ਬੁੱਧ ਮਕਰ ਰਾਸ਼ੀ ਵਿੱਚ ਅਸਤ

Author: Charu Lata | Updated Tue, 06 Feb 2024 12:45 PM IST

ਜੋਤਿਸ਼ ਵਿੱਚ ਬੁੱਧ ਨੂੰ ਬੁੱਧੀ, ਵਿੱਦਿਆ ਅਤੇ ਸ਼ਿਲਪ ਕੁਸ਼ਲਤਾ ਦਾ ਕਾਰਕ ਗ੍ਰਹਿ ਮੰਨਿਆ ਗਿਆ ਹੈ, ਜੋ 8 ਫਰਵਰੀ 2024 ਨੂੰ 21:17 ਵਜੇ ਅਸਤ ਹੋ ਜਾਵਗਾ। ਐਸਟ੍ਰੋਸੇਜ ਦੇ ਇਸ ਖਾਸ ਅੰਕ ਵਿੱਚ ਅਸੀਂ ਅੱਜ ਤੁਹਾਨੂੰ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਨਾਲ਼ ਸਬੰਧਤ ਸਾਰੀ ਜਾਣਕਾਰੀ ਦਿਆਂਗੇ ਅਤੇ ਇਸ ਦਾ 12 ਰਾਸ਼ੀਆਂ ‘ਤੇ ਪ੍ਰਭਾਵ ਅਤੇ ਨਕਾਰਾਤਮਕ ਪ੍ਰਭਾਵਾਂ ਨੂੰ ਦੂਰ ਕਰਨ ਦੇ ਉਪਾਅ ਦੱਸਾਂਗੇ।


ਜੋਤਿਸ਼ ਵਿੱਚ ਬੁੱਧ ਗ੍ਰਹਿ

ਸਭ ਤੋਂ ਪਹਿਲਾਂ ਗੱਲ ਕਰੀਏ ਬੁੱਧ ਗ੍ਰਹਿ ਬਾਰੇ ਤਾਂ ਕੁੰਡਲੀ ਵਿੱਚ ਬੁੱਧ ਦੇ ਮਜ਼ਬੂਤ ਹੋਣ ਨਾਲ ਜਾਤਕ ਨੂੰ ਜੀਵਨ ਵਿੱਚ ਸਭ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਮਿਲਦੀਆਂ ਹਨ। ਨਾਲ ਹੀ ਚੰਗੀ ਸਿਹਤ ਅਤੇ ਬੁੱਧੀ ਵੀ ਪ੍ਰਾਪਤ ਹੁੰਦੀ ਹੈ। ਬੁੱਧ ਮਜ਼ਬੂਤ ਹੋਵੇ ਤਾਂ ਵਿਅਕਤੀ ਨੂੰ ਉੱਚ ਗਿਆਨ ਪ੍ਰਾਪਤ ਕਰਨ ਦੇ ਯੋਗ ਬਣਾਉਣ ਦੇ ਨਾਲ-ਨਾਲ ਸਕਾਰਾਤਮਕ ਨਤੀਜੇ ਵੀ ਦਿੰਦੇ ਹਨ। ਨਾਲ ਹੀ ਇਹ ਗਿਆਨ ਜਾਤਕ ਨੂੰ ਵਪਾਰ ਦੇ ਖੇਤਰ ਵਿੱਚ ਵੀ ਪ੍ਰਭਾਵੀ ਫੈਸਲੇ ਲੈਣ ਵਿੱਚ ਮਾਰਗਦਰਸ਼ਨ ਕਰਦਾ ਹੈ। ਜਿਨ੍ਹਾਂ ਜਾਤਕਾਂ ਦੀ ਕੁੰਡਲੀ ਵਿੱਚ ਬੁੱਧ ਦੀ ਸਥਿਤੀ ਮਜ਼ਬੂਤ ਹੁੰਦੀ ਹੈ, ਉਹ ਵਪਾਰ ਅਤੇ ਸੱਟੇਬਾਜ਼ੀ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ। ਜੇਕਰ ਇਹਨਾਂ ਲੋਕਾਂ ਦਾ ਸਬੰਧ ਗੂੜ੍ਹ ਵਿਗਿਆਨ ਵਰਗੇ ਜੋਤਿਸ਼ ਅਤੇ ਰਹੱਸਵਾਦ ਆਦਿ ਨਾਲ ਹੁੰਦਾ ਹੈ, ਤਾਂ ਉਹ ਇਹਨਾਂ ਖੇਤਰਾਂ ਵਿੱਚ ਮਹਾਰਤ ਹਾਸਿਲ ਕਰਦੇ ਹਨ।

ਤੁਹਾਡੀ ਕੁੰਡਲੀ ਵਿੱਚ ਬੁੱਧ ਦੀ ਸਥਿਤੀ ਕੀ ਹੈ?ਵਿਦਵਾਨ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਵਾਬ ਪ੍ਰਾਪਤ ਕਰੋ

ਦੂਜੇ ਪਾਸੇ ਜੇਕਰ ਬੁੱਧ ਗ੍ਰਹਿ ਰਾਹੂ, ਕੇਤੁ ਅਤੇ ਮੰਗਲ ਜਿਹੇ ਗ੍ਰਹਾਂ ਦੇ ਨਾਲ ਬੁਰੀ ਸੰਗਤ ਵਿੱਚ ਆਉਂਦਾ ਹੈ, ਤਾਂ ਅਜਿਹੇ ਜਾਤਕਾਂ ਨੂੰ ਆਪਣੇ ਜੀਵਨ ਵਿੱਚ ਸੰਘਰਸ਼ ਅਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਬੁੱਧ ਮੰਗਲ ਦੇ ਨਾਲ ਸੰਯੋਜਨ ਕਰਦਾ ਹੈ, ਤਾਂ ਜਾਤਕਾਂ ਨੂੰ ਬੁੱਧੀ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਵਿੱਚ ਵਾਧੂ ਗੁੱਸਾ ਦੇਖਣ ਨੂੰ ਮਿਲਦਾ ਹੈ ਅਤੇ ਜੇਕਰ ਇਸ ਦੌਰਾਨ ਬੁੱਧ ਰਾਹੂ, ਕੇਤੁ ਵਰਗੇ ਅਸ਼ੁਭ ਗ੍ਰਹਾਂ ਦੇ ਨਾਲ ਸੰਯੋਜਨ ਕਰਦਾ ਹੈ ਤਾਂ ਜਾਤਕਾਂ ਨੂੰ ਚਮੜੀ ਸਬੰਧੀ ਸਮੱਸਿਆਵਾਂ ਅਤੇ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹੇ ਲੋਕਾਂ ਨੂੰ ਚੰਗੀ ਨੀਂਦ ਦੀ ਕਮੀ ਅਤੇ ਤੰਤਰਿਕਾ ਸਬੰਧੀ ਪਰੇਸ਼ਾਨੀਆਂ ਵੀ ਹੁੰਦੀਆਂ ਹਨ। ਬੁੱਧ ਮਕਰ ਰਾਸ਼ੀ ਵਿੱਚ ਅਸਤ ਦੇ ਹਿਸਾਬ ਨਾਲ਼ ਦੇਖੀਏ ਤਾਂ ਕਮਜ਼ੋਰ ਬੁੱਧ ਦੇ ਪ੍ਰਭਾਵ ਨਾਲ ਵਿਅਕਤੀ ਦੀ ਰੋਗ ਪ੍ਰਤੀਰੋਧਕ ਖਮਤਾ ਵਿੱਚ ਕਮੀ ਦੇਖਣ ਨੂੰ ਮਿਲਦੀ ਹੈ, ਜਿਸ ਕਾਰਣ ਉਸ ਨੂੰ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਰਹਿੰਦੀਆਂ ਹਨ। ਹਾਲਾਂਕਿ ਜੇਕਰ ਬੁੱਧ ਕੁੰਡਲੀ ਵਿੱਚ ਬ੍ਰਹਸਪਤੀ ਵਰਗੇ ਸ਼ੁਭ ਗ੍ਰਹਾਂ ਦੇ ਨਾਲ਼ ਸੰਯੋਜਨ ਕਰਦਾ ਹੈ ਤਾਂ ਅਜਿਹੇ ਜਾਤਕਾਂ ਦੇ ਲਈ ਵਪਾਰ ਦੇ ਸਬੰਧ ਵਿੱਚ ਸਕਾਰਾਤਮਕ ਨਤੀਜੇ ਦੁੱਗਣੇ ਵੀ ਹੋ ਸਕਦੇ ਹਨ।

ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਬੁੱਧ ਗ੍ਰਹਿ ਤਰਕ ਵਿੱਦਿਆ ਅਤੇ ਸੰਚਾਰ ਕੁਸ਼ਲਤਾ ਦਾ ਕਾਰਕ ਗ੍ਰਹਿ ਹੈ। ਅਜਿਹੇ ਵਿੱਚ ਜਦੋਂ ਬੁੱਧ ਗ੍ਰਹਿ ਕਮਜ਼ੋਰ ਸਥਿਤੀ ਵਿੱਚ ਆ ਜਾਂਦਾ ਹੈ ਤਾਂ ਜਾਤਕਾਂ ਵਿੱਚ ਅਸੁਰੱਖਿਆ ਦੀਆਂ ਭਾਵਨਾਵਾਂ, ਇਕਾਗਰਤਾ ਵਿੱਚ ਕਮੀ, ਕਿਸੇ ਗੱਲ ਨੂੰ ਸਮਝਣ ਦੀ ਸ਼ਕਤੀ ਵਿੱਚ ਕਮੀ, ਯਾਦਦਾਸ਼ਤ ਦੀ ਕਮਜ਼ੋਰੀ ਆਦਿ ਦੇਖਣ ਨੂੰ ਮਿਲ ਸਕਦੀ ਹੈ। ਜੇਕਰ ਬੁੱਧ ਉਦੇ ਹੁੰਦਾ ਹੈ, ਖ਼ਾਸ ਤੌਰ ‘ਤੇ ਮਿਥੁਨ ਜਾਂ ਫੇਰ ਕੰਨਿਆ ਰਾਸ਼ੀ ਵਿੱਚ ਮਜ਼ਬੂਤ ਹੁੰਦਾ ਹੈ ਤਾਂ ਜਾਤਕਾਂ ਨੂੰ ਸਭ ਤਰ੍ਹਾਂ ਨਾਲ਼ ਕਿਸਮਤ ਦਾ ਸਾਥ ਪ੍ਰਾਪਤ ਹੁੰਦਾ ਹੈ। ਉਨ੍ਹਾਂ ਦੀ ਬੁੱਧੀ ਵਿਕਸਤ ਹੁੰਦੀ ਹੈ, ਵਪਾਰ ਵਿੱਚ ਸਫਲਤਾ ਮਿਲਦੀ ਹੈ ਅਤੇ ਖ਼ਾਸ ਤੌਰ ‘ਤੇ ਟ੍ਰੇਡਿੰਗ ਦੇ ਕਾਰੋਬਾਰ ਵਿੱਚ ਬੇਅੰਤ ਲਾਭ ਦੀ ਸੰਭਾਵਨਾ ਵੀ ਬਣਦੀ ਹੈ।

