ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ (29 ਜੂਨ, 2024)

Author: Charu Lata | Updated Thu, 20 June, 2024 6:37 PM

ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ 29 ਜੂਨ 2024 ਨੂੰ ਦੁਪਹਿਰ 12:13 ਵਜੇ ਹੋਵੇਗਾ। ਵੈਦਿਕ ਜੋਤਿਸ਼ ਵਿੱਚ ਗ੍ਰਹਾਂ ਦਾ ਰਾਜਕੁਮਾਰ ਕਹੇ ਜਾਣ ਵਾਲ਼ੇ ਬੁੱਧ ਦਾ ਇਹ ਗੋਚਰ ਹੋਣ ਨਾਲ ਰਾਸ਼ੀ ਚੱਕਰ ਦੀਆਂ ਸਭ 12 ਰਾਸ਼ੀਆਂ ਉੱਤੇ ਕੀ ਅਸਰ ਦੇਖਣ ਨੂੰ ਮਿਲੇਗਾ, ਇਸ ਦੀ ਜਾਣਕਾਰੀ ਤੁਹਾਨੂੰ ਇਸ ਲੇਖ਼ ਵਿੱਚ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਤੁਹਾਨੂੰ ਜੋਤਿਸ਼ ਵਿੱਚ ਬੁੱਧ ਦੇ ਮਹੱਤਵ ਦੀ ਵੀ ਜਾਣਕਾਰੀ ਦਿੱਤੀ ਜਾਵੇਗੀ। ਨਾਲ ਹੀ ਅਸੀਂ ਤੁਹਾਨੂੰ ਇਸ ਗੋਚਰ ਦੇ ਨਕਾਰਾਤਮਕ ਪ੍ਰਭਾਵਾਂ ਤੋਂ ਬਚਣ ਦੇ ਉਪਾਵਾਂ ਬਾਰੇ ਵੀ ਦੱਸਾਂਗੇ।


ਦੇਸ਼ ਦੇ ਜਾਣੇ-ਮਾਣੇ ਅਤੇ ਵਿਦਵਾਨ ਜੋਤਸ਼ੀਆਂ ਨਾਲ਼ ਫੋਨ ‘ਤੇ ਗੱਲ ਕਰੋ ਅਤੇ ਜਾਣੋ ਕਰਕ ਰਾਸ਼ੀ ਵਿੱਚ ਬੁੱਧ ਦੇ ਗੋਚਰ ਦਾ ਆਪਣੇ ਜੀਵਨ ‘ਤੇ ਪ੍ਰਭਾਵ

ਜੋਤਿਸ਼ ਵਿੱਚ ਬੁੱਧ ਦਾ ਮਹੱਤਵ

ਕੁੰਡਲੀ ਵਿੱਚ ਬੁੱਧ ਦੇ ਮਜ਼ਬੂਤ ਹੋਣ ਨਾਲ ਵਿਅਕਤੀ ਨੂੰ ਜੀਵਨ ਵਿੱਚ ਚੰਗੀ ਸਿਹਤ, ਤੇਜ਼ ਬੁੱਧੀ ਅਤੇ ਸੰਤੁਸ਼ਟੀ ਪ੍ਰਾਪਤ ਹੁੰਦੀ ਹੈ। ਬੁੱਧ ਗਿਆਨ ਵਿੱਚ ਵਾਧਾ ਕਰਵਾਉਂਦਾ ਹੈ ਅਤੇ ਤੁਹਾਡੇ ਜੀਵਨ ਵਿੱਚ ਸਕਾਰਾਤਮਕ ਨਤੀਜੇ ਲੈ ਕੇ ਆਉਂਦਾ ਹੈ, ਜਿਸ ਨਾਲ ਤੁਸੀਂ ਉੱਚ ਪੱਧਰ ਦੀ ਸਫਲਤਾ ਪ੍ਰਾਪਤ ਕਰਨ ਦੇ ਕਾਬਲ ਬਣਦੇ ਹੋ। ਅਜਿਹੇ ਵਿੱਚ ਇਹ ਜਾਤਕ ਨੂੰ ਵਪਾਰ ਦੇ ਸਬੰਧ ਵਿੱਚ ਪ੍ਰਭਾਵਿਤ ਫੈਸਲੇ ਲੈਣ ਦੇ ਕਾਬਲ ਬਣਾਉਂਦਾ ਹੈ। ਜਿਨਾਂ ਜਾਤਕਾ ਦੀ ਕੁੰਡਲੀ ਵਿੱਚ ਬੁੱਧ ਦੀ ਸਥਿਤੀ ਮਜ਼ਬੂਤ ਹੁੰਦੀ ਹੈ, ਉਹ ਜਾਤਕ ਵਪਾਰ ਅਤੇ ਸੱਟੇਬਾਜ਼ੀ ਵਿੱਚ ਮਹਾਰਤ ਹਾਸਲ ਕਰਦੇ ਹਨ। ਇਹਨਾਂ ਜਾਤਕਾਂ ਦੀ ਦਿਲਚਸਪੀ ਗੂੜ੍ਹ ਵਿਗਿਆਨ ਜਿਵੇਂ ਜੋਤਿਸ਼, ਰਹੱਸਵਾਦ ਆਦਿ ਵਿਸ਼ਿਆਂ ਵਿੱਚ ਵੀ ਹੁੰਦੀ ਹੈ।

ਹਾਲਾਂਕਿ ਜੇਕਰ ਬੁੱਧ ਕਿਸੇ ਵਿਅਕਤੀ ਦੀ ਕੁੰਡਲੀ ਵਿੱਚ ਰਾਹੂ, ਕੇਤੂ ਜਾਂ ਮੰਗਲ ਵਰਗੇ ਅਸ਼ੁਭ ਗ੍ਰਹਾਂ ਦੇ ਨਕਾਰਾਤਮਕ ਪ੍ਰਭਾਵ ਵਿੱਚ ਹੁੰਦਾ ਹੈ, ਤਾਂ ਇਹਨਾਂ ਜਾਤਕਾਂ ਨੂੰ ਜੀਵਨ ਵਿੱਚ ਅਨੇਕਾਂ ਸਮੱਸਿਆਵਾਂ ਅਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੁੱਧ ਦੇ ਮੰਗਲ ਦੇ ਨਾਲ ਮੌਜੂਦ ਹੋਣ ਨਾਲ ਜਾਤਕ ਵਿੱਚ ਗੁੱਸੇ ਦਾ ਵਾਧਾ ਦੇਖਣ ਨੂੰ ਮਿਲਦਾ ਹੈ ਅਤੇ ਉਹ ਆਵੇਗਸ਼ੀਲ ਵੀ ਬਣ ਸਕਦਾ ਹੈ। ਨਾਲ਼ ਹੀ, ਅਜਿਹੇ ਜਾਤਕ ਵਿੱਚ ਬੁੱਧੀ ਦੀ ਕਮੀ ਵੀ ਨਜ਼ਰ ਆਉਂਦੀ ਹੈ। ਉਦਾਹਰਣ ਦੇ ਲਈ, ਜੇਕਰ ਬੁੱਧ ਕਿਸੇ ਰਾਸ਼ੀ ਵਿੱਚ ਗੋਚਰ ਕਰ ਰਿਹਾ ਹੈ ਅਤੇ ਉੱਥੇ ਇਹ ਅਸ਼ੁਭ ਗ੍ਰਹਿ ਰਾਹੂ ਜਾਂ ਕੇਤੂ ਦੇ ਨਾਲ ਮੌਜੂਦ ਹੁੰਦਾ ਹੈ, ਤਾਂ ਜਾਤਕਾਂ ਨੂੰ ਚਮੜੀ ਨਾਲ ਜੁੜੀਆਂ ਪਰੇਸ਼ਾਨੀਆਂ, ਨੀਂਦ ਨਾ ਆਓਣਾ ਅਤੇ ਤੰਤਰਿਕਾ ਤੰਤਰ ਆਦਿ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਕਾਰਨ ਉਹਨਾਂ ਦੀ ਕਮਜ਼ੋਰ ਰੋਗ ਪ੍ਰਤੀਰੋਧਕ ਖਮਤਾ ਵੀ ਹੋ ਸਕਦੀ ਹੈ। ਪਰ ‘ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ’ ਲੇਖ਼ ਦੇ ਅਨੁਸਾਰ, ਸ਼ੁਭ ਅਤੇ ਲਾਭਕਾਰੀ ਗ੍ਰਹਿ ਬ੍ਰਹਸਪਤੀ ਦੇ ਨਾਲ ਬੁੱਧ ਦੇ ਬੈਠੇ ਹੋਣ ਨਾਲ ਕਾਰੋਬਾਰ, ਵਪਾਰ ਅਤੇ ਸੱਟੇਬਾਜ਼ੀ ਵਿੱਚ ਮਿਲਣ ਵਾਲੇ ਨਤੀਜੇ ਸਕਾਰਾਤਮਕ ਹੁੰਦੇ ਹਨ।

