ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ

Author: Charu Lata | Updated Thu, 18 Apr 2024 03:08 PM IST

ਵੈਦਿਕ ਜੋਤਿਸ਼ ਵਿੱਚ ਬ੍ਰਹਸਪਤੀ ਨੂੰ ਬੁੱਧੀ ਦਾ ਗ੍ਰਹਿ ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਇਹ ਗ੍ਰਹਿ ਆਸ਼ੀਰਵਾਦ, ਦਿਵਯਤਾ, ਬੁੱਧੀ ਅਤੇ ਸ਼ੁਭਤਾ ਦੇ ਦੇਵਤਾ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। 3 ਮਈ 2024 ਨੂੰ ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਵੇਗਾ। ਜੋਤਿਸ਼ ਦੇ ਅਨੁਸਾਰ ਬ੍ਰਹਸਪਤੀ ਗ੍ਰਹਿ ਇਹਨਾਂ ਖੇਤਰਾਂ ਉੱਤੇ ਸ਼ਾਸਨ ਕਰਦਾ ਹੈ। ਇਸ ਤੋਂ ਇਲਾਵਾ ਬ੍ਰਹਸਪਤੀ ਸ਼ਾਂਤੀ ਦੀ ਵੀ ਪ੍ਰਤੀਨਿਧਤਾ ਕਰਦਾ ਹੈ। ਇਹ ਧਨ ਅਤੇ ਵਿਸਥਾਰ ਦੇ ਨਾਲ ਰਿਸ਼ਤੇ ਨੂੰ ਕੰਟਰੋਲ ਕਰਨ ਦੇ ਲਈ ਵੀ ਜਾਣਿਆ ਜਾਂਦਾ ਹੈ। ਪਰ ਬ੍ਰਹਸਪਤੀ ਵਿਅਕਤੀ ਦੇ ਜੀਵਨ ਵਿੱਚ ਵਿਆਹ ਆਦਿ ਸ਼ੁਭ ਘਟਨਾਵਾਂ ਦੇ ਸਮੇਂ ਨੂੰ ਵੀ ਦਰਸਾਉਂਦਾ ਹੈ। ਜੇਕਰ ਕਿਸੇ ਵਿਅਕਤੀ ਦੀ ਕੁੰਡਲੀ ਵਿੱਚ ਬ੍ਰਹਸਪਤੀ ਮਜ਼ਬੂਤ ਸਥਿਤੀ ਵਿੱਚ ਹੁੰਦਾ ਹੈ, ਤਾਂ ਵਿਅਕਤੀ ਨੂੰ ਬਿਨਾਂ ਕਿਸੇ ਦੇਰ ਅਤੇ ਰੁਕਾਵਟ ਦੇ ਜੀਵਨ ਵਿੱਚ ਸ਼ੁਭ ਨਤੀਜੇ ਪ੍ਰਾਪਤ ਹੁੰਦੇ ਹਨ। ਪਰ ਜੇਕਰ ਬ੍ਰਹਸਪਤੀ ਕੁੰਡਲੀ ਵਿੱਚ ਨੀਚ ਦਾ ਹੈ ਜਾਂ ਕਮਜ਼ੋਰ ਸਥਿਤੀ ਵਿੱਚ ਹੈ, ਤਾਂ ਇਸ ਨਾਲ ਵਿਅਕਤੀ ਦੇ ਜੀਵਨ ਵਿੱਚ ਸੁੱਖ-ਸੁਵਿਧਾਵਾਂ ਵਿੱਚ ਕਮੀ ਅਤੇ ਵਿਆਹ ਵਿੱਚ ਦੇਰ ਆਦਿ ਦੇਖਣ ਨੂੰ ਮਿਲਦੀ ਹੈ।


ਬ੍ਰਹਸਪਤੀ ਕਦੋਂ-ਕਦੋਂ ਅਸਤ ਹੋਵੇਗਾ ਅਤੇ ਤੁਹਾਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰੇਗਾ? ਵਿਦਵਾਨ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਾਣੋ ਜਵਾਬ

ਜੋਤਿਸ਼ ਵਿੱਚ ਇਸ ਦਾ ਕੀ ਅਰਥ ਹੈ?

ਜੋਤਿਸ਼ ਵਿੱਚ ਜਦੋਂ ਕਿਸੇ ਵੀ ਗ੍ਰਹਿ ਨੂੰ ਅਸਤ ਕਿਹਾ ਜਾਂਦਾ ਹੈ ਤਾਂ ਇਹ ਇੱਕ ਅਜਿਹੀ ਘਟਨਾ ਨੂੰ ਦਰਸਾਉਂਦਾ ਹੈ, ਜਦੋਂ ਕੋਈ ਗ੍ਰਹਿ ਕਿਸੇ ਖਾਸ ਰਾਸ਼ੀ ਵਿੱਚ 10 ਡਿਗਰੀ ਦੇ ਅੰਦਰ ਸੂਰਜ ਦੇ ਨਾਲ ਸੰਯੋਜਨ ਕਰਦਾ ਹੈ। ਬ੍ਰਹਸਪਤੀ ਸ਼ੁੱਕਰ ਦੁਆਰਾ ਸ਼ਾਸਿਤ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਵੇਗਾ, ਜਿਸ ਦੇ ਨਤੀਜੇ ਵਜੋਂ ਗ੍ਰਹਿ ਦੀ ਸੁਭਾਵਿਕ ਪ੍ਰਵਿਰਤੀ ਸ਼ਕਤੀਹੀਣ ਨਜ਼ਰ ਆਵੇਗੀ।