Click Here To Read In English: Mercury Combust In Capricorn

ਬੁੱਧ ਮਕਰ ਰਾਸ਼ੀ ਵਿੱਚ ਅਸਤ: ਰਾਸ਼ੀ ਅਨੁਸਾਰ ਭਵਿੱਖਬਾਣੀ

ਚੱਲੋ, ਹੁਣ ਅੱਗੇ ਵਧਦੇ ਹਾਂ ਅਤੇ ਮਕਰ ਰਾਸ਼ੀ ਵਿੱਚ ਬੁੱਧ ਦੇ ਅਸਤ ਹੋਣ ਦੇ ਹਰ ਰਾਸ਼ੀ ‘ਤੇ ਪੈਣ ਵਾਲ਼ੇ ਪ੍ਰਭਾਵ ਅਤੇ ਇਸ ਦੌਰਾਨ ਕੀਤੇ ਜਾਣ ਵਾਲ਼ੇ ਉਪਾਵਾਂ ‘ਤੇ ਨਜ਼ਰ ਸੁੱਟਦੇ ਹਾਂ:

ਮੇਖ਼ ਰਾਸ਼ੀ

ਮੇਖ਼ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੀਜੇ ਅਤੇ ਛੇਵੇਂ ਘਰ ਦਾ ਸੁਆਮੀ ਹੁੰਦਾ ਹੈ ਅਤੇ ਹੁਣ ਤੁਹਾਡੇ ਦਸਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਆਪਣੇ ਭਵਿੱਖ ਅਤੇ ਆਪਣੀ ਸੰਤਾਨ ਦੇ ਵਿਕਾਸ ਨੂੰ ਲੈ ਕੇ ਕੁਝ ਚਿੰਤਾਵਾਂ ਪਰੇਸ਼ਾਨ ਕਰ ਸਕਦੀਆਂ ਹਨ। ਰਿਸ਼ਤਿਆਂ ਦੇ ਸੰਦਰਭ ਵਿੱਚ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਭੈਣ/ਭਰਾ ਵੱਲੋਂ ਕੁਝ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਦੌਰਾਨ ਸੰਚਾਰ ਸਬੰਧੀ ਪਰੇਸ਼ਾਨੀਆਂ ਵੀ ਹੋਣ ਦੀ ਸੰਭਾਵਨਾ ਹੈ। ਸੰਭਵ ਹੈ ਕਿ ਤੁਹਾਨੂੰ ਇਸ ਦੌਰਾਨ ਆਪਣੇ ਜੀਵਨ ਵਿੱਚ ਚੰਗੀ ਕਿਸਮਤ ਦੀ ਕਮੀ ਮਹਿਸੂਸ ਹੋਵੇ, ਜਿਸ ਦੇ ਚਲਦੇ ਤੁਹਾਡੇ ਦੁਆਰਾ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਕੁਝ ਕਮੀ ਵੀ ਹੋ ਸਕਦੀ ਹੈ। ਤੁਹਾਨੂੰ ਆਪਣੇ ਕਰੀਅਰ ਦੇ ਸਬੰਧ ਵਿੱਚ ਲਾਭ ਦੀ ਕਮੀ ਹੋ ਸਕਦੀ ਹੈ। ਜੇਕਰ ਤੁਸੀਂ ਆਪਣੀ ਨੌਕਰੀ ਵਿੱਚ ਅਹੁਦੇ ਵਿੱਚ ਤਰੱਕੀ, ਪ੍ਰਸ਼ੰਸਾ ਜਾਂ ਕਿਸੇ ਦੀਰਘਕਾਲੀਨ ਲਾਭ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਅਜੇ ਤੁਹਾਨੂੰ ਇਸ ਮਾਮਲੇ ਵਿੱਚ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਮੇਖ਼ ਰਾਸ਼ੀ ਦੇ ਜਾਤਕ ਆਪਣੇ ਜੀਵਨ ਵਿੱਚ ਅੱਗੇ ਵਧਣ ਦਾ ਅਤੇ ਸਫਲ ਹੋਣ ਦਾ ਸਾਹਸ ਅਤੇ ਦ੍ਰਿੜ ਸੰਕਲਪ ਵੀ ਗੁਆਉਂਦੇ ਨਜ਼ਰ ਆ ਸਕਦੇ ਹਨ।

ਕਰੀਅਰ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਨੂੰ ਕੰਮ ਦੇ ਸਬੰਧ ਵਿੱਚ ਜ਼ਿਆਦਾ ਸਾਵਧਾਨ ਰਹਿਣ ਦੀ ਜ਼ਰੂਰਤ ਪਵੇਗੀ। ਤੁਹਾਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਨੌਕਰੀ ਨਾਲ ਜੁੜਿਆ ਕੋਈ ਵੀ ਵੱਡਾ ਫੈਸਲਾ ਲੈਣ ਤੋਂ ਬਚੋ। ਇਸ ਮਹੀਨੇ ਤੁਸੀਂ ਚੰਗੀਆਂ ਅਤੇ ਬਿਹਤਰ ਸੰਭਾਵਨਾਵਾਂ ਦੇ ਲਈ ਆਪਣੀ ਨੌਕਰੀ ਬਦਲਣ ਬਾਰੇ ਸੋਚ ਸਕਦੇ ਹੋ, ਜੋ ਕਿ ਆਸਾਨੀ ਨਾਲ਼ ਸੰਭਵ ਨਹੀਂ ਹੋਵੇਗਾ। ਕੰਮ ਦੇ ਪ੍ਰਤੀ ਲਾਪਰਵਾਹੀ ਅਤੇ ਇਕਾਗਰਤਾ ਦੀ ਕਮੀ ਤੇ ਚਲਦੇ ਤੁਹਾਡੇ ਤੋਂ ਗਲਤੀਆਂ ਹੋਣ ਦੀ ਸੰਭਾਵਨਾ ਹੈ। ਆਰਥਿਕ ਪੱਖ ਬਾਰੇ ਗੱਲ ਕਰੀਏ ਤਾਂ ਇਸ ਅਵਧੀ ਵਿੱਚ ਯਾਤਰਾ ਦੇ ਦੌਰਾਨ ਤੁਹਾਨੂੰ ਧਨ-ਹਾਨੀ ਹੋਣ ਦੀ ਸੰਭਾਵਨਾ ਹੋ ਸਕਦੀ ਹੈ। ਇਸ ਦੌਰਾਨ ਕੋਈ ਵੀ ਵੱਡਾ ਨਿਵੇਸ਼ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਤੁਹਾਨੂੰ ਇਸ ਦੌਰਾਨ ਜ਼ਿਆਦਾ ਪ੍ਰਤਿਬੱਧਤਾਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਦੇ ਚਲਦੇ ਤੁਸੀਂ ਕਰਜ਼ੇ ਦਾ ਵਿਕਲਪ ਚੁਣ ਸਕਦੇ ਹੋ, ਜਿਸ ਕਾਰਣ ਤੁਹਾਡੇ ਉੱਤੇ ਆਰਥਿਕ ਦਬਾਅ ਵਧ ਸਕਦਾ ਹੈ।

ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ, ਤਾਂ ਬੁੱਧ ਅਸਤ ਦੇ ਦੌਰਾਨ ਗਲਤ ਯੋਜਨਾ ਅਤੇ ਗਲਤ ਕਾਰੋਬਾਰੀ ਫਾਰਮੂਲਿਆਂ ਦੇ ਚਲਦੇ ਤੁਹਾਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਡੇ ਵਿਰੋਧੀ ਜ਼ਿਆਦਾ ਲਾਭ ਕਮਾਉਣ ਵਿੱਚ ਤੁਹਾਡੇ ਤੋਂ ਅੱਗੇ ਨਿਕਲ ਸਕਦੇ ਹਨ। ਰਿਸ਼ਤਿਆਂ ਦੇ ਸੰਦਰਭ ਵਿੱਚ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਅਤੇ ਪਰਿਵਾਰ ਦੇ ਨਾਲ਼ ਜੋ ਵਾਦ-ਵਿਵਾਦ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਹ ਸਾਰੇ ਝਗੜੇ ਹੁਣ ਸੁਲਝ ਜਾਣਗੇ। ਪਰਿਵਾਰ ਵਿੱਚ ਖੁਸ਼ੀਆਂ ਆਉਣਗੀਆਂ ਅਤੇ ਜੀਵਨਸਾਥੀ ਦੇ ਨਾਲ ਤੁਹਾਡਾ ਰਿਸ਼ਤਾ ਮਜ਼ਬੂਤ ਹੋਵੇਗਾ। ਸਿਹਤ ਤੇ ਮੋਰਚੇ ਉੱਤੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਨੂੰ ਪੈਰਾਂ, ਪੱਟਾਂ ਅਤੇ ਪਿੱਠ ਵਿੱਚ ਦਰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਆਪਣੇ ਘਰ ਵਿੱਚ ਵੱਡੇ ਬਜ਼ੁਰਗਾਂ ਦੀ ਸਿਹਤ ਉੱਤੇ ਵੀ ਮੋਟਾ ਪੈਸਾ ਖਰਚ ਕਰਨਾ ਪਵੇਗਾ।

ਉਪਾਅ: ਹਰ ਰੋਜ਼ ਵਿਸ਼ਨੂੰ ਸਹਸਤਰਨਾਮ ਦਾ ਜਾਪ ਕਰੋ।

ਮੇਖ਼ ਹਫ਼ਤਾਵਾਰੀ ਰਾਸ਼ੀਫਲ

ਬ੍ਰਿਸ਼ਭ ਰਾਸ਼ੀ

ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਦੂਜੇ ਅਤੇ ਪੰਜਵੇਂ ਘਰ ਦਾ ਸੁਆਮੀ ਹੈ ਅਤੇ ਇਸ ਦੌਰਾਨ ਤੁਹਾਡੇ ਨੌਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਨਤੀਜੇ ਵੱਜੋਂ ਤੁਹਾਨੂੰ ਆਪਣੇ ਵਿੱਤੀ ਸੰਦਰਭ ਵਿੱਚ, ਵਿਅਕਤੀਗਤ ਜੀਵਨ ਵਿੱਚ ਅਤੇ ਚੰਗੇ ਰਿਸ਼ਤੇ ਬਣਾ ਕੇ ਰੱਖ ਸਕਣ ਵਿੱਚ ਕੁਝ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਅਸਰ ਤੁਹਾਡੀ ਕਮਾਈ ਅਤੇ ਸੰਚਿਤ ਕੀਤੇ ਹੋਏ ਧਨ ਉੱਤੇ ਵੀ ਪੈਣ ਵਾਲਾ ਹੈ, ਜਿਸ ਦੇ ਚਲਦੇ ਤੁਸੀਂ ਆਪਣੀਆਂ ਪ੍ਰਤਿਬੱਧਤਾਵਾਂ ਨੂੰ ਪੂਰਾ ਕਰਨ ਦੇ ਲਈ ਕਰਜ਼ਾ ਲੈਣ ਦਾ ਵਿਕਲਪ ਚੁਣ ਸਕਦੇ ਹੋ, ਜੋ ਕਿ ਤੁਹਾਡੀਆਂ ਸਮੱਸਿਆਵਾਂ ਨੂੰ ਹੋਰ ਵਧਾਉਣ ਵਾਲਾ ਸਾਬਤ ਹੋਵੇਗਾ। ਤੁਹਾਨੂੰ ਆਪਣੇ ਭਵਿੱਖ ਦੀ ਬੱਚਤ ਨੂੰ ਲੈ ਕੇ ਵੀ ਚਿੰਤਾ ਹੋ ਸਕਦੀ ਹੈ। ਦੂਜੇ ਪਾਸੇ ਜੇਕਰ ਸਕਾਰਾਤਮਕ ਪੱਖ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਵਿਰਾਸਤ ਜਾਂ ਅਣਕਿਆਸੇ ਸ੍ਰੋਤ ਤੋਂ ਧਨ ਪ੍ਰਾਪਤ ਹੋ ਸਕਦਾ ਹੈ।