To Read in English Click Here: Mercury Transit In Cancer (29 June 2024)

ਇੱਥੇ ਦਿੱਤੀ ਗਈ ਭਵਿੱਖਬਾਣੀ ਤੁਹਾਡੀ ਚੰਦਰ ਰਾਸ਼ੀ ‘ਤੇ ਅਧਾਰਿਤ ਹੈ। ਜੇਕਰ ਤੁਹਾਨੂੰ ਆਪਣੀ ਚੰਦਰ ਰਾਸ਼ੀ ਨਹੀਂ ਪਤਾ ਹੈ, ਤਾਂ ਸਾਡੇ ਚੰਦਰ ਰਾਸ਼ੀ ਕੈਲਕੁਲੇਟਰ ਦੀ ਮੱਦਦ ਨਾਲ਼ ਤੁਸੀਂ ਆਪਣੀ ਚੰਦਰ ਰਾਸ਼ੀ ਮੁਫ਼ਤ ਵਿੱਚ ਜਾਣ ਸਕਦੇ ਹੋ।

ਕਰਕ ਰਾਸ਼ੀ ਵਿੱਚ ਬੁੱਧ ਦਾ ਗੋਚਰ: ਰਾਸ਼ੀ ਅਨੁਸਾਰ ਰਾਸ਼ੀਫਲ ਅਤੇ ਉਪਾਅ

ਮੇਖ਼ ਰਾਸ਼ੀ

ਮੇਖ਼ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੀਜੇ ਅਤੇ ਛੇਵੇਂ ਘਰ ਦਾ ਸੁਆਮੀ ਹੈ, ਜੋ ਹੁਣ ਤੁਹਾਡੇ ਚੌਥੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਕਰੀਅਰ ਦੇ ਲਿਹਾਜ਼ ਤੋਂ ਦੇਖੀਏ ਤਾਂ ਜੇਕਰ ਤੁਸੀਂ ਨੌਕਰੀ ਕਰਦੇ ਹੋ, ਤਾਂ ਬੁੱਧ ਦਾ ਇਹ ਗੋਚਰ ਤੁਹਾਡੇ ਲਈ ਚੰਗਾ ਕਿਹਾ ਜਾਵੇਗਾ। ਅਜਿਹੇ ਵਿੱਚ ਤੁਸੀਂ ਕਰੀਅਰ ਦੇ ਖੇਤਰ ਵਿੱਚ ਤਰੱਕੀ ਪ੍ਰਾਪਤ ਕਰਨ ਦੇ ਕਾਬਲ ਹੋਵੋਗੇ।

ਕਾਰੋਬਾਰ ਦੀ ਗੱਲ ਕਰੀਏ ਤਾਂ ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹ ਇਸ ਅਵਧੀ ਦੇ ਦੌਰਾਨ ਚੰਗਾ ਮੁਨਾਫਾ ਕਮਾ ਸਕਣਗੇ।

ਮੇਖ਼ ਰਾਸ਼ੀ ਦੇ ਜਾਤਕਾਂ ਦੇ ਆਰਥਿਕ ਜੀਵਨ ਦੇ ਲਈ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਅਨੁਕੂਲ ਰਹੇਗਾ। ਇਸ ਦੌਰਾਨ ਤੁਸੀਂ ਲਾਭ ਕਮਾਓਣ ਦੇ ਨਾਲ-ਨਾਲ ਪੈਸੇ ਦੀ ਬੱਚਤ ਵੀ ਕਰ ਸਕੋਗੇ।

ਪ੍ਰੇਮ ਜੀਵਨ ਦੀ ਦ੍ਰਿਸ਼ਟੀ ਤੋਂ ਇਸ ਸਮੇਂ ਤੁਹਾਡਾ ਆਪਣੇ ਜੀਵਨਸਾਥੀ ਦੇ ਨਾਲ ਰਿਸ਼ਤਾ ਅੱਗੇ ਵਧੇਗਾ ਅਤੇ ਮਜ਼ਬੂਤ ਬਣੇਗਾ।

ਇਹਨਾਂ ਜਾਤਕਾਂ ਦੀ ਸਿਹਤ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਕਾਫੀ ਚੰਗੀ ਰਹੇਗੀ ਅਤੇ ਅਜਿਹੇ ਵਿੱਚ ਇਹ ਉੱਤਮ ਸਿਹਤ ਦਾ ਆਨੰਦ ਲੈਂਦੇ ਹੋਏ ਨਜ਼ਰ ਆਓਣਗੇ। ਪਰ ਇਹਨਾਂ ਨੂੰ ਸਿਰ-ਦਰਦ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।

ਉਪਾਅ: ਹਰ ਰੋਜ਼ 21 ਵਾਰ “ॐ ਨਮੋ ਨਾਰਾਇਣ” ਦਾ ਜਾਪ ਕਰੋ।

ਮੇਖ਼ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਬ੍ਰਿਸ਼ਭ ਰਾਸ਼ੀ

ਬ੍ਰਿਸ਼ਭ ਰਾਸ਼ੀ ਵਾਲਿਆਂ ਦੀ ਕੁੰਡਲੀ ਵਿੱਚ ਬੁੱਧ ਮਹਾਰਾਜ ਤੁਹਾਡੇ ਦੂਜੇ ਅਤੇ ਪੰਜਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਤੀਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਕਰੀਅਰ ਬਾਰੇ ਗੱਲ ਕਰੀਏ ਤਾਂ ਮੌਜੂਦਾ ਨੌਕਰੀ ਵਿੱਚ ਕੁਝ ਸੁਨਹਿਰੇ ਮੌਕੇ ਤੁਹਾਡੇ ਹੱਥ ਤੋਂ ਨਿੱਕਲ ਸਕਦੇ ਹਨ। ਨਾਲ ਹੀ ਤੁਹਾਨੂੰ ਸਹਿਕਰਮੀਆਂ ਦੇ ਨਾਲ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਕਾਰੋਬਾਰ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਤੋਂ ਇਲਾਵਾ ਕਾਰੋਬਾਰੀ ਸਾਂਝੇਦਾਰ ਦੇ ਨਾਲ ਤੁਹਾਡੀ ਬਹਿਸ ਹੋਣ ਦੀ ਵੀ ਸੰਭਾਵਨਾ ਹੈ।

