ਜੋਤਿਸ਼ ਵਿੱਚ ਬੁੱਧੀ ਅਤੇ ਗਿਆਨ ਦਾ ਕਾਰਕ ਗ੍ਰਹਿ ਬੁੱਧ 10 ਮਈ 2024 ਦੀ ਸ਼ਾਮ 06:39 ਵਜੇ ਮੇਖ਼ ਰਾਸ਼ੀ ਵਿੱਚ ਗੋਚਰ ਕਰੇਗਾ। ਵੈਦਿਕ ਜੋਤਿਸ਼ ਵਿੱਚ ਜਦੋਂ ਕੁੰਡਲੀ ਵਿੱਚ ਬੁੱਧ ਮਜ਼ਬੂਤ ਸਥਿਤੀ ਵਿੱਚ ਹੁੰਦਾ ਹੈ, ਤਾਂ ਇਹ ਜਾਤਕਾਂ ਨੂੰ ਜੀਵਨ ਵਿੱਚ ਸਭ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਪ੍ਰਦਾਨ ਕਰਦਾ ਹੈ। ਨਾਲ਼ ਹੀ, ਉਹਨਾਂ ਨੂੰ ਤੇਜ਼ ਬੁੱਧੀ ਅਤੇ ਚੰਗੀ ਸਿਹਤ ਦਾ ਵੀ ਆਸ਼ੀਰਵਾਦ ਦਿੰਦਾ ਹੈ। ‘ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ’ ਆਰਟੀਕਲ ਦੇ ਅਨੁਸਾਰ, ਬੁੱਧ ਮਹਾਰਾਜ ਦੇ ਮਜ਼ਬੂਤ ਹੋਣ ‘ਤੇ ਇਹ ਵਿਅਕਤੀ ਨੂੰ ਉੱਚ-ਗਿਆਨ ਪ੍ਰਾਪਤ ਕਰਨ ਦੇ ਯੋਗ ਬਣਾਉਂਦਾ ਹੈ ਅਤੇ ਉਸ ਨੂੰ ਹਰ ਖੇਤਰ ਵਿੱਚ ਸਕਾਰਾਤਮਕ ਨਤੀਜੇ ਵੀ ਦਿੰਦਾ ਹੈ। ਇਹ ਗਿਆਨ ਵਪਾਰ ਦੇ ਖੇਤਰ ਵਿੱਚ ਜਾਤਕ ਨੂੰ ਚੰਗੇ ਫੈਸਲੇ ਲੈਣ ਵਿੱਚ ਮਾਰਗਦਰਸ਼ਨ ਕਰਦਾ ਹੈ। ਜਿਨਾਂ ਲੋਕਾਂ ਦੀ ਕੁੰਡਲੀ ਵਿੱਚ ਬੁੱਧ ਦੀ ਸਥਿਤੀ ਸ਼ੁਭ ਹੁੰਦੀ ਹੈ, ਉਹ ਵਪਾਰ ਅਤੇ ਸੱਟੇਬਾਜ਼ੀ ਦੇ ਖੇਤਰ ਵਿੱਚ ਖੂਬ ਸਫਲਤਾ ਹਾਸਲ ਕਰਦੇ ਹਨ। ਇਹਨਾਂ ਜਾਤਕਾਂ ਦੀ ਦਿਲਚਸਪੀ ਗੂੜ੍ਹ ਵਿਗਿਆਨ ਜਿਵੇਂ ਜੋਤਿਸ਼, ਰਹੱਸਵਾਦ ਆਦਿ ਵਿੱਚ ਹੋ ਸਕਦੀ ਹੈ।
ਵਿਦਵਾਨ ਜੋਤਸ਼ੀਆਂ ਨਾਲ਼ ਫੋਨ ‘ਤੇ ਗੱਲ ਕਰੋ ਅਤੇ ਜਾਣੋ ਮੇਖ਼ ਰਾਸ਼ੀ ਵਿੱਚ ਬੁੱਧ ਦਾ ਗੋਚਰ ਹੋਣ ਦਾ ਆਪਣੇ ਜੀਵਨ ‘ਤੇ ਪ੍ਰਭਾਵ
ਇਸ ਤੋਂ ਉਲਟ, ਕੁੰਡਲੀ ਵਿੱਚ ਜਦੋਂ ਬੁੱਧ ਗ੍ਰਹਿ ਰਾਹੂ, ਕੇਤੂ ਜਾਂ ਮੰਗਲ ਵਰਗੇ ਅਸ਼ੁਭ ਗ੍ਰਹਾਂ ਦੇ ਨਾਲ਼ ਸਥਿਤ ਹੋਵੇ, ਤਾਂ ਜਾਤਕਾਂ ਨੂੰ ਜੀਵਨ ਦੇ ਸਭ ਖੇਤਰਾਂ ਵਿੱਚ ਕਦਮ-ਕਦਮ ‘ਤੇ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ, ‘ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ’ ਆਰਟੀਕਲ ਦੇ ਅਨੁਸਾਰ, ਜੇਕਰ ਮੰਗਲ ਗ੍ਰਹਿ ਅਤੇ ਬੁੱਧ ਗ੍ਰਹਿ ਇਕੱਠੇ ਸੰਯੋਜਨ ਕਰਦੇ ਹਨ, ਤਾਂ ਜਾਤਕਾਂ ਵਿੱਚ ਬੁੱਧੀ ਦੀ ਕਮੀ ਦੇਖਣ ਨੂੰ ਮਿਲਦੀ ਹੈ। ਨਾਲ਼ ਹੀ, ਇਹਨਾਂ ਦਾ ਸੁਭਾਅ ਗੁੱਸੇ ਭਰਿਆ ਅਤੇ ਹਿੰਸਾਤਮਕ ਹੋ ਸਕਦਾ ਹੈ।
To Read in English Click Here: Mercury Transit In Aries (10 May 2024)
ਇਹ ਰਾਸ਼ੀਫਲਤੁਹਾਡੀ ਚੰਦਰ ਰਾਸ਼ੀ ‘ਤੇ ਆਧਾਰਿਤ ਹੈ।ਆਪਣੀ ਚੰਦਰ ਰਾਸ਼ੀ ਜਾਣਨ ਦੇ ਲਈ ਕਲਿੱਕ ਕਰੋ: ਚੰਦਰ ਰਾਸ਼ੀ ਕੈਲਕੁਲੇਟਰ
ਮੇਖ਼ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੁਹਾਡੇ ਤੀਜੇ ਅਤੇ ਛੇਵੇਂ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਲਗਨ ਘਰ ਜਾਂ ਪਹਿਲੇ ਘਰ ਵਿੱਚ ਜਾ ਰਿਹਾ ਹੈ।
ਮੇਖ਼ ਰਾਸ਼ੀ ਵਿੱਚ ਬੁੱਧ ਦਾ ਇਹ ਗੋਚਰ ਹੋਣ ਦੇ ਕਾਰਨ ਕਰੀਅਰ ਦੇ ਖੇਤਰ ਵਿੱਚ ਤੁਹਾਡੇ ਦੁਆਰਾ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਸਕਾਰਾਤਮਕ ਨਤੀਜੇ ਪ੍ਰਾਪਤ ਹੋਣਗੇ।
ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹ ਇਸ ਅਵਧੀ ਵਿੱਚ ਜ਼ਿਆਦਾ ਲਾਭ ਕਮਾਉਣ ਵਿੱਚ ਪਿੱਛੇ ਰਹਿ ਸਕਦੇ ਹਨ।
ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਬੁੱਧ ਦੇ ਗੋਚਰ ਦੇ ਦੌਰਾਨ ਤੁਹਾਡੇ ਖਰਚਿਆਂ ਵਿੱਚ ਵਾਧਾ ਹੋਣ ਦੇ ਕਾਰਨ ਤੁਹਾਡੇ ਸਾਹਮਣੇ ਕਰਜ਼ਾ ਲੈਣ ਦੀ ਨੌਬਤ ਆ ਸਕਦੀ ਹੈ।
ਪ੍ਰੇਮ ਜੀਵਨ ਵੱਲ ਦੇਖੀਏ, ਤਾਂ ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਤੁਸੀਂ ਆਪਣੇ ਸਾਥੀ ਦੇ ਨਾਲ਼ ਰਿਸ਼ਤੇ ਵਿੱਚ ਮਿਠਾਸ ਬਣਾ ਕੇ ਰੱਖਣ ਵਿੱਚ ਪਰੇਸ਼ਾਨੀ ਅਨੁਭਵ ਕਰ ਸਕਦੇ ਹੋ।
ਸਿਹਤ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਇਹ ਗੋਚਰ ਤੁਹਾਡੇ ਲਈ ਥੋੜਾ ਜਿਹਾ ਮੁਸ਼ਕਿਲ ਰਹਿ ਸਕਦਾ ਹੈ, ਕਿਓਂਕਿ ਇਸ ਦੌਰਾਨ ਤੁਹਾਨੂੰ ਸਿਰ ਵਿੱਚ ਦਰਦ ਅਤੇ ਤੰਤਰਿਕਾ ਤੰਤਰ ਨਾਲ਼ ਜੁੜੀਆਂ ਸਮੱਸਿਆਵਾਂ ਪਰੇਸ਼ਾਨ ਕਰ ਸਕਦੀਆਂ ਹਨ।
ਉਪਾਅ: ਹਰ ਰੋਜ਼ 41 ਵਾਰ "ॐ ਬੁੱਧਾਯ ਨਮਹ:" ਦਾ ਜਾਪ ਕਰੋ।
ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੁਹਾਡੇ ਦੂਜੇ ਅਤੇ ਪੰਜਵੇਂ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਬਾਰ੍ਹਵੇਂ ਘਰ ਵਿੱਚ ਜਾ ਰਿਹਾ ਹੈ।
ਆਮ ਤੌਰ ‘ਤੇ ਮੇਖ਼ ਰਾਸ਼ੀ ਵਿੱਚ ਬੁੱਧ ਦਾ ਇਹ ਗੋਚਰ ਸਫਲਤਾ ਅਤੇ ਤਰੱਕੀ ਦੀ ਦ੍ਰਿਸ਼ਟੀ ਤੋਂ ਜ਼ਿਆਦਾ ਚੰਗਾ ਨਹੀਂ ਕਿਹਾ ਜਾ ਸਕਦਾ।
ਸੰਭਾਵਨਾ ਹੈ ਕਿ ਬੁੱਧ ਦਾ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਤੁਸੀਂ ਕਰੀਅਰ ਵਿੱਚ ਚੰਗੀ ਸਫਲਤਾ ਪ੍ਰਾਪਤ ਕਰਨ ਦੀ ਸਥਿਤੀ ਵਿੱਚ ਨਹੀਂ ਹੋਵੋਗੇ ਅਤੇ ਤੁਹਾਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਇਹਨਾਂ ਜਾਤਕਾਂ ਨੂੰ ਆਰਥਿਕ ਜੀਵਨ ਵਿੱਚ ਹਾਨੀ ਹੋ ਸਕਦੀ ਹੈ। ਇਸ ਲਈ ਸਾਵਧਾਨ ਰਹੋ।
ਪ੍ਰੇਮ ਜੀਵਨ ਬਾਰੇ ਗੱਲ ਕਰੀਏ, ਤਾਂ ਇਸ ਦੌਰਾਨ ਤੁਹਾਡੇ ਰਿਸ਼ਤੇ ਵਿੱਚ ਉਤਾਰ-ਚੜ੍ਹਾਅ ਆ ਸਕਦਾ ਹੈ, ਕਿਓਂਕਿ ਤੁਹਾਡੀ ਆਪਣੇ ਸਾਥੀ ਨਾਲ਼ ਬਹਿਸ ਜਾਂ ਵਿਵਾਦ ਹੋਣ ਦੀ ਸੰਭਾਵਨਾ ਹੈ।
ਸਿਹਤ ਦੇ ਲਈ ਬੁੱਧ ਦਾ ਇਹ ਗੋਚਰ ਮੁਸ਼ਕਿਲ ਰਹਿਣ ਦੀ ਸੰਭਾਵਨਾ ਹੈ, ਕਿਓਂਕਿ ਤੁਹਾਨੂੰ ਸਿਰ ਦਰਦ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।
ਉਪਾਅ : ਬੁੱਧਵਾਰ ਦੇ ਦਿਨ ਬੁੱਧ ਗ੍ਰਹਿ ਦੇ ਲਈ ਹਵਨ ਕਰਵਾਓ।
ਮਿਥੁਨ ਰਾਸ਼ੀ ਵਾਲ਼ਿਆਂ ਦੇ ਲਈ ਬੁੱਧ ਤੁਹਾਡੇ ਪਹਿਲੇ ਅਤੇ ਚੌਥੇ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਜਾ ਰਿਹਾ ਹੈ।
ਬੁੱਧ ਦੇ ਇਸ ਗੋਚਰ ਦੇ ਕਾਰਨ ਤੁਹਾਨੂੰ ਇਸ ਅਵਧੀ ਦੇ ਦੌਰਾਨ ਹਰ ਕਦਮ ‘ਤੇ ਕਿਸਮਤ ਦਾ ਸਾਥ ਮਿਲੇਗਾ, ਜਿਸ ਕਾਰਨ ਤੁਸੀਂ ਦਿਨ-ਪ੍ਰਤੀਦਿਨ ਤਾਕਤਵਰ ਹੁੰਦੇ ਜਾਓਗੇ।