Click Here To Read In English: Jupiter Combust In Taurus

ਬ੍ਰਹਸਪਤੀ ਅਸਤ ਹੋ ਕੇ ਸ਼ੁੱਕਰ ਦੁਆਰਾ ਸ਼ਾਸਿਤ ਬ੍ਰਿਸ਼ਭ ਰਾਸ਼ੀ ਵਿੱਚ ਸੂਰਜ ਦੇ ਨਜ਼ਦੀਕ ਆ ਜਾਵੇਗਾ। ਬ੍ਰਿਸ਼ਭ ਰਾਸ਼ੀ ਬ੍ਰਹਸਪਤੀ ਦੇ ਲਈ ਦੁਸ਼ਮਣ ਮੰਨੀ ਗਈ ਹੈ। ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੀ ਸਥਿਤੀ ਦੇ ਦੌਰਾਨ ਪ੍ਰੇਮ ਦੀ ਸ਼ੁਰੂਆਤ ਕਰਨ ਅਤੇ ਵਿਆਹ ਵਰਗੀਆਂ ਸ਼ੁਭ ਚੀਜ਼ਾਂ ਦੇ ਲਈ ਸਮਾਂ ਅਨੁਕੂਲ ਨਹੀਂ ਮੰਨਿਆ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਇਸ ਸਮਾਂ ਅਵਧੀ ਦੇ ਦੌਰਾਨ ਅਜਿਹੇ ਫੈਸਲੇ ਲੈਂਦਾ ਹੈ ਅਰਥਾਤ ਪ੍ਰੇਮ ਜਾਂ ਵਿਆਹ ਨਾਲ ਜੁੜੇ ਹੋਏ ਫੈਸਲੇ ਲੈਂਦਾ ਹੈ ਤਾਂ ਉਸ ਨੂੰ ਭਵਿੱਖ ਵਿੱਚ ਇਸ ਦੇ ਗੰਭੀਰ ਨਤੀਜੇ ਝੱਲਣੇ ਪੈ ਸਕਦੇ ਹਨ। ਤੁਹਾਨੂੰ ਆਪਣੀਆਂ ਗਤੀਵਿਧੀਆਂ ਵਿੱਚ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਆਪਣੇ ਜੀਵਨ ਸਾਥੀ ਦੇ ਨਾਲ ਆਪਣੇ ਰਿਸ਼ਤੇ ਨੂੰ ਮਜ਼ਬੂਤ ਬਣਾ ਕੇ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਬ੍ਰਹਸਪਤੀ ਦੇ ਅਸਤ ਹੋਣ ਦੇ ਦੌਰਾਨ ਜਾਤਕ ਆਪਣੇ ਜੀਵਨਸਾਥੀ ਦੇ ਨਾਲ ਸੰਵੇਦਨਸ਼ੀਲ ਮੁੱਦਿਆਂ ਵਿੱਚ ਉਲਝਦੇ ਨਜ਼ਰ ਆਉਣਗੇ। ਸੰਭਵ ਹੈ ਕਿ ਇਹ ਮੁੱਦੇ ਪਰਿਵਾਰਕ ਵੀ ਹੋਣ।

ਆਓ ਹੁਣ ਅੱਗੇ ਵਧਦੇ ਹਾਂ ਅਤੇ ਜਾਣ ਲੈਂਦੇ ਹਾਂ ਕਿ ਅਸਤ ਬ੍ਰਹਸਪਤੀ ਸਭ 12 ਰਾਸ਼ੀਆਂ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰੇਗਾ ਅਤੇ ਨਾਲ ਹੀ ਜਾਣਾਂਗੇ ਕਿ ਇਸ ਦੇ ਨਕਾਰਾਤਮਕ ਪ੍ਰਭਾਵਾਂ ਤੋਂ ਬਚਣ ਦੇ ਲਈ ਕੀ ਕੁਝ ਉਪਾਅ ਕੀਤੇ ਜਾ ਸਕਦੇ ਹਨ।

ਮੇਖ਼ ਰਾਸ਼ੀ

ਰਾਸ਼ੀ ਚੱਕਰ ਦੀ ਪਹਿਲੀ ਰਾਸ਼ੀ ਮੇਖ਼ ਇੱਕ ਉੱਗਰ ਅਤੇ ਮਰਦਾਨਾ ਰਾਸ਼ੀ ਮੰਨੀ ਜਾਂਦੀ ਹੈ। ਮੇਖ਼ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਨੌਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਦੂਜੇ ਘਰ ਵਿੱਚ ਅਸਤ ਹੋਵੇਗਾ।

ਕਰੀਅਰ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਕੰਮ ਅਤੇ ਇਸ ਦੇ ਨਾਲ਼ ਸਬੰਧਤ ਤਰੱਕੀ ਦੇ ਮਾਧਿਅਮ ਤੋਂ ਜੀਵਨ ਵਿੱਚ ਸੰਤੁਸ਼ਟੀ ਪ੍ਰਾਪਤ ਹੋਵੇਗੀ। ਤੁਹਾਨੂੰ ਇਸ ਦੌਰਾਨ ਨਵੀਂ ਨੌਕਰੀ ਦੇ ਮੌਕੇ ਵੀ ਮਿਲ ਸਕਦੇ ਹਨ। ਇਸ ਰਾਸ਼ੀ ਦੇ ਜਿਹੜੇ ਜਾਤਕ ਕਾਰੋਬਾਰ ਦੇ ਖੇਤਰ ਨਾਲ ਸਬੰਧਤ ਹਨ, ਉਹਨਾਂ ਨੂੰ ਕਾਰੋਬਾਰ ਵਿੱਚ ਜ਼ਿਆਦਾ ਮੁਨਾਫਾ ਕਮਾਉਣ ਅਤੇ ਅਜਿਹੇ ਸ਼ੁਭ ਮੌਕੇ ਪ੍ਰਾਪਤ ਹੋਣ ਦੀ ਉੱਚ ਸੰਭਾਵਨਾ ਬਣ ਰਹੀ ਹੈ।

ਆਰਥਿਕ ਤੌਰ ‘ਤੇ ਗੱਲ ਕਰੀਏ ਤਾਂ ਤੁਹਾਨੂੰ ਵਿਦੇਸ਼ ਤੋਂ ਚੰਗਾ ਧਨ ਲਾਭ ਹੋ ਸਕਦਾ ਹੈ। ਨਾਲ ਹੀ ਇਸ ਦੌਰਾਨ ਤੁਹਾਡੇ ਜੀਵਨ ਵਿੱਚ ਬੱਚਤ ਦੀ ਗੁੰਜਾਇਸ਼ ਵੀ ਜ਼ਿਆਦਾ ਰਹੇਗੀ।