ਆਰਥਿਕ ਜੀਵਨ ਦੇ ਲਿਹਾਜ਼ ਤੋਂ ਇਹਨਾਂ ਜਾਤਕਾਂ ਦੀ ਸਹੀ ਤਰੀਕੇ ਨਾਲ ਕੰਮ ਕਰਨ ਅਤੇ ਜ਼ਿਆਦਾ ਤੋਂ ਜ਼ਿਆਦਾ ਪੈਸਾ ਕਮਾਓਣ ਦੀ ਖਮਤਾ ਵਿੱਚ ਕਮੀ ਆ ਸਕਦੀ ਹੈ।

ਪ੍ਰੇਮ ਜੀਵਨ ਦੇ ਲਿਹਾਜ਼ ਤੋਂ ਦੇਖੀਏ ਤਾਂ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਖਿੱਚ ਦੀ ਕਮੀ ਹੋ ਸਕਦੀ ਹੈ, ਜਿਸ ਦੇ ਕਾਰਨ ਤੁਹਾਡੇ ਦੋਹਾਂ ਵਿਚਕਾਰ ਆਪਸੀ ਤਾਲਮੇਲ ਦੀ ਕਮੀ ਦੇਖਣ ਨੂੰ ਮਿਲ ਸਕਦੀ ਹੈ।

ਸਿਹਤ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਨੂੰ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਜਾਂ ਕਿਸੇ ਤਰ੍ਹਾਂ ਦੀ ਐਲਰਜੀ ਤੋਂ ਪਰੇਸ਼ਾਨੀ ਹੋ ਸਕਦੀ ਹੈ। ਇਸ ਲਈ ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।

ਉਪਾਅ: ਹਰ ਰੋਜ਼ ਲਲਿਤਾ ਸਹਸਤਰਨਾਮ ਦਾ ਜਾਪ ਕਰੋ।

ਬ੍ਰਿਸ਼ਭ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।

ਮਿਥੁਨ ਰਾਸ਼ੀ

ਮਿਥੁਨ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਮਹਾਰਾਜ ਤੁਹਾਡੇ ਲਗਨ ਅਤੇ ਚੌਥੇ ਘਰ ਦਾ ਸੁਆਮੀ ਹੈ, ਜੋ ਹੁਣ ਤੁਹਾਡੇ ਦੂਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਕਰੀਅਰ ਵੱਲ ਦੇਖੀਏ ਤਾਂ ਤੁਹਾਨੂੰ ਨਵੇਂ ਮੌਕੇ ਪ੍ਰਾਪਤ ਹੋਣਗੇ ਅਤੇ ਸੰਭਾਵਨਾ ਹੈ ਕਿ ਤੁਹਾਡਾ ਜ਼ਿਆਦਾਤਰ ਸਮਾਂ ਯਾਤਰਾਵਾਂ ਵਿੱਚ ਬੀਤੇਗਾ।

ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਵਿੱਚ ਕਾਰੋਬਾਰ ਦੀ ਚੰਗੀ ਸਮਝ ਹੋਣ ਦੇ ਕਾਰਨ ਚੰਗਾ ਲਾਭ ਮਿਲਣ ਦੀ ਸੰਭਾਵਨਾ ਹੈ।

ਆਰਥਿਕ ਜੀਵਨ ਦੇ ਲਿਹਾਜ਼ ਤੋਂ ਦੇਖੀਏ ਤਾਂ ਤੁਸੀਂ ਜ਼ਿਆਦਾ ਤੋਂ ਜ਼ਿਆਦਾ ਪੈਸਾ ਕਮਾਓਣ ਦੇ ਨਾਲ-ਨਾਲ ਬੱਚਤ ਵੀ ਕਰ ਸਕੋਗੇ।

ਪ੍ਰੇਮ ਜੀਵਨ ਬਾਰੇ ਗੱਲ ਕਰੀਏ ਤਾਂ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਸੀਂ ਅਤੇ ਤੁਹਾਡਾ ਸਾਥੀ ਇੱਕ-ਦੂਜੇ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਨਜ਼ਰ ਆਓਗੇ।

ਮਿਥੁਨ ਰਾਸ਼ੀ ਵਾਲ਼ਿਆਂ ਦੀ ਸਿਹਤ ਉੱਤਮ ਰਹੇਗੀ ਅਤੇ ਅਜਿਹੇ ਵਿੱਚ ਇਹਨਾਂ ਦੇ ਮਨ ਵਿੱਚ ਸਕਾਰਾਤਮਕ ਵਿਚਾਰ ਆਉਂਦੇ ਰਹਿਣਗੇ।

ਉਪਾਅ: ਹਰ ਰੋਜ਼ ਵਿਸ਼ਣੂੰ ਸਹਸਤਰਨਾਮ ਦਾ ਜਾਪ ਕਰੋ।

ਮਿਥੁਨ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਕਰਕ ਰਾਸ਼ੀ

ਕਰਕ ਰਾਸ਼ੀ ਵਾਲਿਆਂ ਦੇ ਲਈ ਬੁੱਧ ਦੇਵ ਤੁਹਾਡੇ ਬਾਰ੍ਹਵੇਂ ਅਤੇ ਤੀਜੇ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਪਹਿਲੇ/ਲਗਨ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਕਰੀਅਰ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਜੇਕਰ ਤੁਸੀਂ ਨੌਕਰੀ ਕਰਦੇ ਹੋ, ਤਾਂ ਤੁਹਾਡੇ ਲਈ ਇਹ ਸਮਾਂ ਚੁਣੌਤੀਪੂਰਣ ਹੋ ਸਕਦਾ ਹੈ। ਅਜਿਹੇ ਵਿੱਚ ਤੁਹਾਨੂੰ ਕੰਮ ਕਰਨਾ ਮੁਸ਼ਕਿਲ ਲੱਗ ਸਕਦਾ ਹੈ।

ਜਿਹੜੇ ਜਾਤਕ ਆਪਣਾ ਕਾਰੋਬਾਰ ਕਰਦੇ ਹਨ, ਉਹਨਾਂ ਦੀ ਸੋਚ-ਵਿਚਾਰ ਕਰਨ ਦੀ ਖਮਤਾ ਕਮਜ਼ੋਰ ਹੋਣ ਦੇ ਕਾਰਨ ਅਤੇ ਪ੍ਰਭਾਵਿਤ ਫੈਸਲੇ ਨਾ ਲੈ ਸਕਣ ਦੇ ਕਾਰਨ ਉਹਨਾਂ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਲਈ ਉਹਨਾਂ ਨੂੰ ਕਾਰੋਬਾਰ ਵੱਲ ਬਹੁਤ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਪਵੇਗੀ।

ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਤੁਹਾਡੇ ਲਈ ਕਾਫੀ ਖਰਚੇ ਲੈ ਕੇ ਆ ਸਕਦਾ ਹੈ, ਕਿਉਂਕਿ ਇਸ ਦੌਰਾਨ ਤੁਹਾਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਪ੍ਰੇਮ ਜੀਵਨ ਦੇ ਲਈ ਥੋੜਾ ਮੁਸ਼ਕਿਲ ਰਹਿ ਸਕਦਾ ਹੈ। ਇਸ ਅਵਧੀ ਦੇ ਦੌਰਾਨ ਤੁਹਾਡੀ ਆਪਣੇ ਜੀਵਨਸਾਥੀ ਦੇ ਨਾਲ ਬਹਿਸ ਹੋ ਸਕਦੀ ਹੈ।

ਸਿਹਤ ਦੇ ਲਿਹਾਜ਼ ਤੋਂ ਦੇਖੀਏ ਤਾਂ ਇਹਨਾਂ ਜਾਤਕਾਂ ਨੂੰ ਸਰਦੀ-ਖਾਂਸੀ ਦੀ ਸਮੱਸਿਆ ਹੋ ਸਕਦੀ ਹੈ, ਜੋ ਕਿ ਇਹਨਾਂ ਦੀ ਕਮਜ਼ੋਰ ਰੋਗ ਪ੍ਰਤੀਰੋਧਕ ਖਮਤਾ ਦਾ ਨਤੀਜਾ ਹੋ ਸਕਦੀ ਹੈ।

ਉਪਾਅ: ਹਰ ਰੋਜ਼ ਦੁਰਗਾ ਚਾਲੀਸਾ ਦਾ ਜਾਪ ਕਰੋ।

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਕਰਕ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਸਿੰਘ ਰਾਸ਼ੀ

ਸਿੰਘ ਰਾਸ਼ੀ ਵਾਲਿਆਂ ਦੀ ਕੁੰਡਲੀ ਵਿੱਚ ਬੁੱਧ ਮਹਾਰਾਜ ਦੂਜੇ ਘਰ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ, ਜੋ ਕਿ ਹੁਣ ਤੁਹਾਡੇ ਬਾਰ੍ਹਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਇਸ ਦੇ ਨਤੀਜੇ ਵੱਜੋਂ ਬੁੱਧ ਦੇ ਇਸ ਗੋਚਰ ਦੇ ਦੌਰਾਨ ਤੁਹਾਡੀਆਂ ਸੁੱਖ-ਸੁਵਿਧਾਵਾਂ ਵਿੱਚ ਕਮੀ ਆ ਸਕਦੀ ਹੈ ਅਤੇ ਇਹ ਤੁਹਾਡੇ ਲਈ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ।

ਕਰੀਅਰ ਬਾਰੇ ਗੱਲ ਕਰੀਏ ਇਹਨਾਂ ਜਾਤਕਾਂ ਨੂੰ ਨੌਕਰੀ ਵਿੱਚ ਜ਼ਿਆਦਾ ਦਬਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਕਿ ਇਹਨਾਂ ਦੇ ਲਈ ਚਿੰਤਾ ਦਾ ਵਿਸ਼ਾ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਇਹਨਾਂ ਨੂੰ ਕਰੀਅਰ ਵਿੱਚ ਗਿਰਾਵਟ ਵੀ ਦੇਖਣ ਨੂੰ ਮਿਲ ਸਕਦੀ ਹੈ।

ਸਿੰਘ ਰਾਸ਼ੀ ਦੇ ਜਿਹੜੇ ਜਾਤਕ ਕਾਰੋਬਾਰ ਕਰਦੇ ਹਨ, ਉਹਨਾਂ ਦੇ ਅੱਗੇ ਇਸ ਸਮੇਂ ‘ਨਾ ਲਾਭ ਨਾ ਹਾਨੀ’ ਵਾਲੀ ਸਥਿਤੀ ਆ ਸਕਦੀ ਹੈ। ਸੌਖੇ ਸ਼ਬਦਾਂ ਵਿੱਚ ਕਹੀਏ ਤਾਂ ਤੁਹਾਨੂੰ ਕਾਰੋਬਾਰ ਵਿੱਚ ‘ਨੋ ਪ੍ਰੋਫਿਟ ਨੋ ਲੌਸ’ ਹੋਣ ਦੀ ਸੰਭਾਵਨਾ ਹੈ।

ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਇਸ ਰਾਸ਼ੀ ਦੇ ਜਾਤਕਾਂ ਨੂੰ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਨ ਦੇ ਲਈ ਪੈਸਾ ਖਰਚ ਕਰਨਾ ਪੈ ਸਕਦਾ ਹੈ। ਅਜਿਹੇ ਵਿੱਚ ਇਹਨਾਂ ਦੇ ਕੋਲ ਜ਼ਿਆਦਾ ਮਾਤਰਾ ਵਿੱਚ ਪੈਸਾ ਨਾ ਹੋਣ ਦੀ ਸੰਭਾਵਨਾ ਹੈ।

ਪ੍ਰੇਮ ਜੀਵਨ ਵਿੱਚ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਗੱਲਬਾਤ ਵਿੱਚ ਕਮੀ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਤੀਜੇ ਵਜੋਂ ਤੁਹਾਡੇ ਦੋਵਾਂ ਦੇ ਰਿਸ਼ਤੇ ਵਿੱਚੋਂ ਖੁਸ਼ੀਆਂ ਗਾਇਬ ਹੋ ਸਕਦੀਆਂ ਹਨ।

ਸਿਹਤ ਦੇ ਲਿਹਾਜ਼ ਤੋਂ ਦੇਖੀਏ, ਤਾਂ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਸਿੰਘ ਰਾਸ਼ੀ ਦੇ ਜਾਤਕਾਂ ਨੂੰ ਮੋਢਿਆਂ ਅਤੇ ਪੈਰਾਂ ਵਿੱਚ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ, ਜੋ ਕਿ ਇਹਨਾਂ ਦੇ ਲਈ ਚਿੰਤਾ ਦਾ ਵਿਸ਼ਾ ਹੋ ਸਕਦਾ ਹੈ।

ਉਪਾਅ: ਹਰ ਰੋਜ਼ ਆਦਿੱਤਿਆ ਹ੍ਰਿਦਯਮ ਦਾ ਜਾਪ ਕਰੋ।

ਸਿੰਘ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਕੰਨਿਆ ਰਾਸ਼ੀ

ਕੰਨਿਆ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਮਹਾਰਾਜ ਦਸਵੇਂ ਅਤੇ ਲਗਨ ਘਰ ਦਾ ਸੁਆਮੀ ਹੈ ਅਤੇ ਹੁਣ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਇਸ ਦੇ ਨਤੀਜੇ ਵੱਜੋਂ ਤੁਹਾਡੇ ਜੀਵਨ ਵਿੱਚ ਸਭ ਕੁਝ ਬਿਨਾ ਕਿਸੇ ਰੁਕਾਵਟ ਜਾਂ ਪਰੇਸ਼ਾਨੀ ਦੇ ਅੱਗੇ ਵਧੇਗਾ ਅਤੇ ਤੁਹਾਡੀਆਂ ਸਭ ਇੱਛਾਵਾਂ ਪੂਰੀਆਂ ਹੋਣਗੀਆਂ।

ਕੰਨਿਆ ਰਾਸ਼ੀ ਵਾਲਿਆਂ ਦੇ ਕਰੀਅਰ ਦੇ ਲਈ ਇਹ ਗੋਚਰ ਅਨੁਕੂਲ ਰਹੇਗਾ। ਅਜਿਹੇ ਵਿੱਚ ਤੁਸੀਂ ਆਪਣੇ ਕੰਮ ਤੋਂ ਸੰਤੁਸ਼ਟ ਦਿਖੋਗੇ।