ਕਰੀਅਰ ਦੇ ਖੇਤਰ ਵਿਚ ਤੁਸੀਂ ਭਾਗਸ਼ਾਲੀ ਸਾਬਿਤ ਹੋਵੋਗੇ, ਕਿਓਂਕਿ ਤੁਹਾਨੂੰ ਨੌਕਰੀ ਵਿੱਚ ਪ੍ਰਮੋਸ਼ਨ ਅਤੇ ਹੋਰ ਲਾਭ ਮਿਲਣ ਦੀ ਸੰਭਾਵਨਾ ਬਣੇਗੀ, ਜਿਸ ਨਾਲ਼ ਤੁਹਾਨੂੰ ਖੁਸ਼ੀ ਮਿਲੇਗੀ।
ਜੇਕਰ ਗੱਲ ਕਰੀਏ ਆਰਥਿਕ ਜੀਵਨ ਬਾਰੇ, ਤਾਂ ਮਿਥੁਨ ਰਾਸ਼ੀ ਵਾਲ਼ੇ ਆਪਣੇ ਕੰਮ ਵਿੱਚ ਜੋ ਵੀ ਮਿਹਨਤ ਕਰ ਰਹੇ ਹਨ, ਉਹਨਾਂ ਨੂੰ ਉਸ ਦੇ ਮਾਧਿਅਮ ਤੋਂ ਚੰਗਾ ਲਾਭ ਮਿਲੇਗਾ।
ਪ੍ਰੇਮ ਜੀਵਨ ਦੀ ਦ੍ਰਿਸ਼ਟੀ ਤੋਂ ਦੇਖੀਏ, ਤਾਂ ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਸੀਂ ਆਪਣੇ ਸਾਥੀ ਦੇ ਨਾਲ਼ ਆਪਣੇ ਰਿਸ਼ਤੇ ਦਾ ਆਨੰਦ ਲੈਂਦੇ ਹੋਏ ਦਿਖੋਗੇ। ਤੁਸੀਂ ਦੋਵੇਂ ਇੱਕ-ਦੂਜੇ ਦੇ ਬਹੁਤ ਨਜ਼ਦੀਕ ਆ ਜਾਓਗੇ।
ਬੁੱਧ ਦਾ ਇਹ ਗੋਚਰ ਤੁਹਾਡੀ ਸਿਹਤ ਦੇ ਲਈ ਚੰਗਾ ਕਿਹਾ ਜਾਵੇਗਾ, ਕਿਓਂਕਿ ਇਸ ਅਵਧੀ ਵਿੱਚ ਤੁਸੀਂ ਊਰਜਾਵਾਨ ਹੋਵੋਗੇ ਅਤੇ ਜੋਸ਼ ਨਾਲ਼ ਭਰੇ ਰਹੋਗੇ।
ਉਪਾਅ: ਸ਼ਨੀ ਗ੍ਰਹਿ ਦੇ ਲਈ ਸ਼ਨੀਵਾਰ ਦੇ ਦਿਨ ਹਵਨ ਕਰਵਾਓ।
ਮਿਥੁਨ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ
ਕਰਕ ਰਾਸ਼ੀ ਵਾਲ਼ਿਆਂ ਦੇ ਲਈ ਬੁੱਧ ਤੁਹਾਡੇ ਤੀਜੇ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਦਸਵੇਂ ਘਰ ਵਿੱਚ ਜਾ ਰਿਹਾ ਹੈ।
ਇਸ ਦੇ ਨਤੀਜੇ ਵੱਜੋਂ, ਇਹਨਾਂ ਜਾਤਕਾਂ ਨੂੰ ਆਪਣੇ ਕਰੀਅਰ ਵਿੱਚ ਕੋਈ ਪਰਿਵਰਤਨ ਦੇਖਣ ਨੂੰ ਮਿਲ ਸਕਦਾ ਹੈ। ਨਾਲ਼ ਹੀ, ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਵਿੱਚ ਤੁਹਾਨੂੰ ਕਿਸੇ ਵੀ ਤਰ੍ਹਾਂ ਦੇ ਵੱਡੇ ਫੈਸਲੇ ਲੈਣ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।
ਬੁੱਧ ਦਾ ਇਹ ਗੋਚਰ ਤੁਹਾਡੇ ਕਰੀਅਰ ਦੇ ਖੇਤਰ ਵਿੱਚ ਪਰਿਵਰਤਨ ਲੈ ਕੇ ਆ ਸਕਦਾ ਹੈ, ਕਿਓਂਕਿ ਇਸ ਦੌਰਾਨ ਤੁਸੀਂ ਆਪਣੀ ਪਸੰਦ ਦੇ ਅਨੁਸਾਰ ਨੌਕਰੀ ਬਦਲ ਸਕਦੇ ਹੋ।
ਜੇਕਰ ਤੁਸੀਂ ਇੱਕ ਕਾਰੋਬਾਰੀ ਜਾਤਕ ਹੋ, ਤਾਂ ਸੰਭਾਵਨਾ ਹੈ ਕਿ ਬੁੱਧ ਦਾ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਤੁਸੀਂ ਮਨਚਾਹਿਆ ਲਾਭ ਪ੍ਰਾਪਤ ਕਰਨ ਵਿੱਚ ਪਿੱਛੇ ਰਹਿ ਸਕਦੇ ਹੋ, ਯਾਨੀ ਕਿ ਲਾਭ ਪ੍ਰਾਪਤੀ ਵਿੱਚ ਕਮੀ ਹੋਣ ਦੀ ਸੰਭਾਵਨਾ ਹੈ।
ਪ੍ਰੇਮ ਜੀਵਨ ਦੇ ਲਿਹਾਜ਼ ਤੋਂ, ਇਸ ਗੋਚਰ ਦੇ ਦੌਰਾਨ ਤੁਹਾਨੂੰ ਆਪਣੇ ਸਾਥੀ ਦੇ ਨਾਲ਼ ਰਿਸ਼ਤੇ ਵਿੱਚ ਈਗੋ ਨਾਲ਼ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਤਣਾਅ ਹੋ ਸਕਦਾ ਹੈ।
ਸਿਹਤ ਬਾਰੇ ਗੱਲ ਕਰੀਏ ਤਾਂ ਕਰਕ ਰਾਸ਼ੀ ਵਾਲਿਆਂ ਨੂੰ ਇਸ ਸਮੇਂ ਗਲ਼ੇ ਵਿੱਚ ਇਨਫੈਕਸ਼ਨ ਅਤੇ ਤੰਤਰਿਕਾ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਘੇਰ ਸਕਦੀਆਂ ਹਨ, ਇਸ ਲਈ ਆਪਣੀ ਸਿਹਤ ਦੇ ਪ੍ਰਤੀ ਸਾਵਧਾਨ ਰਹੋ।