ਵਿਅਕਤੀਗਤ ਮੋਰਚੇ ਉੱਤੇ ਦੇਖਿਆ ਜਾਵੇ ਤਾਂ ਤੁਸੀਂ ਆਪਣੇ ਜੀਵਨਸਾਥੀ ਦੇ ਨਾਲ ਖੁਸ਼ਨੁਮਾ ਸਮਾਂ ਬਤੀਤ ਕਰੋਗੇ ਅਤੇ ਇਸ ਤਰ੍ਹਾਂ ਤੁਹਾਡੇ ਦੋਵਾਂ ਦੇ ਰਿਸ਼ਤੇ ਵਿੱਚ ਚੰਗਾ ਤਾਲਮੇਲ ਬਣਿਆ ਰਹੇਗਾ।

ਸਿਹਤ ਬਾਰੇ ਗੱਲ ਕਰੀਏ ਤਾਂ ਤੁਸੀਂ ਆਪਣੇ ਜੀਵਨ ਵਿੱਚ ਸਕਾਰਾਤਮਕਤਾ ਬਣਾ ਕੇ ਰੱਖਣ ਵਿੱਚ ਕਾਮਯਾਬ ਹੋਵੋਗੇ, ਜਿਸ ਕਾਰਨ ਤੁਹਾਡੀ ਸਿਹਤ ਵਧੀਆ ਰਹੇਗੀ। ਤੁਹਾਡੀ ਇਮਿਊਨਿਟੀ ਵਧੀਆ ਰਹੇਗੀ, ਜੋ ਤੁਹਾਨੂੰ ਫਿੱਟ ਰੱਖਣ ਵਿੱਚ ਮਦਦਗਾਰ ਸਾਬਿਤ ਹੋਵੇਗੀ।

ਉਪਾਅ: ਵੀਰਵਾਰ ਦੇ ਦਿਨ ਬ੍ਰਹਸਪਤੀ ਗ੍ਰਹਿ ਦੇ ਲਈ ਹਵਨ ਕਰਵਾਓ।

ਮੇਖ਼ ਹਫਤਾਵਰੀ ਰਾਸ਼ੀਫਲ

ਬ੍ਰਿਸ਼ਭ ਰਾਸ਼ੀ

ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਅੱਠਵੇਂ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਪਹਿਲੇ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ। ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਦੌਰਾਨ ਤੁਹਾਨੂੰ ਗਲ਼ੇ ਨਾਲ ਸਬੰਧਤ ਕੁਝ ਸਮੱਸਿਆਵਾਂ ਅਤੇ ਅਚਾਨਕ ਤੋਂ ਹੋਣ ਪੈਸੇ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਰੀਅਰ ਦੇ ਮੋਰਚੇ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਆਪਣੀ ਨੌਕਰੀ ਵਿੱਚ ਅਣਚਾਹੇ ਪਰਿਵਰਤਨ ਅਤੇ ਸੰਤੁਸ਼ਟੀ ਦੀ ਕਮੀ ਮਹਿਸੂਸ ਹੋਵੇਗੀ ਨਾਲ ਹੀ ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੀ ਅਵਧੀ ਦੇ ਦੌਰਾਨ ਤੁਹਾਨੂੰ ਆਪਣੇ ਸਹਿਕਰਮੀਆਂ ਵੱਲੋਂ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਰਾਸ਼ੀ ਦੇ ਜਿਹੜੇ ਜਾਤਕ ਕਾਰੋਬਾਰ ਦੇ ਖੇਤਰ ਨਾਲ ਜੁੜੇ ਹੋਏ ਹਨ, ਉਹਨਾਂ ਨੂੰ ਘਾਟਾ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ।

ਤੁਹਾਨੂੰ ਆਰਥਿਕ ਮੋਰਚੇ ਉੱਤੇ ਧਨ ਲਾਭ ਅਤੇ ਵਧੇ ਹੋਏ ਖਰਚਿਆਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਤੁਹਾਡੇ ਜੀਵਨ ਵਿੱਚ ਬੱਚਤ ਦੀ ਗੁੰਜਾਇਸ਼ ਕਾਫੀ ਘੱਟ ਹੋ ਸਕਦੀ ਹੈ।

ਤੁਹਾਡੇ ਰਿਸ਼ਤੇ ਵਿੱਚ ਕੁਝ ਪਰੇਸ਼ਾਨੀਆਂ ਹੋਣਗੀਆਂ ਅਤੇ ਸੰਭਵ ਹੈ ਕਿ ਤੁਹਾਡੇ ਜੀਵਨਸਾਥੀ ਦੇ ਨਾਲ ਤੁਹਾਡਾ ਕੋਈ ਲੜਾਈ-ਝਗੜਾ ਜਾਂ ਬਹਿਸ ਵੀ ਹੋਵੇ।

ਅੰਤ ਵਿੱਚ ਸਿਹਤ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਨੂੰ ਗਲੇ ਅਤੇ ਫੇਫੜਿਆਂ ਨਾਲ ਸਬੰਧਤ ਇਨਫੈਕਸ਼ਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਵਿੱਚ ਤੁਹਾਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਪਵੇਗੀ।