ਕਰੀਅਰ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਇਸ ਅਵਧੀ ਦੇ ਦੌਰਾਨ ਆਪਣੇ ਕੰਮ ਤੋਂ ਜ਼ਿਆਦਾ ਸੰਤੁਸ਼ਟੀ ਪ੍ਰਾਪਤ ਨਹੀਂ ਹੋਵੇਗੀ। ਤੁਸੀਂ ਥੋੜੇ ਜਿਹੇ ਨਿਰਾਸ਼ ਹੀ ਨਜ਼ਰ ਆਓਗੇ। ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਇਹ ਸਮਾਂ ਤੁਹਾਡੇ ਲਈ ਚੰਗਾ ਮੁਨਾਫਾ ਹਾਸਿਲ ਕਰਨ ਦੇ ਲਈ ਬਹੁਤ ਅਨੁਕੂਲ ਨਹੀਂ ਰਹਿਣ ਵਾਲ਼ਾ। ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਦੌਰਾਨ ਤੁਹਾਨੂੰ ਆਪਣੇ ਵਿਰੋਧੀਆਂ ਤੋਂ ਸਖ਼ਤ ਮੁਕਾਬਲੇ ਅਤੇ ਖਤਰਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਸਮਾਂ ਤੁਹਾਡੇ ਲਈ ਨੋ ਪ੍ਰੋਫਿਟ ਨੋ ਲੌਸ ਦਾ ਸਮਾਂ ਵੀ ਹੋ ਸਕਦਾ ਹੈ। ਆਰਥਿਕ ਪੱਖ ਤੋਂ ਦੇਖੀਏ ਤਾਂ ਮਕਰ ਰਾਸ਼ੀ ਵਿੱਚ ਬੁੱਧ ਦੇ ਅਸਤ ਹੋਣ ਦੇ ਦੌਰਾਨ ਤੁਹਾਨੂੰ ਬਹੁਤ ਜ਼ਿਆਦਾ ਧਨ-ਹਾਨੀ ਵੀ ਦੇਖਣ ਨੂੰ ਮਿਲ ਸਕਦੀ ਹੈ। ਇਸ ਲਈ ਪਹਿਲਾਂ ਤੋਂ ਹੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਜ਼ਿਆਦਾ ਕੋਸ਼ਿਸ਼ ਅਤੇ ਮਿਹਨਤ ਕਰੋ ਤਾਂ ਤੁਸੀਂ ਚੰਗੀ ਕਮਾਈ ਕਰ ਸਕਦੇ ਹੋ।

ਰਿਸ਼ਤਿਆਂ ਦੇ ਮੋਰਚੇ ‘ਤੇ ਗੱਲ ਕਰੀਏ ਤਾਂ ਤੁਸੀਂ ਆਪਣੇ ਜੀਵਨਸਾਥੀ ਦੇ ਨਾਲ਼ ਚੰਗੇ ਸਬੰਧ ਬਣਾ ਕੇ ਰੱਖਣ ਦੀ ਸਥਿਤੀ ਵਿੱਚ ਨਜ਼ਰ ਆਓਗੇ। ਹਾਲਾਂਕਿ ਤੁਹਾਡੇ ਦੋਵਾਂ ਵਿਚਕਾਰ ਕੁਝ ਬਹਿਸ ਹੋਣ ਦੀ ਸੰਭਾਵਨਾ ਹੈ, ਪਰ ਜੇਕਰ ਤੁਸੀਂ ਆਪਣੇ ਸਾਥੀ ਦੇ ਨਾਲ਼ ਸਪਸ਼ਟ ਗੱਲਬਾਤ ਕਰੋਗੇ ਤਾਂ ਤੁਸੀਂ ਸਮੱਸਿਆ ਦਾ ਹੱਲ ਕੱਢ ਸਕਦੇ ਹੋ। ਸਿਹਤ ਦੇ ਪੱਖ ਤੋਂ ਗੱਲ ਕਰੀਏ ਤਾਂ ਚੰਗੀ ਸਿਹਤ ਬਣਾ ਕੇ ਰੱਖਣਾ ਤੁਹਾਡੇ ਲਈ ਚੁਣੌਤੀਪੂਰਣ ਹੋਵੇਗਾ, ਕਿਉਂਕਿ ਇਸ ਦੌਰਾਨ ਤੁਹਾਨੂੰ ਅੱਖਾਂ ਨਾਲ ਸਬੰਧਤ ਇਨਫੈਕਸ਼ਨ, ਦੰਦਾਂ ਵਿੱਚ ਦਰਦ ਆਦਿ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਆਪਣੇ ਬੱਚਿਆਂ ਦੀ ਸਿਹਤ ਉੱਤੇ ਵੀ ਮੋਟਾ ਧਨ ਖਰਚ ਕਰਨਾ ਪੈ ਸਕਦਾ ਹੈ।

ਉਪਾਅ: ਬੁੱਧਵਾਰ ਦੇ ਦਿਨ ਗਰੀਬ ਬੱਚਿਆਂ ਨੂੰ ਕਾਪੀਆਂ-ਕਿਤਾਬਾਂ ਵੰਡੋ।

ਬ੍ਰਿਸ਼ਭ ਹਫ਼ਤਾਵਾਰੀ ਰਾਸ਼ੀਫਲ

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਯੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।

ਮਿਥੁਨ ਰਾਸ਼ੀ

ਮਿਥੁਨ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਪਹਿਲੇ ਅਤੇ ਚੌਥੇ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਅੱਠਵੇਂ ਘਰ ਵਿੱਚ ਅਸਤ ਹੋਣ ਵਾਲਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਨਤੀਜੇ ਵੱਜੋਂ ਤੁਹਾਨੂੰ ਆਪਣੇ ਦੋਸਤਾਂ ਅਤੇ ਜੀਵਨਸਾਥੀ ਦੇ ਨਾਲ ਰਿਸ਼ਤੇ ਬਣਾ ਕੇ ਰੱਖਣ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੁੱਧ ਦੇ ਅਸਤ ਹੋਣ ਦੇ ਦੌਰਾਨ ਤੁਹਾਨੂੰ ਘਰ-ਪਰਿਵਾਰ ਨਾਲ਼ ਸਬੰਧਤ ਪਰੇਸ਼ਾਨੀਆਂ ਵੀ ਝੱਲਣੀਆਂ ਪੈਣਗੀਆਂ। ਬਿਜ਼ਨਸ ਵਿੱਚ ਤੁਹਾਨੂੰ ਆਪਣੇ ਪਾਰਟਨਰਾਂ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਨਜ਼ਰ ਆ ਰਹੀ ਹੈ।

ਕਰੀਅਰ ਦੇ ਪੱਖ ਤੋਂ ਗੱਲ ਕਰੀਏ ਤਾਂ ਤੁਸੀਂ ਆਪਣੇ ਕੰਮ ਨੂੰ ਲੈ ਕੇ ਕਿਤੇ ਅਟਕੇ ਹੋਏ ਮਹਿਸੂਸ ਕਰ ਸਕਦੇ ਹੋ, ਕਿਉਂਕਿ ਇਸ ਦੌਰਾਨ ਕੰਮ ਦਾ ਦਬਾਅ ਜ਼ਰੂਰਤ ਤੋਂ ਜ਼ਿਆਦਾ ਰਹੇਗਾ। ਤੁਹਾਨੂੰ ਆਪਣੇ ਸਹਿਕਰਮੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀ ਵਾਦ-ਵਿਵਾਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਤੁਹਾਨੂੰ ਆਪਣੇ ਬਿਜ਼ਨਸ ਪਾਰਟਨਰ ਦੇ ਨਾਲ ਆਪਣਾ ਕਾਰੋਬਾਰ ਸਫਲਤਾਪੂਰਵਕ ਚਲਾਉਣ ਵਿੱਚ ਦਿੱਕਤਾਂ ਆਉਣ ਵਾਲੀਆਂ ਹਨ। ਇਸ ਕਾਰਣ ਤੁਹਾਨੂੰ ਨੁਕਸਾਨ ਦਾ ਵੀ ਸਾਹਮਣਾ ਕਰਨਾ ਪਵੇਗਾ।

ਆਰਥਿਕ ਸਥਿਤੀ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਇਸ ਅਵਧੀ ਦੇ ਦੌਰਾਨ ਕੁਝ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਤੁਹਾਡੇ ਲਈ ਚਿੰਤਾ ਦਾ ਕਾਰਣ ਬਣ ਸਕਦਾ ਹੈ। ਪਰ ਜੇਕਰ ਅਸੀਂ ਹੋਰ ਗ੍ਰਹਿ-ਸਥਿਤੀਆਂ ਨੂੰ ਦੇਖੀਏ ਤਾਂ ਇਹ ਤੁਹਾਡੇ ਵਿੱਤ ਦਾ ਸਹਿਯੋਗ ਕਰਦਿਆਂ ਨਜ਼ਰ ਆ ਰਹੀਆਂ ਹਨ। ਇਸ ਲਈ ਪੈਸੇ ਦੇ ਮਾਮਲੇ ਵਿੱਚ ਜੇਕਰ ਤੁਸੀਂ ਚਤੁਰਾਈ ਨਾਲ਼ ਕੰਮ ਲਓ, ਤਾਂ ਤੁਹਾਡੀ ਆਰਥਿਕ ਸਥਿਤੀ ਅਜੇ ਵੀ ਤੁਹਾਡੇ ਕੰਟਰੋਲ ਵਿੱਚ ਰਹਿ ਸਕਦੀ ਹੈ।

ਰਿਸ਼ਤਿਆਂ ਦੇ ਪੱਖ ਤੋਂ ਗੱਲ ਕਰੀਏ ਤਾਂ ਜਦੋਂ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਵੇਗਾ ਤਾਂ ਉਹ ਸਮਾਂ ਤੁਹਾਡੇ ਲਈ ਜ਼ਿਆਦਾ ਅਨੁਕੂਲ ਨਹੀਂ ਰਹੇਗਾ। ਆਪਸੀ ਸਮਝ ਦੀ ਕਮੀ ਦੇ ਚਲਦੇ ਜੀਵਨਸਾਥੀ ਦੇ ਨਾਲ ਤਾਲਮੇਲ ਖਰਾਬ ਹੋ ਸਕਦਾ ਹੈ। ਸਿਹਤ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਆਪਣੀ ਮਾਂ ਦੀ ਸਿਹਤ ਉੱਤੇ ਪੈਸਾ ਖਰਚ ਕਰਨਾ ਪਵੇਗਾ ਅਤੇ ਇਸ ਦੌਰਾਨ ਆਰਾਮ ਦੇ ਨਾਲ਼-ਨਾਲ਼ ਤੁਹਾਡੀ ਮਾਨਸਿਕ ਸ਼ਾਂਤੀ ਵੀ ਖਰਾਬ ਹੋ ਸਕਦੀ ਹੈ। ਤੁਹਾਨੂੰ ਆਪਣੇ ਜੀਵਨਸਾਥੀ ਦੀ ਸਿਹਤ ਉੱਤੇ ਵੀ ਮੋਟਾ ਪੈਸਾ ਖਰਚ ਕਰਨ ਦੀ ਜ਼ਰੂਰਤ ਪੈ ਸਕਦੀ ਹੈ।

