧਤ ਸਮੱਸਿਆਵਾਂ ਦੇ ਕਾਰਨ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਦੂਰੀ ਆਉਣ ਦੀ ਸੰਭਾਵਨਾ ਹੈ।

ਪੜ੍ਹਾਈ: ਇਸ ਸਮੇਂ ਪੜ੍ਹਾਈ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਤੁਹਾਨੂੰ ਆਪਣੀ ਪੜਾਈ 'ਤੇ ਹੋਰ ਧਿਆਨ ਦੇਣ ਦੀ ਲੋੜ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਤੁਹਾਡੇ ਲਈ ਚੰਗੇ ਅੰਕ ਪ੍ਰਾਪਤ ਕਰਨਾ ਮੁਸ਼ਕਿਲ ਹੋ ਸਕਦਾ ਹੈ।

ਪੇਸ਼ੇਵਰ ਜੀਵਨ: ਇਸ ਹਫ਼ਤੇ ਨੌਕਰੀਪੇਸ਼ਾ ਜਾਤਕਾਂ ਨੂੰ ਆਪਣੇ ਕੰਮ ਦੇ ਖੇਤਰ ਵਿੱਚ ਔਸਤ ਸਫਲਤਾ ਨਾਲ ਹੀ ਖੁਦ ਨੂੰ ਸੰਤੁਸ਼ਟ ਕਰਨਾ ਪਵੇਗਾ। ਵਪਾਰੀਆਂ ਨੂੰ ਬਿਹਤਰ ਰਣਨੀਤੀ ਬਣਾਉਣ ਅਤੇ ਆਪਣੇ ਵਪਾਰ 'ਤੇ ਕੰਟਰੋਲ ਰੱਖਣ ਦੀ ਜ਼ਰੂਰਤ ਹੈ, ਨਹੀਂ ਤਾਂ ਉਨ੍ਹਾਂ ਨੂੰ ਨੁਕਸਾਨ ਹੋ ਸਕਦਾ ਹੈ।

ਸਿਹਤ: ਇਸ ਹਫ਼ਤੇ ਤੁਹਾਨੂੰ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਅਤੇ ਹੋਰ ਕੋਈ ਐਲਰਜੀ ਹੋਣ ਦੀ ਸੰਭਾਵਨਾ ਹੈ। ਇਹ ਸਿਹਤ ਦੇ ਮਾਮਲਿਆਂ ਵਿੱਚ ਸਥਿਰਤਾ ਬਣਾ ਕੇ ਰੱਖਣ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ।

ਉਪਾਅ: ਹਰ ਰੋਜ਼ 33 ਵਾਰ 'ॐ ਭਾਰਗਵਾਯ ਨਮਹ:' ਮੰਤਰ ਦਾ ਜਾਪ ਕਰੋ।

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।

ਮੂਲਾਂਕ 7

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 7, 16, ਜਾਂ 25 ਤਰੀਕ ਨੂੰ ਹੋਇਆ ਹੈ)

ਇਸ ਹਫ਼ਤੇ ਮੂਲਾਂਕ 7 ਵਾਲੇ ਜਾਤਕ ਸਰਵਗੁਣ ਸੰਪੰਨ ਹੋ ਸਕਦੇ ਹਨ। ਇਹ ਚੰਗੇ ਅਤੇ ਬੁਰੇ ਦੀ ਪਹਿਚਾਣ ਕਰਨ ਦੇ ਯੋਗ ਹੋਣਗੇ। ਦੁਨੀਆ ਭਰ ਵਿੱਚ ਕੀ ਘਟਨਾਵਾਂ ਵਾਪਰ ਰਹੀਆਂ ਹਨ, ਇਨ੍ਹਾਂ ਨੂੰ ਇਸ ਦੀ ਜਾਣਕਾਰੀ ਹੋਵੇਗੀ।

ਪ੍ਰੇਮ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਦੇ ਸਾਥੀ ਨਾਲ ਆਪਣਾ ਕੀਮਤੀ ਰਿਸ਼ਤਾ ਖੋ ਸਕਦੇ ਹੋ।