ਇਸ ਰਾਸ਼ੀ ਦੇ ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹ ਕਾਫੀ ਲਾਭ ਕਮਾਓਣ ਦੇ ਕਾਬਲ ਹੋਣਗੇ ਅਤੇ ਨਤੀਜੇ ਵੱਜੋਂ ਖੁਸ਼ ਨਜ਼ਰ ਆਓਣਗੇ।

ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਬੁੱਧ ਦਾ ਕਰਕ ਵਿੱਚ ਗੋਚਰ ਹੋਣ ਨਾਲ ਇਹਨਾਂ ਜਾਤਕਾਂ ਨੂੰ ਬਾਹਰੀ ਸਰੋਤਾਂ ਤੇ ਮਾਧਿਅਮ ਤੋਂ ਅਣਕਿਆਸੇ ਧਨ ਦੀ ਪ੍ਰਾਪਤੀ ਹੋਵੇਗੀ, ਜਿਸ ਕਾਰਨ ਇਹ ਬੱਚਤ ਕਰਨ ਦੇ ਵੀ ਕਾਬਲ ਬਣਨਗੇ।

ਪ੍ਰੇਮ ਜੀਵਨ ਦੇ ਲਿਹਾਜ਼ ਤੋ ਦੇਖੀਏ ਤਾਂ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਆਪਸੀ ਖਿੱਚ ਬਣੀ ਰਹੇਗੀ। ਇਸ ਕਾਰਨ ਤੁਹਾਡੇ ਰਿਸ਼ਤੇ ਵਿੱਚ ਮਿਠਾਸ ਵੀ ਬਣੀ ਰਹੇਗੀ। ਨਾਲ ਹੀ, ਤੁਸੀਂ ਖੁਸ਼ ਨਜ਼ਰ ਆਓਗੇ।

ਸਿਹਤ ਦੇ ਲਿਹਾਜ਼ ਤੋਂ ਦੇਖੀਏ ਤਾਂ ਇਹ ਜਾਤਕ ਉੱਤਮ ਸਿਹਤ ਦਾ ਆਨੰਦ ਲੈਂਦੇ ਦਿਖਣਗੇ। ਇਸ ਦੇ ਨਤੀਜੇ ਵੱਜੋਂ ਇਹ ਜੋਸ਼ ਅਤੇ ਉਤਸ਼ਾਹ ਨਾਲ ਭਰੇ ਰਹਿਣਗੇ।

ਉਪਾਅ: ਹਰ ਰੋਜ਼ “ॐ ਨਮੋ ਭਗਵਤੇ ਵਾਸੂਦੇਵਾਯ” ਦਾ 21 ਵਾਰ ਜਾਪ ਕਰੋ।

ਕੰਨਿਆ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ

ਤੁਲਾ ਰਾਸ਼ੀ

ਤੁਲਾ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੁਹਾਡੇ ਬਾਰ੍ਹਵੇਂ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਤੁਹਾਡੇ ਦਸਵੇਂ ਘਰ ਵਿੱਚ ਹੋਣ ਜਾ ਰਿਹਾ ਹੈ।

ਬੁੱਧ ਦੀ ਇਸ ਸਥਿਤੀ ਦੇ ਕਾਰਨ ਤੁਹਾਡਾ ਜ਼ਿਆਦਾਤਰ ਸਮਾਂ ਲੰਬੀ ਦੂਰੀ ਦੀਆਂ ਯਾਤਰਾਵਾਂ ਕਰਨ ਵਿੱਚ ਬੀਤ ਸਕਦਾ ਹੈ, ਜੋ ਕਿ ਧਰਮ-ਕਰਮ ਨਾਲ ਜੁੜੀਆਂ ਹੋ ਸਕਦੀਆਂ ਹਨ। ਇਸ ਨਾਲ ਤੁਹਾਡੇ ਕਿਸੇ ਧਾਰਮਿਕ ਉਦੇਸ਼ ਦੀ ਪੂਰਤੀ ਹੋ ਸਕਦੀ ਹੈ।

ਕਰੀਅਰ ਬਾਰੇ ਗੱਲ ਕਰੀਏ ਤਾਂ ਇਸ ਰਾਸ਼ੀ ਦੇ ਨੌਕਰੀਪੇਸ਼ਾ ਜਾਤਕਾਂ ਦੇ ਲਈ ਬੁੱਧ ਦਾ ਇਹ ਗੋਚਰ ਅਨੁਕੂਲ ਰਹੇਗਾ ਅਤੇ ਇਹਨਾਂ ਨੂੰ ਨੌਕਰੀ ਦੇ ਨਵੇਂ ਮੌਕੇ ਪ੍ਰਾਪਤ ਹੋਣਗੇ।

ਜਿਹੜੇ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹ ਇਸ ਅਵਧੀ ਦੇ ਦੌਰਾਨ ਚੰਗਾ ਲਾਭ ਪ੍ਰਾਪਤ ਕਰ ਸਕਣਗੇ।

ਤੁਲਾ ਰਾਸ਼ੀ ਦੇ ਜਾਤਕਾਂ ਦੇ ਆਰਥਿਕ ਜੀਵਨ ਦੇ ਲਈ ਇਸ ਸਮੇਂ ਨੂੰ ਅਨੁਕੂਲ ਕਿਹਾ ਜਾਵੇਗਾ, ਕਿਉਂਕਿ ਉਹ ਪੈਸਾ ਕਮਾਓਣ ਦੇ ਨਾਲ-ਨਾਲ ਬੱਚਤ ਵੀ ਕਰ ਸਕਣਗੇ।

ਪ੍ਰੇਮ ਜੀਵਨ ਦੇ ਲਿਹਾਜ਼ ਤੋਂ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਰਿਸ਼ਤੇ ਨੂੰ ਅੱਗੇ ਵਧਾਓਣ ਦਾ ਕੰਮ ਕਰੇਗਾ।

ਸਿਹਤ ਦੀ ਦ੍ਰਿਸ਼ਟੀ ਤੋਂ ਦੇਖੀਏ, ਤਾਂ ਤੁਲਾ ਰਾਸ਼ੀ ਦੇ ਜਾਤਕ ਇਸ ਅਵਧੀ ਦੇ ਦੌਰਾਨ ਚੰਗੀ ਸਿਹਤ ਦਾ ਆਨੰਦ ਲੈਂਦੇ ਹੋਏ ਨਜ਼ਰ ਆਓਣਗੇ। ਪਰ ਕਦੇ-ਕਦੇ ਇਹਨਾਂ ਨੂੰ ਸਰਦੀ-ਖਾਂਸੀ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।

ਉਪਾਅ: ਹਰ ਰੋਜ਼ “ॐ ਸ਼ੁੱਕਰਾਯ ਨਮਹ:” ਦਾ 33 ਵਾਰ ਜਾਪ ਕਰੋ।

ਤੁਲਾ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਬ੍ਰਿਸ਼ਚਕ ਰਾਸ਼ੀ

ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੀ ਕੁੰਡਲੀ ਵਿੱਚ ਬੁੱਧ ਦੇਵ ਤੁਹਾਡੇ ਗਿਆਰ੍ਹਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਨੌਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਇਸ ਦੇ ਨਤੀਜੇ ਵੱਜੋਂ ਹੋ ਸਕਦਾ ਹੈ ਕਿ ਇਸ ਸਮੇਂ ਇਹਨਾਂ ਜਾਤਕਾਂ ਨੂੰ ਆਪਣੀ ਕਿਸਮਤ ਦਾ ਸਾਥ ਨਾ ਮਿਲੇ, ਜਿਸ ਦੇ ਕਾਰਨ ਇਹਨਾਂ ਨੂੰ ਚਿੰਤਾ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਇਹਨਾਂ ਦੇ ਮਨ ਵਿੱਚ ਨਕਾਰਾਤਮਕ ਵਿਚਾਰ ਵੀ ਆ ਸਕਦੇ ਹਨ।