ਉਪਾਅ: ਬੁੱਧਵਾਰ ਦੇ ਦਿਨ ਬੁੱਧ ਗ੍ਰਹਿ ਦੇ ਲਈ ਹਵਨ ਕਰਵਾਓ।

ਮਿਥੁਨ ਹਫ਼ਤਾਵਾਰੀ ਰਾਸ਼ੀਫਲ

ਕਰਕ ਰਾਸ਼ੀ

ਕਰਕ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੀਜੇ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਇਸ ਦੌਰਾਨ ਤੁਹਾਡੇ ਸੱਤਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਚਲਦੇ ਤੁਸੀਂ ਜਿਹੜੀਆਂ ਵੀ ਕੋਸ਼ਿਸ਼ਾਂ ਕਰ ਰਹੇ ਹੋ, ਉਨ੍ਹਾਂ ਵਿੱਚ ਤੁਹਾਨੂੰ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁਮਕਿਨ ਹੈ ਕਿ ਕੁਝ ਅਜਿਹਾ ਹੋ ਜਾਵੇ ਕਿ ਤੁਹਾਡੀਆਂ ਇਹਨਾਂ ਕੋਸ਼ਿਸ਼ਾਂ ਉੱਤੇ ਪਾਣੀ ਫਿਰ ਜਾਵੇ। ਇਸ ਨਾਲ ਤੁਹਾਡਾ ਆਤਮਵਿਸ਼ਵਾਸ ਵੀ ਹਿੱਲ ਸਕਦਾ ਹੈ। ਦੂਜੇ ਪਾਸੇ ਤੁਸੀਂ ਵਿਰਾਸਤ ਦੇ ਰੂਪ ਵਿੱਚ ਅਤੇ ਬੀਮਾ ਆਦਿ ਦੇ ਮਾਧਿਅਮ ਤੋਂ ਅਣਕਿਆਸੇ ਲਾਭ ਪ੍ਰਾਪਤ ਕਰਨ ਦੀ ਸਥਿਤੀ ਦੇ ਵਿੱਚ ਵੀ ਨਜ਼ਰ ਆਓਗੇ।

ਕਰੀਅਰ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਇਸ ਮਹੀਨੇ ਤੁਹਾਨੂੰ ਨਵੇਂ ਆਨਸਾਈਟ ਮੌਕਿਆਂ ਦੇ ਰੂਪ ਵਿੱਚ ਕਈ ਚੰਗੇ ਮੌਕੇ ਪ੍ਰਾਪਤ ਹੋ ਸਕਦੇ ਹਨ। ਤੁਹਾਨੂੰ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਸਹਿਕਰਮੀਆਂ ਤੋਂ ਭਰਪੂਰ ਸਹਿਯੋਗ ਮਿਲੇਗਾ। ਕਾਰੋਬਾਰੀ ਜਾਤਕਾਂ ਦੇ ਲਈ ਕਾਰੋਬਾਰ ਦੇ ਸੰਦਰਭ ਵਿੱਚ ਨਵੀਆਂ ਰਣਨੀਤੀਆਂ ਵਿਕਸਿਤ ਕਰਨਾ ਅਨੁਕੂਲ ਹੋ ਸਕਦਾ ਹੈ। ਅਜਿਹੀਆਂ ਰਣਨੀਤੀਆਂ ਤੁਹਾਨੂੰ ਮੁਨਾਫਾ ਦਿਲਵਾਓਣਗੀਆਂ।

ਰਿਸ਼ਤਿਆਂ ਦੇ ਪੱਖ ਤੋਂ ਗੱਲ ਕਰੀਏ ਤਾਂ ਆਪਣੇ ਜੀਵਨਸਾਥੀ ਦੇ ਨਾਲ ਚੰਗਾ ਤਾਲਮੇਲ ਵਧਾਉਣ ਲਈ ਤੁਹਾਨੂੰ ਆਪਣਾ ਰਵੱਈਆ ਅਨੁਕੂਲ ਬਣਾ ਕੇ ਰੱਖਣ ਦੀ ਜ਼ਰੂਰਤ ਪਵੇਗੀ। ਤੁਹਾਡਾ ਆਪਣੇ ਜੀਵਨਸਾਥੀ ਦੇ ਨਾਲ ਥੋੜਾ-ਬਹੁਤ ਮਨਮੁਟਾਵ ਹੋ ਸਕਦਾ ਹੈ, ਕਿਓਂਕਿ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਵੇਗਾ ਤਾਂ ਇਸ ਦੇ ਪ੍ਰਭਾਵ ਵੱਜੋਂ ਤੁਹਾਡੀ ਗੱਲਬਾਤ ਵਿੱਚ ਰੁਕਾਵਟ ਦੇਖਣ ਨੂੰ ਮਿਲ ਸਕਦੀ ਹੈ, ਜਿਸ ਦੇ ਚਲਦੇ ਤੁਹਾਡਾ ਜੀਵਨਸਾਥੀ ਅਤੇ ਬਾਕੀ ਲੋਕ ਵੀ ਤੁਹਾਨੂੰ ਗਲਤ ਸਮਝ ਸਕਦੇ ਹਨ। ਸਿਹਤ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਜ਼ਰੂਰਤ ਪਵੇਗੀ, ਕਿਉਂਕਿ ਇਸ ਮਹੀਨੇ ਤੁਹਾਨੂੰ ਪਾਚਣ ਸਬੰਧੀ ਸਮੱਸਿਆਵਾਂ, ਪਿੱਠ ਦਰਦ ਅਤੇ ਪੈਰਾਂ ਵਿੱਚ ਦਰਦ ਦੀ ਸਮੱਸਿਆ ਹੋ ਸਕਦੀ ਹੈ।

ਉਪਾਅ: ਹਰ ਰੋਜ਼ 11 ਵਾਰ 'ॐ ਚੰਦ੍ਰਾਯ ਨਮਹ:' ਮੰਤਰ ਦਾ ਜਾਪ ਕਰੋ।

ਕਰਕ ਹਫ਼ਤਾਵਾਰੀ ਰਾਸ਼ੀਫਲ

ਸਿੰਘ ਰਾਸ਼ੀ

ਸਿੰਘ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਦੂਜੇ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਪੰਜਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਨਤੀਜੇ ਵੱਜੋਂ ਤੁਹਾਨੂੰ ਆਪਣੇ ਰਿਸ਼ਤਿਆਂ ਵਿੱਚ ਸਮੱਸਿਆਵਾਂ ਅਤੇ ਧਨ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਮੁਮਕਿਨ ਹੈ ਕਿ ਇਸ ਦੌਰਾਨ ਤੁਹਾਨੂੰ ਜੀਵਨ ਵਿੱਚ ਧਨ ਲਾਭ ਹੋਵੇਗਾ, ਪਰ ਤੁਸੀਂ ਧਨ ਨੂੰ ਸੰਚਿਤ ਕਰ ਸਕਣ ਦੀ ਸਥਿਤੀ ਵਿੱਚ ਨਹੀਂ ਹੋਵੋਗੇ। ਨਾਲ਼ ਹੀ, ਇਸ ਦੌਰਾਨ ਲਾਪਰਵਾਹੀ ਦੇ ਚਲਦੇ ਤੁਹਾਨੂੰ ਧਨ-ਹਾਨੀ ਵੀ ਹੋ ਸਕਦੀ ਹੈ। ਕਿਸੇ ਵੀ ਪ੍ਰਕਾਰ ਦੀ ਵੱਡੀ ਯੋਜਨਾ ਜਿਵੇਂ ਕੋਈ ਵੱਡਾ ਨਿਵੇਸ਼ ਆਦਿ ਇਸ ਦੌਰਾਨ ਕਰਨਾ ਬੇਕਾਰ ਹੋ ਸਕਦਾ ਹੈ। ਇਸ ਲਈ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।

ਕਰੀਅਰ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਨੂੰ ਵਿਦੇਸ਼ ਜਾਣ ਦੇ ਮੌਕੇ ਪ੍ਰਾਪਤ ਹੋ ਸਕਦੇ ਹਨ ਅਤੇ ਇਹ ਮੌਕੇ ਤੁਹਾਡੇ ਲਈ ਅਨੁਕੂਲ ਸਾਬਿਤ ਹੋਣਗੇ। ਪਰ ਕੰਮ ਦੇ ਸਬੰਧ ਵਿੱਚ ਤੁਹਾਡੀ ਬੁੱਧੀਮਾਨੀ ਨੂੰ ਉਚਿਤ ਪਹਿਚਾਣ ਨਹੀਂ ਮਿਲ ਸਕੇਗੀ ਅਤੇ ਇਹ ਤੁਹਾਡੇ ਲਈ ਚਿੰਤਾ ਦਾ ਕਾਰਣ ਹੋਵੇਗਾ। ਇਸ ਰਾਸ਼ੀ ਦੇ ਜਿਹੜੇ ਜਾਤਕ ਵਕੀਲ ਜਾਂ ਨਿਆਂਪਾਲਿਕਾ ਦੇ ਕਿਸੇ ਵੀ ਰੂਪ ਵਿੱਚ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਗੱਲ ਦ੍ਰਿੜ ਵਿਸ਼ਵਾਸ ਦੇ ਨਾਲ਼ ਰੱਖਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਾਰੋਬਾਰੀ ਜਾਤਕਾਂ ਨੂੰ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਦੌਰਾਨ ਧਨ ਪ੍ਰਾਪਤ ਕਰਨ ਦੇ ਲਈ ਹੋਰ ਜ਼ਿਆਦਾ ਪਰਿਪੱਕਤਾ ਦੀ ਜ਼ਰੂਰਤ ਪਵੇਗੀ, ਨਹੀਂ ਤਾਂ ਨੁਕਸਾਨ ਹੋ ਸਕਦਾ ਹੈ। ਤੁਹਾਨੂੰ ਨਵੀਆਂ ਕਾਰੋਬਾਰੀ ਰਣਨੀਤੀਆਂ ਅਪਨਾਉਣ ਜਾਂ ਆਪਣੀਆਂ ਮੌਜੂਦਾ ਨੀਤੀਆਂ ਬਾਰੇ ਸੋਚ-ਵਿਚਾਰ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਕਿ ਤੁਸੀਂ ਜ਼ਿਆਦਾ ਲਾਭ ਪ੍ਰਾਪਤ ਕਰ ਸਕੋ।