ਉਪਾਅ: ਵੀਰਵਾਰ ਦੇ ਦਿਨ ਬ੍ਰਹਸਪਤੀ ਗ੍ਰਹਿ ਦੇ ਲਈ ਪੂਜਾ ਕਰੋ।

ਬ੍ਰਿਸ਼ਭ ਹਫਤਾਵਰੀ ਰਾਸ਼ੀਫਲ

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ

ਮਿਥੁਨ ਰਾਸ਼ੀ

ਮਿਥੁਨ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਸੱਤਵੇਂ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਬਾਰ੍ਹਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ। ਬ੍ਰਹਸਪਤੀ ਦੇ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਨਤੀਜੇ ਵੱਜੋਂ ਤੁਹਾਨੂੰ ਰਿਸ਼ਤੇ ਅਤੇ ਪੇਸ਼ੇ ਵਿੱਚ ਅਚਾਨਕ ਤੋਂ ਪਰਿਵਰਤਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਦੌਰਾਨ ਤੁਹਾਨੂੰ ਨਵੀਂ ਨੌਕਰੀ ਮਿਲਣ ਦੀ ਵੀ ਸੰਭਾਵਨਾ ਹੈ ਜਾਂ ਫੇਰ ਵਰਤਮਾਨ ਨੌਕਰੀ ਦੇ ਸਬੰਧ ਵਿੱਚ ਤੁਹਾਡਾ ਸਥਾਨ ਪਰਿਵਰਤਨ ਹੋ ਸਕਦਾ ਹੈ। ਮੁਮਕਿਨ ਹੈ ਕਿ ਇਹ ਤੁਹਾਡੇ ਲਈ ਜ਼ਿਆਦਾ ਅਨੁਕੂਲ ਨਾ ਸਾਬਿਤ ਹੋਵੇ। ਜੇਕਰ ਤੁਸੀਂ ਕਾਰੋਬਾਰੀ ਖੇਤਰ ਨਾਲ ਜੁੜੇ ਹੋਏ ਹੋ, ਤਾਂ ਤੁਹਾਨੂੰ ਕਾਰੋਬਾਰ ਵਿੱਚ ਘਾਟਾ ਹੋ ਸਕਦਾ ਹੈ ਅਤੇ ਅਜਿਹੇ ਨੁਕਸਾਨ ਤੁਹਾਨੂੰ ਅਚਾਨਕ ਹੋਣ ਵਾਲੇ ਹਨ।

ਇਸ ਦੌਰਾਨ ਤੁਹਾਨੂੰ ਜ਼ਿਆਦਾ ਲਾਭ ਅਤੇ ਜ਼ਿਆਦਾ ਖਰਚਾ ਦੋਵੇਂ ਹੀ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਬੱਚਤ ਦੀ ਗੁੰਜਾਇਸ਼ ਕਾਫੀ ਘੱਟ ਨਜ਼ਰ ਆ ਰਹੀ ਹੈ।

ਅੰਤ ਵਿੱਚ ਗੱਲ ਕਰੀਏ ਸਿਹਤ ਬਾਰੇ, ਤਾਂ ਤੁਹਾਨੂੰ ਪੈਰਾਂ ਵਿੱਚ ਦਰਦ, ਜੋੜਾਂ ਵਿੱਚ ਜਕੜਨ ਆਦਿ ਦਾ ਸਾਹਮਣਾ ਕਰਨਾ ਪਵੇਗਾ। ਨਾਲ ਹੀ ਤੁਹਾਡੇ ਜੀਵਨ ਵਿੱਚ ਇਮਿਊਨਿਟੀ ਵਿੱਚ ਵੀ ਕਮੀ ਹੋ ਸਕਦੀ ਹੈ।

ਉਪਾਅ: ਵੀਰਵਾਰ ਦੇ ਦਿਨ ਲਿੰਗਾਸ਼ਟਕਮ ਦਾ ਪਾਠ ਕਰੋ।

ਮਿਥੁਨ ਹਫਤਾਵਾਰੀ ਰਾਸ਼ੀਫਲ

ਕਰਕ ਰਾਸ਼ੀ

ਕਰਕ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਛੇਵੇਂ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ। ਬ੍ਰਹਸਪਤੀ ਦੇ ਅਸਤ ਹੋਣ ਦੇ ਨਤੀਜੇ ਵੱਜੋਂ ਤੁਹਾਨੂੰ ਆਪਣੀਆਂ ਕੋਸ਼ਿਸ਼ਾਂ ਨਾਲ ਧਨ ਲਾਭ ਹੋ ਸਕਦਾ ਹੈ।

ਕਰੀਅਰ ਦੇ ਲਿਹਾਜ਼ ਤੋਂ ਗੱਲ ਕਰੀਏ ਤਾਂ ਤੁਸੀਂ ਬਹੁਤ ਜ਼ਿਆਦਾ ਲਾਭ ਪ੍ਰਾਪਤ ਕਰਨ ਦੀ ਸਥਿਤੀ ਵਿੱਚ ਨਜ਼ਰ ਆਓਗੇ ਅਤੇ ਆਪਣੀਆਂ ਕੋਸ਼ਿਸ਼ਾਂ ਵਿੱਚ ਵੱਡੀ ਸਫਲਤਾ ਪ੍ਰਾਪਤ ਕਰੋਗੇ। ਨਾਲ ਹੀ ਤੁਹਾਡੇ ਜੀਵਨ ਵਿੱਚ ਸੰਤੁਸ਼ਟੀ ਦਾ ਪੱਧਰ ਵੀ ਵਧੇਗਾ।

ਰਿਸ਼ਤਿਆਂ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਡੇ ਜੀਵਨ ਵਿੱਚ ਸ਼ਾਂਤੀ ਅਤੇ ਸੰਤੁਸ਼ਟੀ ਦੋਵੇਂ ਹੀ ਰਹਿਣਗੇ। ਤੁਸੀਂ ਆਪਣੇ ਜੀਵਨਸਾਥੀ ਦੇ ਨਾਲ ਚੰਗਾ ਤਾਲਮੇਲ ਸਥਾਪਿਤ ਕਰਨ ਵਿੱਚ ਸਫਲ ਰਹੋਗੇ।

ਸਿਹਤ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਸੀਂ ਆਪਣੇ ਅੰਦਰ ਮੌਜੂਦ ਖੁਸ਼ੀ ਦੇ ਚਲਦੇ ਚੰਗੀ ਸਿਹਤ ਦਾ ਆਨੰਦ ਲਓਗੇ। ਸਿਹਤ ਸਬੰਧੀ ਕਿਸੇ ਵੀ ਵੱਡੀ ਪਰੇਸ਼ਾਨੀ ਦਾ ਸਾਹਮਣਾ ਤੁਹਾਨੂੰ ਨਹੀਂ ਕਰਨਾ ਪਵੇਗਾ।

ਉਪਾਅ: ਵਿਕਲਾਂਗ ਵਿਅਕਤੀਆਂ ਨੂੰ ਭੋਜਨ ਖਿਲਾਓ।

ਕਰਕ ਹਫਤਾਵਰੀ ਰਾਸ਼ੀਫਲ

ਸਿੰਘ ਰਾਸ਼ੀ

ਸਿੰਘ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਪੰਜਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਦਸਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ। ਬ੍ਰਹਸਪਤੀ ਦੇ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵਜੋਂ ਤੁਸੀਂ ਆਪਣੇ ਬੱਚਿਆਂ ਦੇ ਜੀਵਨ ਵਿੱਚ ਵਿਕਾਸ ਦੇ ਸੰਦਰਭ ਤੋਂ ਅਤੇ ਆਪਣੇ ਕੰਮ ਨੂੰ ਲੈ ਕੇ ਚਿੰਤਾ ਵਿੱਚ ਨਜ਼ਰ ਆ ਸਕਦੇ ਹੋ।