ਕਰੀਅਰ ਦੇ ਖੇਤਰ ਵਿੱਚ ਇਹਨਾਂ ਨੂੰ ਕਿਸਮਤ ਦਾ ਸਾਥ ਨਾ ਮਿਲਣ ਦੀ ਸੰਭਾਵਨਾ ਹੈ ਅਤੇ ਅਜਿਹੀ ਸਥਿਤੀ ਵਿੱਚ ਇਹ ਪਰੇਸ਼ਾਨ ਨਜ਼ਰ ਆ ਸਕਦੇ ਹਨ।

ਕਾਰੋਬਾਰ ਬਾਰੇ ਗੱਲ ਕਰੀਏ ਤਾਂ ਜੇਕਰ ਤੁਹਾਡਾ ਆਪਣਾ ਕਾਰੋਬਾਰ ਹੈ ਤਾਂ ਤੁਹਾਨੂੰ ਆਪਣੇ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲਣ ਦੀ ਸੰਭਾਵਨਾ ਹੈ, ਜਿਸ ਨੂੰ ਸੰਭਾਲ ਸਕਣਾ ਤੁਹਾਡੇ ਲਈ ਮੁਸ਼ਕਿਲ ਹੋ ਸਕਦਾ ਹੈ।

ਆਰਥਿਕ ਜੀਵਨ ਵਿੱਚ ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਸਾਹਮਣੇ ਕਾਫੀ ਖਰਚੇ ਆ ਸਕਦੇ ਹਨ, ਜੋ ਕਿ ਇਹਨਾਂ ਦੇ ਕੰਟਰੋਲ ਤੋਂ ਬਾਹਰ ਜਾ ਸਕਦੇ ਹਨ।

ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਪ੍ਰੇਮ ਜੀਵਨ ਵਿੱਚ ਕੁਝ ਨਿਰਾਸ਼ਾ ਭਰਿਆ ਸਮਾਂ ਲੈ ਕੇ ਆ ਸਕਦਾ ਹੈ। ਨਾਲ ਹੀ ਤੁਹਾਨੂੰ ਵੱਡੇ ਬਜ਼ੁਰਗਾਂ ਦਾ ਸਹਿਯੋਗ ਨਾ ਮਿਲਣ ਦੀ ਸੰਭਾਵਨਾ ਹੈ।

ਸਿਹਤ ਦੀ ਦ੍ਰਿਸ਼ਟੀ ਤੋਂ ਬੁੱਧ ਗੋਚਰ ਦੇ ਦੌਰਾਨ ਇਹਨਾਂ ਜਾਤਕਾਂ ਨੂੰ ਆਪਣੇ ਪਿਤਾ ਦੀ ਸਿਹਤ ਉੱਤੇ ਜ਼ਿਆਦਾ ਪੈਸਾ ਖਰਚ ਕਰਨਾ ਪੈ ਸਕਦਾ ਹੈ। ਇਸ ਲਈ ਤੁਹਾਨੂੰ ਉਹਨਾਂ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।

ਉਪਾਅ: ਹਰ ਰੋਜ਼ “ॐ ਮੰਗਲਾਯ ਨਮਹ:” ਦਾ 33 ਵਾਰ ਜਾਪ ਕਰੋ।

ਬ੍ਰਿਸ਼ਚਕ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਬ੍ਰਿਹਤ ਕੁੰਡਲੀ : ਜਾਣੋ ਗ੍ਰਹਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ

ਧਨੂੰ ਰਾਸ਼ੀ

ਧਨੂੰ ਰਾਸ਼ੀ ਵਾਲਿਆਂ ਦੇ ਲਈ ਬੁੱਧ ਗ੍ਰਹਿ ਤੁਹਾਡੇ ਸੱਤਵੇਂ ਘਰ ਅਤੇ ਦਸਵੇਂ ਘਰ ਦਾ ਸੁਆਮੀ ਹੈ, ਜੋ ਕਿ ਹੁਣ ਤੁਹਾਡੇ ਅੱਠਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਅਜਿਹੇ ਵਿੱਚ ਤੁਹਾਨੂੰ ਕਾਰਜ ਸਥਾਨ ‘ਤੇ ਦੋਸਤਾਂ ਅਤੇ ਸਹਿਕਰਮੀਆਂ ਦੇ ਨਾਲ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਰੀਅਰ ਦੇ ਖੇਤਰ ਵਿੱਚ ਤੁਸੀਂ ਥੋੜਾ ਨਿਰਾਸ਼ ਮਹਿਸੂਸ ਕਰ ਸਕਦੇ ਹੋ ਅਤੇ ਇਸ ਦੌਰਾਨ ਤੁਹਾਨੂੰ ਆਪਣੇ ਕੰਮਾਂ ਵਿੱਚ ਆਸਾਨੀ ਨਾਲ ਸਫਲਤਾ ਨਾ ਮਿਲਣ ਦੀ ਸੰਭਾਵਨਾ ਹੈ।

ਜੇਕਰ ਤੁਸੀਂ ਕਾਰੋਬਾਰ ਕਰਦੇ ਹੋ, ਤਾਂ ਤੁਹਾਨੂੰ ਹੋਣ ਵਾਲਾ ਮੁਨਾਫਾ ਕਾਫੀ ਘੱਟ ਰਹਿ ਸਕਦਾ ਹੈ। ਨਾਲ ਹੀ ਤੁਹਾਡੇ ਹੱਥ ਤੋਂ ਕਾਰੋਬਾਰ ਦੇ ਕੁਝ ਨਵੇਂ ਸ਼ਾਨਦਾਰ ਮੌਕੇ ਵੀ ਨਿੱਕਲ ਸਕਦੇ ਹਨ।

ਆਰਥਿਕ ਜੀਵਨ ਵਿੱਚ ਤੁਹਾਨੂੰ ਹਾਨੀ ਹੋਣ ਦੀ ਸੰਭਾਵਨਾ ਹੈ ਅਤੇ ਇਹ ਗੱਲ ਤੁਹਾਨੂੰ ਲਗਾਤਾਰ ਪਰੇਸ਼ਾਨ ਕਰ ਸਕਦੀ ਹੈ।

ਪ੍ਰੇਮ ਜੀਵਨ ਦੇ ਲਈ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਦਾ ਸਮਾਂ ਜ਼ਿਆਦਾ ਖਾਸ ਨਾ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਤੁਹਾਨੂੰ ਆਪਣੇ ਜੀਵਨਸਾਥੀ ਦੇ ਨਾਲ ਕੁਝ ਉਤਾਰ-ਚੜ੍ਹਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ, ਕਾਰਜ ਸਥਾਨ ਵਿੱਚ ਵੀ ਸਮੱਸਿਆਵਾਂ ਹੋ ਸਕਦੀਆਂ ਹਨ।

