29 ਜੂਨ 2024 ਦੀ ਰਾਤ 11:40 ਵਜੇ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋ ਜਾਵੇਗਾ। ਐਸਟ੍ਰੋਸੇਜ ਦਾ ਇਹ ਖਾਸ ਲੇਖ਼ ਤੁਹਾਨੂੰ ਸੂਰਜ ਦੇ ਪੁੱਤਰ ਅਤੇ ਕਰਮ ਫਲ਼ ਦਾਤਾ ਸ਼ਨੀ ਮਹਾਰਾਜ ਦੇ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਨਾਲ ਸਬੰਧਤ ਸਾਰੀ ਜਾਣਕਾਰੀ ਪ੍ਰਦਾਨ ਕਰੇਗਾ। ਨਾਲ ਹੀ 12 ਰਾਸ਼ੀਆਂ ਉੱਤੇ ਪੈਣ ਵਾਲੇ ਇਸ ਦੇ ਪ੍ਰਭਾਵ ਤੋਂ ਵੀ ਜਾਣੂ ਕਰਵਾਏਗਾ। ਜਿਵੇਂ ਕਿ ਅਸੀਂ ਸਾਰੇ ਇਹ ਚੰਗੀ ਤਰਾਂ ਜਾਣਦੇ ਹਾਂ ਕਿ ਸ਼ਨੀ ਗ੍ਰਹਿ ਦੀ ਚਾਲ, ਦਸ਼ਾ ਜਾਂ ਸਥਿਤੀ ਵਿੱਚ ਹੋਣ ਵਾਲਾ ਪਰਿਵਰਤਨ ਸੰਸਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਸਭ ਰਾਸ਼ੀਆਂ ਉੱਤੇ ਪੈਣ ਵਾਲੇ ਸ਼ਨੀ ਦੇ ਵੱਕਰੀ ਹੋਣ ਦੇ ਸ਼ੁਭ-ਅਸ਼ੁਭ ਪ੍ਰਭਾਵ ਦੇ ਬਾਰੇ ਵਿੱਚ ਜਾਣਨ ਦੇ ਲਈ ਇਸ ਲੇਖ਼ ਨੂੰ ਅੰਤ ਤੱਕ ਪੜ੍ਹਨਾ ਜਾਰੀ ਰੱਖੋ।
ਦੇਸ਼ ਦੇ ਜਾਣੇ-ਮਾਣੇ ਅਤੇ ਵਿਦਵਾਨ ਜੋਤਸ਼ੀਆਂ ਨਾਲ਼ ਫੋਨ ‘ਤੇ ਗੱਲ ਕਰੋ ਅਤੇ ਜਾਣੋ ਸ਼ਨੀ ਦੇ ਵੱਕਰੀ ਹੋਣ ਦਾ ਆਪਣੇ ਜੀਵਨ ‘ਤੇ ਪ੍ਰਭਾਵ
ਹਾਲਾਂਕਿ ਸਾਲ 2024 ਵਿੱਚ ਸ਼ਨੀ ਦੇਵ ਕੁੰਭ ਰਾਸ਼ੀ ਵਿੱਚ ਹੀ ਰਹੇਗਾ ਅਤੇ ਇਸ ਦੇ ਨਤੀਜੇ ਵੱਜੋਂ ਇਸ ਸਾਲ ਸ਼ਨੀ ਦਾ ਕੋਈ ਗੋਚਰ ਨਹੀਂ ਹੋਵੇਗਾ। ਪਰ ਸਾਲ 2024 ਵਿੱਚ ਸ਼ਨੀ ਗ੍ਰਹਿ ਆਪਣੀ ਵੱਕਰੀ ਅਤੇ ਮਾਰਗੀ ਚਾਲ ਦੇ ਅਧਾਰ ‘ਤੇ ਜਾਤਕਾਂ ਨੂੰ ਨਤੀਜੇ ਦੇਵੇਗਾ। ਇਸ ਸਾਲ ਕੁੰਭ ਰਾਸ਼ੀ ਵਿੱਚ ਇਹ ਅਸਤ ਵੀ ਹੋਵੇਗਾ ਅਤੇ ਉਦੇ ਵੀ ਹੋਵੇਗਾ। ਇਸ ਦੇ ਨਤੀਜੇ ਵੱਜੋਂ, ਇਹ ਜਾਤਕਾਂ ਨੂੰ ਜੀਵਨ ਵਿੱਚ ਚੰਗੇ ਅਤੇ ਬੁਰੇ ਦੋਵੇਂ ਤਰ੍ਹਾਂ ਦੇ ਫਲ਼ ਪ੍ਰਦਾਨ ਕਰੇਗਾ। ਦੱਸ ਦੇਈਏ ਕਿ ਇਹ ਭਵਿੱਖਬਾਣੀ ਚੰਦਰ ਰਾਸ਼ੀ ਉੱਤੇ ਅਧਾਰਿਤ ਹੈ। ਇਸ ਲਈ ਤੁਸੀਂ ਆਪਣੀ ਜਨਮ ਕੁੰਡਲੀ ਵਿੱਚ ਸ਼ਨੀ ਦੀ ਸਥਿਤੀ ਦੀ ਮੱਦਦ ਨਾਲ ਸਟੀਕ ਭਵਿੱਖਬਾਣੀ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।
ਵੈਦਿਕ ਜੋਤਿਸ਼ ਵਿੱਚ ਸ਼ਨੀ ਨੂੰ ਪ੍ਰਤੀਬੱਧਤਾ ਦਾ ਗ੍ਰਹਿ ਮੰਨਿਆ ਜਾਂਦਾ ਹੈ। ਉਹ ਅਧਿਆਪਕ ਹੈ ਅਤੇ ਵਿਅਕਤੀ ਨੂੰ ਅਨੁਸ਼ਾਸਨ ਨਾਲ ਜੀਵਨ ਜਿਊਣਾ ਸਿਖਾਉਂਦਾ ਹੈ। ਇਹਨਾਂ ਗੁਣਾਂ ਦੇ ਆਧਾਰ ਉੱਤੇ ਵਿਅਕਤੀ ਆਪਣੇ ਜੀਵਨ ਵਿੱਚ ਰੋਜ਼ਾਨਾ ਦੇ ਟੀਚਿਆਂ ਨੂੰ ਪੂਰਾ ਕਰ ਸਕਦਾ ਹੈ।
ਸ਼ਨੀ ਮਹਾਰਾਜ ਵਿਅਕਤੀ ਨੂੰ ਜੀਵਨ ਵਿੱਚ ਸਮੇਂ ਦਾ ਪਾਬੰਦ ਅਤੇ ਨਿਆਂ-ਪਸੰਦ ਬਣਾਉਂਦਾ ਹੈ। ਇਹ ਸਾਨੂੰ ਜੀਵਨ ਦੇ ਮਹੱਤਵਪੂਰਣ ਸਬਕ ਸਿਖਾਉਂਦਾ ਹੈ ਅਤੇ ਊਰਜਾ ਪ੍ਰਦਾਨ ਕਰਦਾ ਹੈ। ਨਾਲ ਹੀ ਸ਼ਨੀ ਗ੍ਰਹਿ ਇਹ ਸੁਨਿਸ਼ਚਿਤ ਕਰਦਾ ਹੈ ਕਿ ਵਿਅਕਤੀ ਆਪਣੀ ਊਰਜਾ ਦਾ ਇਸਤੇਮਾਲ ਸਹੀ ਦਿਸ਼ਾ ਵਿੱਚ ਕਰੇ। ਜੇਕਰ ਤੁਸੀਂ ਆਪਣੀ ਊਰਜਾ ਦਾ ਚੰਗਾ ਉਪਯੋਗ ਕਰਦੇ ਹੋ, ਤਾਂ ਤੁਹਾਨੂੰ ਕਾਰਜਾਂ ਵਿੱਚ ਸਕਾਰਾਤਮਕ ਨਤੀਜੇ ਮਿਲਦੇ ਹਨ ਅਤੇ ਜੇਕਰ ਤੁਸੀਂ ਊਰਜਾ ਦਾ ਇਸਤੇਮਾਲ ਗਲਤ ਕੰਮਾਂ ਜਾਂ ਗਲਤ ਦਿਸ਼ਾ ਵਿੱਚ ਕਰਦੇ ਹੋ, ਤਾਂ ਤੁਹਾਨੂੰ ਉਹਨਾਂ ਕੰਮਾਂ ਦੇ ਨਕਾਰਾਤਮਕ ਨਤੀਜੇ ਪ੍ਰਾਪਤ ਹੁੰਦੇ ਹਨ। ਸ਼ਨੀ ਦੇਵ ਤੁਹਾਨੂੰ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਲਈ ਦ੍ਰਿੜ ਸੰਕਲਪ ਵਾਲ਼ਾ ਵਿਅਕਤੀ ਬਣਾਓਣ ਦਾ ਕੰਮ ਕਰਦਾ ਹੈ। ਆਓ ਹੁਣ ਤੁਹਾਨੂੰ ਦੱਸਦੇ ਹਾਂ ਕਿ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋ ਕੇ ਮਨੁੱਖੀ ਜੀਵਨ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਵਪਾਰ, ਨੌਕਰੀ, ਵਿਆਹ, ਪ੍ਰੇਮ, ਸੰਤਾਨ, ਪੜ੍ਹਾਈ, ਸਿਹਤ ਆਦਿ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰੇਗਾ ਅਤੇ ਕੀ ਇਹ ਸ਼ੁਭ ਨਤੀਜੇ ਪ੍ਰਦਾਨ ਕਰੇਗਾ ਜਾਂ ਨਹੀਂ।