ਨੌਕਰੀ ਦੇ ਸਬੰਧ ਵਿੱਚ ਗੱਲ ਕਰੀਏ ਤਾਂ ਆਪਣੇ ਕੰਮ ਵਿੱਚ ਸੰਤੁਸ਼ਟੀ ਦੀ ਕਮੀ ਦੇ ਚਲਦੇ ਤੁਹਾਨੂੰ ਵਾਰ-ਵਾਰ ਨੌਕਰੀ ਬਦਲਣੀ ਪੈ ਸਕਦੀ ਹੈ। ਇਸ ਰਾਸ਼ੀ ਦੇ ਜਿਹੜੇ ਜਾਤਕ ਵਪਾਰ ਦੇ ਖੇਤਰ ਨਾਲ ਜੁੜੇ ਹੋਏ ਹਨ, ਉਹਨਾਂ ਨੂੰ ਅਸਫਲਤਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਤੁਹਾਡੇ ਜੀਵਨ ਵਿੱਚ ਪੈਸੇ ਦਾ ਪ੍ਰਵਾਹ ਠੀਕ ਰੂਪ ਨਾਲ ਨਹੀਂ ਚੱਲੇਗਾ ਅਤੇ ਪੈਸੇ ਦੇ ਮਾਮਲਿਆਂ ਵਿੱਚ ਤੁਹਾਡੇ ਜੀਵਨ ਵਿੱਚ ਉਤਾਰ-ਚੜ੍ਹਾਅ ਬਣੇ ਰਹਿਣਗੇ। ਵਿਅਕਤੀਗਤ ਮੋਰਚੇ ਉੱਤੇ ਗੱਲ ਕਰੀਏ ਤਾਂ ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੀ ਅਵਧੀ ਦੇ ਦੌਰਾਨ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਈਗੋ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ ਬਾਰੇ ਗੱਲ ਕਰੀਏ ਤਾਂ ਇਮਿਊਨਿਟੀ ਦੀ ਕਮੀ ਦੇ ਚਲਦੇ ਇਸ ਦੌਰਾਨ ਤੁਹਾਡੀ ਸਿਹਤ ਜ਼ਿਆਦਾ ਅਨੁਕੂਲ ਨਹੀਂ ਰਹੇਗੀ।

ਉਪਾਅ: ਹਰ ਰੋਜ਼ 21 ਵਾਰ 'ॐ ਬਰਿੰ ਬ੍ਰਹਸਪਤਯੇ ਨਮਹ:' ਮੰਤਰ ਦਾ ਜਾਪ ਕਰੋ।

ਸਿੰਘ ਹਫਤਾਵਰੀ ਰਾਸ਼ੀਫਲ

ਕੰਨਿਆ ਰਾਸ਼ੀ

ਕੰਨਿਆ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਸੱਤਵੇਂ ਅਤੇ ਚੌਥੇ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਨੌਵੇਂ ਘਰ ਵਿੱਚ ਅਸਤ ਹੋਵੇਗਾ। ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਕੰਨਿਆ ਰਾਸ਼ੀ ਦੇ ਜਾਤਕਾਂ ਨੂੰ ਕਿਸਮਤ ਅਤੇ ਕਾਰੋਬਾਰ ਵਿੱਚ ਤਰੱਕੀ ਦੇ ਸੰਦਰਭ ਵਿੱਚ ਮਿਲੇ-ਜੁਲੇ ਨਤੀਜੇ ਪ੍ਰਾਪਤ ਹੋਣਗੇ।

ਇਸ ਰਾਸ਼ੀ ਦੇ ਜਾਤਕਾਂ ਨੂੰ ਵਿਦੇਸ਼ੀ ਮੌਕਿਆਂ ਦੇ ਨਾਲ ਸਕਾਰਾਤਮਕ ਰੂਪ ਤੋਂ ਆਪਣੇ ਕਰੀਅਰ ਵਿੱਚ ਕੁਝ ਪਰਿਵਰਤਨਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਰਾਸ਼ੀ ਦੇ ਜਿਹੜੇ ਜਾਤਕ ਕਾਰੋਬਾਰ ਦੇ ਖੇਤਰ ਨਾਲ ਸਬੰਧਤ ਹਨ, ਉਹਨਾਂ ਨੂੰ ਵਿਦੇਸ਼ੀ ਵਪਾਰ ਅਤੇ ਯਾਤਰਾ ਸਬੰਧੀ ਕਾਰੋਬਾਰ ਤੋਂ ਲਾਭ ਹੋਵੇਗਾ। ਤੁਹਾਨੂੰ ਤੇਜ਼ ਗਤੀ ਨਾਲ ਨਹੀਂ, ਬਲਕਿ ਹੌਲ਼ੀ ਗਤੀ ਨਾਲ ਧਨ ਲਾਭ ਹੋਣ ਦੀ ਸੰਭਾਵਨਾ ਹੈ।

ਰਿਸ਼ਤਿਆਂ ਦੇ ਮੋਰਚੇ ਉੱਤੇ ਸੰਭਵ ਹੈ ਕਿ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਪੂਰੀ ਤਰ੍ਹਾਂ ਸੰਤੁਸ਼ਟੀ ਪ੍ਰਾਪਤ ਨਾ ਹੋ ਸਕੇ। ਅੰਤ ਵਿੱਚ ਗੱਲ ਕਰੀਏ ਸਿਹਤ ਬਾਰੇ ਤਾਂ ਸਿਹਤ ਸਬੰਧੀ ਕੋਈ ਵੱਡੀ ਸਮੱਸਿਆ ਤੁਹਾਨੂੰ ਪਰੇਸ਼ਾਨ ਨਹੀਂ ਕਰੇਗੀ।