ਉਪਾਅ: ਹਰ ਰੋਜ਼ "ॐ ਚੰਦ੍ਰਾਯ ਨਮਹ:" ਦਾ 11 ਵਾਰ ਜਾਪ ਕਰੋ।
ਸਿੰਘ ਰਾਸ਼ੀ ਵਾਲ਼ਿਆਂ ਦੇ ਲਈ ਬੁੱਧ ਤੁਹਾਡੇ ਦੂਜੇ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਨੌਵੇਂ ਘਰ ਵਿੱਚ ਜਾ ਰਿਹਾ ਹੈ।
ਬੁੱਧ ਦਾ ਮੇਖ ਰਾਸ਼ੀ ਵਿੱਚ ਗੋਚਰ ਤੁਹਾਡੇ ਨੌਵੇਂ ਘਰ ਵਿੱਚ ਹੋਣ ਕਾਰਨ ਤੁਸੀਂ ਨਵੇਂ ਦੋਸਤ ਬਣਾਉਣ ਦੇ ਨਾਲ-ਨਾਲ ਨਵੇਂ ਲੋਕਾਂ ਦੇ ਨਾਲ ਸੰਪਰਕ ਸਥਾਪਿਤ ਵੀ ਕਰ ਸਕੋਗੇ।ਇਹ ਜਾਤਕ ਆਪਣੀ ਬੁੱਧੀ ਦੇ ਦਮ ਉੱਤੇ ਆਪਣੇ ਦੋਸਤਾਂ ਦਾ ਸਹਿਯੋਗ ਪ੍ਰਾਪਤ ਕਰ ਸਕਣਗੇ।
ਕਰੀਅਰ ਦੇ ਖੇਤਰ ਵਿਚ, ਬੁੱਧ ਗੋਚਰ ਦੇ ਦੌਰਾਨ ਤੁਸੀਂ ਕੰਮ ਵਿੱਚ ਕੀਤੀ ਗਈ ਮਿਹਨਤ ਦੀ ਬਦੌਲਤ ਅਪਾਰ ਸਫਲਤਾ ਪ੍ਰਾਪਤ ਕਰਦੇ ਹੋਏ ਨਜ਼ਰ ਆ ਸਕਦੇ ਹੋ।
ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਆਮਦਨ ਦਾ ਪ੍ਰਵਾਹ ਚੰਗਾ ਰਹੇਗਾ ਅਤੇ ਤੁਸੀਂ ਪੈਸੇ ਦੀ ਬੱਚਤ ਵੀ ਕਰ ਸਕੋਗੇ।
ਪ੍ਰੇਮ ਜੀਵਨ ਵੱਲ ਦੇਖੀਏ ਤਾਂ ਤੁਹਾਡਾ ਆਪਣੇ ਸਾਥੀ ਦੇ ਨਾਲ਼ ਰਿਸ਼ਤਾ ਪ੍ਰੇਮ ਭਰਿਆ ਰਹੇਗਾ, ਜਿਸ ਦਾ ਤੁਸੀਂ ਖੂਬ ਆਨੰਦ ਲਓਗੇ।ਨਾਲ ਹੀਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਸੀਂਰਿਸ਼ਤੇ ਵਿੱਚ ਉੱਚ ਕਦਰਾਂ-ਕੀਮਤਾਂ ਦੀ ਸਥਾਪਨਾ ਵੀ ਕਰ ਸਕੋਗੇ।
ਸਿਹਤ ਦੇ ਲਿਹਾਜ਼ ਤੋਂ ਬੁੱਧ ਦੇ ਮੇਖ਼ ਵਿੱਚ ਪ੍ਰਵੇਸ਼ ਦੇ ਦੌਰਾਨ ਤੁਹਾਡੀ ਫਿਟਨੈਸ ਚੰਗੀ ਬਣੀ ਰਹੇਗੀ, ਜੋ ਕਿ ਤੁਹਾਡੇ ਅੰਦਰ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਉਤਸ਼ਾਹ ਦਾ ਨਤੀਜਾ ਹੋਵੇਗਾ।
ਉਪਾਅ: ਹਰ ਰੋਜ਼ "ॐ ਨਮੋ ਨਾਰਾਇਣ" ਦਾ 41 ਵਾਰ ਜਾਪ ਕਰੋ।
ਸਿੰਘ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਆਪਣੀ ਕੁੰਡਲੀ ਦੇ ਸ਼ੁਭ ਯੋਗ ਜਾਣਨ ਦੇ ਲਈ ਹੁਣੇ ਖਰੀਦੋ ਐਸਟ੍ਰੋਸੇਜ ਬ੍ਰਿਹਤ ਕੁੰਡਲੀ
ਕੰਨਿਆ ਰਾਸ਼ੀ ਵਾਲ਼ਿਆਂ ਦੇ ਲਈ ਬੁੱਧ ਤੁਹਾਡੇ ਪਹਿਲੇ ਅਤੇ ਦਸਵੇਂ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਅੱਠਵੇਂ ਘਰ ਵਿੱਚ ਜਾ ਰਿਹਾ ਹੈ।
ਇਸ ਦੇ ਨਤੀਜੇ ਵੱਜੋਂ, ਇਹ ਗੋਚਰ ਸਿਹਤ ਦੇ ਸਬੰਧ ਵਿੱਚ ਤੁਹਾਡੇ ਤੋਂ ਜ਼ਿਆਦਾ ਮਿਹਨਤ ਕਰਵਾ ਸਕਦਾ ਹੈ। ਨਾਲ਼ ਹੀ, ਤੁਹਾਨੂੰ ਆਪਣੀ ਸਿਹਤ ਦੇ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ, ਕਿਓਂਕਿ ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਹਾਨੂੰ ਪੈਰਾਂ ਵਿੱਚ ਦਰਦ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ, ਜੋ ਕਿ ਤਣਾਅ ਦੇ ਕਾਰਨ ਹੋ ਸਕਦਾ ਹੈ।
ਕਰੀਅਰ ਦੇ ਲਿਹਾਜ਼ ਤੋਂ, ਤੁਸੀਂ ਬਿਹਤਰ ਸੰਭਾਵਨਾਵਾਂ ਦੇ ਲਈ ਨੌਕਰੀ ਬਦਲਣ ਦਾ ਮਨ ਬਣਾ ਸਕਦੇ ਹੋ, ਜਿਸ ਨਾਲ਼ ਤੁਸੀਂ ਸੰਤੁਸ਼ਟ ਮਹਿਸੂਸ ਕਰ ਸਕਦੇ ਹੋ।