To Read in English Click Here: Saturn Retrograde In Aquarius (29 June 2024)
ਇੱਥੇ ਦਿੱਤੀ ਗਈ ਭਵਿੱਖਬਾਣੀ ਤੁਹਾਡੀ ਚੰਦਰ ਰਾਸ਼ੀ ‘ਤੇ ਅਧਾਰਿਤ ਹੈ। ਜੇਕਰ ਤੁਹਾਨੂੰ ਆਪਣੀ ਚੰਦਰ ਰਾਸ਼ੀ ਨਹੀਂ ਪਤਾ ਹੈ, ਤਾਂ ਸਾਡੇ ਚੰਦਰ ਰਾਸ਼ੀ ਕੈਲਕੁਲੇਟਰ ਦੀ ਮੱਦਦ ਨਾਲ਼ ਤੁਸੀਂ ਆਪਣੀ ਚੰਦਰ ਰਾਸ਼ੀ ਮੁਫ਼ਤ ਵਿੱਚ ਜਾਣ ਸਕਦੇ ਹੋ।
ਮੇਖ਼ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਦੇਵ ਤੁਹਾਡੇ ਦਸਵੇਂ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਕਰੀਅਰ ਬਾਰੇ ਗੱਲ ਕਰੀਏ ਤਾਂ ਜਿਹੜੇ ਜਾਤਕ ਨੌਕਰੀ ਕਰਦੇ ਹਨ, ਉਹਨਾਂ ਦੇ ਲਈ ਸ਼ਨੀ ਦਾ ਵੱਕਰੀ ਹੋਣਾ ਅਨੁਕੂਲ ਕਿਹਾ ਜਾਵੇਗਾ। ਇਸ ਅਵਧੀ ਦੇ ਦੌਰਾਨ ਤੁਸੀਂ ਨੌਕਰੀ ਵਿੱਚ ਬਹੁਤ ਸਾਰੀਆਂ ਪਰੇਸ਼ਾਨੀਆਂ ਹੋਣ ਦੇ ਬਾਵਜੂਦ ਵੀ ਚੰਗੀ ਤਰੱਕੀ ਹਾਸਿਲ ਕਰੋਗੇ।
ਇਸ ਰਾਸ਼ੀ ਦੇ ਜਿਹੜੇ ਜਾਤਕ ਆਪਣਾ ਵਪਾਰ ਕਰਦੇ ਹਨ, ਉਹਨਾਂ ਨੂੰ ਸ਼ਨੀ ਦੇ ਵੱਕਰੀ ਹੋਣ ਦੇ ਦੌਰਾਨ ਚੰਗਾ ਲਾਭ ਪ੍ਰਾਪਤ ਹੋਵੇਗਾ। ਪਰ ਉਹਨਾਂ ਨੂੰ ਮਿਲਣ ਵਾਲਾ ਮੁਨਾਫਾ ਬਹੁਤ ਜ਼ਿਆਦਾ ਨਾ ਹੋਣ ਦੀ ਸੰਭਾਵਨਾ ਹੈ।
ਮੇਖ਼ ਰਾਸ਼ੀ ਵਾਲਿਆਂ ਨੂੰ ਆਰਥਿਕ ਜੀਵਨ ਵਿੱਚ ਧਨ-ਪ੍ਰਾਪਤੀ ਦੇ ਰਸਤੇ ਵਿੱਚ ਸਮੱਸਿਆਵਾਂ ਅਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪ੍ਰੇਮ ਜੀਵਨ ਵਿੱਚ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਬਿਹਤਰ ਤਾਲਮੇਲ ਹੋਣ ਦੇ ਬਾਵਜੂਦ ਵੀ ਤੁਹਾਡੇ ਦੋਹਾਂ ਵਿਚਕਾਰ ਆਪਸੀ ਬਹਿਸ ਹੋ ਸਕਦੀ ਹੈ। ਇਸ ਲਈ ਇਸ ਤੋਂ ਬਚਣ ਦੀ ਕੋਸ਼ਿਸ਼ ਕਰੋ।
ਸਿਹਤ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੇ ਦੌਰਾਨ ਤੁਸੀਂ ਚੰਗੀ ਸਿਹਤ ਦਾ ਆਨੰਦ ਲੈਂਦੇ ਹੋਏ ਦਿਖੋਗੇ, ਪਰ ਤੁਹਾਨੂੰ ਸਰਦੀ-ਖਾਂਸੀ ਪਰੇਸ਼ਾਨ ਕਰ ਸਕਦੀ ਹੈ।
ਉਪਾਅ: ਹਰ ਰੋਜ਼ “ॐ ਨਮੋ ਨਾਰਾਇਣ” ਦਾ 21 ਵਾਰ ਜਾਪ ਕਰੋ।
ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਦੇ ਲਈ ਕੁੰਡਲੀ ਵਿੱਚ ਸ਼ਨੀ ਗ੍ਰਹਿ ਨੌਵੇਂ ਅਤੇ ਦਸਵੇਂ ਘਰ ਦਾ ਸੁਆਮੀ ਹੈ, ਜੋ ਹੁਣ ਤੁਹਾਡੇ ਦਸਵੇਂ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਸ਼ਨੀ ਦੇਵ ਦੀ ਇਸ ਸਥਿਤੀ ਦੇ ਕਾਰਨ ਤੁਹਾਨੂੰ ਕਰੀਅਰ ਦੇ ਖੇਤਰ ਵਿੱਚ ਕੁਝ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਨਾਲ ਹੀ ਪਰਿਵਾਰ ਦੇ ਵਿਕਾਸ ਦੇ ਸਬੰਧ ਵਿੱਚ ਵੀ ਕੁਝ ਅਜਿਹੇ ਹੀ ਨਤੀਜੇ ਮਿਲ ਸਕਦੇ ਹਨ।
ਨੌਕਰੀ ਵਿੱਚ ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਉੱਤੇ ਕੰਮ ਦਾ ਬੋਝ ਵੱਧ ਸਕਦਾ ਹੈ, ਜਿਸ ਕਾਰਨ ਉਹਨਾਂ ਦੀ ਊਰਜਾ ਅਤੇ ਸਮਾਂ ਦੋਵੇਂ ਲੱਗ ਸਕਦੇ ਹਨ।
ਕਾਰੋਬਾਰ ਦੀ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਕਾਰੋਬਾਰ ਵਿੱਚ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲ ਸਕਦੀ ਹੈ ਅਤੇ ਅਜਿਹੇ ਵਿੱਚ ਇਹਨਾਂ ਦੇ ਹੱਥੋਂ ਕੁਝ ਚੰਗੇ ਮੌਕੇ ਵੀ ਨਿੱਕਲ ਸਕਦੇ ਹਨ।