ਆਰਥਿਕ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਇਸ ਦੌਰਾਨ ਧਨ-ਲਾਭ ਅਤੇ ਧਨ-ਹਾਨੀ ਦੋਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਵਿੱਤ ਨੂੰ ਸੰਭਾਲਣ ਲਈ ਵੀ ਸਾਵਧਾਨੀ ਵਰਤਣ ਦੀ ਜ਼ਰੂਰਤ ਪਵੇਗੀ। ਇਸ ਅਵਧੀ ਦੇ ਦੌਰਾਨ ਯਾਤਰਾ ਦੇ ਦੌਰਾਨ ਤੁਹਾਨੂੰ ਧਨ-ਹਾਣੀ ਹੋਣ ਦੀ ਸੰਭਾਵਨਾ ਹੈ, ਇਸ ਲਈ ਸਾਵਧਾਨ ਰਹੋ।

ਰਿਸ਼ਤਿਆਂ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਬੱਚਿਆਂ ਦੇ ਨਾਲ ਕੁਝ ਵਾਦ-ਵਿਵਾਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਤੁਹਾਡਾ ਆਪਣੇ ਪਰਿਵਾਰ ਦੇ ਮੈਂਬਰਾਂ ਉੱਤੇ ਵਿਸ਼ਵਾਸ ਘੱਟ ਹੋਣ ਦੀ ਸੰਭਾਵਨਾ ਹੈ। ਸਿਹਤ ਦੇ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਪੈਰਾਂ ਅਤੇ ਪੱਟਾਂ ਦੇ ਦਰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ਼ ਹੀ, ਤੁਹਾਨੂੰ ਆਪਣੇ ਮੋਟਾਪੇ ਦੀ ਸਮੱਸਿਆ ਉੱਤੇ ਵੀ ਕੰਟਰੋਲ ਰੱਖਣ ਦੀ ਜ਼ਰੂਰਤ ਪਵੇਗੀ, ਜੋ ਕਿ ਜ਼ਿਆਦਾ ਖਾਣ-ਪੀਣ ਦੇ ਕਾਰਣ ਹੋ ਸਕਦਾ ਹੈ। ਆਪਣੀਆਂ ਅੱਖਾਂ ਦਾ ਖਾਸ ਤੌਰ ‘ਤੇ ਖਿਆਲ ਰੱਖੋ।

ਉਪਾਅ: ਹਰ ਰੋਜ਼ 41 ਵਾਰ 'ॐ ਨਮੋ ਨਾਰਾਇਣ' ਮੰਤਰ ਦਾ ਜਾਪ ਕਰੋ।

ਸਿੰਘ ਹਫ਼ਤਾਵਾਰੀ ਰਾਸ਼ੀਫਲ

ਕੰਨਿਆ ਰਾਸ਼ੀ

ਕੰਨਿਆ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਪਹਿਲੇ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਇਸ ਦੌਰਾਨ ਇਹ ਤੁਹਾਡੇ ਚੌਥੇ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਡੇ ਜੀਵਨ ਵਿੱਚ ਆਰਾਮ ਦੀ ਕਮੀ ਦੇਖਣ ਨੂੰ ਮਿਲੇਗੀ। ਤੁਹਾਨੂੰ ਆਪਣੇ ਪਰਿਵਾਰ ਦੇ ਨਾਲ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਪਰਿਵਾਰ ਨਾਲ਼ ਜੁੜੀਆਂ ਪਰੇਸ਼ਾਨੀਆਂ ਤੁਹਾਡੇ ਜੀਵਨ ਵਿੱਚ ਦਸਤਕ ਦੇ ਸਕਦੀਆਂ ਹਨ। ਜੇਕਰ ਤੁਸੀਂ ਕਿਸੇ ਰੋਮਾਂਟਿਕ ਰਿਸ਼ਤੇ ਵਿੱਚ ਹੋ ਤਾਂ ਤੁਹਾਡੇ ਅਤੇ ਤੁਹਾਡੇ ਪ੍ਰੇਮੀ ਦੇ ਵਿਚਕਾਰ ਵਾਦ-ਵਿਵਾਦ ਹੋ ਸਕਦਾ ਹੈ, ਜਿਸ ਦਾ ਅਸਰ ਤੁਹਾਡੇ ਵਿਅਕਤੀਗਤ ਜੀਵਨ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ। ਕਰਿਅਰ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਨੌਕਰੀ ਵਿੱਚ ਤੁਹਾਨੂੰ ਜ਼ਿਆਦਾ ਕੰਟਰੋਲ ਰੱਖਣ ਅਤੇ ਆਪਣੇ ਕੰਮ ਵੱਲ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਪਵੇਗੀ, ਕਿਉਂਕਿ ਇਸ ਦੌਰਾਨ ਤੁਹਾਡੇ ਦੁਆਰਾ ਕੀਤੀਆਂ ਜਾਣ ਵਾਲੀਆਂ ਗਲਤੀਆਂ ਦੀ ਸੰਭਾਵਨਾ ਜ਼ਿਆਦਾ ਨਜ਼ਰ ਆ ਰਹੀ ਹੈ। ਇਸ ਦੌਰਾਨ ਤੁਹਾਡੇ ਉੱਤੇ ਨੌਕਰੀ ਦਾ ਦਬਾਅ ਵੀ ਜ਼ਿਆਦਾ ਰਹੇਗਾ। ਰਚਨਾਤਮਕ ਖੇਤਰਾਂ ਵਿੱਚ ਕੰਮ ਕਰਨ ਵਾਲ਼ੇ ਵਿਅਕਤੀਆਂ ਜਾਂ ਕਲਾਕਾਰਾਂ ਨੂੰ ਰਚਨਾਤਮਕ ਵਿਚਾਰਾਂ ਦੀ ਕਮੀ ਮਹਿਸੂਸ ਹੋ ਸਕਦੀ ਹੈ। ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਬੁੱਧ ਦੇ ਅਸਤ ਹੋਣ ਦੇ ਦੌਰਾਨ ਤੁਹਾਨੂੰ ਇੱਛਿਤ ਲਾਭ ਨਹੀਂ ਮਿਲ ਸਕੇਗਾ। ਤੁਹਾਡੇ ਲਈ ਛੋਟੇ ਪੈਮਾਨੇ ਉੱਤੇ ਕਾਰੋਬਾਰ ਕਰਨਾ ਜ਼ਿਆਦਾ ਅਨੁਕੂਲ ਸਾਬਿਤ ਹੋਵੇਗਾ।

ਆਰਥਿਕ ਮੋਰਚੇ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਪਰਿਵਾਰ ਵਿੱਚ ਕਾਫੀ ਖਰਚੇ ਹੋਣ ਵਾਲੇ ਹਨ, ਜਿਸ ਦੇ ਕਾਰਣ ਤੁਹਾਨੂੰ ਥੋੜੀ ਚਿੰਤਾ ਹੋ ਸਕਦੀ ਹੈ। ਕੋਸ਼ਿਸ਼ ਕਰੋ ਕਿ ਇਸ ਦੌਰਾਨ ਕਿਸੇ ਨੂੰ ਵੀ ਪੈਸਾ ਉਧਾਰ ਨਾ ਦਿਓ। ਰਿਸ਼ਤਿਆਂ ਬਾਰੇ ਗੱਲ ਕਰੀਏ ਤਾਂ ਤੁਹਾਡੇ ਦੋਵਾਂ ਵਿਚਕਾਰ ਚੱਲ ਰਹੀ ਕਿਸੇ ਗਲਤਫਹਿਮੀ ਦੇ ਕਾਰਣ ਜਾਂ ਪਰਿਵਾਰ ਨਾਲ਼ ਜ਼ਿਆਦਾ ਸਮਾਂ ਨਾ ਬਿਤਾ ਸਕਣ ਦੇ ਕਾਰਣ ਤੁਹਾਡੇ ਜੀਵਨਸਾਥੀ ਦੇ ਨਾਲ਼ ਤੁਹਾਡਾ ਰਿਸ਼ਤਾ ਖਰਾਬ ਹੋ ਸਕਦਾ ਹੈ। ਤੁਹਾਡੇ ਬੱਚਿਆਂ ਦੀ ਸਿਹਤ ਤੁਹਾਡੇ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ।

ਸਿਹਤ ਬਾਰੇ ਗੱਲ ਕਰੀਏ ਤਾਂ ਤੁਹਾਨੂੰ ਇਸ ਅਵਧੀ ਦੇ ਦੌਰਾਨ ਆਪਣੀ ਮਾਂ ਦੀ ਸਿਹਤ ਉੱਤੇ ਕਾਫੀ ਪੈਸਾ ਖਰਚ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਤੁਹਾਨੂੰ ਪਾਚਣ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਵੇਗਾ, ਜਿਸ ਵੱਲ ਤੁਹਾਨੂੰ ਖਾਸ ਧਿਆਨ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ।