ਆਰਥਿਕ ਜੀਵਨ ਵੱਲ ਦੇਖੀਏ ਤਾਂ ਬੁੱਧ ਗੋਚਰ ਦੇ ਦੌਰਾਨ ਤੁਹਾਡੇ ‘ਤੇ ਜ਼ਿੰਮੇਦਾਰੀਆਂ ਕਾਫੀ ਜ਼ਿਆਦਾ ਆ ਸਕਦੀਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਦੇ ਲਈ ਤੁਸੀਂ ਕਰਜ਼ਾ ਲੈਣ ਬਾਰੇ ਵੀ ਸੋਚ ਸਕਦੇ ਹੋ।
ਪ੍ਰੇਮ ਜੀਵਨ ਦੇ ਲਿਹਾਜ਼ ਤੋਂ, ਕੰਨਿਆ ਰਾਸ਼ੀ ਦੇ ਜਾਤਕਾਂ ਨੂੰ ਰਿਸ਼ਤੇ ਵਿੱਚ ਮਧੁਰਤਾ ਬਣਾ ਕੇ ਰੱਖਣ ਦੇ ਲਈ ਸਾਥੀ ਦੇ ਨਾਲ ਤਾਲਮੇਲ ਬਣਾ ਕੇ ਰੱਖਣਾ ਪਵੇਗਾ। ਅਜਿਹੇ ਵਿੱਚ, ਤੁਹਾਨੂੰ ਧੀਰਜ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।
ਬੁੱਧ ਗੋਚਰ ਦੀ ਅਵਧੀ ਦੇ ਦੌਰਾਨ ਤੁਹਾਡੀ ਸਿਹਤ ਔਸਤ ਰਹਿਣ ਦੀ ਸੰਭਾਵਨਾ ਹੈ। ਤੁਹਾਡੇ ਅੰਦਰ ਉਤਸ਼ਾਹ ਦੀ ਕਮੀ ਹੋਵੇਗੀ। ਇਸ ਕਾਰਨ ਤੁਹਾਡੀ ਰੋਗ-ਪ੍ਰਤੀਰੋਧਕ ਖਮਤਾ ਵੀ ਕਮਜ਼ੋਰ ਹੋ ਸਕਦੀ ਹੈ।
ਉਪਾਅ: ਬੁੱਧ ਗ੍ਰਹਿ ਦੇ ਲਈ ਬੁੱਧਵਾਰ ਦੇ ਦਿਨ ਹਵਨ ਕਰਵਾਓ।
ਤੁਲਾ ਰਾਸ਼ੀ ਵਾਲ਼ਿਆਂ ਦੇ ਲਈ ਬੁੱਧ ਤੁਹਾਡੇ ਨੌਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ। ਹੁਣ ਇਹ ਗੋਚਰ ਕਰ ਕੇ ਤੁਹਾਡੇ ਸੱਤਵੇਂ ਘਰ ਵਿੱਚ ਜਾ ਰਿਹਾ ਹੈ।
ਮੇਖ਼ ਰਾਸ਼ੀ ਵਿੱਚ ਬੁੱਧ ਦਾ ਗੋਚਰ ਹੋਣ ਨਾਲ਼ ਇਹਨਾਂ ਜਾਤਕਾਂ ਦੀ ਦਿਲਚਸਪੀ ਅਧਿਆਤਮ ਵੱਲ ਵੱਧ ਸਕਦੀ ਹੈ। ਤੀਰਥ-ਸਥਾਨ ਦੀ ਯਾਤਰਾ ਕਰਨ ਦੀ ਸੰਭਾਵਨਾ ਵੀ ਬਣੇਗੀ।
ਕਰੀਅਰ ਦੇ ਖੇਤਰ ਵਿੱਚ ਬੁੱਧ ਦਾ ਇਹ ਗੋਚਰ ਤੁਹਾਡੇ ਲਈ ਅਹੁਦੇ ਵਿੱਚ ਤਰੱਕੀ ਅਤੇ ਹੋਰ ਲਾਭ ਲੈ ਕੇ ਆ ਸਕਦਾ ਹੈ।
ਆਰਥਿਕ ਜੀਵਨ ਵਿੱਚ ਇਸ ਦੌਰਾਨ ਤੁਹਾਨੂੰ ਸੱਟੇਬਾਜ਼ੀ ਅਤੇ ਟ੍ਰੇਡ ਦੇ ਮਾਧਿਅਮ ਤੋਂ ਧਨ ਕਮਾਓਣ ਦੇ ਮੌਕੇ ਪ੍ਰਾਪਤ ਹੋਣਗੇ।
ਪ੍ਰੇਮ ਜੀਵਨ ਬਾਰੇ ਗੱਲ ਕਰੀਏ ਤਾਂ ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਸਾਥੀ ਦੇ ਨਾਲ਼ ਤੁਹਾਡੇ ਰਿਸ਼ਤੇ ਵਿੱਚ ਮਿਠਾਸ ਬਣਾ ਕੇ ਰੱਖਣ ਦਾ ਕੰਮ ਕਰੇਗਾ। ਤੁਹਾਡਾ ਦੋਵਾਂ ਦਾ ਰਿਸ਼ਤਾ ਵੀ ਮਜ਼ਬੂਤ ਬਣੇਗਾ।
ਸਿਹਤ ਦੀ ਦ੍ਰਿਸ਼ਟੀ ਤੋਂ, ਤੁਲਾ ਰਾਸ਼ੀ ਵਾਲ਼ਿਆਂ ਦੀ ਸਿਹਤ ਇਸ ਸਮੇਂ ਚੰਗੀ ਰਹੇਗੀ। ਤੁਹਾਡੀ ਚੰਗੀ ਸਿਹਤ ਤੁਹਾਡੇ ਸਾਹਸ ਦਾ ਨਤੀਜਾ ਹੋ ਸਕਦੀ ਹੈ।
ਉਪਾਅ: ਹਰ ਰੋਜ਼ "ॐ ਸ਼ੁੱਕਰਾਯ ਨਮਹ:" ਦਾ 11 ਵਾਰ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੁਹਾਡੇ ਅੱਠਵੇਂ ਘਰ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਇਹ ਹੁਣ ਤੁਹਾਡੇ ਛੇਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ। ਅਜਿਹੇ ਵਿੱਚ ਇਹਨਾਂ ਜਾਤਕਾਂ ਨੂੰ ਘਰ-ਪਰਿਵਾਰ ਵਿੱਚ ਬਹੁਤ ਵਿਵਾਦਾਂ ਜਾਂ ਮੱਤਭੇਦਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜੇਕਰ ਗੱਲ ਕਰੀਏ ਕਰੀਅਰ ਬਾਰੇ, ਤਾਂ ਬੁੱਧ ਗੋਚਰ ਦੀ ਅਵਧੀ ਵਿੱਚ ਤੁਹਾਡੇ ਉੱਤੇ ਨੌਕਰੀ ਦਾ ਦਬਾਅ ਕਾਫੀ ਜ਼ਿਆਦਾ ਹੋ ਸਕਦਾ ਹੈ, ਜਿਸ ਕਾਰਨ ਕੰਮ ਦਾ ਬਹੁਤ ਰੁਝੇਵੇਂ ਭਰਿਆ ਸ਼ੈਡਿਊਲ ਬਣਨ ਦੀ ਸੰਭਾਵਨਾ ਹੈ।
ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਇਸ ਦੌਰਾਨ ਚੰਗਾ ਲਾਭ ਕਮਾਓਣ ਦੇ ਰਸਤੇ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸੋਚ-ਸਮਝ ਕੇ ਅੱਗੇ ਵਧੋ।
ਆਰਥਿਕ ਜੀਵਨ ਦੀ ਦ੍ਰਿਸ਼ਟੀ ਤੋਂ,ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਨਾਲ ਤੁਸੀਂ ਜ਼ਿਆਦਾ ਧਨ ਕਮਾਉਣ ਵਿੱਚ ਅਸਫਲ ਹੋ ਸਕਦੇ ਹੋ। ਅਜਿਹੇ ਵਿੱਚ ਤੁਸੀਂ ਕਰਜ਼ਾ ਲੈਣ ਦਾ ਰਸਤਾ ਚੁਣ ਸਕਦੇ ਹੋ, ਜਿਸ ਨਾਲ ਤੁਹਾਡੇ ਉਤੇ ਆਰਥਿਕ ਬੋਝ ਵਧਣ ਦੀ ਸੰਭਾਵਨਾ ਹੈ।
ਪ੍ਰੇਮ ਜੀਵਨ ਬਾਰੇ ਗੱਲ ਕਰੀਏ ਤਾਂ ਇਸ ਗੋਚਰ ਦੇ ਦੌਰਾਨ ਸਾਥੀ ਦੇ ਨਾਲ ਤੁਹਾਡੇ ਰਿਸ਼ਤੇ ਵਿੱਚ ਪ੍ਰੇਮ ਅਤੇ ਉਤਸਾਹ ਘੱਟ ਰਹਿਣ ਦੀ ਸੰਭਾਵਨਾ ਹੈ। ਰਿਸ਼ਤੇ ਵਿੱਚ ਖੁਸ਼ੀਆਂ ਬਣਾ ਕੇ ਰੱਖਣਾ ਤੁਹਾਡੇ ਲਈ ਮੁਸ਼ਕਿਲ ਹੋ ਸਕਦਾ ਹੈ।
ਇਸ ਦੌਰਾਨ ਤੁਸੀਂ ਚੰਗੀ ਸਿਹਤ ਬਣਾ ਕੇ ਰੱਖ ਸਕੋਗੇ। ਪਰ ਬੁੱਧ ਦਾ ਇਹ ਗੋਚਰ ਤੁਹਾਡੇ ਸਾਹਮਣੇ ਅਜਿਹੀਆਂ ਸਥਿਤੀਆਂ ਲਿਆ ਸਕਦਾ ਹੈ ਜਦੋਂ ਤੁਹਾਨੂੰ ਆਪਣੀ ਮਾਂ ਦੀ ਸਿਹਤ ਉੱਤੇ ਕਾਫੀ ਪੈਸਾ ਖਰਚ ਕਰਨਾ ਪੈ ਸਕਦਾ ਹੈ।
ਉਪਾਅ: ਹਰ ਰੋਜ਼ "ॐ ਭੌਮਾਯ ਨਮਹ:" ਦਾ 11 ਵਾਰ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਕੀ ਤੁਹਾਡੀ ਕੁੰਡਲੀ ਵਿੱਚ ਸ਼ੁਭ ਯੋਗ ਹੈ? ਜਾਣਨ ਦੇ ਲਈ ਹੁਣੇ ਖਰੀਦੋ ਬ੍ਰਿਹਤ ਕੁੰਡਲੀ
ਧਨੂੰ ਰਾਸ਼ੀ ਵਾਲਿਆਂ ਦੇ ਲਈ ਬੁੱਧ ਤੁਹਾਡੇ ਸੱਤਵੇਂ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਬੁੱਧ ਤੁਹਾਡੇ ਪੰਜਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਇਸ ਦੇ ਨਤੀਜੇ ਵਜੋਂ ਇਹਨਾਂ ਜਾਤਕਾਂ ਦੀ ਤਰੱਕੀ ਦੀ ਰਫਤਾਰ ਕਾਫੀ ਘੱਟ ਹੋ ਸਕਦੀ ਹੈ। ਕਾਰੋਬਾਰੀ ਜਾਤਕਾਂ ਨੂੰ ਆਪਣੇ ਕਾਰੋਬਾਰ ਨੂੰ ਚਲਾਉਣ ਵਿੱਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।
ਜੇਕਰ ਕਰੀਅਰ ਬਾਰੇ ਗੱਲ ਕਰੀਏ ਤਾਂ ਧਨੂੰ ਰਾਸ਼ੀ ਵਾਲਿਆਂ ਨੂੰ ਨੌਕਰੀ ਦੇ ਖੇਤਰ ਵਿੱਚ, ਖਾਸ ਤੌਰ ‘ਤੇ ਸੰਤੁਸ਼ਟੀ ਅਤੇ ਤਰੱਕੀ ਦੇ ਰਸਤੇ ਉੱਤੇ ਔਸਤ ਨਤੀਜਿਆਂ ਦੀ ਪ੍ਰਾਪਤੀ ਹੋ ਸਕਦੀ ਹੈ।
ਜੇਕਰ ਤੁਸੀਂ ਆਪਣਾ ਕਾਰੋਬਾਰ ਕਰ ਰਹੇ ਹੋ, ਤਾਂ ਤੁਹਾਨੂੰ ਆਪਣੇ ਪਾਰਟਨਰ ਦੇ ਨਾਲ ਸਮੱਸਿਆਵਾਂ ਅਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਰਥਿਕ ਜੀਵਨ ਦੇ ਲਿਹਾਜ਼ ਤੋਂ ਧਨੂੰ ਰਾਸ਼ੀ ਵਾਲਿਆਂ ਦੀ ਪੈਸਾ ਕਮਾਉਣ ਦੀ ਰਫਤਾਰ ਔਸਤ ਰਹਿ ਸਕਦੀ ਹੈ। ਨਾਲ ਹੀ ਤੁਸੀਂ ਬੱਚਤ ਵੀ ਔਸਤ ਰੂਪ ਤੋਂ ਹੀ ਕਰ ਸਕੋਗੇ।