ਉਪਾਅ: ਵੀਰਵਾਰ ਨੂੰ ਵਰਤ ਰੱਖਣਾ ਸ਼ੁਰੂ ਕਰੋ।

ਕੰਨਿਆ ਹਫਤਾਵਰੀ ਰਾਸ਼ੀਫਲ

ਕੁੰਡਲੀ ਵਿੱਚ ਮੌਜੂਦ ਰਾਜਯੋਗ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰੋ

ਤੁਲਾ ਰਾਸ਼ੀ

ਤੁਲਾ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਤੀਜੇ ਅਤੇ ਛੇਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਤੁਹਾਡੇ ਅੱਠਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਇਸ ਰਾਸ਼ੀ ਦੇ ਜਾਤਕਾਂ ਨੂੰ ਆਪਣੇ ਕਰੀਅਰ ਵਿੱਚ ਚੰਗੇ ਨਤੀਜੇ ਪ੍ਰਾਪਤ ਹੋਣਗੇ। ਨਾਲ ਹੀ ਨਵੀਂ ਨੌਕਰੀ ਦੇ ਮੌਕੇ ਵੀ ਤੁਹਾਡੇ ਜੀਵਨ ਵਿੱਚ ਨਜ਼ਰ ਆ ਸਕਦੇ ਹਨ। ਕਾਰੋਬਾਰੀ ਜਾਤਕਾਂ ਨੂੰ ਲਾਭ ਹੋਵੇਗਾ। ਨਾਲ ਹੀ ਤੁਸੀਂ ਆਪਣੇ ਕਾਰੋਬਾਰ ਦਾ ਵਿਸਥਾਰ ਵੀ ਕਰ ਸਕਦੇ ਹੋ। ਜੇਕਰ ਤੁਸੀਂ ਕੋਈ ਨਵਾਂ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਇਸ ਵਿੱਚ ਵੀ ਤੁਹਾਨੂੰ ਸਫਲਤਾ ਮਿਲ ਸਕਦੀ ਹੈ।

ਇਸ ਅਵਧੀ ਦੇ ਦੌਰਾਨ ਤੁਹਾਨੂੰ ਚੰਗਾ ਧਨ ਲਾਭ ਵੀ ਹੋਵੇਗਾ ਅਤੇ ਬੱਚਤ ਵੀ ਹੋਵੇਗੀ। ਰਿਸ਼ਤਿਆਂ ਬਾਰੇ ਗੱਲ ਕਰੀਏ ਤਾਂ ਇਹ ਜਾਤਕ ਪ੍ਰੇਮ ਦੀ ਭਾਵਨਾ ਨੂੰ ਵਧਾਓਣ ਵਿੱਚ ਸਫਲ ਰਹਿਣਗੇ। ਇਸ ਰਾਸ਼ੀ ਦੇ ਕੁਝ ਜਾਤਕਾਂ ਦਾ ਪਿਆਰ ਵਿਆਹ ਦੇ ਬੰਧਨ ਵਿੱਚ ਵੀ ਤਬਦੀਲ ਹੋ ਸਕਦਾ ਹੈ।

ਸਿਹਤ ਬਾਰੇ ਗੱਲ ਕਰੀਏ ਤਾਂ ਤੁਹਾਡੀ ਸਿਹਤ ਬਹੁਤ ਵਧੀਆ ਰਹੇਗੀ।

ਉਪਾਅ: ਸ਼ੁਕਰਵਾਰ ਦੇ ਦਿਨ ਔਰਤਾਂ ਨੂੰ ਚੌਲ਼ ਦਾਨ ਕਰੋ।

ਤੁਲਾ ਹਫਤਾਵਰੀ ਰਾਸ਼ੀਫਲ

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਬ੍ਰਿਸ਼ਚਕ ਰਾਸ਼ੀ

ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀਦੂਜੇ ਅਤੇ ਪੰਜਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਸੱਤਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਨੂੰ ਨੌਕਰੀ ਵਿੱਚ ਚੁਣੌਤੀਪੂਰਣ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਰ ਤੁਸੀਂ ਪਰੇਸ਼ਾਨੀ ਨਾਲ਼ ਨਿਪਟਣ ਅਤੇ ਸਫਲਤਾਪੂਰਵਕ ਉੱਭਰਣ ਦੀ ਸਥਿਤੀ ਵਿੱਚ ਹੋਵੋਗੇ। ਇਸ ਰਾਸ਼ੀ ਦੇ ਜਿਹੜੇ ਜਾਤਕ ਕਾਰੋਬਾਰ ਦੇ ਖੇਤਰ ਨਾਲ ਜੁੜੇ ਹੋਏ ਹਨ, ਉਹਨਾਂ ਨੂੰ ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੀ ਅਵਧੀ ਦੇ ਦੌਰਾਨ ਆਪਣੀਆਂ ਕਾਰੋਬਾਰੀ ਰਣਨੀਤੀਆਂ ਨੂੰ ਬਦਲਣ ਦੀ ਜ਼ਰੂਰਤ ਪਵੇਗੀ, ਤਾਂ ਕਿ ਉਹ ਆਪਣੇ ਵਿਰੋਧੀਆਂ ਤੋਂ ਅੱਗੇ ਨਿੱਕਲ ਸਕਣ।

ਰਿਸ਼ਤੇ ਬਾਰੇ ਗੱਲ ਕਰੀਏ ਤਾਂ ਪਰਿਵਾਰ ਵਿੱਚ ਮਤਭੇਦ ਹੋ ਸਕਦੇ ਹਨ ਅਤੇ ਤੁਹਾਨੂੰ ਤਾਲਮੇਲ ਬਣਾ ਕੇ ਰੱਖਣ ਲਈ ਧੀਰਜ ਰੱਖਣਾ ਪਵੇਗਾ। ਸਿਹਤ ਬਾਰੇ ਗੱਲ ਕਰੀਏ ਤਾਂ ਤੁਸੀਂ ਚੰਗੀ ਸਥਿਤੀ ਵਿੱਚ ਨਜ਼ਰ ਆਓਗੇ।