ਆਰਥਿਕ ਜੀਵਨ ਦੇ ਲਿਹਾਜ਼ ਤੋਂ ਦੇਖੀਏ ਤਾਂ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋ ਕੇ ਤੁਹਾਡੇ ਲਈ ਚੰਗਾ ਧਨ-ਲਾਭ ਲੈ ਕੇ ਆਵੇਗਾ। ਪਰ ਫੇਰ ਵੀ ਤੁਸੀਂ ਬੱਚਤ ਕਰਨ ਵਿੱਚ ਅਸਫਲ ਹੋ ਸਕਦੇ ਹੋ।
ਪ੍ਰੇਮ ਜੀਵਨ ਵੱਲ ਵੇਖੀਏ, ਤਾਂ ਇਹਨਾਂ ਜਾਤਕਾਂ ਦਾ ਵਿਵਹਾਰ ਆਪਣੇ ਸਾਥੀ ਦੇ ਪ੍ਰਤੀ ਚੰਗਾ ਰਹੇਗਾ। ਹਾਲਾਂਕਿ ਰਿਸ਼ਤਿਆਂ ਵਿੱਚ ਉਤਾਰ-ਚੜ੍ਹਾਅ ਬਣੇ ਰਹਿ ਸਕਦੇ ਹਨ।
ਸਿਹਤ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਬ੍ਰਿਸ਼ਭ ਰਾਸ਼ੀ ਵਾਲਿਆਂ ਨੂੰ ਅੱਖਾਂ ਵਿੱਚ ਜਲਣ ਅਤੇ ਇਨਫੈਕਸ਼ਨ ਦੀ ਸ਼ਿਕਾਇਤ ਹੋ ਸਕਦੀ ਹੈ।
ਉਪਾਅ: ਹਰ ਰੋਜ਼ ਲਲਿਤਾ ਸਹਸਤਰਨਾਮ ਦਾ ਜਾਪ ਕਰੋ।
ਬ੍ਰਿਸ਼ਭ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ
ਮਿਥੁਨ ਰਾਸ਼ੀ ਵਾਲਿਆਂ ਦੇ ਲਈ ਸ਼ਨੀ ਤੁਹਾਡੇ ਅੱਠਵੇਂ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਨੌਵੇਂ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਇਸ ਦੇ ਨਤੀਜੇ ਵੱਜੋਂ, ਸੰਭਵ ਹੈ ਕਿ ਇਸ ਸਮੇਂ ਤੁਹਾਨੂੰ ਕਿਸਮਤ ਦਾ ਸਾਥ ਨਾ ਮਿਲੇ ਅਤੇ ਅਜਿਹੇ ਵਿੱਚ ਤੁਹਾਡੇ ਅੰਦਰ ਆਤਮਵਿਸ਼ਵਾਸ ਦੀ ਕਮੀ ਦਿਖ ਸਕਦੀ ਹੈ।
ਮਿਥੁਨ ਰਾਸ਼ੀ ਵਾਲਿਆਂ ਲਈ, ਮੌਜੂਦਾ ਨੌਕਰੀ ਵਿੱਚ ਕੁਝ ਸੁਨਹਿਰੇ ਮੌਕੇ ਹੱਥੋਂ ਨਿੱਕਲ ਸਕਦੇ ਹਨ। ਨਾਲ ਹੀ, ਕਾਰਜ ਸਥਾਨ ਵਿੱਚ ਤੁਹਾਡੇ ਮਾਣ-ਸਨਮਾਣ ਵਿੱਚ ਕਮੀ ਆਓਣ ਦੀ ਸੰਭਾਵਨਾ ਹੈ ਅਤੇ ਸੰਭਵ ਹੈ ਕਿ ਕੰਮ ਵਿੱਚ ਕੀਤੀ ਗਈ ਮਿਹਨਤ ਦੇ ਲਈ ਵੀ ਤੁਹਾਨੂੰ ਪਹਿਚਾਣ ਨਾ ਮਿਲੇ।
ਜਿਹੜੇ ਜਾਤਕ ਆਪਣਾ ਕਾਰੋਬਾਰ ਕਰਦੇ ਹਨ, ਉਹ ਆਨਸਾਈਟ ਬਿਜ਼ਨਸ ਵਿੱਚ ਮਿਲਣ ਵਾਲੇ ਨਵੇਂ ਮੌਕਿਆਂ ਦਾ ਲਾਭ ਨਹੀਂ ਲੈ ਸਕਣਗੇ, ਜਿਸ ਕਾਰਨ ਉਹ ਭਾਰੀ ਲਾਭ ਕਮਾਓਣ ਵਿੱਚ ਪਿੱਛੇ ਰਹਿ ਸਕਦੇ ਹਨ।
ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੀ ਅਵਧੀ ਦੇ ਦੌਰਾਨ ਤੁਹਾਨੂੰ ਕਿਸੇ ਯਾਤਰਾ ਦੇ ਦੌਰਾਨ ਧਨ ਦੀ ਹਾਨੀ ਕਰਵਾ ਸਕਦਾ ਹੈ, ਜਿਸ ਕਾਰਨ ਤੁਸੀਂ ਪੈਸਾ ਬਚਾਓਣ ਵਿੱਚ ਸਫਲ ਨਹੀਂ ਹੋ ਸਕੋਗੇ।
ਪ੍ਰੇਮ ਜੀਵਨ ਦੀ ਗੱਲ ਕਰੀਏ ਤਾਂ ਪਰਿਵਾਰ ਵਿੱਚ ਚੱਲ ਰਹੀ ਕਿਸੇ ਸਮੱਸਿਆ ਦੇ ਕਾਰਨ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਤਿੱਖੀ ਬਹਿਸ ਜਾ ਮਤਭੇਦ ਹੋਣ ਦੀ ਸੰਭਾਵਨਾ ਹੈ।
ਮਿਥੁਨ ਰਾਸ਼ੀ ਦੇ ਜਾਤਕਾਂ ਨੂੰ ਪੈਰਾਂ ਵਿੱਚ ਦਰਦ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ।
ਉਪਾਅ: ਹਰ ਰੋਜ਼ ਵਿਸ਼ਣੂੰ ਸਹਸਤਰਨਾਮ ਦਾ ਜਾਪ ਕਰੋ।
ਕਰਕ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਦੇਵ ਤੁਹਾਡੇ ਸੱਤਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਹੈ, ਜੋ ਕਿ ਹੁਣ ਤੁਹਾਡੇ ਅੱਠਵੇਂ ਘਰ ਵਿੱਚ ਵੱਕਰੀ ਹੋ ਰਿਹਾ ਹੈ।
ਸ਼ਨੀ ਦੇ ਅੱਠਵੇਂ ਘਰ ਵਿੱਚ ਵੱਕਰੀ ਹੋਣ ਨਾਲ ਇਹਨਾਂ ਜਾਤਕਾਂ ਨੂੰ ਅਣਕਿਆਸੇ ਰੂਪ ਨਾਲ ਲਾਭ ਦੀ ਪ੍ਰਾਪਤੀ ਹੋਵੇਗੀ। ਨਾਲ ਹੀ ਅਚਾਨਕ ਹੀ ਤੁਹਾਡਾ ਜੀਵਨ ਵਿਕਾਸ ਦੇ ਰਸਤੇ ਉੱਤੇ ਅੱਗੇ ਵਧੇਗਾ।