ਉਪਾਅ: ਵੀਰਵਾਰ ਦੇ ਦਿਨ ਬ੍ਰਹਸਪਤੀ ਗ੍ਰਹਿ ਦੇ ਲਈ ਹਵਨ ਕਰਵਾਓ।

ਕੰਨਿਆ ਹਫ਼ਤਾਵਾਰੀ ਰਾਸ਼ੀਫਲ

ਕੁੰਡਲੀ ਵਿੱਚ ਹੈ ਰਾਜਯੋਗ?ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ

ਤੁਲਾ ਰਾਸ਼ੀ

ਤੁਲਾ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਨੌਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਚੌਥੇ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਵਿਲਾਸਤਾ ਅਤੇ ਭੌਤਿਕ ਸੁੱਖ-ਸੁਵਿਧਾਵਾਂ ਪ੍ਰਾਪਤ ਕਰਨ ਵਿੱਚ ਕੁਝ ਰੁਕਾਵਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਡੇ ਘਰ ਦਾ ਮਾਹੌਲ ਵੀ ਇਸ ਅਵਧੀ ਦੇ ਦੌਰਾਨ ਖਰਾਬ ਹੋ ਸਕਦਾ ਹੈ ਜਾਂ ਤੁਹਾਨੂੰ ਘਰ ਤੋਂ ਦੂਰ ਯਾਤਰਾ ਕਰਨੀ ਪੈ ਸਕਦੀ ਹੈ, ਕਿਉਂਕਿ ਬੁੱਧ ਨੌਵੇਂ ਘਰ ਦਾ ਸੁਆਮੀ ਹੋ ਕੇ ਤੁਹਾਡੇ ਚੌਥੇ ਘਰ ਵਿੱਚ ਅਸਤ ਹੋ ਜਾਵੇਗਾ। ਤੁਹਾਨੂੰ ਆਪਣੇ ਜੀਵਨ ਵਿੱਚ ਵਿਕਾਸ ਦੇ ਸੰਦਰਭ ਵਿੱਚ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ ਇਸ ਦੌਰਾਨ ਤੁਹਾਨੂੰ ਜੀਵਨ ਵਿੱਚ ਚੰਗੀ ਕਿਸਮਤ ਦੀ ਕਮੀ ਅਤੇ ਖੁਸ਼ਹਾਲੀ ਵਿੱਚ ਵੀ ਕਮੀ ਦੇਖਣ ਨੂੰ ਮਿਲੇਗੀ। ਤੁਸੀਂ ਆਪਣੇ ਜੀਵਨ ਵਿੱਚ ਇਸ ਦੌਰਾਨ ਜਿਸ ਕਿਸੇ ਚੀਜ਼ ਲਈ ਵੀ ਕੋਸ਼ਿਸ਼ ਕਰੋਗੇ, ਉਸ ਦੇ ਲਈ ਤੁਹਾਨੂੰ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਕਰੀਅਰ ਬਾਰੇ ਗੱਲ ਕਰੀਏ ਤਾਂ ਤੁਲਾ ਰਾਸ਼ੀ ਦੇ ਜਾਤਕਾਂ ਦੇ ਲਈ ਇਹ ਸਮਾਂ ਓਨਾ ਚੰਗਾ ਸਾਬਤ ਨਹੀਂ ਹੋਵੇਗਾ। ਤੁਹਾਨੂੰ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਖੁਸ਼ ਕਰਨ ਅਤੇ ਉਹਨਾਂ ਤੋਂ ਸਹਿਯੋਗ ਪ੍ਰਾਪਤ ਕਰਨ ਦੇ ਲਈ ਸਖਤ ਕੋਸ਼ਿਸ਼ਾਂ ਕਰਨ ਦੀ ਜ਼ਰੂਰਤ ਪੈ ਸਕਦੀ ਹੈ। ਸੀਨੀਅਰ ਅਧਿਕਾਰੀਆਂ ਤੋਂ ਉਚਿਤ ਮਾਨਤਾ ਨਾ ਮਿਲਣ ਦੇ ਕਾਰਣ ਬਿਹਤਰ ਸੰਭਾਵਨਾਵਾਂ ਅਤੇ ਚੰਗੀ ਪਹਿਚਾਣ ਦੇ ਲਈ ਤੁਸੀਂ ਨੌਕਰੀ ਬਦਲਣ ਦੇ ਬਾਰੇ ਵਿੱਚ ਵੀ ਵਿਚਾਰ ਕਰ ਸਕਦੇ ਹੋ। ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਤੁਹਾਨੂੰ ਲਾਭ ਪ੍ਰਾਪਤ ਕਰਨ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਤੁਹਾਨੂੰ ਸਾਵਧਾਨ ਰਹਿਣਾ ਪਵੇਗਾ, ਕਿਉਂਕਿ ਵਿਰੋਧੀਆਂ ਤੋਂ ਸਖਤ ਮੁਕਾਬਲਾ ਮਿਲਣ ਵਾਲਾ ਹੈ। ਬਹੁਤ ਕੋਸ਼ਿਸ਼ਾਂ ਕਰਨ ਤੋਂ ਬਾਅਦ ਵੀ ਤੁਸੀਂ ਕੇਵਲ ਔਸਤ ਲਾਭ ਪ੍ਰਾਪਤ ਕਰਨ ਦੀ ਸਥਿਤੀ ਵਿੱਚ ਹੀ ਨਜ਼ਰ ਆਓਗੇ।

ਵਿੱਤੀ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਸੀਂ ਜ਼ਿਆਦਾ ਧਨ ਪ੍ਰਾਪਤ ਕਰਨ ਦੀ ਸਥਿਤੀ ਵਿੱਚ ਨਹੀਂ ਹੋਵੋਗੇ। ਅਜਿਹੇ ਵਿੱਚ ਤੁਹਾਨੂੰ ਯੋਜਨਾ ਬਣਾਉਣ ਅਤੇ ਲਾਭ ਅਤੇ ਖਰਚਿਆਂ ਦੇ ਵਿਚਕਾਰ ਉਚਿਤ ਸੰਤੁਲਨ ਬਣਾ ਕੇ ਰੱਖਣ ਦੀ ਜ਼ਰੂਰਤ ਪਵੇਗੀ।

ਰਿਸ਼ਤਿਆਂ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਔਸਤ ਤਾਲਮੇਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਿਸ਼ਤੇ ਵਿੱਚ ਸੰਚਾਰ ਸਬੰਧੀ ਪਰੇਸ਼ਾਨੀਆਂ ਵੀ ਖੜੀਆਂ ਹੋ ਸਕਦੀਆਂ ਹਨ। ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਨਤੀਜੇ ਵੱਜੋਂ ਤੁਹਾਡੀ ਆਪਣੇ ਜੀਵਨਸਾਥੀ ਦੇ ਨਾਲ ਬਹਿਸ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਸਿਹਤ ਬਾਰੇ ਗੱਲ ਕਰੀਏ ਤਾਂ ਤੁਸੀਂ ਚੰਗੀ ਸਿਹਤ ਦਾ ਆਨੰਦ ਲਓਗੇ। ਇਸ ਦੌਰਾਨ ਤੁਹਾਨੂੰ ਸਿਹਤ ਸਬੰਧੀ ਕੋਈ ਵੀ ਵੱਡੀ ਸਮੱਸਿਆ ਨਹੀਂ ਹੋਵੇਗੀ।

ਉਪਾਅ: ਮੰਗਲਵਾਰ ਦੇ ਦਿਨ ਕੇਤੂ ਗ੍ਰਹਿ ਦੇ ਲਈ ਹਵਨ ਕਰਵਾਓ।

ਤੁਲਾ ਹਫ਼ਤਾਵਾਰੀ ਰਾਸ਼ੀਫਲ

ਬ੍ਰਿਸ਼ਚਕ ਰਾਸ਼ੀ

ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਅੱਠਵੇਂ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਇਸ ਦੌਰਾਨ ਤੁਹਾਡੇ ਦੂਜੇ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਸੀਂ ਅਣਕਿਆਸੇ ਤਰੀਕੇ ਨਾਲ ਲਾਭ ਪ੍ਰਾਪਤ ਕਰਨ ਦੀ ਬੇਹੱਦ ਆਰਾਮਦਾਇਕ ਸਥਿਤੀ ਵਿੱਚ ਨਜ਼ਰ ਆਓਗੇ। ਤੁਸੀਂ ਆਪਣੇ ਪਰਿਵਾਰ ਨਾਲ ਖੁਸ਼ੀਆਂ ਦਾ ਆਨੰਦ ਮਾਣੋਗੇ। ਕਰੀਅਰ ਬਾਰੇ ਗੱਲ ਕਰੀਏ ਤਾਂ ਨੌਕਰੀ ਦੇ ਜ਼ਿਆਦਾ ਦਬਾਅ ਅਤੇ ਸੀਨੀਅਰ ਅਧਿਕਾਰੀਆਂ ਦੁਆਰਾ ਪਹਿਚਾਣ ਦੀ ਕਮੀ ਦਾ ਸਾਹਮਣਾ ਤੁਹਾਨੂੰ ਇਸ ਅਵਧੀ ਦੇ ਦੌਰਾਨ ਕਰਨਾ ਪੈ ਸਕਦਾ ਹੈ। ਤੁਸੀਂ ਨਵੀਂ ਨੌਕਰੀ ਚੁਣਨ ਦਾ ਵਿਕਲਪ ਵੀ ਲੈ ਸਕਦੇ ਹੋ।

ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਇਸ ਦੌਰਾਨ ਤੁਹਾਨੂੰ ਅਚਾਨਕ ਹਾਨੀ ਜਾਂ ਲਾਭ ਵਿੱਚ ਕਮੀ ਦੇ ਰੂਪ ਵਿੱਚ ਕੁਝ ਅਸਫਲਤਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਵਧੀ ਵਿੱਚ ਤੁਹਾਡਾ ਕਾਰੋਬਾਰ ਔਸਤ ਹੀ ਚੱਲੇਗਾ ਅਤੇ ਪਰ ਜੇਕਰ ਤੁਸੀਂ ਜੀ-ਜਾਨ ਲਗਾ ਕੇ ਕੋਸ਼ਿਸ਼ ਅਤੇ ਮਿਹਨਤ ਕਰਦੇ ਹੋ, ਤਾਂ ਜਿੱਤ ਅਤੇ ਸਫਲਤਾ ਆਪਣੇ ਨਾਮ ਕਰਨ ਵਿੱਚ ਕਾਮਯਾਬ ਹੋ ਸਕਦੇ ਹੋ।

ਆਰਥਿਕ ਪੱਖ ਬਾਰੇ ਗੱਲ ਕਰੀਏ ਤਾਂ ਤੁਸੀਂ ਜ਼ਿਆਦਾ ਪੈਸਾ ਕਮਾਉਣ ਦੀ ਸਥਿਤੀ ਵਿੱਚ ਭਾਵੇਂ ਨਾ ਨਜ਼ਰ ਆਓ, ਪਰ ਅਣਕਿਆਸੇ ਸਰੋਤਾਂ ਤੋਂ ਧਨ ਲਾਭ ਹੋ ਸਕਦਾ ਹੈ। ਤੁਹਾਡੇ ਖਰਚੇ ਇਸ ਦੌਰਾਨ ਵਧ ਸਕਦੇ ਹਨ।

ਰਿਸ਼ਤਿਆਂ ਬਾਰੇ ਗੱਲ ਕਰੀਏ ਤਾਂ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਦੌਰਾਨ ਤੁਹਾਨੂੰ ਆਪਣੇ ਅਤੇ ਆਪਣੇ ਜੀਵਨਸਾਥੀ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਅੱਗੇ ਵਧਣ ਵਿੱਚ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਉਂਕਿ ਕੁਝ ਅਜਿਹਾ ਸਮਾਂ ਆ ਸਕਦਾ ਹੈ, ਜੋ ਰਿਸ਼ਤਿਆਂ ਦੇ ਸੰਦਰਭ ਵਿੱਚ ਖਤਰਨਾਕ ਸਾਬਿਤ ਹੋ ਸਕਦਾ ਹੈ।

ਸਿਹਤ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਬੁੱਧ ਦਾ ਇਹ ਪਰਿਵਰਤਨ ਅਨੁਕੂਲ ਸੰਕੇਤ ਨਹੀਂ ਦੇ ਰਿਹਾ, ਕਿਉਂਕਿ ਇਸ ਦੌਰਾਨ ਤੁਹਾਡੇ ਦੰਦ ਵਿੱਚ ਦਰਦ, ਪਿੱਠ ਦਰਦ ਜਾਂ ਚਮੜੀ ਸਬੰਧੀ ਪਰੇਸ਼ਾਨੀਆਂ ਹੋ ਸਕਦੀਆਂ ਹਨ।

ਉਪਾਅ: ਹਨੂੰਮਾਨ ਚਾਲੀਸਾ ਦਾ ਜਾਪ ਕਰੋ।

ਬ੍ਰਿਸ਼ਚਕ ਹਫ਼ਤਾਵਾਰੀ ਰਾਸ਼ੀਫਲ

ਧਨੂੰ ਰਾਸ਼ੀ

ਧਨੂੰ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਸੱਤਵੇਂ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਇਸ ਦੌਰਾਨ ਤੁਹਾਡੇ ਦੂਜੇ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਪਵੇਗੀ। ਤੁਹਾਨੂੰ ਆਪਣੇ ਕਰੀਅਰ ਵਿੱਚ ਸਮੱਸਿਆਵਾਂ ਅਤੇ ਅਸਫਲਤਾਵਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਜੀਵਨ ਵਿੱਚ ਅਨੁਕੂਲ ਪਲਾਂ ਦਾ ਲਾਭ ਲੈਣ ਲਈ ਤੁਹਾਨੂੰ ਤਾਲਮੇਲ ਬਣਾਉਣ ਦੇ ਲਈ ਆਪਣੇ ਜੀਵਨਸਾਥੀ ਦੇ ਨਾਲ ਅਨੁਕੂਲਤਾ ਬਣਾ ਕੇ ਰੱਖਣੀ ਜ਼ਰੂਰੀ ਰਹੇਗੀ, ਨਹੀਂ ਤਾਂ ਜੀਵਨ ਵਿੱਚ ਗੈਰਜ਼ਰੂਰੀ ਵਾਦ-ਵਿਵਾਦ ਸਿਰ ਚੁੱਕ ਸਕਦੇ ਹਨ।