ਪੜ੍ਹਾਈ: ਪੜ੍ਹਾਈ ਦੇ ਮਾਮਲੇ ਵਿੱਚ ਇਹ ਹਫ਼ਤਾ ਔਸਤ ਦਿੱਖ ਰਿਹਾ ਹੈ। ਤੁਸੀਂ ਇਸ ਸਮੇਂ ਕਾਫ਼ੀ ਜ਼ਿਆਦਾ ਤਣਾਅ ਵਿੱਚ ਰਹਿਣ ਵਾਲੇ ਹੋ ਅਤੇ ਇਸ ਕਾਰਨ ਤੁਸੀਂ ਸਫਲਤਾ ਪ੍ਰਾਪਤ ਕਰਨ ਅਤੇ ਆਪਣੀ ਖਾਸ ਜਗ੍ਹਾ ਬਣਾਉਣ ਵਿੱਚ ਪਿਛੇ ਰਹਿ ਸਕਦੇ ਹੋ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਆਪਣੇ ਕੰਮ ਦੇ ਸਬੰਧ ਵਿੱਚ ਅਣਚਾਹੀਆਂ ਯਾਤਰਾਵਾਂ ਕਰਨੀਆਂ ਪੈ ਸਕਦੀਆਂ ਹਨ। ਵਪਾਰੀਆਂ ਤੋਂ ਆਪਣੇ ਕੰਮ ਵਿੱਚ ਕੁਝ ਗਲਤੀਆਂ ਹੋ ਸਕਦੀਆਂ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।

ਸਿਹਤ: ਇਸ ਹਫ਼ਤੇ ਤੁਹਾਨੂੰ ਆਪਣੀ ਸਿਹਤ 'ਤੇ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। ਤੁਹਾਨੂੰ ਲੂ, ਗਰਮੀ ਨਾਲ ਸਬੰਧਤ ਸਮੱਸਿਆਵਾਂ ਜਾਂ ਟਿਊਮਰ ਹੋਣ ਦੀ ਸੰਭਾਵਨਾ ਹੈ। ਇਹ ਤੁਹਾਡੇ ਲਈ ਰੁਕਾਵਟ ਪੈਦਾ ਕਰ ਸਕਦੇ ਹਨ।

ਉਪਾਅ: ਮੰਗਲਵਾਰ ਦੇ ਦਿਨ ਕੇਤੂ ਗ੍ਰਹਿ ਦੇ ਲਈ ਹਵਨ ਕਰਵਾਓ।

ਕਾਲ ਸਰਪ ਦੋਸ਼ ਰਿਪੋਰਟ – ਕਾਲ ਸਰਪ ਯੋਗ ਕੈਲਕੁਲੇਟਰ

ਮੂਲਾਂਕ 8

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 8, 17, ਜਾਂ 26 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਸਿਧਾਂਤਾਂ 'ਤੇ ਚੱਲਣਾ ਪਸੰਦ ਕਰਦੇ ਹਨ ਅਤੇ ਕੰਮ ਨੂੰ ਲੈ ਕੇ ਪਾਬੰਦ ਰਹਿੰਦੇ ਹਨ। ਇਨ੍ਹਾਂ ਦੀ ਲੰਬੀ ਦੂਰੀ ਦੀ ਯਾਤਰਾ ਕਰਨ ਵਿੱਚ ਜ਼ਿਆਦਾ ਦਿਲਚਸਪੀ ਹੋ ਸਕਦੀ ਹੈ।

ਪ੍ਰੇਮ ਜੀਵਨ: ਪ੍ਰੇਮ ਜੀਵਨ ਬਾਰੇ ਗੱਲ ਕਰੀਏ, ਤਾਂ ਤੁਸੀਂ ਇਸ ਸਮੇਂ ਬੁੱਧੀ ਨਾਲ ਕੰਮ ਲਓਗੇ ਅਤੇ ਆਪਣੇ ਰਿਸ਼ਤੇ ਨੂੰ ਮਜ਼ਬੂਤ ਕਰਨ ਅਤੇ ਉਸ ਨੂੰ ਨਵੀਆਂ ਉੱਚਾਈਆਂ 'ਤੇ ਲੈ ਜਾਣ ਲਈ ਕੁਝ ਕਦਮ ਚੁੱਕ ਸਕਦੇ ਹੋ।

ਪੜ੍ਹਾਈ: ਪੜ੍ਹਾਈ ਦੇ ਮਾਮਲੇ ਵਿੱਚ ਤੁਸੀਂ ਚੰਗੇ ਨਤੀਜੇ ਦੇਣ ਦੀ ਸਥਿਤੀ ਵਿੱਚ ਹੋ ਅਤੇ ਤੁਹਾਡੇ ਵਿੱਚ ਸਕਾਰਾਤਮਕ ਊਰਜਾ ਹੋਵੇਗੀ।