ਕਰੀਅਰ ਵੱਲ ਦੇਖੀਏ ਤਾਂ ਇਸ ਅਵਧੀ ਦੇ ਦੌਰਾਨ ਨੌਕਰੀ ਵਿੱਚ ਕੁਝ ਬਿਹਤਰੀਨ ਮੌਕੇ ਤੁਹਾਡੇ ਹੱਥੋਂ ਨਿੱਕਲ ਸਕਦੇ ਹਨ। ਇਸ ਤੋਂ ਇਲਾਵਾ ਕਾਰਜ ਸਥਾਨ ਵਿੱਚ ਤੁਹਾਨੂੰ ਕੁਝ ਅਣਸੁਖਾਵੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਾਰੋਬਾਰ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਸ਼ਨੀ ਦੀ ਵੱਕਰੀ ਸਥਿਤੀ ਨੂੰ ਤੁਹਾਡੇ ਕਾਰੋਬਾਰ ਦੇ ਲਈ ਚੰਗਾ ਨਹੀਂ ਕਿਹਾ ਜਾ ਸਕਦਾ, ਕਿਉਂਕਿ ਤੁਹਾਡੇ ਕਾਰੋਬਾਰ ਵਿੱਚ ਗਿਰਾਵਟ ਆਓਣ ਦੀ ਸੰਭਾਵਨਾ ਹੈ। ਨਾਲ ਹੀ ਹਾਨੀ ਵੀ ਹੋ ਸਕਦੀ ਹੈ।
ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਕਿਸੇ ਯਾਤਰਾ ਦੇ ਦੌਰਾਨ ਲਾਪਰਵਾਹੀ ਦੇ ਕਾਰਨ ਤੁਹਾਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਲਈ ਤੁਹਾਨੂੰ ਸਾਵਧਾਨ ਰਹਿਣਾ ਪਵੇਗਾ।
ਪ੍ਰੇਮ ਜੀਵਨ ਵਿੱਚ ਜੀਵਨਸਾਥੀ ਦੇ ਨਾਲ ਰਿਸ਼ਤੇ ਵਿੱਚ ਉਤਾਰ-ਚੜ੍ਹਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਘਰ ਦਾ ਵਾਤਾਵਰਣ ਖਰਾਬ ਹੋ ਸਕਦਾ ਹੈ।
ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੀ ਅਵਧੀ ਦੇ ਦੌਰਾਨ ਇਹਨਾਂ ਜਾਤਕਾਂ ਨੂੰ ਪੈਰਾਂ ਵਿੱਚ ਦਰਦ ਦੀ ਸ਼ਿਕਾਇਤ ਵੀ ਹੋ ਸਕਦੀ ਹੈ, ਜੋ ਕਿ ਇਹਨਾਂ ਦੀ ਕਮਜ਼ੋਰ ਰੋਗ ਪ੍ਰਤੀਰੋਧਕ ਖਮਤਾ ਦਾ ਨਤੀਜਾ ਹੋ ਸਕਦੀ ਹੈ।
ਉਪਾਅ: ਹਰ ਰੋਜ਼ ਦੁਰਗਾ ਚਾਲੀਸਾ ਦਾ ਪਾਠ ਕਰੋ।
ਕਰਕ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।
ਸਿੰਘ ਰਾਸ਼ੀ ਵਾਲਿਆਂ ਦੇ ਲਈ ਸ਼ਨੀ ਮਹਾਰਾਜ ਤੁਹਾਡੇ ਛੇਵੇਂ ਅਤੇ ਸੱਤਵੇਂ ਘਰ ਦਾ ਸੁਆਮੀ ਹੈ। ਵਰਤਮਾਨ ਸਮੇਂ ਵਿੱਚ ਹੁਣ ਇਹ ਤੁਹਾਡੇ ਸੱਤਵੇਂ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਸ਼ਨੀ ਦੇਵ ਦੀ ਇਸ ਸਥਿਤੀ ਦੇ ਕਾਰਨ ਤੁਹਾਡਾ ਧਿਆਨ ਨਵੇਂ ਦੋਸਤ ਬਣਾਓਣ ਵੱਲ ਕੇਂਦਰਿਤ ਹੋਵੇਗਾ। ਪਰ ਇਸ ਸਮੇਂ ਚੰਗੀਆਂ ਚੀਜ਼ਾਂ ਹੋਣਾ ਸੰਭਵ ਨਹੀਂ ਹੋਵੇਗਾ।
ਕਰੀਅਰ ਦੇ ਖੇਤਰ ਵਿੱਚ ਤੁਹਾਨੂੰ ਕੰਮ ਦੇ ਸਿਲਸਿਲੇ ਵਿੱਚ ਬੇਕਾਰ ਦੀਆਂ ਯਾਤਰਾਵਾਂ ਦੇ ਲਈ ਜਾਣਾ ਪੈ ਸਕਦਾ ਹੈ ਅਤੇ ਸੰਭਵ ਹੈ ਕਿ ਇਹ ਤੁਹਾਨੂੰ ਪਸੰਦ ਨਾ ਆਵੇ।
ਕਾਰੋਬਾਰ ਕਰਨ ਵਾਲੇ ਸਿੰਘ ਰਾਸ਼ੀ ਦੇ ਜਾਤਕਾਂ ਨੂੰ ਕਾਰੋਬਾਰ ਵਿੱਚ ਕੁਝ ਅਸਫਲਤਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਉਹਨਾਂ ਨੂੰ ਸਾਵਧਾਨ ਹੋ ਕੇ ਚੱਲਣਾ ਚਾਹੀਦਾ ਹੈ।
ਪ੍ਰੇਮ ਜੀਵਨ ਵੱਲ ਵੇਖੀਏ ਤਾਂ ਤੁਹਾਡੇ ਰਿਸ਼ਤੇ ਵਿੱਚ ਜੀਵਨਸਾਥੀ ਦੇ ਨਾਲ ਈਗੋ ਨਾਲ ਜੁੜੀਆਂ ਸਮੱਸਿਆਵਾਂ ਜਨਮ ਲੈ ਸਕਦੀਆਂ ਹਨ ਅਤੇ ਅਜਿਹੇ ਵਿੱਚ ਤੁਸੀਂ ਥੋੜੇ ਪਰੇਸ਼ਾਨ ਹੋ ਸਕਦੇ ਹੋ।
ਸਿਹਤ ਦੀ ਦ੍ਰਿਸ਼ਟੀ ਤੋਂ ਦੇਖੀਏ ਤਾਂ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੀ ਅਵਧੀ ਦੇ ਦੌਰਾਨ ਇਹਨਾਂ ਜਾਤਕਾ ਨੂੰ ਗੋਡਿਆਂ ਵਿੱਚ ਦਰਦ ਹੋ ਸਕਦਾ ਹੈ।
ਉਪਾਅ: ਹਰ ਰੋਜ਼ “ॐ ਭਾਸਕਰਾਯ ਨਮਹ:” ਦਾ 19 ਵਾਰ ਜਾਪ ਕਰੋ।
ਕੰਨਿਆ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਤੁਹਾਡੀ ਰਾਸ਼ੀ ਦੇ ਪੰਜਵੇਂ ਘਰ ਅਤੇ ਛੇਵੇਂ ਘਰ ਦਾ ਸੁਆਮੀ ਹੈ। ਵਰਤਮਾਨ ਸਮੇਂ ਵਿੱਚ ਇਹ ਕੁੰਭ ਰਾਸ਼ੀ ਵਿੱਚ ਤੁਹਾਡੇ ਛੇਵੇਂ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਨਾਲ ਤੁਹਾਨੂੰ ਆਪਣੇ ਖਰਚਿਆਂ ਨੂੰ ਪੂਰਾ ਕਰਨ ਦੇ ਲਈ ਕਰਜ਼ਾ ਲੈਣਾ ਪੈ ਸਕਦਾ ਹੈ।