ਬੁੱਧ ਦੇ ਮੇਖ਼ ਰਾਸ਼ੀ ਵਿੱਚ ਪ੍ਰਵੇਸ਼ ਦੇ ਦੌਰਾਨ ਤੁਹਾਡਾ ਵਿਵਹਾਰ ਈਗੋ ਭਰਿਆ ਹੋ ਸਕਦਾ ਹੈ, ਜਿਸ ਕਾਰਨ ਤੁਸੀਂ ਆਪਣੇ ਹੀ ਰਿਸ਼ਤੇ ਵਿੱਚ ਬੇਕਾਰ ਦੀਆਂ ਸਮੱਸਿਆਵਾਂ ਪੈਦਾ ਕਰ ਸਕਦੇ ਹੋ।ਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਤੁਹਾਡੇ ਦੋਵਾਂ ਦੇ ਵਿਚਕਾਰ ਆਪਸੀ ਤਾਲਮੇਲ ਵਿੱਚ ਵੀ ਕਮੀ ਹੋ ਸਕਦੀ ਹੈ।
ਸਿਹਤ ਦੇ ਲਿਹਾਜ਼ ਤੋਂ ਤੁਹਾਡੀ ਰੋਗ ਪ੍ਰਤੀਰੋਧਕ ਖਮਤਾ ਕਮਜ਼ੋਰ ਹੋਣ ਦੇ ਕਾਰਨ ਤੁਸੀਂ ਐਲਰਜੀ ਦਾ ਸ਼ਿਕਾਰ ਹੋ ਸਕਦੇ ਹੋ।
ਉਪਾਅ: ਵੀਰਵਾਰ ਦੇ ਦਿਨ ਭਗਵਾਨ ਸ਼ਿਵ ਦੇ ਲਈ ਹਵਨ ਕਰਵਾਓ।
ਮਕਰ ਰਾਸ਼ੀ ਵਾਲਿਆਂ ਦੇ ਲਈ ਬੁੱਧ ਤੁਹਾਡੇ ਛੇਵੇਂ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਬੁੱਧ ਤੁਹਾਡੇ ਚੌਥੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਬੁੱਧ ਦੇ ਮੇਖ਼ ਰਾਸ਼ੀ ਵਿੱਚ ਪ੍ਰਵੇਸ਼ ਕਾਰਨ ਤੁਸੀਂ ਜੋ ਵੀ ਪੈਸਾ ਆਪਣੇ ਘਰ ਉੱਤੇ ਲਗਾਓਗੇ, ਉਸ ਦੇ ਮਾਧਿਅਮ ਤੋਂ ਤੁਹਾਨੂੰ ਚੰਗਾ ਲਾਭ ਪ੍ਰਾਪਤ ਹੋਵੇਗਾ।
ਕਰੀਅਰ ਦੇ ਲਿਹਾਜ਼ ਤੋਂ ਕੰਮ ਵਿੱਚ ਕੀਤੀ ਗਈ ਮਿਹਨਤ ਦਾ ਲਾਭ ਤੁਹਾਨੂੰ ਅਹੁਦੇ ਵਿੱਚ ਤਰੱਕੀ ਦੇ ਰੂਪ ਵਿੱਚ ਮਿਲਣ ਦੀ ਸੰਭਾਵਨਾ ਹੈ।
ਮਕਰ ਰਾਸ਼ੀ ਦੇ ਜਿਹੜੇ ਜਾਤਕ ਕਾਰੋਬਾਰ ਕਰਦੇ ਹਨ, ਉਹਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨਅੱਛਾ-ਖਾਸਾ ਲਾਭ ਕਮਾ ਸਕਣਗੇ, ਜਿਸ ਨਾਲ ਉਹ ਖੁਸ਼ ਨਜ਼ਰ ਆਉਣਗੇ।
ਆਰਥਿਕ ਜੀਵਨ ਵਿੱਚ ਇਹ ਜਾਤਕ ਭਾਗਸ਼ਾਲੀ ਸਾਬਤ ਹੋਣਗੇ, ਕਿਉਂਕਿ ਇਹ ਕਮਾਉਣ ਦੇ ਨਾਲ-ਨਾਲ ਬੱਚਤ ਵੀ ਕਰ ਸਕਣਗੇ।
ਪ੍ਰੇਮ ਜੀਵਨ ਵੱਲ ਵੇਖੀਏ ਤਾਂ ਇਹਨਾਂ ਜਾਤਕਾਂ ਦਾ ਆਪਣੇ ਸਾਥੀ ਦੇ ਨਾਲ ਰਿਸ਼ਤਾ ਪ੍ਰੇਮ ਅਤੇ ਆਨੰਦ ਭਰਿਆ ਰਹੇਗਾ। ਇਹਨਾਂ ਨੂੰ ਉਸ ਦੇ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।
ਮਕਰ ਰਾਸ਼ੀ ਵਾਲਿਆਂ ਦੀ ਸਿਹਤ ਚੰਗੀ ਰਹੇਗੀ ਅਤੇ ਇਹ ਫਿੱਟ ਦਿਖਣਗੇ। ਇਹਨਾਂ ਜਾਤਕਾਂ ਨੂੰ ਆਪਣੀ ਮਾਂ ਦੇ ਨਾਲ ਸਮਾਂ ਬਿਤਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਪਾਅ: ਸ਼ਨੀਵਾਰ ਦੇ ਦਿਨ ਹਨੂੰਮਾਨ ਜੀ ਦੇ ਲਈ ਹਵਨ ਕਰਵਾਓ।
ਕੁੰਭ ਰਾਸ਼ੀ ਵਾਲਿਆਂ ਦੇ ਲਈ ਬੁੱਧ ਤੁਹਾਡੇ ਪੰਜਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਬੁੱਧ ਤੁਹਾਡੇ ਤੀਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ। ਬੁੱਧ ਦੇ ਮੇਖ਼ ਰਾਸ਼ੀ ਵਿੱਚ ਗੋਚਰ ਦੇ ਕਾਰਨ ਤੁਹਾਨੂੰ ਤਰੱਕੀ ਪ੍ਰਾਪਤ ਕਰਨ ਵਿੱਚ ਦੇਰ ਹੋ ਸਕਦੀ ਹੈ।
ਕਰੀਅਰ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਤੋਂ ਕੰਮ ਵਿੱਚ ਗਲਤੀਆਂ ਹੋਣ ਦੀ ਸੰਭਾਵਨਾ ਹੈ ਅਤੇ ਇਹ ਨੌਕਰੀ ਵਿੱਚ ਵੱਧਦੇ ਦਬਾਅ ਅਤੇ ਰੁਝੇਵੇਂ ਕਾਰਨ ਹੋ ਸਕਦਾ ਹੈ। ਇਸ ਕਾਰਨ ਤੁਹਾਨੂੰ ਕਰੀਅਰ ਦੇ ਖੇਤਰ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਿਹੜੇ ਜਾਤਕ ਕਾਰੋਬਾਰ ਕਰਦੇ ਹਨ ਉਹਨਾਂ ਨੂੰਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਔਸਤ ਲਾਭ ਪ੍ਰਾਪਤ ਹੋਵੇਗਾ। ਨਾਲ ਹੀ ਨੁਕਸਾਨ ਹੋਣ ਦੀ ਵੀ ਸੰਭਾਵਨਾ ਹੈ।