ਕਰੀਅਰ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਡੀ ਨੌਕਰੀ ਵਿੱਚ ਕੰਮ ਦਾ ਬਹੁਤ ਜ਼ਿਆਦਾ ਦਬਾਅ ਰਹੇਗਾ। ਸਹਿਕਰਮੀਆਂ ਵੱਲੋਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਤੁਸੀਂ ਨੌਕਰੀ ਬਦਲਣ ਬਾਰੇ ਵੀ ਵਿਚਾਰ ਕਰ ਸਕਦੇ ਹੋ, ਪਰ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਦੌਰਾਨ ਤੁਹਾਨੂੰ ਚੰਗੇ ਪ੍ਰਸਤਾਵ ਨਹੀਂ ਮਿਲਣਗੇ। ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਤੁਹਾਨੂੰ ਤੁਹਾਡੇ ਵਿਰੋਧੀਆਂ ਵੱਲੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਵੇਗਾ। ਇਸ ਅਵਧੀ ਦੇ ਦੌਰਾਨ ਤੁਹਾਡੇ ਔਸਤ ਲਾਭ ਕਮਾਉਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਪਰਿਵਾਰਕ ਕਾਰੋਬਾਰ ਤੋਂ ਵੀ ਤੁਸੀਂ ਮੁਨਾਫਾ ਨਹੀਂ ਕਮਾ ਸਕੋਗੇ, ਕਿਉਂਕਿ ਬੁੱਧ ਦੂਜੇ ਘਰ (ਕਮਾਈ ਦੇ ਘਰ) ਵਿੱਚ ਅਸਤ ਹੋਣ ਵਾਲਾ ਹੈ। ਇਹ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੇ ਮੈਂਬਰਾਂ ਦੇ ਵਿਚਕਾਰ ਝਗੜੇ ਦਾ ਕਾਰਣ ਵੀ ਬਣ ਸਕਦਾ ਹੈ।

ਆਰਥਿਕ ਪੱਖ ਬਾਰੇ ਗੱਲ ਕਰੀਏ ਤਾਂ ਇਸ ਮਹੀਨੇ ਵਧੇ ਹੋਏ ਖਰਚਿਆਂ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਕਰਜ਼ਾ ਵੀ ਲੈਣਾ ਪੈ ਸਕਦਾ ਹੈ, ਜਿਸ ਦੇ ਕਾਰਣ ਤੁਹਾਡੀ ਆਰਥਿਕ ਸਥਿਤੀ ਖਰਾਬ ਹੋ ਸਕਦੀ ਹੈ।

ਰਿਸ਼ਤਿਆਂ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਈਗੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੇ ਜੀਵਨ ਵਿੱਚ ਖੁਸ਼ੀਆਂ ਬਣਾ ਕੇ ਰੱਖਣ ਦੇ ਲਈ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਸਕਾਰਾਤਮਕ ਊਰਜਾ ਬਣਾ ਕੇ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ। ਸਿਹਤ ਬਾਰੇ ਗੱਲ ਕਰੀਏ ਤਾਂ ਤੁਹਾਡੇ ਜੀਵਨਸਾਥੀ ਦੀ ਸਿਹਤ ਉੱਤੇ ਇਸ ਦੌਰਾਨ ਮੋਟਾ ਪੈਸਾ ਖਰਚ ਹੋ ਸਕਦਾ ਹੈ। ਤੁਹਾਡੀ ਚਿੰਤਾ ਵਧ ਸਕਦੀ ਹੈ। ਸਰਲ ਸ਼ਬਦਾਂ ਵਿੱਚ ਕਹੀਏ ਤਾਂ ਇਸ ਸਮੇਂ ਦੇ ਦੌਰਾਨ ਤੁਹਾਡੇ ਜੀਵਨਸਾਥੀ ਦੀ ਸਿਹਤ ਜ਼ਿਆਦਾ ਅਨੁਕੂਲ ਨਹੀਂ ਰਹਿਣ ਵਾਲੀ।

ਉਪਾਅ: ਸ਼ਨੀਵਾਰ ਦੇ ਦਿਨ ਰਾਹੂ ਗ੍ਰਹਿ ਦੇ ਲਈ ਹਵਨ ਜ਼ਰੂਰ ਕਰਵਾਓ।

ਧਨੂੰ ਹਫ਼ਤਾਵਾਰੀ ਰਾਸ਼ੀਫਲ

ਕਰੀਅਰ ਦੀ ਟੈਂਸ਼ਨ ਹੋ ਰਹੀ ਹੈ! ਹੁਣੇ ਆਰਡਰ ਕਰੋਕਾਗਨੀਐਸਟ੍ਰੋ ਰਿਪੋਰਟ

ਮਕਰ ਰਾਸ਼ੀ

ਮਕਰ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਛੇਂਵੇਂ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਇਸ ਗੋਚਰ ਦੇ ਦੌਰਾਨ ਤੁਹਾਡੇ ਪਹਿਲੇ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਹਾਨੂੰ ਆਪਣੀਆਂ ਕੋਸ਼ਿਸ਼ਾਂ ਵਿੱਚ ਕੁਝ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਜ਼ਿਆਦਾ ਮਿਹਨਤ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਹੀ ਤੁਸੀਂ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕੋਗੇ। ਇਸ ਅਵਧੀ ਦੇ ਦੌਰਾਨ ਤੁਹਾਡੇ ਵਿਚਾਰਾਂ ਵਿੱਚ ਅਵਿਵਸਥਾ ਨਜ਼ਰ ਆ ਸਕਦੀ ਹੈ ਅਤੇ ਤੁਸੀਂ ਜੀਵਨ ਦੇ ਕਿਸੇ ਵੀ ਖੇਤਰ ਵਿੱਚ ਉਚਿਤ ਨਤੀਜੇ ਉੱਤੇ ਨਹੀਂ ਪਹੁੰਚ ਸਕੋਗੇ। ਮਕਰ ਰਾਸ਼ੀ ਵਿੱਚ ਬੁੱਧ ਦੇ ਅਸਤ ਹੋਣ ਦੇ ਦੌਰਾਨ ਤੁਹਾਨੂੰ ਕਾਫੀ ਉਲਝਣਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਰੀਅਰ ਬਾਰੇ ਗੱਲ ਕਰੀਏ ਤਾਂ ਜੇਕਰ ਤੁਸੀਂ ਨੌਕਰੀਪੇਸ਼ਾ ਜਾਤਕ ਹੋ ਤਾਂ ਇਸ ਦੌਰਾਨ ਤੁਹਾਡੇ ਉੱਤੇ ਨੌਕਰੀ ਦਾ ਦਬਾਅ ਜ਼ਿਆਦਾ ਰਹੇਗਾ। ਜੇਕਰ ਤੁਸੀਂ ਜ਼ਿਆਦਾ ਧਿਆਨ ਦਿਓਗੇ ਅਤੇ ਨੌਕਰੀ ਉੱਤੇ ਚੰਗਾ ਫੋਕਸ ਰੱਖੋਗੇ ਤਾਂ ਆਪਣੇ ਕੰਮ ਵਿੱਚ ਸਫਲਤਾ ਦੀ ਉੱਚੀ ਕਹਾਣੀ ਰਚਣ ਵਿੱਚ ਕਾਮਯਾਬ ਹੋ ਸਕਦੇ ਹੋ। ਜਦੋਂ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਵੇਗਾ ਤਾਂ ਇਹ ਅਵਧੀ ਕਾਰੋਬਾਰੀ ਜਾਤਕਾਂ ਦੇ ਲਈ ਘੱਟ ਲਾਭਦਾਇਕ ਸਿੱਧ ਹੋ ਸਕਦੀ ਹੈ। ਜ਼ਿਆਦਾ ਲਾਭ ਪ੍ਰਾਪਤ ਕਰਨ ਦੇ ਲਈ ਤੁਹਾਨੂੰ ਨਵੀਨਤਮ ਕਾਰੋਬਾਰੀ ਤਕਨੀਕ ਨੂੰ ਅਪਨਾਉਣ ਦੀ ਜ਼ਰੂਰਤ ਪਵੇਗੀ, ਜੋ ਤੁਹਾਨੂੰ ਚੰਗੇ ਲਾਭਦਾਇਕ ਰਿਟਰਨ ਦੇ ਸਕਦੀ ਹੈ।

ਆਰਥਿਕ ਪੱਖ ਦੇ ਸੰਦਰਭ ਵਿੱਚ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਡੇ ਲਈ ਪੈਸਾ ਕਮਾਉਣਾ ਆਸਾਨ ਨਹੀਂ ਹੋਵੇਗਾ, ਕਿਉਂਕਿ ਤੁਹਾਡੇ ਖਰਚੇ ਜ਼ਿਆਦਾ ਹੋ ਸਕਦੇ ਹਨ। ਤੁਹਾਨੂੰ ਯੋਜਨਾ ਬਣਾ ਕੇ ਆਪਣੇ ਖਰਚਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ, ਨਹੀਂ ਤਾਂ ਪਰੇਸ਼ਾਨੀ ਵਿੱਚ ਫ਼ਸ ਸਕਦੇ ਹੋ। ਬੱਚਤ ਦੀ ਸੰਭਾਵਨਾ ਵੀ ਕਾਫੀ ਘੱਟ ਨਜ਼ਰ ਆ ਰਹੀ ਹੈ।

ਰਿਸ਼ਤਿਆਂ ਦੇ ਪੱਖ ਤੋਂ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਰਿਸ਼ਤੇ ਵਿੱਚ ਕੁਝ ਕਮੀ ਹੋ ਸਕਦੀ ਹੈ। ਸਿਹਤ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਤੁਹਾਡੀ ਸਿਹਤ ਜ਼ਿਆਦਾ ਅਨੁਕੂਲ ਨਹੀਂ ਰਹੇਗੀ। ਤੁਹਾਡੀ ਰੋਗ ਪ੍ਰਤੀਰੋਧਕ ਖਮਤਾ ਘੱਟ ਹੋ ਸਕਦੀ ਹੈ, ਜਿਸ ਦੇ ਚਲਦੇ ਪੈਰਾਂ ਅਤੇ ਪੱਟਾਂ ਵਿੱਚ ਦਰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਪਾਅ: ਹਰ ਰੋਜ਼ 11 ਵਾਰ 'ॐ ਸ਼ਿਵ ॐ ਸ਼ਿਵ ॐ' ਦਾ ਜਾਪ ਕਰੋ।