ਕਰੀਅਰ ਬਾਰੇ ਗੱਲ ਕਰੀਏ ਤਾਂ ਕਾਰਜ ਖੇਤਰ ਵਿੱਚ ਕੰਮ ਵਿੱਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਗਤੀ ਹੌਲ਼ੀ ਹੋ ਸਕਦੀ ਹੈ।
ਜਿਹੜੇ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਕਾਰੋਬਾਰ ਵਿੱਚ ਕੋਸ਼ਿਸ਼ਾਂ ਦੀ ਕਮੀ ਦੇ ਕਾਰਨ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲ ਸਕਦੀ ਹੈ।
ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਸ਼ਨੀ ਵੱਕਰੀ ਹੋਣ ਦੀ ਅਵਧੀ ਵਿੱਚ ਧਨ-ਹਾਨੀ ਹੋ ਸਕਦੀ ਹੈ, ਜਿਸ ਕਾਰਨ ਇਹ ਨਾਖੁਸ਼ ਦਿਖ ਸਕਦੇ ਹਨ।
ਸੰਭਾਵਨਾ ਹੈ ਕਿ ਜੀਵਨਸਾਥੀ ਦੇ ਨਾਲ ਤੁਸੀਂ ਅਚਾਨਕ ਕਿਸੇ ਬਹਿਸ ਜਾਂ ਵਿਵਾਦ ਵਿੱਚ ਫਸ ਸਕਦੇ ਹੋ, ਜਿਸ ਤੋਂ ਤੁਹਾਨੂੰ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।
ਸਿਹਤ ਵੱਲ ਵੇਖੀਏ ਤਾਂ ਇਹਨਾਂ ਜਾਤਕਾਂ ਨੂੰ ਆਪਣੀ ਸਿਹਤ ਨੂੰ ਬਿਹਤਰ ਬਣਾ ਕੇ ਰੱਖਣ ਦੇ ਲਈ ਦਵਾਈਆਂ ਦਾ ਸਹਾਰਾ ਲੈਣਾ ਪੈ ਸਕਦਾ ਹੈ। ਇਸ ਲਈ ਆਪਣਾ ਧਿਆਨ ਰੱਖੋ।
ਉਪਾਅ: ਹਰ ਰੋਜ਼ “ॐ ਨਮੋ ਨਾਰਾਇਣ” ਦਾ 41 ਵਾਰ ਜਾਪ ਕਰੋ।
ਕੰਨਿਆ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ
ਤੁਲਾ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਦੇਵ ਤੁਹਾਡੇ ਚੌਥੇ ਅਤੇ ਪੰਜਵੇਂ ਘਰ ਦਾ ਸੁਆਮੀ ਹੈ। ਵਰਤਮਾਨ ਸਮੇਂ ਵਿੱਚ ਇਹ ਤੁਹਾਡੇ ਪੰਜਵੇਂ ਘਰ ਵਿੱਚ ਹੀ ਵੱਕਰੀ ਹੋਵੇਗਾ।
ਇਸ ਦੇ ਨਤੀਜੇ ਵੱਜੋਂ, ਸ਼ਨੀ ਵੱਕਰੀ ਦੀ ਅਵਧੀ ਵਿੱਚ ਤੁਸੀਂ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਨਜ਼ਰ ਆ ਸਕਦੇ ਹੋ।
ਕਰੀਅਰ ਬਾਰੇ ਗੱਲ ਕਰੀਏ ਤਾਂ, ਕਾਰਜ ਸਥਾਨ ਵਿੱਚ ਤੁਹਾਡੀ ਬੁੱਧੀਮਾਨੀ ਨੂੰ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ, ਜੋ ਤੁਹਾਡੇ ਲਈ ਚਿੰਤਾ ਦਾ ਵਿਸ਼ਾ ਹੋਵੇਗਾ।
ਕਾਰੋਬਾਰ ਵੱਲ ਦੇਖੀਏ ਤਾਂ ਤੁਸੀਂ ਕਾਰੋਬਾਰ ਦੇ ਖੇਤਰ ਵਿੱਚ ਕੁਝ ਮੁਸ਼ਕਿਲ ਹਾਲਾਤਾਂ ਵਿੱਚ ਫਸ ਸਕਦੇ ਹੋ। ਅਜਿਹੇ ਵਿੱਚ ਤੁਸੀਂ ਸਮਝਦਾਰੀ ਵਿੱਚ ਨਾਲ ਫੈਸਲਾ ਲੈਣ ਵਿੱਚ ਸਫਲ ਨਹੀਂ ਹੋਵੋਗੇ।
ਆਰਥਿਕ ਜੀਵਨ ਵਿੱਚ ਤੁਹਾਨੂੰ ਪੈਸੇ ਦੀ ਕਮੀ ਦੀ ਸਮੱਸਿਆ ਪਰੇਸ਼ਾਨ ਕਰ ਸਕਦੀ ਹੈ ਅਤੇ ਇਸ ਦਾ ਕਾਰਨ ਸਹੀ ਬਜਟ ਨਾ ਬਣਾਓਣਾ ਹੋ ਸਕਦਾ ਹੈ।
ਪ੍ਰੇਮ ਜੀਵਨ ਵਿੱਚ ਇਹਨਾਂ ਜਾਤਕਾਂ ਨੂੰ ਈਗੋ ਨਾਲ ਜੁੜਿਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਦੇ ਕਾਰਨ ਇਹਨਾਂ ਦੀ ਆਪਣੇ ਜੀਵਨਸਾਥੀ ਨਾਲ ਬਹਿਸ ਹੋ ਸਕਦੀ ਹੈ।
ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੇ ਦੌਰਾਨ ਤੁਹਾਨੂੰ ਆਪਣੇ ਬੱਚਿਆਂ ਦੀ ਸਿਹਤ ਉੱਤੇ ਕਾਫੀ ਪੈਸਾ ਖਰਚ ਕਰਨਾ ਪੈ ਸਕਦਾ ਹੈ, ਜਿਸ ਕਾਰਨ ਤੁਸੀਂ ਚਿੰਤਾ ਵਿੱਚ ਨਜ਼ਰ ਆ ਸਕਦੇ ਹੋ।
ਉਪਾਅ: ਹਰ ਰੋਜ਼ “ॐ ਨਮੋ ਨਾਰਾਇਣ” ਦਾ 41 ਵਾਰ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਗ੍ਰਹਿ ਤੁਹਾਡੇ ਤੀਜੇ ਘਰ ਅਤੇ ਚੌਥੇ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਚੌਥੇ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਸ਼ਨੀ ਦੇ ਵੱਕਰੀ ਹੋਣ ਨਾਲ ਤੁਹਾਨੂੰ ਆਪਣੇ ਪਰਿਵਾਰ ਉੱਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਹਨਾਂ ਲੋਕਾਂ ਨੂੰ ਆਪਣੇ ਜੀਵਨ ਵਿੱਚ ਗਿਰਾਵਟ ਮਹਿਸੂਸ ਹੋ ਸਕਦੀ ਹੈ। ਨਾਲ ਹੀ ਤੁਹਾਡੀਆਂ ਸੁੱਖ-ਸੁਵਿਧਾਵਾਂ ਵਿੱਚ ਕਮੀ ਹੋ ਸਕਦੀ ਹੈ।