ਉਪਾਅ: ਵੀਰਵਾਰ ਦੇ ਦਿਨ ਮੰਦਰ ਵਿੱਚ ਭਗਵਾਨ ਸ਼ਿਵ ਦੀ ਪੂਜਾ ਕਰੋ ਅਤੇ ਤੇਲ ਦਾ ਦੀਵਾ ਜਗਾਓ।

ਬ੍ਰਿਸ਼ਚਕ ਹਫਤਾਵਰੀ ਰਾਸ਼ੀਫਲ

ਧਨੂੰ ਰਾਸ਼ੀ

ਧਨੂੰ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਪਹਿਲੇ ਅਤੇ ਚੌਥੇ ਘਰ ਦਾ ਸੁਆਮੀ ਹੈ ਅਤੇ ਹੁਣ ਤੁਹਾਡੇ ਛੇਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ। ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਆਪਣੀ ਜੀਵਨ ਸ਼ੈਲੀ ਵਿੱਚ ਪਰਿਵਰਤਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਅਜਿਹੇ ਪਰਿਵਰਤਨ ਤੁਹਾਡੇ ਲਈ ਜ਼ਿਆਦਾ ਅਨੁਕੂਲ ਸਾਬਤ ਨਹੀਂ ਹੋਣਗੇ।

ਕਰੀਅਰ ਬਾਰੇ ਗੱਲ ਕਰੀਏ ਤਾਂ ਧਨੂੰ ਰਾਸ਼ੀ ਦੇ ਜਾਤਕਾਂ ਨੂੰ ਕੁਝ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਨੌਕਰੀ ਵਿੱਚ ਪਰਿਵਰਤਨ ਦੀ ਵੀ ਸੰਭਾਵਨਾ ਹੈ ਜੇਕਰ ਤੁਸੀਂ ਕਾਰੋਬਾਰ ਦੇ ਖੇਤਰ ਨਾਲ ਜੁੜੇ ਹੋਏ ਹੋ ਤਾਂ ਇਸ ਦੌਰਾਨ ਤੁਹਾਨੂੰ ਕੁਝ ਵਾਧੇ-ਘਾਟੇ ਅਤੇ ਔਸਤ ਲਾਭ ਮਿਲਣ ਦੀ ਸੰਭਾਵਨਾ ਹੈ। ਨਾਲ ਹੀ ਇਸ ਦੌਰਾਨ ਤੁਹਾਡੇ ਜੀਵਨ ਵਿੱਚ ਮੁਕਾਬਲੇ ਦਾ ਦਬਾਅ ਵੀ ਨਜ਼ਰ ਆ ਸਕਦਾ ਹੈ।

ਰਿਸ਼ਤਿਆਂ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਸਾਥੀ ਵੱਲੋਂ ਕੁਝ ਅਸੁਵਿਧਾ ਹੋ ਸਕਦੀ ਹੈ ਜਾਂ ਫੇਰ ਅਣਚਾਹੀ ਬਹਿਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੰਤ ਵਿੱਚ ਗੱਲ ਕਰੀਏ ਸਿਹਤ ਬਾਰੇ, ਤਾਂ ਘੱਟ ਇਮਿਊਨਿਟੀ ਦੇ ਕਾਰਨ ਤੁਹਾਨੂੰ ਗਲ਼ੇ ਵਿੱਚ ਗੰਭੀਰ ਇਨਫੈਕਸ਼ਨ ਹੋ ਸਕਦਾ ਹੈ। ਸਾਵਧਾਨ ਰਹੋ।

ਉਪਾਅ: ਵੀਰਵਾਰ ਦੇ ਦਿਨ ਬਜ਼ੁਰਗ ਬ੍ਰਾਹਮਣ ਨੂੰ ਭੋਜਨ ਖਿਲਾਓ।

ਧਨੂੰ ਹਫਤਾਵਰੀ ਰਾਸ਼ੀਫਲ

ਬ੍ਰਿਹਤ ਕੁੰਡਲੀ ਵਿੱਚ ਛੁਪਿਆ ਹੋਇਆ ਹੈ ਤੁਹਾਡੇ ਜੀਵਨ ਦਾ ਸਾਰਾ ਰਾਜ਼, ਜਾਣੋ ਗ੍ਰਹਾਂ ਦੀ ਚਾਲ ਦਾ ਪੂਰਾ ਲੇਖਾ-ਜੋਖਾ

ਮਕਰ ਰਾਸ਼ੀ

ਮਕਰ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਤੀਜੇ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਪੰਜਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬ੍ਰਹਸਪਤੀ ਦੇ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਕਰੀਅਰ ਵਿੱਚ ਚੰਗਾ ਲਾਭ ਪ੍ਰਾਪਤ ਹੋਵੇਗਾ। ਨਵੀਂ ਨੌਕਰੀ ਦੇ ਮੌਕੇ ਵੀ ਤੁਹਾਡੇ ਜੀਵਨ ਵਿੱਚ ਦਸਤਕ ਦੇ ਸਕਦੇ ਹਨ। ਇਸ ਰਾਸ਼ੀ ਦੇ ਕਾਰੋਬਾਰੀ ਜਾਤਕ ਚੰਗਾ ਮੁਨਾਫਾ ਕਮਾਓਣਗੇ। ਉਹ ਆਪਣੇ ਕਾਰੋਬਾਰ ਵਿੱਚ ਆਊਟਸੋਰਸਿੰਗ ਦੇ ਮਾਧਿਅਮ ਤੋਂ ਵੀ ਚੰਗਾ ਮੁਨਾਫਾ ਲੈ ਸਕਦੇ ਹਨ।

ਰਿਸ਼ਤਿਆਂ ਵਿੱਚ ਆਪਸੀ ਸਮਝ ਦੇ ਕਾਰਨ ਤੁਹਾਡੇ ਜੀਵਨਸਾਥੀ ਦੇ ਨਾਲ ਤੁਹਾਡਾ ਤਾਲਮੇਲ ਵਧੇਗਾ। ਸਿਹਤ ਬਾਰੇ ਗੱਲ ਕਰੀਏ ਤਾਂ ਬ੍ਰਹਸਪਤੀ ਬ੍ਰਿਸ਼ਭ ਰਾਸ਼ੀ ਵਿੱਚ ਅਸਤ ਹੋਣ ਦੀ ਅਵਧੀ ਦੇ ਦੌਰਾਨ ਤੁਹਾਨੂੰ ਆਪਣੀ ਸੰਤਾਨ ਦੀ ਸਿਹਤ ਉੱਤੇ ਖਰਚਾ ਕਰਨਾ ਪੈ ਸਕਦਾ ਹੈ।