ਪੇਸ਼ੇਵਰ ਜੀਵਨ: ਨੌਕਰੀ ਵਾਲੇ ਜਾਤਕ ਆਪਣੇ ਕੰਮ ਦੇ ਪਾਬੰਦ ਰਹਿਣਗੇ। ਕਾਰਜ ਖੇਤਰ ਵਿੱਚ ਇਨ੍ਹਾਂ ਦੇ ਨਾਮ ਅਤੇ ਇੱਜ਼ਤ ਦੋਵਾਂ ਵਿੱਚ ਵਾਧਾ ਹੋਵੇਗਾ। ਵਪਾਰੀਆਂ ਨੂੰ ਚੰਗਾ ਲਾਭ ਕਮਾਉਣ ਦਾ ਮੌਕਾ ਮਿਲੇਗਾ।

ਸਿਹਤ: ਸਿਹਤ ਦੇ ਮਾਮਲੇ ਵਿੱਚ ਇਹ ਹਫ਼ਤਾ ਤੁਹਾਡੇ ਲਈ ਅਨੁਕੂਲ ਰਹਿਣ ਵਾਲਾ ਹੈ। ਤੁਸੀਂ ਜੋਸ਼ ਅਤੇ ਉਤਸ਼ਾਹ ਨਾਲ ਭਰੇ ਰਹੋਗੇ। ਇਸ ਨਾਲ ਤੁਹਾਡੀ ਸਿਹਤ ਚੰਗੀ ਰਹੇਗੀ ਅਤੇ ਤੁਹਾਨੂੰ ਸਿਹਤ ਸਬੰਧੀ ਕੋਈ ਵੱਡੀ ਸਮੱਸਿਆ ਪਰੇਸ਼ਾਨ ਨਹੀਂ ਕਰੇਗੀ।

ਉਪਾਅ: ਸ਼ਨੀਵਾਰ ਦੇ ਦਿਨ ਸ਼ਨੀ ਗ੍ਰਹਿ ਦੇ ਲਈ ਹਵਨ ਕਰਵਾਓ।

ਪ੍ਰਾਪਤ ਕਰੋ ਆਪਣੀ ਕੁੰਡਲੀ ‘ਤੇ ਅਧਾਰਿਤ ਸਟੀਕ ਸ਼ਨੀ ਰਿਪੋਰਟ

ਮੂਲਾਂਕ 9

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 9, 18, ਜਾਂ 27 ਤਰੀਕ ਨੂੰ ਹੋਇਆ ਹੈ)

ਮੂਲਾਂਕ 9 ਵਾਲੇ ਜਾਤਕ ਤੇਜ਼ੀ ਨਾਲ ਕੰਮ ਕਰਦੇ ਹਨ ਅਤੇ ਸਮੇਂ 'ਤੇ ਕੰਮ ਪੂਰਾ ਕਰਨ ਲਈ ਸੁਚੇਤ ਰਹਿੰਦੇ ਹਨ। ਇਹ ਕਦੇ-ਕਦੇ ਆਪਣੀ ਜਲਦੀ ਜਾਂ ਤੇਜ਼ੀ ਦੇ ਕਾਰਨ ਆਪਣੇ-ਆਪ ਨੂੰ ਮੁਸ਼ਕਿਲ ਵਿੱਚ ਫਸਾ ਸਕਦੇ ਹਨ। ਇਹ ਉਹਨਾਂ ਦੇ ਆਵੇਗਪੂਰਣ ਰਵੱਈਏ ਦੇ ਕਾਰਨ ਹੋ ਸਕਦਾ ਹੈ।

ਪ੍ਰੇਮ ਜੀਵਨ: ਪ੍ਰੇਮ ਜੀਵਨ ਦੇ ਮਾਮਲੇ ਵਿੱਚ ਇਸ ਹਫ਼ਤੇ ਤੁਸੀਂ ਘਮੰਡ ਅਤੇ ਜਿੱਦ ਦਿਖਾ ਸਕਦੇ ਹੋ। ਇਸ ਨਾਲ ਤੁਹਾਡੇ ਰਿਸ਼ਤੇ ਵਿੱਚ ਖਟਾਸ ਪੈਦਾ ਹੋ ਸਕਦੀ ਹੈ ਅਤੇ ਤੁਸੀਂ ਆਪਣੇ ਸਾਥੀ ਦੇ ਪ੍ਰਤੀ ਇਮਾਨਦਾਰ ਨਹੀਂ ਰਹਿ ਸਕੋਗੇ।