ਆਰਥਿਕ ਜੀਵਨ ਵਿੱਚ ਕੁੰਭ ਰਾਸ਼ੀ ਦੇ ਜਾਤਕਾਂ ਦੇ ਸਾਹਮਣੇ ਕਾਫੀ ਖਰਚੇ ਆ ਸਕਦੇ ਹਨ ਅਤੇ ਇਹਨਾਂ ਨੂੰ ਆਪਣੀ ਸੰਤਾਨ ਦੀ ਸਿਹਤ ਉੱਤੇ ਵੀ ਪੈਸਾ ਖਰਚ ਕਰਨਾ ਪੈ ਸਕਦਾ ਹੈ।
ਰਿਸ਼ਤਿਆਂ ਦੇ ਪੱਖ ਤੋਂ ਦੇਖੀਏ ਤਾਂ ਬੁੱਧ ਗੋਚਰ ਦੇ ਦੌਰਾਨ ਤੁਹਾਡਾ ਧਿਆਨ ਰਿਸ਼ਤੇ ਤੋਂ ਥੋੜਾ ਹਟ ਸਕਦਾ ਹੈ, ਕਿਉਂਕਿ ਤੁਹਾਨੂੰ ਸਾਥੀ ਦੇ ਨਾਲ ਵਿਵਾਦਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਤੁਹਾਨੂੰ ਤਣਾਅ ਹੋ ਸਕਦਾ ਹੈ।
ਕੁੰਭ ਰਾਸ਼ੀ ਦੇ ਜਾਤਕਾਂ ਨੂੰ ਇਸ ਅਵਧੀ ਦੇ ਦੌਰਾਨ ਪੈਰਾਂ ਵਿੱਚ ਦਰਦ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।
ਉਪਾਅ: ਹਰ ਰੋਜ਼ "ॐ ਵਾਯੂਪੁੱਤਰਾਯ ਨਮਹ:" ਦਾ ਜਾਪ ਕਰੋ।
ਮੀਨ ਰਾਸ਼ੀ ਦੇ ਜਾਤਕਾਂ ਦੇ ਲਈ ਬੁੱਧ ਤੁਹਾਡੇ ਚੌਥੇ ਅਤੇ ਸੱਤਵੇਂ ਘਰ ਦਾ ਸੁਆਮੀ ਹੈ। ਬੁੱਧ ਹੁਣ ਤੁਹਾਡੇ ਦੂਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਬੁੱਧ ਦੇ ਮੇਖ਼ ਵਿੱਚ ਪ੍ਰਵੇਸ਼ ਦੇ ਦੌਰਾਨ ਤੁਹਾਨੂੰ ਜੀਵਨਸਾਥੀ ਦੇ ਨਾਲ ਸਮੱਸਿਆਵਾਂ ਨਾਲ ਜੂਝਣਾ ਪੈ ਸਕਦਾ ਹੈ। ਨਾਲ ਹੀ ਬਿਜ਼ਨਸ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਕਰੀਅਰ ਦੇ ਲਿਹਾਜ਼ ਤੋਂ ਦੇਖੀਏ ਤਾਂਬੁੱਧ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੀਅਵਧੀ ਦੇ ਦੌਰਾਨ ਨੌਕਰੀ ਵਿੱਚ ਤੁਹਾਡੀ ਸਥਿਤੀ ਜ਼ਿਆਦਾ ਚੰਗੀ ਨਾ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਤੁਹਾਡੇ ਉੱਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੋ ਸਕਦਾ ਹੈ।
ਆਰਥਿਕ ਜੀਵਨ ਦੇ ਪੱਖ ਤੋਂ, ਬੁੱਧ ਦਾ ਇਹ ਗੋਚਰ ਤੁਹਾਡੇ ਲਈ ਕਾਫੀ ਮਾਤਰਾ ਵਿੱਚ ਖਰਚੇ ਲੈ ਕੇ ਆ ਸਕਦਾ ਹੈ, ਜੋ ਕਿ ਬੇਕਾਰ ਦੇ ਹੋ ਸਕਦੇ ਹਨ।
ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਇਸ ਦੌਰਾਨ ਕੰਮ ਵਿੱਚ ਲਾਪਰਵਾਹੀ ਵਰਤਣ ਦੇ ਕਾਰਨ ਨੁਕਸਾਨ ਝੱਲਣਾ ਪੈ ਸਕਦਾ ਹੈ।
ਪ੍ਰੇਮ ਜੀਵਨ ਬਾਰੇ ਗੱਲ ਕਰੀਏ ਤਾਂ ਮੀਨ ਰਾਸ਼ੀ ਵਾਲਿਆਂ ਦਾ ਰਿਸ਼ਤਾ ਆਪਣੇ ਸਾਥੀ ਦੇ ਨਾਲ ਜ਼ਿਆਦਾ ਚੰਗਾ ਨਾ ਰਹਿਣ ਦੀ ਸੰਭਾਵਨਾ ਹੈ।
ਬੁੱਧ ਗੋਚਰ ਦੇ ਦੌਰਾਨ ਇਸ ਰਾਸ਼ੀ ਦੇ ਜਾਤਕਾਂ ਨੂੰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਪਾਅ: ਵੀਰਵਾਰ ਦੇ ਦਿਨ ਕਿਸੇ ਬਜ਼ੁਰਗ ਬ੍ਰਾਹਮਣ ਨੂੰ ਦਾਨ ਦਿਓ।
ਮੀਨ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ
ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।
ਧੰਨਵਾਦ !