ਕਰੀਅਰ ਵਿੱਚ ਤੁਹਾਡੇ ਹੱਥ ਤੋਂ ਨੌਕਰੀ ਦੇ ਸੁਨਹਿਰੇ ਮੌਕੇ ਨਿੱਕਲ ਸਕਦੇ ਹਨ ਅਤੇ ਨਾਲ ਹੀ ਤੁਹਾਡੇ ਉੱਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੋ ਸਕਦਾ ਹੈ, ਜਿਸ ਨਾਲ ਤੁਹਾਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਕਾਰੋਬਾਰ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਲਾਭ ਤੋਂ ਜ਼ਿਆਦਾ ਹਾਨੀ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਤੁਹਾਨੂੰ ਆਪਣੇ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲ ਸਕਦੀ ਹੈ।
ਆਰਥਿਕ ਜੀਵਨ ਵਿੱਚ ਯਾਤਰਾ ਦੇ ਦੌਰਾਨ ਤੁਹਾਨੂੰ ਲਾਪਰਵਾਹੀ ਦੇ ਕਾਰਨ ਧਨ-ਹਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਿਸ਼ਤਿਆਂ ਦੇ ਪੱਖ ਤੋਂ ਦੇਖੀਏ ਤਾਂ ਤੁਸੀਂ ਜੀਵਨਸਾਥੀ ਦੇ ਨਾਲ ਅਣਚਾਹੇ ਵਿਵਾਦਾਂ ਵਿੱਚ ਫਸ ਸਕਦੇ ਹੋ, ਜੋ ਕਿ ਤੁਹਾਡੇ ਦੋਹਾਂ ਦੇ ਵਿਚਾਰਾਂ ਵਿੱਚ ਅੰਤਰ ਦਾ ਨਤੀਜਾ ਹੋ ਸਕਦਾ ਹੈ।
ਸਿਹਤ ਦੇ ਲਿਹਾਜ਼ ਤੋਂ ਦੇਖੀਏ ਤਾਂ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੇ ਦੌਰਾਨ ਤੁਹਾਨੂੰ ਵਾਹਨ ਚਲਾਉਂਦੇ ਸਮੇਂ ਬਹੁਤ ਸਾਵਧਾਨ ਰਹਿਣਾ ਪਵੇਗਾ, ਕਿਉਂਕਿ ਸੰਭਾਵਨਾ ਹੈ ਕਿ ਤੁਸੀਂ ਡਰਾਈਵਿੰਗ ਕਰਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਸਕਦੇ ਹੋ, ਜਿਸ ਕਾਰਨ ਤੁਹਾਡੇ ਪੈਰਾਂ ਵਿੱਚ ਸੋਜ ਆ ਸਕਦੀ ਹੈ।
ਉਪਾਅ: ਸ਼ਨੀਵਾਰ ਦੇ ਦਿਨ ਸ਼ਨੀ ਗ੍ਰਹਿ ਦੇ ਲਈ ਹਵਨ ਕਰਵਾਓ।
ਬ੍ਰਿਸ਼ਚਕ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਬ੍ਰਿਹਤ ਕੁੰਡਲੀ : ਜਾਣੋ ਗ੍ਰਹਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ
ਧਨੂੰ ਰਾਸ਼ੀ ਦੇ ਜਾਤਕਾਂ ਦੀ ਕੁੰਡਲੀ ਵਿੱਚ ਸ਼ਨੀ ਮਹਾਰਾਜ ਦੂਜੇ ਅਤੇ ਤੀਜੇ ਘਰ ਦਾ ਸੁਆਮੀ ਹੈ, ਜੋ ਹੁਣ ਤੁਹਾਡੇ ਤੀਜੇ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਇਸ ਦੇ ਨਤੀਜੇ ਵਜੋਂ ਇਹਨਾਂ ਜਾਤਕਾਂ ਨੂੰ ਆਪਣੇ ਵਿਕਾਸ ਉੱਤੇ ਧਿਆਨ ਕੇਂਦਰਿਤ ਕਰਨਾ ਪਵੇਗਾ। ਨਾਲ ਹੀ ਇਸ ਅਵਧੀ ਵਿੱਚ ਤੁਹਾਡਾ ਜ਼ਿਆਦਾਤਰ ਸਮਾਂ ਯਾਤਰਾਵਾਂ ਵਿੱਚ ਬੀਤੇਗਾ।
ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਨਾਲ ਕਰੀਅਰ ਦੇ ਖੇਤਰ ਵਿੱਚ ਮਿਲਣ ਵਾਲੇ ਲਾਭ ਤੁਹਾਨੂੰ ਔਸਤ ਰੂਪ ਤੋਂ ਪ੍ਰਾਪਤ ਹੋਣਗੇ, ਜਿਸ ਨਾਲ ਤੁਸੀਂ ਜ਼ਿਆਦਾ ਸੰਤੁਸ਼ਟ ਨਹੀਂ ਹੋਵੋਗੇ।
ਕਾਰੋਬਾਰ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਕਿਸੇ ਕੰਮ ਦੇ ਸਬੰਧ ਵਿੱਚ ਯਾਤਰਾ ਲਈ ਜਾਣਾ ਪੈ ਸਕਦਾ ਹੈ। ਪਰ ਇਹ ਯਾਤਰਾ ਤੁਹਾਡੇ ਲਈ ਫਲਦਾਇਕ ਨਾ ਰਹਿਣ ਦੀ ਸੰਭਾਵਨਾ ਹੈ।
ਆਰਥਿਕ ਜੀਵਨ ਵਿੱਚ ਘਰ-ਪਰਿਵਾਰ ਵਿੱਚ ਹੋਣ ਵਾਲੇ ਕਾਰਜਾਂ ਦੇ ਕਾਰਨ ਤੁਹਾਡੇ ਖਰਚਿਆਂ ਵਿੱਚ ਵਾਧਾ ਹੋ ਸਕਦਾ ਹੈ।