ਮਕਰ ਹਫ਼ਤਾਵਾਰੀ ਰਾਸ਼ੀਫਲ

ਕੁੰਭ ਰਾਸ਼ੀ

ਕੁੰਭ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਪੰਜਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਹੈ ਅਤੇ ਇਸ ਦੌਰਾਨ ਤੁਹਾਡੇ ਬਾਰ੍ਹਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਸੀਂ ਜੋ ਵੀ ਕੋਸ਼ਿਸ਼ ਕਰੋਗੇ, ਉਸ ਵਿੱਚ ਤੁਹਾਨੂੰ ਚੰਗੀ ਸਫਲਤਾ ਪ੍ਰਾਪਤ ਹੋਵੇਗੀ। ਇਸ ਦੌਰਾਨ ਤੁਸੀਂ ਆਪਣੀਆਂ ਇੱਛਾਵਾਂ ਨੂੰ ਆਸਾਨੀ ਨਾਲ ਪੂਰਾ ਕਰਨ ਵਿੱਚ ਕਾਮਯਾਬ ਹੋਵੋਗੇ। ਤੁਹਾਨੂੰ ਨਵੇਂ ਮੌਕੇ ਵੀ ਮਿਲਣ ਦੀ ਸੰਭਾਵਨਾ ਹੈ, ਜਿਸ ਨਾਲ ਤੁਹਾਡੇ ਜੀਵਨ ਵਿੱਚ ਜ਼ਿਆਦਾ ਅਨੁਕੂਲਤਾ ਆਵੇਗੀ।

ਕਰੀਅਰ ਦੇ ਲਿਹਾਜ਼ ਤੋਂ ਗੱਲ ਕਰੀਏ ਤਾਂ ਜਦੋਂ ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਵੇਗਾ ਤਾਂ ਇਹ ਸਮਾਂ ਨੌਕਰੀ ਦੇ ਲਈ ਵੀ ਲਾਭਦਾਇਕ ਹੋਵੇਗਾ। ਤੁਹਾਨੂੰ ਨਵੀਂ ਨੌਕਰੀ ਦੇ ਮੌਕੇ ਅਤੇ ਆਨਸਾਈਟ ਮੌਕੇ ਪ੍ਰਾਪਤ ਹੋ ਸਕਦੇ ਹਨ, ਜਿਸ ਨਾਲ ਤੁਹਾਨੂੰ ਜੀਵਨ ਵਿੱਚ ਸੰਤੁਸ਼ਟੀ ਪ੍ਰਾਪਤ ਹੋਵੇਗੀ।

ਆਰਥਿਕ ਪੱਖ ਦੇ ਲਿਹਾਜ਼ ਤੋਂ ਗੱਲ ਕਰੀਏ ਤਾਂ ਬਾਰ੍ਹਵੇਂ ਘਰ ਵਿੱਚ ਬੁੱਧ ਦੇ ਅਸਤ ਹੋਣ ਦੇ ਦੌਰਾਨ, ਭਾਵੇਂ ਤੁਸੀਂ ਕਿੰਨੀ ਵੀ ਕੋਸ਼ਿਸ਼ ਕਰ ਲਓ, ਤੁਹਾਨੂੰ ਧਨ-ਹਾਨੀ ਹੋ ਸਕਦੀ ਹੈ। ਕਾਰੋਬਾਰ ਦੇ ਸੰਦਰਭ ਵਿੱਚ ਗੱਲ ਕਰੀਏ ਤਾਂ ਕਾਰੋਬਾਰੀ ਜਾਤਕਾਂ ਨੂੰ ਕੁਝ ਨੁਕਸਾਨ ਅਤੇ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਡੇ ਵਿਰੋਧੀ ਇਸ ਦੌਰਾਨ ਤੁਹਾਡੇ ਲਈ ਖਤਰਾ ਪੈਦਾ ਕਰ ਸਕਦੇ ਹਨ ਅਤੇ ਇਮਾਨਦਾਰੀ ਨਾਲ ਕੋਸ਼ਿਸ਼ ਕਰਨ ਤੋਂ ਬਾਅਦ ਵੀ ਤੁਹਾਨੂੰ ਆਪਣਾ ਕਾਰੋਬਾਰ ਜਾਰੀ ਰੱਖਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਰਿਸ਼ਤਿਆਂ ਦੇ ਸੰਦਰਭ ਵਿੱਚ ਗੱਲ ਕਰੀਏ ਤਾਂ ਤੁਸੀਂ ਸਾਰੀ ਨਕਾਰਾਤਮਕਤਾ ਨੂੰ ਦੂਰ ਕਰਕੇ ਆਪਣੇ ਜੀਵਨਸਾਥੀ ਦੇ ਨਾਲ ਸਕਾਰਾਤਮਕ ਭਾਵਨਾਵਾਂ ਅਤੇ ਖੁਸ਼ੀਆਂ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਸਕਦੇ ਹੋ। ਹਾਲਾਂਕਿ, ਭਾਵੇਂ ਸਭ ਕੁਝ ਕਿੰਨਾ ਹੀ ਵਧੀਆ ਕਿਉਂ ਨਾ ਚੱਲ ਰਿਹਾ ਹੋਵੇ, ਅਸਤ ਬੁੱਧ ਦੇ ਦੌਰਾਨ ਸੰਵਾਦ ਕਰਨਾ ਤੁਹਾਡੇ ਲਈ ਇੱਕ ਚੁਣੌਤੀ ਸਾਬਿਤ ਹੋ ਸਕਦਾ ਹੈ ਅਤੇ ਇਹ ਤੁਹਾਡੇ ਰਿਸ਼ਤੇ ਵਿੱਚ ਕੁਝ ਹੱਦ ਤੱਕ ਰੁਕਾਵਟਾਂ ਵੀ ਪੈਦਾ ਕਰ ਸਕਦਾ ਹੈ।

ਅੰਤ ਵਿੱਚ ਸਿਹਤ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਤੁਸੀਂ ਚੰਗੀ ਸਿਹਤ ਦਾ ਅਨੰਦ ਮਾਣੋਗੇ। ਇਹ ਚੰਗੀ ਇਮਿਊਨਿਟੀ ਹੋਣ ਦੇ ਕਾਰਣ ਹੋਵੇਗਾ। ਤੁਹਾਡੀ ਇਮਿਊਨਿਟੀ ਦਾ ਪੱਧਰ ਤੁਹਾਨੂੰ ਊਰਜਾਵਾਨ ਬਣਾ ਕੇ ਰੱਖੇਗਾ, ਜਿਸ ਨਾਲ ਤੁਹਾਡੀ ਸਿਹਤ ਵਧੀਆ ਬਣੀ ਰਹੇਗੀ।

ਉਪਾਅ: ਹਰ ਰੋਜ਼ 17 ਵਾਰ 'ॐ ਸ਼ਨੈਸ਼ਚਰਾਯ ਨਮਹ:' ਮੰਤਰ ਦਾ ਜਾਪ ਕਰੋ।

ਕੁੰਭ ਹਫ਼ਤਾਵਾਰੀ ਰਾਸ਼ੀਫਲ

ਮੀਨ ਰਾਸ਼ੀ

ਮੀਨ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਚੌਥੇ ਅਤੇ ਸੱਤਵੇਂ ਘਰ ਦਾ ਸੁਆਮੀ ਹੈ ਅਤੇ ਇਸ ਗੋਚਰ ਦੇ ਦੌਰਾਨ ਉਹ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਅਸਤ ਹੋਣ ਜਾ ਰਿਹਾ ਹੈ।

ਬੁੱਧ ਦੇ ਮਕਰ ਰਾਸ਼ੀ ਵਿੱਚ ਅਸਤ ਹੋਣ ਦੇ ਪ੍ਰਭਾਵ ਵੱਜੋਂ ਤੁਸੀਂ ਰਿਸ਼ਤਿਆਂ ਦੇ ਬਾਰੇ ਵਿੱਚ ਜ਼ਿਆਦਾ ਜਾਗਰੁਕ ਹੁੰਦੇ ਨਜ਼ਰ ਆਓਗੇ ਅਤੇ ਇਸ ਤਰਾਂ ਤੁਹਾਡੇ ਰਿਸ਼ਤੇ ਅਨੁਕੂਲ ਰਹਿਣਗੇ। ਤੁਸੀਂ ਆਪਣੇ ਕੰਮ ਦੇ ਪ੍ਰਤੀ ਵੀ ਜ਼ਿਆਦਾ ਸੁਚੇਤ ਰਹੋਗੇ ਅਤੇ ਇਸ ਤਰ੍ਹਾਂ ਤੁਸੀਂ ਆਪਣੇ ਕੰਮਾਂ ਵਿੱਚ ਕਾਮਯਾਬ ਹੋਵੋਗੇ।

ਕਰੀਅਰ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਸੀਂ ਆਪਣੀ ਨੌਕਰੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਆਪਣੀ ਖਮਤਾ ਅਨੁਸਾਰ ਕੰਮ ਕਰਦੇ ਨਜ਼ਰ ਆਓਗੇ। ਜੇਕਰ ਤੁਸੀਂ ਕਾਰੋਬਾਰੀ ਜਾਤਕ ਹੋ ਤਾਂ ਤੁਹਾਨੂੰ ਉੱਚ-ਲਾਭ ਪ੍ਰਾਪਤ ਹੋਵੇਗਾ। ਬੁੱਧ ਮਕਰ ਰਾਸ਼ੀ ਵਿੱਚ ਅਸਤ ਹੋਵੇਗਾ ਤਾਂ ਤੁਸੀਂ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਵਿੱਚ ਕਾਮਯਾਬ ਰਹੋਗੇ। ਆਰਥਿਕ ਪੱਖ ਤੋਂ ਬੁੱਧ ਦਾ ਇਹ ਪਰਿਵਰਤਨ ਤੁਹਾਨੂੰ ਉਚਿਤ ਧਨ-ਲਾਭ ਕਰਵਾਏਗਾ।

ਰਿਸ਼ਤਿਆਂ ਦੇ ਸੰਦਰਭ ਵਿੱਚ ਗੱਲ ਕਰੀਏ ਤਾਂ ਤੁਹਾਡੇ ਜੀਵਨਸਾਥੀ ਨਾਲ ਤੁਹਾਡਾ ਰਿਸ਼ਤਾ ਮਧੁਰ ਬਣਿਆ ਰਹੇਗਾ। ਸਿਹਤ ਬਾਰੇ ਗੱਲ ਕਰੀਏ ਤਾਂ ਤੁਹਾਡੀ ਸਿਹਤ ਇਸ ਦੌਰਾਨ ਸ਼ਾਨਦਾਰ ਰਹੇਗੀ। ਇਹ ਵਧੀਆ ਇਮਿਊਨਿਟੀ ਦੇ ਕਾਰਣ ਸੰਭਵ ਹੋਵੇਗਾ ਅਤੇ ਤੁਸੀਂ ਸ਼ਾਨਦਾਰ ਸਿਹਤ ਨਾਲ ਖੁਸ਼ਹਾਲ ਜੀਵਨ ਦਾ ਆਨੰਦ ਮਾਣੋਗੇ।

ਉਪਾਅ: ਹਰ ਰੋਜ਼ 21 ਵਾਰ 'ॐ ਗੁਰੁਵੇ ਨਮਹ:' ਮੰਤਰ ਦਾ ਜਾਪ ਕਰੋ।

ਮੀਨ ਹਫ਼ਤਾਵਾਰੀ ਰਾਸ਼ੀਫਲ

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿਕ ਕਰੋ:ਆਨਲਾਈਨ ਸ਼ਾਪਿੰਗ ਸਟੋਰ

ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।

ਧੰਨਵਾਦ !

Talk to Astrologer Chat with Astrologer