ਪੜ੍ਹਾਈ: ਪੜ੍ਹਾਈ ਦੇ ਮਾਮਲੇ ਵਿੱਚ ਤੁਸੀਂ ਜ਼ਿਆਦਾ ਕੋਸ਼ਿਸ਼ ਕਰਨ ਦਾ ਧੀਰਜ ਖੋ ਸਕਦੇ ਹੋ। ਧੀਰਜ ਦੀ ਕਮੀ ਦੇ ਕਾਰਨ ਤੁਸੀਂ ਪੜ੍ਹਾਈ ਦੇ ਖੇਤਰ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਵਿੱਚ ਪਿੱਛੇ ਰਹਿ ਸਕਦੇ ਹੋ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਆਪਣੇ ਕੰਮ 'ਤੇ ਹੋਰ ਧਿਆਨ ਦੇਣ ਅਤੇ ਇਕਾਗਰਚਿੱਤ ਹੋ ਕੇ ਕੰਮ ਕਰਨ ਦੀ ਲੋੜ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ, ਤਾਂ ਤੁਹਾਡੇ ਤੋਂ ਕੰਮ ਵਿੱਚ ਕੁਝ ਗਲਤੀਆਂ ਹੋ ਸਕਦੀਆਂ ਹਨ। ਵਪਾਰੀ ਜੋਸ਼ ਵਿੱਚ ਆ ਕੇ ਕੋਈ ਗਲਤ ਫੈਸਲਾ ਲੈ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਵਪਾਰ ਵਿੱਚ ਨੁਕਸਾਨ ਹੋ ਸਕਦਾ ਹੈ।

ਸਿਹਤ: ਇਸ ਹਫ਼ਤੇ ਤੁਹਾਨੂੰ ਤੇਜ਼ ਸਿਰ ਦਰਦ ਅਤੇ ਥਕਾਵਟ ਹੋਣ ਦੀ ਸੰਭਾਵਨਾ ਹੈ। ਇਹ ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਮਜ਼ੋਰ ਹੋਣ ਦੇ ਕਾਰਨ ਹੋ ਸਕਦਾ ਹੈ। ਰੋਗ ਪ੍ਰਤੀਰੋਧਕ ਸ਼ਕਤੀ ਦੀ ਕਮਜ਼ੋਰੀ ਕਾਰਨ ਤੁਹਾਡੇ ਸਿਹਤ ਖਰਾਬ ਹੋ ਸਕਦੀ ਹੈ।

ਉਪਾਅ: ਤੁਸੀਂ ਮੰਗਲਵਾਰ ਦੇ ਦਿਨ ਮੰਗਲ ਗ੍ਰਹਿ ਦੇ ਲਈ ਹਵਨ ਕਰਵਾਓ।

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ

ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।

ਧੰਨਵਾਦ !

ਅਕਸਰ ਪੁੱਛੇ ਜਾਣ ਵਾਲ਼ੇ ਪ੍ਰਸ਼ਨ

1. ਮੂਲਾਂਕ 1 ਵਾਲੇ ਜਾਤਕ ਕਿਹੋ-ਜਿਹੇ ਹੁੰਦੇ ਹਨ??

ਇਹ ਜਾਤਕ ਸਾਹਸੀ, ਆਤਮਵਿਸ਼ਵਾਸੀ ਅਤੇ ਸਵੈਮਾਣ ਨਾਲ ਭਰੇ ਹੁੰਦੇ ਹਨ।

2. ਮੂਲਾਂਕ 4 ਵਾਲੇ ਲੋਕਾਂ ਦੇ ਕੀ ਗੁਣ ਹੁੰਦੇ ਹਨ?

ਇਹ ਚਲਾਕ ਅਤੇ ਕੂਟਨੀਤਿਕ ਹੁੰਦੇ ਹਨ।

3. ਮੂਲਾਂਕ 7 ਦਾ ਸੁਆਮੀ ਗ੍ਰਹਿ ਕਿਹੜਾ ਹੈ?

ਇਸ ਮੂਲਾਂਕ ਦਾ ਸੁਆਮੀ ਕੇਤੂ ਗ੍ਰਹਿ ਹੈ।

Talk to Astrologer Chat with Astrologer