ਸਿਹਤ ਦੇ ਲਿਹਾਜ਼ ਤੋਂ ਦੇਖੀਏ ਤਾਂ ਇਹਨਾਂ ਜਾਤਕਾਂ ਨੂੰ ਸਰਦੀ ਅਤੇ ਖਾਂਸੀ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।

ਉਪਾਅ: ਹਰ ਰੋਜ਼ “ॐ ਬਰੀਂ ਬ੍ਰਹਸਪਤਯੇ ਨਮਹ:” ਦਾ 21 ਵਾਰ ਜਾਪ ਕਰੋ।

ਧਨੂੰ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਮਕਰ ਰਾਸ਼ੀ

ਮਕਰ ਰਾਸ਼ੀ ਦੇ ਜਾਤਕਾਂ ਦੀ ਕੁੰਡਲੀ ਵਿੱਚ ਬੁੱਧ ਛੇਵੇਂ ਅਤੇ ਨੌਵੇਂ ਘਰ ਦਾ ਸੁਆਮੀ ਹੈ। ਹੁਣ ਇਹ ਤੁਹਾਡੇ ਸੱਤਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਬੁੱਧ ਦੇ ਇਸ ਰਾਸ਼ੀ ਪਰਿਵਰਤਨ ਦੇ ਕਾਰਨ ਇਹਨਾਂ ਜਾਤਕਾਂ ਨੂੰ ਆਪਣੇ ਦੋਸਤਾਂ ਨਾਲ ਅਤੇ ਕਾਰਜ ਖੇਤਰ ਵਿੱਚ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ ਇਸ ਦੌਰਾਨ ਇਹ ਨਵੇਂ-ਨਵੇਂ ਦੋਸਤ ਬਣਾਓਣਗੇ।

ਕਰੀਅਰ ਦੀ ਗੱਲ ਕਰੀਏ ਤਾਂ ਨੌਕਰੀ ਦੇ ਸਬੰਧ ਵਿੱਚ ਤੁਹਾਨੂੰ ਕਾਫੀ ਯਾਤਰਾਵਾਂ ਕਰਨੀਆਂ ਪੈ ਸਕਦੀਆਂ ਹਨ। ਪਰ ਤੁਹਾਨੂੰ ਆਪਣੇ ਸਹਿਕਰਮੀਆਂ ਦਾ ਹਰ ਕਦਮ ਉੱਤੇ ਸਹਿਯੋਗ ਮਿਲੇਗਾ।

ਕਾਰੋਬਾਰ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਕਾਰੋਬਾਰ ਵਿੱਚ ਆਪਣੀ ਕਿਸਮਤ ਦਾ ਸਾਥ ਮਿਲੇਗਾ ਅਤੇ ਅਜਿਹੀ ਸਥਿਤੀ ਵਿੱਚ ਇਹ ਚੰਗਾ ਲਾਭ ਪ੍ਰਾਪਤ ਕਰਨ ਦੇ ਕਾਬਲ ਬਣਨਗੇ। ਨਾਲ ਹੀ ਇਹ ਕੋਈ ਨਵਾਂ ਕਾਰੋਬਾਰ ਵੀ ਸ਼ੁਰੂ ਕਰ ਸਕਦੇ ਹਨ।

ਆਰਥਿਕ ਜੀਵਨ ਵਿੱਚ ਕਿਸਮਤ ਤੁਹਾਡਾ ਸਾਥ ਦੇਵੇਗੀ ਅਤੇ ਇਸ ਦੇ ਨਤੀਜੇ ਵੱਜੋਂ ਤੁਸੀਂ ਚੰਗੀ ਮਾਤਰਾ ਵਿੱਚ ਪੈਸਾ ਕਮਾਓਣ ਵਿੱਚ ਕਾਮਯਾਬ ਹੋਵੋਗੇ। ਇਸ ਤੋਂ ਇਲਾਵਾ ਤੁਹਾਡੇ ਦੋਸਤ ਜ਼ਰੂਰਤ ਪੈਣ ਉੱਤੇ ਤੁਹਾਡੀ ਆਰਥਿਕ ਸਹਾਇਤਾ ਕਰਨ ਲਈ ਵੀ ਤਿਆਰ ਰਹਿਣਗੇ।

ਪ੍ਰੇਮ ਜੀਵਨ ਦੇ ਲਿਹਾਜ਼ ਤੋਂ ਬੁੱਧ ਗੋਚਰ ਦੇ ਦੌਰਾਨ ਤੁਹਾਨੂੰ ਜੀਵਨਸਾਥੀ ਦੇ ਨਾਲ ਯਾਦਗਾਰ ਸਮਾਂ ਬਿਤਾਓਣ ਦਾ ਮੌਕਾ ਮਿਲੇਗਾ, ਜਿਸ ਕਾਰਨ ਤੁਸੀਂ ਕਾਫੀ ਖੁਸ਼ ਦਿਖੋਗੇ।

ਮਕਰ ਰਾਸ਼ੀ ਦੇ ਜਾਤਕ ਆਪਣੀ ਚੰਗੀ ਸਿਹਤ ਦਾ ਆਨੰਦ ਲੈਂਦੇ ਹੋਏ ਨਜ਼ਰ ਆਓਣਗੇ। ਪਰ ਕਦੇ-ਕਦਾਈਂ ਉਹਨਾਂ ਨੂੰ ਸਰਦੀ-ਖਾਂਸੀ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।

ਉਪਾਅ: ਹਰ ਰੋਜ਼ “ॐ ਸ਼ੁੱਕਰਾਯ ਨਮਹ:” ਦਾ 33 ਵਾਰ ਜਾਪ ਕਰੋ।

ਮਕਰ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਕੁੰਭ ਰਾਸ਼ੀ

ਕੁੰਭ ਰਾਸ਼ੀ ਵਾਲਿਆਂ ਦੇ ਲਈ ਬੁੱਧ ਮਹਾਰਾਜ ਪੰਜਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਹੈ, ਜੋ ਕਿ ਹੁਣ ਗੋਚਰ ਕਰਕੇ ਉਹਨਾਂ ਦੇ ਛੇਵੇਂ ਘਰ ਵਿੱਚ ਜਾ ਰਿਹਾ ਹੈ।

ਤੁਹਾਨੂੰ ਕਾਰਜਾਂ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਦਾ ਕਾਰਨ ਜੋਸ਼ ਦੀ ਕਮੀ ਹੋ ਸਕਦੀ ਹੈ।

ਕਰੀਅਰ ਬਾਰੇ ਗੱਲ ਕਰੀਏ, ਤਾਂ ਸੰਭਾਵਨਾ ਹੈ ਕਿ ਤੁਹਾਨੂੰ ਆਪਣੀ ਮੌਜੂਦਾ ਨੌਕਰੀ ਪਸੰਦ ਨਾ ਹੋਵੇ ਅਤੇ ਅਜਿਹੇ ਵਿੱਚ ਤੁਸੀਂ ਨੌਕਰੀ ਬਦਲਣ ਬਾਰੇ ਸੋਚ-ਵਿਚਾਰ ਕਰ ਸਕਦੇ ਹੋ।

ਜਿਹੜੇ ਜਾਤਕ ਆਪਣਾ ਕਾਰੋਬਾਰ ਕਰਦੇ ਹਨ, ਉਹਨਾਂ ਦੇ ਅੰਦਰ ਚੰਗਾ ਲਾਭ ਪ੍ਰਾਪਤ ਕਰਨ ਦੀ ਇੱਛਾ ਖਤਮ ਹੋ ਸਕਦੀ ਹੈ ਅਤੇ ਅਜਿਹੇ ਵਿੱਚ ਉਹ ਆਪਣੇ ਵਿਰੋਧੀਆਂ ਨੂੰ ਟੱਕਰ ਦੇਣ ਵਿੱਚ ਅਸਫਲ ਹੋ ਸਕਦੇ ਹਨ।