ਪ੍ਰੇਮ ਜੀਵਨ ਦੇ ਲਿਹਾਜ਼ ਤੋ ਸ਼ਨੀ ਦੀ ਵੱਕਰੀ ਸਥਿਤੀ ਤੁਹਾਡੇ ਲਈ ਜ਼ਿਆਦਾ ਚੰਗੀ ਨਹੀਂ ਕਹੀ ਜਾ ਸਕਦੀ, ਕਿਉਂਕਿ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਗੱਲਬਾਤ ਦੀ ਕਮੀ ਨਜ਼ਰ ਆ ਸਕਦੀ ਹੈ। ਅਜਿਹੇ ਵਿੱਚ ਤੁਹਾਡੇ ਰਿਸ਼ਤੇ ਤੋਂ ਖਿੱਚ ਗਾਇਬ ਰਹਿ ਸਕਦੀ ਹੈ।
ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਨਾਲ ਧਨੂੰ ਰਾਸ਼ੀ ਦੇ ਜਾਤਕ ਸਰਦੀ-ਖਾਂਸੀ ਦਾ ਸ਼ਿਕਾਰ ਹੋ ਸਕਦੇ ਹਨ, ਜਿਸ ਦਾ ਕਾਰਨ ਕਮਜ਼ੋਰ ਰੋਗ ਪ੍ਰਤੀਰੋਧਕ ਖਮਤਾ ਹੋ ਸਕਦੀ ਹੈ।
ਉਪਾਅ: ਹਰ ਰੋਜ਼ “ॐ ਮੰਗਲਾਯ ਨਮਹ:” ਦਾ 27 ਵਾਰ ਜਾਪ ਕਰੋ।
ਮਕਰ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਦੇਵ ਤੁਹਾਡਾ ਰਾਸ਼ੀ ਸੁਆਮੀ ਹੋਣ ਦੇ ਨਾਲ-ਨਾਲ ਤੁਹਾਡੇ ਲਗਨ/ਪਹਿਲੇ ਘਰ ਅਤੇ ਦੂਜੇ ਘਰ ਦਾ ਸੁਆਮੀ ਵੀ ਹੈ। ਹੁਣ ਇਹ ਤੁਹਾਡੇ ਦੂਜੇ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਅਜਿਹੇ ਵਿੱਚ ਸ਼ਨੀ ਵੱਕਰੀ ਹੋਣ ਦੀ ਅਵਧੀ ਵਿੱਚ ਤੁਸੀਂ ਆਪਣੇ ਪਰਿਵਾਰ ਦੇ ਨਾਲ ਜ਼ਿਆਦਾ ਸਮਾਂ ਬਿਤਾਓਗੇ। ਨਾਲ ਹੀ ਤੁਸੀਂ ਆਪਣੀ ਆਰਥਿਕ ਸਥਿਤੀ ਉੱਤੇ ਵੀ ਕੰਮ ਕਰਦੇ ਨਜ਼ਰ ਆਓਗੇ। ਹਾਲਾਂਕਿ ਇਹਨਾਂ ਜਾਤਕਾਂ ਨੂੰ ਸ਼ਬਦਾਂ ਦੀ ਚੋਣ ਕਰਦੇ ਸਮੇਂ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ।
ਕਰੀਅਰ ਬਾਰੇ ਗੱਲ ਕਰੀਏ ਤਾਂ ਇਸ ਦੌਰਾਨ ਨੌਕਰੀ ਵਿੱਚ ਅਚਾਨਕ ਹੀ ਤੁਹਾਡਾ ਤਬਾਦਲਾ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਤੁਸੀਂ ਅਸੰਤੁਸ਼ਟ ਹੋ ਸਕਦੇ ਹੋ।
ਜਿਨਾਂ ਜਾਤਕਾਂ ਦਾ ਆਪਣਾ ਕਾਰੋਬਾਰ ਹੈ, ਉਹਨਾਂ ਨੂੰ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲ ਸਕਦੀ ਹੈ ਅਤੇ ਇਸ ਨੂੰ ਸੰਭਾਲ ਸਕਣਾ ਉਹਨਾਂ ਲਈ ਮੁਸ਼ਕਿਲ ਹੋ ਸਕਦਾ ਹੈ।
ਆਰਥਿਕ ਜੀਵਨ ਵਿੱਚ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਦੇ ਦੌਰਾਨ ਮਕਰ ਰਾਸ਼ੀ ਦੇ ਜਾਤਕ ਪੈਸੇ ਦੀ ਬੱਚਤ ਕਰਨ ਵਿੱਚ ਨਾਕਾਮ ਹੋ ਸਕਦੇ ਹਨ। ਇਸ ਕਾਰਨ ਉਹ ਚਿੰਤਾ ਵਿੱਚ ਨਜ਼ਰ ਆ ਸਕਦੇ ਹਨ।
ਰਿਸ਼ਤਿਆਂ ਦੇ ਪੱਖ ਤੋਂ ਦੇਖੀਏ ਤਾਂ ਇਹਨਾਂ ਲੋਕਾਂ ਨੂੰ ਪਰਿਵਾਰ ਦੇ ਮੈਂਬਰਾਂ ਵੱਲੋਂ ਬੇਕਾਰ ਦੀਆਂ ਗੱਲਾਂ ਜਾਂ ਅਫਵਾਹਾਂ ਸੁਣਨ ਨੂੰ ਮਿਲ ਸਕਦੀਆਂ ਹਨ।
ਸਿਹਤ ਦੇ ਮਾਮਲੇ ਵਿੱਚ ਤੁਹਾਨੂੰ ਅੱਖਾਂ ਵਿੱਚ ਜਲਣ ਆਦਿ ਨਾਲ ਜੁੜੀਆਂ ਸਮੱਸਿਆਵਾਂ ਪਰੇਸ਼ਾਨ ਕਰ ਸਕਦੀਆਂ ਹਨ।
ਉਪਾਅ: ਹਰ ਰੋਜ਼ “ॐ ਨਮੋ ਸ਼ਿਵਾਯ” ਦਾ 11 ਵਾਰ ਜਾਪ ਕਰੋ।
ਕੁੰਭ ਰਾਸ਼ੀ ਦੇ ਲਈ ਸ਼ਨੀ ਮਹਾਰਾਜ ਪਹਿਲੇ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ। ਵਰਤਮਾਨ ਸਮੇਂ ਵਿੱਚ ਹੁਣ ਇਹ ਤੁਹਾਡੇ ਪਹਿਲੇ ਘਰ ਵਿੱਚ ਵੱਕਰੀ ਹੋਣ ਜਾ ਰਿਹਾ ਹੈ।
ਇਸ ਦੇ ਨਤੀਜੇ ਵਜੋਂ ਇਹਨਾਂ ਜਾਤਕਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣਾ ਪਵੇਗਾ। ਦੂਜੇ ਪਾਸੇ ਇਹਨਾਂ ਨੂੰ ਅਣਚਾਹੇ ਖਰਚਿਆਂ ਦਾ ਸਾਹਮਣਾ ਕਰਨ ਦੇ ਨਾਲ-ਨਾਲ ਬੇਕਾਰ ਦੀਆਂ ਯਾਤਰਾਵਾਂ ਲਈ ਵੀ ਜਾਣਾ ਪੈ ਸਕਦਾ ਹੈ।
ਕਰੀਅਰ ਬਾਰੇ ਗੱਲ ਕਰੀਏ ਤਾਂ ਤੁਸੀਂ ਜੀਵਨ ਨੂੰ ਬਿਹਤਰ ਬਣਾਓਣ ਅਤੇ ਕੰਮ ਵਿੱਚ ਸੰਤੁਸ਼ਟੀ ਪ੍ਰਾਪਤ ਕਰਨ ਦੇ ਲਈ ਨੌਕਰੀ ਬਦਲਣ ਦਾ ਮਨ ਬਣਾ ਰਹੇ ਹੋ। ਫਿਲਹਾਲ ਤੁਹਾਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ, ਕਿਉਂਕਿ ਇਸ ਸਮੇਂ ਨੌਕਰੀ ਵਿੱਚ ਪਰਿਵਰਤਨ ਤੁਹਾਡੇ ਲਈ ਫਲਦਾਇਕ ਨਹੀਂ ਰਹੇਗਾ।