ਉਪਾਅ: ਵੀਰਵਾਰ ਦੇ ਦਿਨ 'ॐ ਨਮਹ: ਸ਼ਿਵਾਯ' ਮੰਤਰ ਦਾ ਜਾਪ ਕਰੋ।

ਮਕਰ ਹਫਤਾਵਰੀ ਰਾਸ਼ੀਫਲ

ਕੁੰਭ ਰਾਸ਼ੀ

ਕੁੰਭ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਦੂਜੇ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਚੌਥੇ ਘਰ ਵਿੱਚ ਅਸਤ ਹੋਵੇਗਾ। ਬ੍ਰਹਸਪਤੀ ਦੇ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਪੈਸਾ, ਅਧਿਆਤਮਿਕ ਤਰੱਕੀ ਆਦਿ ਦੇ ਸੰਦਰਭ ਵਿੱਚ ਚੰਗੇ ਨਤੀਜੇ ਪ੍ਰਾਪਤ ਨਹੀਂ ਹੋਣਗੇ।

ਕਰੀਅਰ ਦੇ ਲਿਹਾਜ਼ ਤੋਂ ਗੱਲ ਕਰੀਏ ਤਾਂ ਕੁੰਭ ਰਾਸ਼ੀ ਦੇ ਜਾਤਕਾਂ ਨੂੰ ਨੌਕਰੀ ਵਿੱਚ ਪਰਿਵਰਤਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਾਂ ਉਹਨਾਂ ਦਾ ਤਬਾਦਲਾ ਕਿਸੇ ਹੋਰ ਸਥਾਨ ‘ਤੇ ਹੋ ਸਕਦਾ ਹੈ। ਜੇਕਰ ਤੁਸੀਂ ਕਾਰੋਬਾਰੀ ਖੇਤਰ ਨਾਲ ਜੁੜੇ ਹੋਏ ਹੋ ਤਾਂ ਤੁਸੀਂ ਚੰਗਾ ਮੁਨਾਫਾ ਨਹੀਂ ਕਮਾ ਸਕੋਗੇ।

ਰਿਸ਼ਤਿਆਂ ਦੇ ਪੱਖ ਤੋਂ ਦੇਖੀਏ ਤਾਂ ਇਹਨਾਂ ਜਾਤਕਾਂ ਨੂੰ ਕਿਸੇ ਤਰ੍ਹਾਂ ਦੀ ਗਲਤਫਹਿਮੀ ਦੇ ਕਾਰਨ ਆਪਣੇ ਜੀਵਨਸਾਥੀ ਦੇ ਨਾਲ ਈਗੋ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿਹਤ ਦੀ ਦ੍ਰਿਸ਼ਟੀ ਤੋਂ ਗੱਲ ਕਰੀਏ ਤਾਂ ਕੁੰਭ ਰਾਸ਼ੀ ਦੇ ਜਾਤਕਾਂ ਨੂੰ ਜੋੜਾਂ ਵਿੱਚ ਕੁਝ ਜਕੜਨ ਹੋਣ ਦੀ ਸੰਭਾਵਨਾ ਹੈ

ਉਪਾਅ: ਸ਼ਨੀਵਾਰ ਦੇ ਦਿਨ 'ॐ ਹਨੁਮਤੇ ਨਮਹ:' ਮੰਤਰ ਦਾ ਜਾਪ ਕਰੋ।

ਕੁੰਭ ਹਫਤਾਵਰੀ ਰਾਸ਼ੀਫਲ

ਮੀਨ ਰਾਸ਼ੀ

ਮੀਨ ਰਾਸ਼ੀ ਦੇ ਜਾਤਕਾਂ ਦੇ ਲਈ ਬ੍ਰਹਸਪਤੀ ਪਹਿਲੇ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਤੀਜੇ ਘਰ ਵਿੱਚ ਅਸਤ ਹੋਵੇਗਾ।

ਕਰੀਅਰ ਦੇ ਮੋਰਚੇ ਉੱਤੇ ਕਾਰਜ ਸਥਾਨ ਵਿੱਚ ਮੁਸ਼ਕਿਲ ਚੁਣੌਤੀਆਂ ਦੇ ਕਾਰਨ ਤੁਹਾਨੂੰ ਨੌਕਰੀ ਵਿੱਚ ਦਬਾਅ ਅਤੇ ਅਸੰਤੁਸ਼ਟੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਾਰੋਬਾਰੀ ਮੋਰਚੇ ‘ਤੇ ਗੱਲ ਕਰੀਏ ਤਾਂ ਇਸ ਰਾਸ਼ੀ ਦੇ ਜਾਤਕਾਂ ਨੂੰ ਮੁਨਾਫੇ ਦੀ ਕਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਾਰਨ ਵਿਕਾਸ ਵਿੱਚ ਵੀ ਕਮੀ ਹੋ ਸਕਦੀ ਹੈ।

ਰਿਸ਼ਤਿਆਂ ਦੇ ਮੋਰਚੇ ਉੱਤੇ ਤੁਹਾਨੂੰ ਆਪਣੀ ਈਗੋ ਦੇ ਕਾਰਨ ਆਪਣੇ ਜੀਵਨਸਾਥੀ ਦੇ ਨਾਲ ਚੰਗਾ ਤਾਲਮੇਲ ਬਣਾ ਕੇ ਰੱਖਣ ਵਿੱਚ ਪਰੇਸ਼ਾਨੀ ਹੋ ਸਕਦੀ ਹੈ। ਸੰਭਵ ਹੈ ਕਿ ਤੁਹਾਨੂੰ ਇਹ ਸਮਾਂ ਜ਼ਿਆਦਾ ਚੰਗਾ ਨਾ ਲੱਗੇ ਅਤੇ ਤਣਾਅ ਦੇ ਕਾਰਨ ਪਾਚਣ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ।

ਉਪਾਅ: ਵੀਰਵਾਰਦੇ ਦਿਨ 'ॐ ਸ਼ਿਵ ॐ ਸ਼ਿਵ ॐ' ਮੰਤਰ ਦਾ ਜਾਪ ਕਰੋ।

ਮੀਨ ਹਫਤਾਵਰੀ ਰਾਸ਼ੀਫਲ

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ

ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।

ਧੰਨਵਾਦ !

Talk to Astrologer Chat with Astrologer