ਆਰਥਿਕ ਜੀਵਨ ਵਿੱਚ ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਤੁਹਾਨੂੰ ਕਰਜ਼ੇ ਦੇ ਮਾਧਿਅਮ ਤੋਂ ਲਾਭ ਕਰਵਾ ਸਕਦਾ ਹੈ। ਪਰ ਤੁਹਾਡੇ ਖਰਚਿਆਂ ਵਿੱਚ ਵੀ ਵਾਧਾ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਤੁਸੀਂ ਜ਼ਿਆਦਾ ਬੱਚਤ ਨਹੀਂ ਕਰ ਸਕੋਗੇ।

ਪ੍ਰੇਮ ਜੀਵਨ ਵਿੱਚ ਤੁਹਾਡੀ ਆਪਣੇ ਜੀਵਨਸਾਥੀ ਦੇ ਨਾਲ ਬਹਿਸ ਹੋ ਸਕਦੀ ਹੈ। ਇਸ ਦਾ ਕਾਰਨ ਤੁਹਾਡੇ ਦੋਵਾਂ ਦੇ ਵਿਚਕਾਰ ਆਪਸੀ ਸਮਝ ਅਤੇ ਤਾਲਮੇਲ ਦੀ ਕਮੀ ਹੋ ਸਕਦੀ ਹੈ।

ਸਿਹਤ ਬਾਰੇ ਗੱਲ ਕਰੀਏ, ਤਾਂ ਬੁੱਧ ਗੋਚਰ ਦੇ ਦੌਰਾਨ ਤੁਹਾਨੂੰ ਸਰਦੀ-ਖਾਂਸੀ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ, ਜੋ ਕਿ ਤੁਹਾਡੀ ਕਮਜ਼ੋਰ ਰੋਗ ਪ੍ਰਤੀਰੋਧਕ ਖਮਤਾ ਦਾ ਨਤੀਜਾ ਹੋ ਸਕਦੀ ਹੈ।

ਉਪਾਅ: ਹਰ ਰੋਜ਼ 21 ਵਾਰ “ॐ ਨਮੋ ਸ਼ਿਵਾਯ” ਦਾ ਜਾਪ ਕਰੋ।

ਕੁੰਭ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਮੀਨ ਰਾਸ਼ੀ

ਮੀਨ ਰਾਸ਼ੀ ਵਾਲਿਆਂ ਦੀ ਕੁੰਡਲੀ ਵਿੱਚ ਬੁੱਧ ਮਹਾਰਾਜ ਚੌਥੇ ਅਤੇ ਸੱਤਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਤੁਹਾਡੇ ਪੰਜਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।

ਬੁੱਧ ਦਾ ਕਰਕ ਰਾਸ਼ੀ ਵਿੱਚ ਗੋਚਰ ਤੁਹਾਡੇ ਇਸ ਘਰ ਵਿੱਚ ਹੋਣ ਨਾਲ ਤੁਹਾਡੀ ਦਿਲਚਸਪੀ ਧਰਮ-ਕਰਮ ਦੇ ਕੰਮਾਂ ਵਿੱਚ ਵਧੇਗੀ ਅਤੇ ਤੁਸੀਂ ਧਾਰਮਿਕ ਯਾਤਰਾਵਾਂ ਲਈ ਵੀ ਜਾ ਸਕਦੇ ਹੋ। ਨਾਲ ਹੀ ਤੁਸੀਂ ਕਾਰੋਬਾਰ ਨੂੰ ਅੱਗੇ ਵਧਾਓਣਾ ਪਸੰਦ ਕਰੋਗੇ।

ਕਰੀਅਰ ਦੇ ਖੇਤਰ ਵਿੱਚ, ਮੀਨ ਰਾਸ਼ੀ ਦੇ ਜਾਤਕ ਨਵੀਂ ਨੌਕਰੀ ਵਿੱਚ ਆਪਣੀ ਚਮਕ ਬਿਖੇਰਣਗੇ ਅਤੇ ਕਾਰਜ ਸਥਾਨ ਵਿੱਚ ਸਹਿਕਰਮੀਆਂ ਦੇ ਨਾਲ ਚੰਗੇ ਰਿਸ਼ਤੇ ਬਣਾ ਕੇ ਰੱਖਣਗੇ।

ਕਾਰੋਬਾਰ ਬਾਰੇ ਗੱਲ ਕਰੀਏ ਤਾਂ ਇਹ ਜਾਤਕ ਆਪਣੇ ਕਾਰੋਬਾਰ ਵਿੱਚ ਉੱਤਮਤਾ ਪ੍ਰਾਪਤ ਕਰਨਗੇ ਅਤੇ ਇਹਨਾਂ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਹੇਗਾ। ਨਾਲ ਹੀ ਇਹ ਆਪਣੇ ਵਿਰੋਧੀਆਂ ਨੂੰ ਸਖਤ ਟੱਕਰ ਦੇ ਸਕਣਗੇ।

ਆਰਥਿਕ ਜੀਵਨ ਵਿੱਚ ਤੁਸੀਂ ਚੰਗਾ ਪੈਸਾ ਕਮਾਓਣ ਦੇ ਨਾਲ-ਨਾਲ ਪੈਸੇ ਦੀ ਬੱਚਤ ਵੀ ਕਰ ਸਕੋਗੇ।

ਪ੍ਰੇਮ ਜੀਵਨ ਵਿੱਚ, ਤੁਸੀਂ ਆਪਣੇ ਜੀਵਨਸਾਥੀ ਦੇ ਨਾਲ ਪ੍ਰੇਮ ਭਰਿਆ ਸਮਾਂ ਬਿਤਾਉਂਦੇ ਹੋਏ ਦਿਖੋਗੇ ਅਤੇ ਖੁਸ਼ ਰਹੋਗੇ।

ਸਿਹਤ ਦੀ ਦ੍ਰਿਸ਼ਟੀ ਤੋਂ ਮੀਨ ਰਾਸ਼ੀ ਦੇ ਜਾਤਕ ਊਰਜਾਵਾਨ ਰਹਿਣਗੇ ਅਤੇ ਉਤਸ਼ਾਹ ਨਾਲ ਭਰੇ ਰਹਿਣਗੇ। ਇਹ ਲੋਕ ਕਾਫੀ ਖੁਸ਼ ਦਿਖਣਗੇ।

ਉਪਾਅ: ਹਰ ਰੋਜ਼ “ॐ ਸ਼ਿਵ ॐ ਸ਼ਿਵ ॐ ਦਾ ਜਾਪ ਕਰੋ।

ਮੀਨ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ

ਅਸੀਂ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡਾ ਇਹ ਲੇਖ ਜ਼ਰੂਰ ਪਸੰਦ ਆਇਆ ਹੋਵੇਗਾ। ਜੇਕਰ ਅਜਿਹਾ ਹੈ ਤਾਂ ਤੁਸੀਂ ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ਼ ਜ਼ਰੂਰ ਸਾਂਝਾ ਕਰੋ। ਧੰਨਵਾਦ!

Talk to Astrologer Chat with Astrologer