ਕੁੰਭ ਰਾਸ਼ੀ ਦੇ ਜਿਹੜੇ ਜਾਤਕ ਆਪਣਾ ਕਾਰੋਬਾਰ ਕਰਦੇ ਹਨ, ਉਹਨਾਂ ਨੂੰ ਕੰਮ ਦੇ ਸਿਲਸਿਲੇ ਵਿੱਚ ਯਾਤਰਾ ਲਈ ਜਾਣਾ ਪੈ ਸਕਦਾ ਹੈ ਅਤੇ ਇਹ ਉਹਨਾਂ ਲਈ ਜ਼ਿਆਦਾ ਚੰਗਾ ਨਾ ਰਹਿਣ ਦੀ ਸੰਭਾਵਨਾ ਹੈ। ਨਾਲ ਹੀ ਤਰੱਕੀ ਦੀ ਰਫਤਾਰ ਵੀ ਘੱਟ ਹੋ ਸਕਦੀ ਹੈ।
ਆਰਥਿਕ ਜੀਵਨ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਅਣਕਿਆਸੇ ਸਰੋਤਾਂ ਤੋ ਧਨ ਦੀ ਪ੍ਰਾਪਤੀ ਹੋਵੇਗੀ, ਜਿਸ ਨਾਲ ਇਹਨਾਂ ਨੂੰ ਲਾਭ ਹੋਵੇਗਾ।
ਪ੍ਰੇਮ ਜੀਵਨ ਵਿੱਚ ਤੁਸੀਂ ਰਿਸ਼ਤੇ ਵਿੱਚ ਜੀਵਨਸਾਥੀ ਤੋਂ ਅਸੰਤੁਸ਼ਟ ਰਹਿ ਸਕਦੇ ਹੋ, ਕਿਉਂਕਿ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਨਾਲ ਤੁਹਾਡੇ ਦੋਹਾਂ ਦੇ ਵਿਚਕਾਰ ਆਪਸੀ ਤਾਲਮੇਲ ਵਿੱਚ ਕਮੀ ਹੋ ਸਕਦੀ ਹੈ।
ਸਿਹਤ ਦੇ ਲਿਹਾਜ਼ ਤੋਂ ਦੇਖੀਏ ਤਾਂ ਕੁੰਭ ਰਾਸ਼ੀ ਵਾਲਿਆਂ ਨੂੰ ਪਾਚਣ ਸਬੰਧੀ ਸਮੱਸਿਆ ਹੋ ਸਕਦੀ ਹੈ।
ਉਪਾਅ: ਹਰ ਰੋਜ਼ “ॐ ਸ਼ਿਵ ॐ ਸ਼ਿਵ ॐ” ਮੰਤਰ ਦਾ 27 ਵਾਰ ਜਾਪ ਕਰੋ।
ਮੀਨ ਰਾਸ਼ੀ ਦੇ ਜਾਤਕਾਂ ਦੇ ਲਈ ਸ਼ਨੀ ਦੇਵ ਤੁਹਾਡੇ ਗਿਆਰ੍ਹਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ। ਵਰਤਮਾਨ ਵਿੱਚ ਸ਼ਨੀ ਤੁਹਾਡੇ ਬਾਰ੍ਹਵੇਂ ਘਰ ਵਿੱਚ ਵੱਕਰੀ ਹੋ ਰਿਹਾ ਹੈ।
ਇਸ ਦੇ ਨਤੀਜੇ ਵੱਜੋਂ, ਇਸ ਸਮੇਂ ਤੁਹਾਨੂੰ ਆਪਣੀ ਆਰਥਿਕ ਸਥਿਤੀ ਵੱਲ ਧਿਆਨ ਦੇਣਾ ਪਵੇਗਾ ਅਤੇ ਸੋਚ-ਸਮਝ ਕੇ ਖਰਚਾ ਕਰਨਾ ਪਵੇਗਾ। ਸ਼ਨੀ ਵੱਕਰੀ ਹੋਣ ਦੇ ਦੌਰਾਨ ਤੁਸੀਂ ਥੋੜੇ ਜਿਹੇ ਅਸੰਤੁਸ਼ਟ ਵੀ ਹੋ ਸਕਦੇ ਹੋ।
ਕਰੀਅਰ ਦੇ ਖੇਤਰ ਵਿੱਚ ਤੁਹਾਨੂੰ ਨੌਕਰੀ ਵਿੱਚ ਦਬਾਅ ਦਾ ਸਾਹਮਣਾ ਕਰਨ ਅਤੇ ਕੰਮ ਦੇ ਲਈ ਪ੍ਰਸ਼ੰਸਾ ਨਾ ਮਿਲਣ ਦੀ ਸੰਭਾਵਨਾ ਹੈ, ਜੋ ਤੁਹਾਨੂੰ ਪਰੇਸ਼ਾਨ ਕਰ ਸਕਦੀ ਹੈ।
ਕਾਰੋਬਾਰ ਬਾਰੇ ਗੱਲ ਕਰੀਏ ਤਾਂ ਇਹਨਾਂ ਜਾਤਕਾਂ ਨੂੰ ਕਾਰੋਬਾਰ ਵਿੱਚ ਵਿਰੋਧੀਆਂ ਵੱਲੋਂ ਸਖਤ ਟੱਕਰ ਮਿਲ ਸਕਦੀ ਹੈ, ਜਿਸ ਦਾ ਕਾਰਨ ਕਾਰੋਬਾਰ ਵਿੱਚ ਤੁਹਾਡਾ ਪੁਰਾਣੀਆਂ ਯੋਜਨਾਵਾਂ ਉਤੇ ਚੱਲਣਾ ਹੋ ਸਕਦਾ ਹੈ।
ਆਰਥਿਕ ਜੀਵਨ ਵਿੱਚ ਸ਼ਨੀ ਕੁੰਭ ਰਾਸ਼ੀ ਵਿੱਚ ਵੱਕਰੀ ਹੋਣ ਨਾਲ ਤੁਹਾਨੂੰ ਲਾਭ ਅਤੇ ਹਾਨੀ ਦੋਹਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਕਿ ਤੁਹਾਡੇ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ।
ਪ੍ਰੇਮ ਜੀਵਨ ਵਿੱਚ ਤੁਹਾਡੇ ਅਤੇ ਤੁਹਾਡੇ ਜੀਵਨਸਾਥੀ ਦੇ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਦੀ ਕਮੀ ਹੋਣ ਦੇ ਕਾਰਨ ਰਿਸ਼ਤੇ ਨੂੰ ਲੈ ਕੇ ਆਪਸੀ ਸੰਤੁਸ਼ਟੀ ਦੀ ਕਮੀ ਨਜ਼ਰ ਆ ਸਕਦੀ ਹੈ।
ਸਿਹਤ ਦੇ ਲਿਹਾਜ਼ ਤੋ ਸ਼ਨੀ ਦੀ ਵੱਕਰੀ ਸਥਿਤੀ ਦੇ ਦੌਰਾਨ ਤੁਹਾਨੂੰ ਪੈਰਾਂ ਵਿੱਚ ਦਰਦ ਅਤੇ ਜਕੜਨ ਦੀ ਸਮੱਸਿਆ ਹੋ ਸਕਦੀ ਹੈ।
ਉਪਾਅ: ਹਰ ਰੋਜ਼ “ॐ ਭੂਮੀ ਪੁੱਤਰਾਯ ਨਮਹ:” ਦਾ 27 ਵਾਰ ਜਾਪ ਕਰੋ।
ਮੀਨ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ
ਅਸੀਂ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡਾ ਇਹ ਲੇਖ ਜ਼ਰੂਰ ਪਸੰਦ ਆਇਆ ਹੋਵੇਗਾ। ਜੇਕਰ ਅਜਿਹਾ ਹੈ ਤਾਂ ਤੁਸੀਂ ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ਼ ਜ਼ਰੂਰ ਸਾਂਝਾ ਕਰੋ। ਧੰਨਵਾਦ!